Sri Guru Granth Sahib

ਅੰਗ ੧੪੦੧

ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥ ਉਦਧਿ ਗੁਰੁ ਗਹਿਰ ਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ ॥ ਫੁਨਿ ਗੁਰੂ ਪਰਮਲ ਸਰਸ ਕਰਤ ਕੰਚਨੁ ਪਰਸ ਮੈਲੁ ਦੁਰਮਤਿ ਹਿਰਤ ਸਬਦਿ ਗੁਰੁ ਧੵਾਈਐ ॥ ਅੰਮ੍ਰਿਤ ਪਰਵਾਹ ਛੁਟਕੰਤ ਸਦ ਦ੍ਵਾਰਿ ਜਿਸੁ ਗੵਾਨ ਗੁਰ ਬਿਮਲ ਸਰ ਸੰਤ ਸਿਖ ਨਾਈਐ ॥ ਨਾਮੁ ਨਿਰਬਾਣੁ ਨਿਧਾਨੁ ਹਰਿ ਉਰਿ ਧਰਹੁ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥੩॥੧੫॥
ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥ ਜਾ ਕੀ ਸੇਵ ਸਿਵ ਸਿਧ ਸਾਧਿਕ ਸੁਰ ਅਸੁਰ ਗਣ ਤਰਹਿ ਤੇਤੀਸ ਗੁਰ ਬਚਨ ਸੁਣਿ ਕੰਨ ਰੇ ॥ ਫੁਨਿ ਤਰਹਿ ਤੇ ਸੰਤ ਹਿਤ ਭਗਤ ਗੁਰੁ ਗੁਰੁ ਕਰਹਿ ਤਰਿਓ ਪ੍ਰਹਲਾਦੁ ਗੁਰ ਮਿਲਤ ਮੁਨਿ ਜੰਨ ਰੇ ॥ ਤਰਹਿ ਨਾਰਦਾਦਿ ਸਨਕਾਦਿ ਹਰਿ ਗੁਰਮੁਖਹਿ ਤਰਹਿ ਇਕ ਨਾਮ ਲਗਿ ਤਜਹੁ ਰਸ ਅੰਨ ਰੇ ॥ ਦਾਸੁ ਬੇਨਤਿ ਕਹੈ ਨਾਮੁ ਗੁਰਮੁਖਿ ਲਹੈ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥੪॥੧੬॥੨੯॥
ਸਿਰੀ ਗੁਰੂ ਸਾਹਿਬੁ ਸਭ ਊਪਰਿ ॥ ਕਰੀ ਕ੍ਰਿਪਾ ਸਤਜੁਗਿ ਜਿਨਿ ਧ੍ਰੂ ਪਰਿ ॥ ਸ੍ਰੀ ਪ੍ਰਹਲਾਦ ਭਗਤ ਉਧਰੀਅੰ ॥ ਹਸ੍ਤ ਕਮਲ ਮਾਥੇ ਪਰ ਧਰੀਅੰ ॥ ਅਲਖ ਰੂਪ ਜੀਅ ਲਖੵਾ ਨ ਜਾਈ ॥ ਸਾਧਿਕ ਸਿਧ ਸਗਲ ਸਰਣਾਈ ॥ ਗੁਰ ਕੇ ਬਚਨ ਸਤਿ ਜੀਅ ਧਾਰਹੁ ॥ ਮਾਣਸ ਜਨਮੁ ਦੇਹ ਨਿਸ੍ਤਾਰਹੁ ॥ ਗੁਰੁ ਜਹਾਜੁ ਖੇਵਟੁ ਗੁਰੂ ਗੁਰ ਬਿਨੁ ਤਰਿਆ ਨ ਕੋਇ ॥ ਗੁਰ ਪ੍ਰਸਾਦਿ ਪ੍ਰਭੁ ਪਾਈਐ ਗੁਰ ਬਿਨੁ ਮੁਕਤਿ ਨ ਹੋਇ ॥ ਗੁਰੁ ਨਾਨਕੁ ਨਿਕਟਿ ਬਸੈ ਬਨਵਾਰੀ ॥ ਤਿਨਿ ਲਹਣਾ ਥਾਪਿ ਜੋਤਿ ਜਗਿ ਧਾਰੀ ॥ ਲਹਣੈ ਪੰਥੁ ਧਰਮ ਕਾ ਕੀਆ ॥ ਅਮਰਦਾਸ ਭਲੇ ਕਉ ਦੀਆ ॥ ਤਿਨਿ ਸ੍ਰੀ ਰਾਮਦਾਸੁ ਸੋਢੀ ਥਿਰੁ ਥਪੵਉ ॥ ਹਰਿ ਕਾ ਨਾਮੁ ਅਖੈ ਨਿਧਿ ਅਪੵਉ ॥ ਅਪੵਉ ਹਰਿ ਨਾਮੁ ਅਖੈ ਨਿਧਿ ਚਹੁ ਜੁਗਿ ਗੁਰ ਸੇਵਾ ਕਰਿ ਫਲੁ ਲਹੀਅੰ ॥ ਬੰਦਹਿ ਜੋ ਚਰਣ ਸਰਣਿ ਸੁਖੁ ਪਾਵਹਿ ਪਰਮਾਨੰਦ ਗੁਰਮੁਖਿ ਕਹੀਅੰ ॥ ਪਰਤਖਿ ਦੇਹ ਪਾਰਬ੍ਰਹਮੁ ਸੁਆਮੀ ਆਦਿ ਰੂਪਿ ਪੋਖਣ ਭਰਣੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੧॥
ਜਿਹ ਅੰਮ੍ਰਿਤ ਬਚਨ ਬਾਣੀ ਸਾਧੂ ਜਨ ਜਪਹਿ ਕਰਿ ਬਿਚਿਤਿ ਚਾਓ ॥ ਆਨੰਦੁ ਨਿਤ ਮੰਗਲੁ ਗੁਰ ਦਰਸਨੁ ਸਫਲੁ ਸੰਸਾਰਿ ॥ ਸੰਸਾਰਿ ਸਫਲੁ ਗੰਗਾ ਗੁਰ ਦਰਸਨੁ ਪਰਸਨ ਪਰਮ ਪਵਿਤ੍ਰ ਗਤੇ ॥ ਜੀਤਹਿ ਜਮ ਲੋਕੁ ਪਤਿਤ ਜੇ ਪ੍ਰਾਣੀ ਹਰਿ ਜਨ ਸਿਵ ਗੁਰ ਗੵਾਨਿ ਰਤੇ ॥ ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ ਮੁਨਿ ਬੰਛਹਿ ਜਾ ਕੀ ਸਰਣੰ ॥

Ang 1401

guroo gur gur karahu guroo har paieeaai ||
audhadh gur gahir ga(n)bheer bea(n)t har naam nag heer man milat liv laieeaai ||
fun guroo paramal saras karat ka(n)chan paras mail dhuramat hirat sabadh gur dhayeaieeaai ||
a(n)mirat paravaeh chhuTaka(n)t sadh dhavaiaar jis gayeaan gur bimal sar sa(n)t sikh naieeaai ||
naam nirabaan nidhaan har ur dharahu guroo gur gur karahu guroo har paieeaai ||3||15||
guroo gur guroo gur guroo jap ma(n)n re ||
jaa kee sev siv sidh saadhik sur asur gan tareh tetees gur bachan sun ka(n)n re ||
fun tareh te sa(n)t hit bhagat gur gur kareh tario prahalaadh gur milat mun ja(n)n re ||
tareh naaradhaadh sanakaadh har gurmukheh tareh ik naam lag tajahu ras a(n)n re ||
dhaas benat kahai naam gurmukh lahai guroo gur guroo gur guroo jap ma(n)n re ||4||16||29||
siree guroo saahib sabh uoopar ||
karee kirapaa satajug jin dhraoo par ||
sree prahalaadh bhagat udhareea(n) ||
hast kamal maathe par dhareea(n) ||
alakh roop jeea lakhayeaa na jaiee ||
saadhik sidh sagal saranaiee ||
gur ke bachan sat jeea dhaarahu ||
maanas janam dheh nistaarahu ||
gur jahaaj khevaT guroo gur bin tariaa na koi ||
gur prasaadh prabh paieeaai gur bin mukat na hoi ||
gur naanak nikaT basai banavaaree ||
tin lahanaa thaap jot jag dhaaree ||
lahanai pa(n)th dharam kaa keeaa ||
amaradhaas bhale kau dheeaa ||
tin sree raamadhaas soddee thir thapayeau ||
har kaa naam akhai nidh apayeau ||
apayeau har naam akhai nidh chahu jug gur sevaa kar fal laheea(n) ||
ba(n)dheh jo charan saran sukh paaveh paramaana(n)dh gurmukh kaheea(n) ||
paratakh dheh paarabraham suaamee aadh roop pokhan bharana(n) ||
satigur gur sev alakh gat jaa kee sree raamadhaas taaran tarana(n) ||1||
jeh a(n)mirat bachan baanee saadhoo jan japeh kar bichit chaao ||
aana(n)dh nit ma(n)gal gur dharasan safal sa(n)saar ||
sa(n)saar safal ga(n)gaa gur dharasan parasan param pavitr gate ||
jeeteh jam lok patit je praanee har jan siv gur gayeaan rate ||
raghuba(n)s tilak su(n)dhar dhasarath ghar mun ba(n)chheh jaa kee sarana(n) ||