Sri Guru Granth Sahib

ਅੰਗ ੧੪੦੪ 

ਗੁਰ ਪ੍ਰਸਾਦਿ ਪਾਈਐ ਪਰਮਾਰਥੁ ਸਤਸੰਗਤਿ ਸੇਤੀ ਮਨੁ ਖਚਨਾ ॥ ਕੀਆ ਖੇਲੁ ਬਡ ਮੇਲੁ ਤਮਾਸਾ ਵਾਹਗੁਰੂ ਤੇਰੀ ਸਭ ਰਚਨਾ ॥੩॥੧੩॥੪੨॥
ਅਗਮੁ ਅਨੰਤੁ ਅਨਾਦਿ ਆਦਿ ਜਿਸੁ ਕੋਇ ਨ ਜਾਣੈ ॥ ਸਿਵ ਬਿਰੰਚਿ ਧਰਿ ਧੵਾਨੁ ਨਿਤਹਿ ਜਿਸੁ ਬੇਦੁ ਬਖਾਣੈ ॥ ਨਿਰੰਕਾਰੁ ਨਿਰਵੈਰੁ ਅਵਰੁ ਨਹੀ ਦੂਸਰ ਕੋਈ ॥ ਭੰਜਨ ਗੜ੍ਹਣ ਸਮਥੁ ਤਰਣ ਤਾਰਣ ਪ੍ਰਭੁ ਸੋਈ ॥ ਨਾਨਾ ਪ੍ਰਕਾਰ ਜਿਨਿ ਜਗੁ ਕੀਓ ਜਨੁ ਮਥੁਰਾ ਰਸਨਾ ਰਸੈ ॥ ਸ੍ਰੀ ਸਤਿ ਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹ ਬਸੈ ॥੧॥
ਗੁਰੂ ਸਮਰਥੁ ਗਹਿ ਕਰੀਆ ਧ੍ਰੁਵ ਬੁਧਿ ਸੁਮਤਿ ਸਮ੍ਹਾਰਨ ਕਉ ॥ ਫੁਨਿ ਧ੍ਰੰਮ ਧੁਜਾ ਫਹਰੰਤਿ ਸਦਾ ਅਘ ਪੁੰਜ ਤਰੰਗ ਨਿਵਾਰਨ ਕਉ ॥ ਮਥੁਰਾ ਜਨ ਜਾਨਿ ਕਹੀ ਜੀਅ ਸਾਚੁ ਸੁ ਅਉਰ ਕਛੂ ਨ ਬਿਚਾਰਨ ਕਉ ॥ ਹਰਿ ਨਾਮੁ ਬੋਹਿਥੁ ਬਡੌ ਕਲਿ ਮੈ ਭਵ ਸਾਗਰ ਪਾਰਿ ਉਤਾਰਨ ਕਉ ॥੨॥
ਸੰਤਤ ਹੀ ਸਤਸੰਗਤਿ ਸੰਗ ਸੁਰੰਗ ਰਤੇ ਜਸੁ ਗਾਵਤ ਹੈ ॥ ਧ੍ਰਮ ਪੰਥੁ ਧਰਿਓ ਧਰਨੀਧਰ ਆਪਿ ਰਹੇ ਲਿਵ ਧਾਰਿ ਨ ਧਾਵਤ ਹੈ ॥ ਮਥੁਰਾ ਭਨਿ ਭਾਗ ਭਲੇ ਉਨੑ ਕੇ ਮਨ ਇਛਤ ਹੀ ਫਲ ਪਾਵਤ ਹੈ ॥ ਰਵਿ ਕੇ ਸੁਤ ਕੋ ਤਿਨੑ ਤ੍ਰਾਸੁ ਕਹਾ ਜੁ ਚਰੰਨ ਗੁਰੂ ਚਿਤੁ ਲਾਵਤ ਹੈ ॥੩॥
ਨਿਰਮਲ ਨਾਮੁ ਸੁਧਾ ਪਰਪੂਰਨ ਸਬਦ ਤਰੰਗ ਪ੍ਰਗਟਿਤ ਦਿਨ ਆਗਰੁ ॥ ਗਹਿਰ ਗੰਭੀਰੁ ਅਥਾਹ ਅਤਿ ਬਡ ਸੁਭਰੁ ਸਦਾ ਸਭ ਬਿਧਿ ਰਤਨਾਗਰੁ ॥ ਸੰਤ ਮਰਾਲ ਕਰਹਿ ਕੰਤੂਹਲ ਤਿਨ ਜਮ ਤ੍ਰਾਸ ਮਿਟਿਓ ਦੁਖ ਕਾਗਰੁ ॥ ਕਲਜੁਗ ਦੁਰਤ ਦੂਰਿ ਕਰਬੇ ਕਉ ਦਰਸਨੁ ਗੁਰੂ ਸਗਲ ਸੁਖ ਸਾਗਰੁ ॥੪॥
ਜਾ ਕਉ ਮੁਨਿ ਧੵਾਨੁ ਧਰੈ ਫਿਰਤ ਸਗਲ ਜੁਗ ਕਬਹੁ ਕ ਕੋਊ ਪਾਵੈ ਆਤਮ ਪ੍ਰਗਾਸ ਕਉ ॥ ਬੇਦ ਬਾਣੀ ਸਹਿਤ ਬਿਰੰਚਿ ਜਸੁ ਗਾਵੈ ਜਾ ਕੋ ਸਿਵ ਮੁਨਿ ਗਹਿ ਨ ਤਜਾਤ ਕਬਿਲਾਸ ਕੰਉ ॥ ਜਾ ਕੌ ਜੋਗੀ ਜਤੀ ਸਿਧ ਸਾਧਿਕ ਅਨੇਕ ਤਪ ਜਟਾ ਜੂਟ ਭੇਖ ਕੀਏ ਫਿਰਤ ਉਦਾਸ ਕਉ ॥ ਸੁ ਤਿਨਿ ਸਤਿਗੁਰਿ ਸੁਖ ਭਾਇ ਕ੍ਰਿਪਾ ਧਾਰੀ ਜੀਅ ਨਾਮ ਕੀ ਬਡਾਈ ਦਈ ਗੁਰ ਰਾਮਦਾਸ ਕਉ ॥੫॥
ਨਾਮੁ ਨਿਧਾਨੁ ਧਿਆਨ ਅੰਤਰਗਤਿ ਤੇਜ ਪੁੰਜ ਤਿਹੁ ਲੋਗ ਪ੍ਰਗਾਸੇ ॥ ਦੇਖਤ ਦਰਸੁ ਭਟਕਿ ਭ੍ਰਮੁ ਭਜਤ ਦੁਖ ਪਰਹਰਿ ਸੁਖ ਸਹਜ ਬਿਗਾਸੇ ॥ ਸੇਵਕ ਸਿਖ ਸਦਾ ਅਤਿ ਲੁਭਿਤ ਅਲਿ ਸਮੂਹ ਜਿਉ ਕੁਸਮ ਸੁਬਾਸੇ ॥ ਬਿਦੵਮਾਨ ਗੁਰਿ ਆਪਿ ਥਪੵਉ ਥਿਰੁ ਸਾਚਉ ਤਖਤੁ ਗੁਰੂ ਰਾਮਦਾਸੈ ॥੬॥

Ang 1404

gur prasaadh paieeaai paramaarath satasa(n)gat setee man khachanaa ||
keeaa khel badd mel tamaasaa vaahaguroo teree sabh rachanaa ||3||13||42||
agam ana(n)t anaadh aadh jis koi na jaanai ||
siv bira(n)ch dhar dhayeaan niteh jis bedh bakhaanai ||
nira(n)kaar niravair avar nahee dhoosar koiee ||
bha(n)jan gaRhan samath taran taaran prabh soiee ||
naanaa prakaar jin jag keeo jan mathuraa rasanaa rasai ||
sree sat naam karataa purakh gur raamadhaas chiteh basai ||1||
guroo samarath geh kareeaa dhruv budh sumat samhaaran kau ||
fun dhra(n)m dhujaa fahara(n)t sadhaa agh pu(n)j tara(n)g nivaaran kau ||
mathuraa jan jaan kahee jeea saachu su aaur kachhoo na bichaaran kau ||
har naam bohith baddau kal mai bhav saagar paar utaaran kau ||2||
sa(n)tat hee satasa(n)gat sa(n)g sura(n)g rate jas gaavat hai ||
dhram pa(n)th dhario dharaneedhar aap rahe liv dhaar na dhaavat hai ||
mathuraa bhan bhaag bhale un(h) ke man ichhat hee fal paavat hai ||
rav ke sut ko tin(h) traas kahaa ju chara(n)n guroo chit laavat hai ||3||
niramal naam sudhaa parapooran sabadh tara(n)g pragaTit dhin aagar ||
gahir ga(n)bheer athaeh at badd subhar sadhaa sabh bidh ratanaagar ||
sa(n)t maraal kareh ka(n)toohal tin jam traas miTio dhukh kaagar ||
kalajug dhurat dhoor karabe kau dharasan guroo sagal sukh saagar ||4||
jaa kau mun dhayeaan dharai firat sagal jug kabahu k kouoo paavai aatam pragaas kau ||
bedh baanee sahit bira(n)ch jas gaavai jaa ko siv mun geh na tajaat kabilaas ka(n)au ||
jaa kau jogee jatee sidh saadhik anek tap jaTaa jooT bhekh ke’ee firat udhaas kau ||
s tin satigur sukh bhai kirapaa dhaaree jeea naam kee baddaiee dhiee gur raamadhaas kau ||5||
naam nidhaan dhiaan a(n)taragat tej pu(n)j tih log pragaase ||
dhekhat dharas bhaTak bhram bhajat dhukh parahar sukh sahaj bigaase ||
sevak sikh sadhaa at lubhit al samooh jiau kusam subaase ||
bidhayemaan gur aap thapayeau thir saachau takhat guroo raamadhaasai ||6||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us