Sri Guru Granth Sahib

ਅੰਗ ੧੪੦੫

ਤਾਰੵਉ ਸੰਸਾਰੁ ਮਾਯਾ ਮਦ ਮੋਹਿਤ ਅੰਮ੍ਰਿਤ ਨਾਮੁ ਦੀਅਉ ਸਮਰਥੁ ॥ ਫੁਨਿ ਕੀਰਤਿਵੰਤ ਸਦਾ ਸੁਖ ਸੰਪਤਿ ਰਿਧਿ ਅਰੁ ਸਿਧਿ ਨ ਛੋਡਇ ਸਥੁ ॥ ਦਾਨਿ ਬਡੌ ਅਤਿਵੰਤੁ ਮਹਾਬਲਿ ਸੇਵਕਿ ਦਾਸਿ ਕਹਿਓ ਇਹੁ ਤਥੁ ॥ ਤਾਹਿ ਕਹਾ ਪਰਵਾਹ ਕਾਹੂ ਕੀ ਜਾ ਕੈ ਬਸੀਸਿ ਧਰਿਓ ਗੁਰਿ ਹਥੁ ॥੭॥੪੯॥
ਤੀਨਿ ਭਵਨ ਭਰਪੂਰਿ ਰਹਿਓ ਸੋਈ ॥ ਅਪਨ ਸਰਸੁ ਕੀਅਉ ਨ ਜਗਤ ਕੋਈ ॥ ਆਪੁਨ ਆਪੁ ਆਪ ਹੀ ਉਪਾਯਉ ॥ ਸੁਰਿ ਨਰ ਅਸੁਰ ਅੰਤੁ ਨਹੀ ਪਾਯਉ ॥ ਪਾਯਉ ਨਹੀ ਅੰਤੁ ਸੁਰੇ ਅਸੁਰਹ ਨਰ ਗਣ ਗੰਧ੍ਰਬ ਖੋਜੰਤ ਫਿਰੇ ॥ ਅਬਿਨਾਸੀ ਅਚਲੁ ਅਜੋਨੀ ਸੰਭਉ ਪੁਰਖੋਤਮੁ ਅਪਾਰ ਪਰੇ ॥ ਕਰਣ ਕਾਰਣ ਸਮਰਥੁ ਸਦਾ ਸੋਈ ਸਰਬ ਜੀਅ ਮਨਿ ਧੵਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੧॥
ਸਤਿਗੁਰਿ ਨਾਨਕਿ ਭਗਤਿ ਕਰੀ ਇਕ ਮਨਿ ਤਨੁ ਮਨੁ ਧਨੁ ਗੋਬਿੰਦ ਦੀਅਉ ॥ ਅੰਗਦਿ ਅਨੰਤ ਮੂਰਤਿ ਨਿਜ ਧਾਰੀ ਅਗਮ ਗੵਾਨਿ ਰਸਿ ਰਸੵਉ ਹੀਅਉ ॥ ਗੁਰਿ ਅਮਰਦਾਸਿ ਕਰਤਾਰੁ ਕੀਅਉ ਵਸਿ ਵਾਹੁ ਵਾਹੁ ਕਰਿ ਧੵਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੨॥
ਨਾਰਦੁ ਧ੍ਰੂ ਪ੍ਰਹਲਾਦੁ ਸੁਦਾਮਾ ਪੁਬ ਭਗਤ ਹਰਿ ਕੇ ਜੁ ਗਣੰ ॥ ਅੰਬਰੀਕੁ ਜਯਦੇਵ ਤ੍ਰਿਲੋਚਨੁ ਨਾਮਾ ਅਵਰੁ ਕਬੀਰੁ ਭਣੰ ॥ ਤਿਨ ਕੌ ਅਵਤਾਰੁ ਭਯਉ ਕਲਿ ਭਿੰਤਰਿ ਜਸੁ ਜਗਤ੍ਰ ਪਰਿ ਛਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੩॥
ਮਨਸਾ ਕਰਿ ਸਿਮਰੰਤ ਤੁਝੈ ਨਰ ਕਾਮੁ ਕ੍ਰੋਧੁ ਮਿਟਿਅਉ ਜੁ ਤਿਣੰ ॥ ਬਾਚਾ ਕਰਿ ਸਿਮਰੰਤ ਤੁਝੈ ਤਿਨੑ ਦੁਖੁ ਦਰਿਦ੍ਰੁ ਮਿਟਯਉ ਜੁ ਖਿਣੰ ॥ ਕਰਮ ਕਰਿ ਤੁਅ ਦਰਸ ਪਰਸ ਪਾਰਸ ਸਰ ਬਲੵ ਭਟ ਜਸੁ ਗਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੪॥
ਜਿਹ ਸਤਿਗੁਰ ਸਿਮਰੰਤ ਨਯਨ ਕੇ ਤਿਮਰ ਮਿਟਹਿ ਖਿਨੁ ॥ ਜਿਹ ਸਤਿਗੁਰ ਸਿਮਰੰਥਿ ਰਿਦੈ ਹਰਿ ਨਾਮੁ ਦਿਨੋ ਦਿਨੁ ॥ ਜਿਹ ਸਤਿਗੁਰ ਸਿਮਰੰਥਿ ਜੀਅ ਕੀ ਤਪਤਿ ਮਿਟਾਵੈ ॥ ਜਿਹ ਸਤਿਗੁਰ ਸਿਮਰੰਥਿ ਰਿਧਿ ਸਿਧਿ ਨਵ ਨਿਧਿ ਪਾਵੈ ॥ ਸੋਈ ਰਾਮਦਾਸੁ ਗੁਰੁ ਬਲੵ ਭਣਿ ਮਿਲਿ ਸੰਗਤਿ ਧੰਨਿ ਧੰਨਿ ਕਰਹੁ ॥ ਜਿਹ ਸਤਿਗੁਰ ਲਗਿ ਪ੍ਰਭੁ ਪਾਈਐ ਸੋ ਸਤਿਗੁਰੁ ਸਿਮਰਹੁ ਨਰਹੁ ॥੫॥੫੪॥
ਜਿਨਿ ਸਬਦੁ ਕਮਾਇ ਪਰਮ ਪਦੁ ਪਾਇਓ ਸੇਵਾ ਕਰਤ ਨ ਛੋਡਿਓ ਪਾਸੁ ॥ ਤਾ ਤੇ ਗਉਹਰੁ ਗੵਾਨ ਪ੍ਰਗਟੁ ਉਜੀਆਰਉ ਦੁਖ ਦਰਿਦ੍ਰ ਅੰਧੵਾਰ ਕੋ ਨਾਸੁ ॥

Ang 1405

taarayeau sa(n)saar maayaa madh mohit a(n)mirat naam dheeaau samarath ||
fun keerativa(n)t sadhaa sukh sa(n)pat ridh ar sidh na chhoddi sath ||
dhaan baddau ativa(n)t mahaabal sevak dhaas kahio ih tath ||
taeh kahaa paravaeh kaahoo kee jaa kai basees dhario gur hath ||7||49||
teen bhavan bharapoor rahio soiee ||
apan saras keeaau na jagat koiee ||
aapun aap aap hee upaayau ||
sur nar asur a(n)t nahee paayau ||
paayau nahee a(n)t sure asureh nar gan ga(n)dhrab khoja(n)t fire ||
abinaasee achal ajonee sa(n)bhau purakhotam apaar pare ||
karan kaaran samarath sadhaa soiee sarab jeea man dhayeaiyau ||
sree gur raamadhaas jayo jay jag meh tai har param padh paiyau ||1||
satigur naanak bhagat karee ik man tan man dhan gobi(n)dh dheeaau ||
a(n)gadh ana(n)t moorat nij dhaaree agam gayeaan ras rasayeau heeaau ||
gur amaradhaas karataar keeaau vas vaahu vaahu kar dhayeaiyau ||
sree gur raamadhaas jayo jay jag meh tai har param padh paiyau ||2||
naaradh dhraoo prahalaadh sudhaamaa pub bhagat har ke ju gana(n) ||
a(n)bareek jayadhev tiralochan naamaa avar kabeer bhana(n) ||
tin kau avataar bhayau kal bhi(n)tar jas jagatr par chhaiyau ||
sree gur raamadhaas jayo jay jag meh tai har param padh paiyau ||3||
manasaa kar simara(n)t tujhai nar kaam karodh miTiaau ju tina(n) ||
baachaa kar simara(n)t tujhai tin(h) dhukh dharidhr miTayau ju khina(n) ||
karam kar tua dharas paras paaras sar balaye bhaT jas gaiyau ||
sree gur raamadhaas jayo jay jag meh tai har param padh paiyau ||4||
jeh satigur simara(n)t nayan ke timar miTeh khin ||
jeh satigur simara(n)th ridhai har naam dhino dhin ||
jeh satigur simara(n)th jeea kee tapat miTaavai ||
jeh satigur simara(n)th ridh sidh nav nidh paavai ||
soiee raamadhaas gur balaye bhan mil sa(n)gat dha(n)n dha(n)n karahu ||
jeh satigur lag prabh paieeaai so satigur simarahu narahu ||5||54||
jin sabadh kamai param padh paio sevaa karat na chhoddio paas ||
taa te gauhar gayeaan pragaT ujeeaarau dhukh dharidhr a(n)dhayeaar ko naas ||