Sri Guru Granth Sahib

ਅੰਗ ੧੪੦੭

ਗੁਰ ਅਰਜੁਨ ਗੁਣ ਸਹਜਿ ਬਿਚਾਰੰ ॥ ਗੁਰ ਰਾਮਦਾਸ ਘਰਿ ਕੀਅਉ ਪ੍ਰਗਾਸਾ ॥ ਸਗਲ ਮਨੋਰਥ ਪੂਰੀ ਆਸਾ ॥ ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ॥ ਕਲੵ ਜੋੜਿ ਕਰ ਸੁਜਸੁ ਵਖਾਣਿਓ ॥ ਭਗਤਿ ਜੋਗ ਕੌ ਜੈਤਵਾਰੁ ਹਰਿ ਜਨਕੁ ਉਪਾਯਉ ॥ ਸਬਦੁ ਗੁਰੂ ਪਰਕਾਸਿਓ ਹਰਿ ਰਸਨ ਬਸਾਯਉ ॥ ਗੁਰ ਨਾਨਕ ਅੰਗਦ ਅਮਰ ਲਾਗਿ ਉਤਮ ਪਦੁ ਪਾਯਉ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਭਗਤ ਉਤਰਿ ਆਯਉ ॥੧॥
ਬਡਭਾਗੀ ਉਨਮਾਨਿਅਉ ਰਿਦਿ ਸਬਦੁ ਬਸਾਯਉ ॥ ਮਨੁ ਮਾਣਕੁ ਸੰਤੋਖਿਅਉ ਗੁਰਿ ਨਾਮੁ ਦ੍ਰਿੜ੍ਹ੍ਹਾਯਉ ॥ ਅਗਮੁ ਅਗੋਚਰੁ ਪਾਰਬ੍ਰਹਮੁ ਸਤਿਗੁਰਿ ਦਰਸਾਯਉ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਨਭਉ ਠਹਰਾਯਉ ॥੨॥
ਜਨਕ ਰਾਜੁ ਬਰਤਾਇਆ ਸਤਜੁਗੁ ਆਲੀਣਾ ॥ ਗੁਰ ਸਬਦੇ ਮਨੁ ਮਾਨਿਆ ਅਪਤੀਜੁ ਪਤੀਣਾ ॥ ਗੁਰੁ ਨਾਨਕੁ ਸਚੁ ਨੀਵ ਸਾਜਿ ਸਤਿਗੁਰ ਸੰਗਿ ਲੀਣਾ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਪਰੰਪਰੁ ਬੀਣਾ ॥੩॥
ਖੇਲੁ ਗੂੜ੍ਹ੍ਹਉ ਕੀਅਉ ਹਰਿ ਰਾਇ ਸੰਤੋਖਿ ਸਮਾਚਰੵਿਉ ਬਿਮਲ ਬੁਧਿ ਸਤਿਗੁਰਿ ਸਮਾਣਉ ॥ ਆਜੋਨੀ ਸੰਭਵਿਅਉ ਸੁਜਸੁ ਕਲੵ ਕਵੀਅਣਿ ਬਖਾਣਿਅਉ ॥ ਗੁਰਿ ਨਾਨਕਿ ਅੰਗਦੁ ਵਰੵਉ ਗੁਰਿ ਅੰਗਦਿ ਅਮਰ ਨਿਧਾਨੁ ॥ ਗੁਰਿ ਰਾਮਦਾਸ ਅਰਜੁਨੁ ਵਰੵਉ ਪਾਰਸੁ ਪਰਸੁ ਪ੍ਰਮਾਣੁ ॥੪॥
ਸਦ ਜੀਵਣੁ ਅਰਜੁਨੁ ਅਮੋਲੁ ਆਜੋਨੀ ਸੰਭਉ ॥ ਭਯ ਭੰਜਨੁ ਪਰ ਦੁਖ ਨਿਵਾਰੁ ਅਪਾਰੁ ਅਨੰਭਉ ॥ ਅਗਹ ਗਹਣੁ ਭ੍ਰਮੁ ਭ੍ਰਾਂਤਿ ਦਹਣੁ ਸੀਤਲੁ ਸੁਖ ਦਾਤਉ ॥ ਆਸੰਭਉ ਉਦਵਿਅਉ ਪੁਰਖੁ ਪੂਰਨ ਬਿਧਾਤਉ ॥ ਨਾਨਕ ਆਦਿ ਅੰਗਦ ਅਮਰ ਸਤਿਗੁਰ ਸਬਦਿ ਸਮਾਇਅਉ ॥ ਧਨੁ ਧੰਨੁ ਗੁਰੂ ਰਾਮਦਾਸ ਗੁਰੁ ਜਿਨਿ ਪਾਰਸੁ ਪਰਸਿ ਮਿਲਾਇਅਉ ॥੫॥
ਜੈ ਜੈ ਕਾਰੁ ਜਾਸੁ ਜਗ ਅੰਦਰਿ ਮੰਦਰਿ ਭਾਗੁ ਜੁਗਤਿ ਸਿਵ ਰਹਤਾ ॥ ਗੁਰੁ ਪੂਰਾ ਪਾਯਉ ਬਡ ਭਾਗੀ ਲਿਵ ਲਾਗੀ ਮੇਦਨਿ ਭਰੁ ਸਹਤਾ ॥ ਭਯ ਭੰਜਨੁ ਪਰ ਪੀਰ ਨਿਵਾਰਨੁ ਕਲੵ ਸਹਾਰੁ ਤੋਹਿ ਜਸੁ ਬਕਤਾ ॥ ਕੁਲਿ ਸੋਢੀ ਗੁਰ ਰਾਮਦਾਸ ਤਨੁ ਧਰਮ ਧੁਜਾ ਅਰਜੁਨੁ ਹਰਿ ਭਗਤਾ ॥੬॥
ਧ੍ਰੰਮ ਧੀਰੁ ਗੁਰਮਤਿ ਗਭੀਰੁ ਪਰ ਦੁਖ ਬਿਸਾਰਣੁ ॥ ਸਬਦ ਸਾਰੁ ਹਰਿ ਸਮ ਉਦਾਰੁ ਅਹੰਮੇਵ ਨਿਵਾਰਣੁ ॥ ਮਹਾ ਦਾਨਿ ਸਤਿਗੁਰ ਗਿਆਨਿ ਮਨਿ ਚਾਉ ਨ ਹੁਟੈ ॥ ਸਤਿਵੰਤੁ ਹਰਿ ਨਾਮੁ ਮੰਤ੍ਰੁ ਨਵ ਨਿਧਿ ਨ ਨਿਖੁਟੈ ॥ ਗੁਰ ਰਾਮਦਾਸ ਤਨੁ ਸਰਬ ਮੈ ਸਹਜਿ ਚੰਦੋਆ ਤਾਣਿਅਉ ॥ ਗੁਰ ਅਰਜੁਨ ਕਲੵੁਚਰੈ ਤੈ ਰਾਜ ਜੋਗ ਰਸੁ ਜਾਣਿਅਉ ॥੭॥

Ang 1407

gur arajun gun sahaj bichaara(n) ||
gur raamadhaas ghar keeaau pragaasaa ||
sagal manorath pooree aasaa ||
tai janamat gurmat braham pachhaanio ||
kalaye joR kar sujas vakhaanio ||
bhagat jog kau jaitavaar har janak upaayau ||
sabadh guroo parakaasio har rasan basaayau ||
gur naanak a(n)gadh amar laag utam padh paayau ||
gur arajun ghar gur raamadhaas bhagat utar aayau ||1||
baddabhaagee unamaaniaau ridh sabadh basaayau ||
man maanak sa(n)tokhiaau gur naam dhiraR(h)aayau ||
agam agochar paarabraham satigur dharasaayau ||
gur arajun ghar gur raamadhaas anabhau Thaharaayau ||2||
janak raaj barataiaa satajug aaleenaa ||
gur sabadhe man maaniaa apateej pateenaa ||
gur naanak sach neev saaj satigur sa(n)g leenaa ||
gur arajun ghar gur raamadhaas apara(n)par beenaa ||3||
khel gooR(h)au keeaau har rai sa(n)tokh samaachariyeo bimal budh satigur samaanau ||
aajonee sa(n)bhaviaau sujas kalaye kaveean bakhaaniaau ||
gur naanak a(n)gadh varayeau gur a(n)gadh amar nidhaan ||
gur raamadhaas arajun varayeau paaras paras pramaan ||4||
sadh jeevan arajun amol aajonee sa(n)bhau ||
bhay bha(n)jan par dhukh nivaar apaar ana(n)bhau ||
ageh gahan bhram bhraa(n)t dhahan seetal sukh dhaatau ||
aasa(n)bhau udhaviaau purakh pooran bidhaatau ||
naanak aadh a(n)gadh amar satigur sabadh samaiaau ||
dhan dha(n)n guroo raamadhaas gur jin paaras paras milaiaau ||5||
jai jai kaar jaas jag a(n)dhar ma(n)dhar bhaag jugat siv rahataa ||
gur pooraa paayau badd bhaagee liv laagee medhan bhar sahataa ||
bhay bha(n)jan par peer nivaaran kalaye sahaar toh jas bakataa ||
kul soddee gur raamadhaas tan dharam dhujaa arajun har bhagataa ||6||
dhra(n)m dheer gurmat gabheer par dhukh bisaaran ||
sabadh saar har sam udhaar aha(n)mev nivaaran ||
mahaa dhaan satigur giaan man chaau na huTai ||
sativa(n)t har naam ma(n)tr nav nidh na nikhuTai ||
gur raamadhaas tan sarab mai sahaj cha(n)dhoaa taaniaau ||
gur arajun kalayeucharai tai raaj jog ras jaaniaau ||7||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us