Sri Guru Granth Sahib

ਅੰਗ ੧੪੦੯

ਅੰਤੁ ਨ ਪਾਵਤ ਦੇਵ ਸਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ ॥ ਫੁਨਿ ਬੇਦ ਬਿਰੰਚਿ ਬਿਚਾਰਿ ਰਹਿਓ ਹਰਿ ਜਾਪੁ ਨ ਛਾਡੵਿਉ ਏਕ ਘਰੀ ॥ ਮਥੁਰਾ ਜਨ ਕੋ ਪ੍ਰਭੁ ਦੀਨ ਦਯਾਲੁ ਹੈ ਸੰਗਤਿ ਸ੍ਰਿਸ੍ਟਿ ਨਿਹਾਲੁ ਕਰੀ ॥ ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰ ਜੋਤਿ ਅਰਜੁਨ ਮਾਹਿ ਧਰੀ ॥੪॥
ਜਗ ਅਉਰੁ ਨ ਯਾਹਿ ਮਹਾ ਤਮ ਮੈ ਅਵਤਾਰੁ ਉਜਾਗਰੁ ਆਨਿ ਕੀਅਉ ॥ ਤਿਨ ਕੇ ਦੁਖ ਕੋਟਿਕ ਦੂਰਿ ਗਏ ਮਥੁਰਾ ਜਿਨੑ ਅੰਮ੍ਰਿਤ ਨਾਮੁ ਪੀਅਉ ॥ ਇਹ ਪਧਤਿ ਤੇ ਮਤ ਚੂਕਹਿ ਰੇ ਮਨ ਭੇਦੁ ਬਿਭੇਦੁ ਨ ਜਾਨ ਬੀਅਉ ॥ ਪਰਤਛਿ ਰਿਦੈ ਗੁਰ ਅਰਜੁਨ ਕੈ ਹਰਿ ਪੂਰਨ ਬ੍ਰਹਮਿ ਨਿਵਾਸੁ ਲੀਅਉ ॥੫॥
ਜਬ ਲਉ ਨਹੀ ਭਾਗ ਲਿਲਾਰ ਉਦੈ ਤਬ ਲਉ ਭ੍ਰਮਤੇ ਫਿਰਤੇ ਬਹੁ ਧਾਯਉ ॥ ਕਲਿ ਘੋਰ ਸਮੁਦ੍ਰ ਮੈ ਬੂਡਤ ਥੇ ਕਬਹੂ ਮਿਟਿ ਹੈ ਨਹੀ ਰੇ ਪਛੁਤਾਯਉ ॥ ਤਤੁ ਬਿਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ ॥ ਜਪੵਉ ਜਿਨੑ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥੬॥
ਕਲਿ ਸਮੁਦ੍ਰ ਭਏ ਰੂਪ ਪ੍ਰਗਟਿ ਹਰਿ ਨਾਮ ਉਧਾਰਨੁ ॥ ਬਸਹਿ ਸੰਤ ਜਿਸੁ ਰਿਦੈ ਦੁਖ ਦਾਰਿਦ੍ਰ ਨਿਵਾਰਨੁ ॥ ਨਿਰਮਲ ਭੇਖ ਅਪਾਰ ਤਾਸੁ ਬਿਨੁ ਅਵਰੁ ਨ ਕੋਈ ॥ ਮਨ ਬਚ ਜਿਨਿ ਜਾਣਿਅਉ ਭਯਉ ਤਿਹ ਸਮਸਰਿ ਸੋਈ ॥ ਧਰਨਿ ਗਗਨ ਨਵ ਖੰਡ ਮਹਿ ਜੋਤਿ ਸ੍ਵਰੂਪੀ ਰਹਿਓ ਭਰਿ ॥ ਭਨਿ ਮਥੁਰਾ ਕਛੁ ਭੇਦੁ ਨਹੀ ਗੁਰੁ ਅਰਜੁਨੁ ਪਰਤਖੵ ਹਰਿ ॥੭॥੧੯॥
ਅਜੈ ਗੰਗ ਜਲੁ ਅਟਲੁ ਸਿਖ ਸੰਗਤਿ ਸਭ ਨਾਵੈ ॥ ਨਿਤ ਪੁਰਾਣ ਬਾਚੀਅਹਿ ਬੇਦ ਬ੍ਰਹਮਾ ਮੁਖਿ ਗਾਵੈ ॥ ਅਜੈ ਚਵਰੁ ਸਿਰਿ ਢੁਲੈ ਨਾਮੁ ਅੰਮ੍ਰਿਤੁ ਮੁਖਿ ਲੀਅਉ ॥ ਗੁਰ ਅਰਜੁਨ ਸਿਰਿ ਛਤ੍ਰੁ ਆਪਿ ਪਰਮੇਸਰਿ ਦੀਅਉ ॥ ਮਿਲਿ ਨਾਨਕ ਅੰਗਦ ਅਮਰ ਗੁਰ ਗੁਰੁ ਰਾਮਦਾਸੁ ਹਰਿ ਪਹਿ ਗਯਉ ॥ ਹਰਿਬੰਸ ਜਗਤਿ ਜਸੁ ਸੰਚਰੵਉ ਸੁ ਕਵਣੁ ਕਹੈ ਸ੍ਰੀ ਗੁਰੁ ਮੁਯਉ ॥੧॥
ਦੇਵ ਪੁਰੀ ਮਹਿ ਗਯਉ ਆਪਿ ਪਰਮੇਸ੍ਵਰ ਭਾਯਉ ॥ ਹਰਿ ਸਿੰਘਾਸਣੁ ਦੀਅਉ ਸਿਰੀ ਗੁਰੁ ਤਹ ਬੈਠਾਯਉ ॥ ਰਹਸੁ ਕੀਅਉ ਸੁਰ ਦੇਵ ਤੋਹਿ ਜਸੁ ਜਯ ਜਯ ਜੰਪਹਿ ॥ ਅਸੁਰ ਗਏ ਤੇ ਭਾਗਿ ਪਾਪ ਤਿਨੑ ਭੀਤਰਿ ਕੰਪਹਿ ॥ ਕਾਟੇ ਸੁ ਪਾਪ ਤਿਨੑ ਨਰਹੁ ਕੇ ਗੁਰੁ ਰਾਮਦਾਸੁ ਜਿਨੑ ਪਾਇਯਉ ॥ ਛਤ੍ਰੁ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ ॥੨॥੨੧॥੯॥੧੧॥੧੦॥੧੦॥੨੨॥੬੦॥੧੪੩॥

Ang 1409

a(n)t na paavat dhev sabai mun i(n)dhr mahaa siv jog karee ||
fun bedh bira(n)ch bichaar rahio har jaap na chhaaddiyeau ek gharee ||
mathuraa jan ko prabh dheen dhayaal hai sa(n)gat sirasiT nihaal karee ||
raamadhaas guroo jag taaran kau gur jot arajun maeh dharee ||4||
jag aaur na yaeh mahaa tam mai avataar ujaagar aan keeaau ||
tin ke dhukh koTik dhoor ge mathuraa jin(h) a(n)mirat naam peeaau ||
eeh padhat te mat chookeh re man bhedh bibhedh na jaan beeaau ||
paratachh ridhai gur arajun kai har pooran braham nivaas leeaau ||5||
jab lau nahee bhaag lilaar udhai tab lau bhramate firate bahu dhaayau ||
kal ghor samudhr mai booddat the kabahoo miT hai nahee re pachhutaayau ||
tat bichaar yahai mathuraa jag taaran kau avataar banaayau ||
japayeau jin(h) arajun dhev guroo fir sa(n)kaT jon garabh na aayau ||6||
kal samudhr bhe roop pragaT har naam udhaaran ||
baseh sa(n)t jis ridhai dhukh dhaaridhr nivaaran ||
niramal bhekh apaar taas bin avar na koiee ||
man bach jin jaaniaau bhayau teh samasar soiee ||
dharan gagan nav kha(n)dd meh jot savairoopee rahio bhar ||
bhan mathuraa kachh bhedh nahee gur arajun paratakhaye har ||7||19||
ajai ga(n)g jal aTal sikh sa(n)gat sabh naavai ||
nit puraan baache’eeh bedh brahamaa mukh gaavai ||
ajai chavar sir ddulai naam a(n)mrit mukh leeaau ||
gur arajun sir chhatr aap paramesar dheeaau ||
mil naanak a(n)gadh amar gur gur raamadhaas har peh gayau ||
hariba(n)s jagat jas sa(n)charayeau su kavan kahai sree gur muyau ||1||
dhev puree meh gayau aap paramesavair bhaayau ||
har si(n)ghaasan dheeaau siree gur teh baiThaayau ||
rahas keeaau sur dhev toh jas jay jay ja(n)peh ||
asur ge te bhaag paap tin(h) bheetar ka(n)peh ||
kaaTe su paap tin(h) narahu ke gur raamadhaas jin(h) paiyau ||
chhatr si(n)ghaasan pirathamee gur arajun kau dhe aaiaau ||2||21||9||11||10||10||22||60||143||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us