ਮਃ ੧ ॥
ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥ ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥ ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ ॥ ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲੁ ਨ ਜਾਇ ॥ ਨਾਨਕ ਗਲੀ ਕੂੜੀਈ ਕੂੜੋ ਪਲੈ ਪਾਇ ॥੨॥
ਮਃ ੧ ॥
ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ ॥ ਪਹਿਲਾ ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ ॥ ਚਉਥੀ ਨੀਅਤਿ ਰਾਸਿ ਮਨੁ ਪੰਜਵੀ ਸਿਫਤਿ ਸਨਾਇ ॥ ਕਰਣੀ ਕਲਮਾ ਆਖਿ ਕੈ ਤਾ ਮੁਸਲਮਾਣੁ ਸਦਾਇ ॥ ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ ॥੩॥
ਪਉੜੀ ॥
ਇਕਿ ਰਤਨ ਪਦਾਰਥ ਵਣਜਦੇ ਇਕਿ ਕਚੈ ਦੇ ਵਾਪਾਰਾ ॥ ਸਤਿਗੁਰਿ ਤੁਠੈ ਪਾਈਅਨਿ ਅੰਦਰਿ ਰਤਨ ਭੰਡਾਰਾ ॥ ਵਿਣੁ ਗੁਰ ਕਿਨੈ ਨ ਲਧਿਆ ਅੰਧੇ ਭਉਕਿ ਮੁਏ ਕੂੜਿਆਰਾ ॥ ਮਨਮੁਖ ਦੂਜੈ ਪਚਿ ਮੁਏ ਨਾ ਬੂਝਹਿ ਵੀਚਾਰਾ ॥ ਇਕਸੁ ਬਾਝਹੁ ਦੂਜਾ ਕੋ ਨਹੀ ਕਿਸੁ ਅਗੈ ਕਰਹਿ ਪੁਕਾਰਾ ॥ ਇਕਿ ਨਿਰਧਨ ਸਦਾ ਭਉਕਦੇ ਇਕਨਾ ਭਰੇ ਤੁਜਾਰਾ ॥ ਵਿਣੁ ਨਾਵੈ ਹੋਰੁ ਧਨੁ ਨਾਹੀ ਹੋਰੁ ਬਿਖਿਆ ਸਭੁ ਛਾਰਾ ॥ ਨਾਨਕ ਆਪਿ ਕਰਾਏ ਕਰੇ ਆਪਿ ਹੁਕਮਿ ਸਵਾਰਣਹਾਰਾ ॥੭॥
ਸਲੋਕੁ ਮਃ ੧ ॥
ਮੁਸਲਮਾਣੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੁ ਕਹਾਵੈ ॥ ਅਵਲਿ ਅਉਲਿ ਦੀਨੁ ਕਰਿ ਮਿਠਾ ਮਸਕਲ ਮਾਨਾ ਮਾਲੁ ਮੁਸਾਵੈ ॥ ਹੋਇ ਮੁਸਲਿਮੁ ਦੀਨ ਮੁਹਾਣੈ ਮਰਣ ਜੀਵਣ ਕਾ ਭਰਮੁ ਚੁਕਾਵੈ ॥ ਰਬ ਕੀ ਰਜਾਇ ਮੰਨੇ ਸਿਰ ਉਪਰਿ ਕਰਤਾ ਮੰਨੇ ਆਪੁ ਗਵਾਵੈ ॥ ਤਉ ਨਾਨਕ ਸਰਬ ਜੀਆ ਮਿਹਰੰਮਤਿ ਹੋਇ ਤ ਮੁਸਲਮਾਣੁ ਕਹਾਵੈ ॥੧॥
ਮਹਲਾ ੪ ॥
ਪਰਹਰਿ ਕਾਮ ਕ੍ਰੋਧੁ ਝੂਠੁ ਨਿੰਦਾ ਤਜਿ ਮਾਇਆ ਅਹੰਕਾਰੁ ਚੁਕਾਵੈ ॥ ਤਜਿ ਕਾਮੁ ਕਾਮਿਨੀ ਮੋਹੁ ਤਜੈ ਤਾ ਅੰਜਨ ਮਾਹਿ ਨਿਰੰਜਨੁ ਪਾਵੈ ॥ ਤਜਿ ਮਾਨੁ ਅਭਿਮਾਨੁ ਪ੍ਰੀਤਿ ਸੁਤ ਦਾਰਾ ਤਜਿ ਪਿਆਸ ਆਸ ਰਾਮ ਲਿਵ ਲਾਵੈ ॥ ਨਾਨਕ ਸਾਚਾ ਮਨਿ ਵਸੈ ਸਾਚ ਸਬਦਿ ਹਰਿ ਨਾਮਿ ਸਮਾਵੈ ॥੨॥
ਪਉੜੀ ॥
ਰਾਜੇ ਰਯਤਿ ਸਿਕਦਾਰ ਕੋਇ ਨ ਰਹਸੀਓ ॥ ਹਟ ਪਟਣ ਬਾਜਾਰ ਹੁਕਮੀ ਢਹਸੀਓ ॥ ਪਕੇ ਬੰਕ ਦੁਆਰ ਮੂਰਖੁ ਜਾਣੈ ਆਪਣੇ ॥ ਦਰਬਿ ਭਰੇ ਭੰਡਾਰ ਰੀਤੇ ਇਕਿ ਖਣੇ ॥ ਤਾਜੀ ਰਥ ਤੁਖਾਰ ਹਾਥੀ ਪਾਖਰੇ ॥ ਬਾਗ ਮਿਲਖ ਘਰ ਬਾਰ ਕਿਥੈ ਸਿ ਆਪਣੇ ॥ ਤੰਬੂ ਪਲੰਘ ਨਿਵਾਰ ਸਰਾਇਚੇ ਲਾਲਤੀ ॥ ਨਾਨਕ ਸਚ ਦਾਤਾਰੁ ਸਿਨਾਖਤੁ ਕੁਦਰਤੀ ॥੮॥
ਸਲੋਕੁ ਮਃ ੧ ॥
ਨਦੀਆ ਹੋਵਹਿ ਧੇਣਵਾ ਸੁੰਮ ਹੋਵਹਿ ਦੁਧੁ ਘੀਉ ॥ ਸਗਲੀ ਧਰਤੀ ਸਕਰ ਹੋਵੈ ਖੁਸੀ ਕਰੇ ਨਿਤ ਜੀਉ ॥
mahalaa pehilaa ||
hak paraiaa naanakaa us sooar us gai ||
gur peer haamaa taa bhare jaa muradhaar na khai ||
galee bhisat na jaieeaai chhuTai sach kamai ||
maaran paeh haraam meh hoi halaal na jai ||
naanak galee kooReeiee kooRo palai pai ||2||
mahalaa pehilaa ||
pa(n)j nivaajaa vakhat pa(n)j pa(n)jaa pa(n)je naau ||
pahilaa sach halaal dhui teejaa khair khudhai ||
chauthee neeat raas man pa(n)javee sifat sanai ||
karanee kalamaa aakh kai taa musalamaan sadhai ||
naanak jete kooRiaar kooRai kooRee pai ||3||
pauRee ||
eik ratan padhaarath vanajadhe ik kachai dhe vaapaaraa ||
satigur tuThai paieean a(n)dhar ratan bha(n)ddaaraa ||
vin gur kinai na ladhiaa a(n)dhe bhauk mue kooRiaaraa ||
manmukh dhoojai pach mue naa boojheh veechaaraa ||
eikas baajhahu dhoojaa ko nahee kis agai kareh pukaaraa ||
eik niradhan sadhaa bhaukadhe ikanaa bhare tujaaraa ||
vin naavai hor dhan naahee hor bikhiaa sabh chhaaraa ||
naanak aap karaae kare aap hukam savaaranahaaraa ||7||
salok mahalaa pehilaa ||
musalamaan kahaavan musakal jaa hoi taa musalamaan kahaavai ||
aval aaul dheen kar miThaa masakal maanaa maal musaavai ||
hoi musalim dheen muhaanai maran jeevan kaa bharam chukaavai ||
rab kee rajai ma(n)ne sir upar karataa ma(n)ne aap gavaavai ||
tau naanak sarab jeeaa mihara(n)mat hoi ta musalamaan kahaavai ||1||
mahalaa chauthhaa ||
parahar kaam karodh jhooTh ni(n)dhaa taj maiaa aha(n)kaar chukaavai ||
taj kaam kaaminee moh tajai taa a(n)jan maeh nira(n)jan paavai ||
taj maan abhimaan preet sut dhaaraa taj piaas aas raam liv laavai ||
naanak saachaa man vasai saach sabadh har naam samaavai ||2||
pauRee ||
raaje rayat sikadhaar koi na rahaseeo ||
haT paTan baajaar hukamee ddahaseeo ||
pake ba(n)k dhuaar moorakh jaanai aapane ||
dharab bhare bha(n)ddaar reete ik khane ||
taajee rath tukhaar haathee paakhare || baag milakh ghar baar kithai s aapane || ta(n)boo pala(n)gh nivaar saraiche laalatee ||
naanak sach dhaataar sinaakhat kudharatee ||8||
salok mahalaa pehilaa ||
nadheeaa hoveh dhenavaa su(n)m hoveh dhudh gheeau ||
sagalee dharatee sakar hovai khusee kare nit jeeau ||