Sri Guru Granth Sahib

ਅੰਗ ੧੪੧੦

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਸਲੋਕ ਵਾਰਾਂ ਤੇ ਵਧੀਕ ॥
ਮਹਲਾ ੧ ॥
ਉਤੰਗੀ ਪੈਓਹਰੀ ਗਹਿਰੀ ਗੰਭੀਰੀ ॥ ਸਸੁੜਿ ਸੁਹੀਆ ਕਿਵ ਕਰੀ ਨਿਵਣੁ ਨ ਜਾਇ ਥਣੀ ॥ ਗਚੁ ਜਿ ਲਗਾ ਗਿੜਵੜੀ ਸਖੀਏ ਧਉਲਹਰੀ ॥ ਸੇ ਭੀ ਢਹਦੇ ਡਿਠੁ ਮੈ ਮੁੰਧ ਨ ਗਰਬੁ ਥਣੀ ॥੧॥
ਸੁਣਿ ਮੁੰਧੇ ਹਰਣਾਖੀਏ ਗੂੜਾ ਵੈਣੁ ਅਪਾਰੁ ॥ ਪਹਿਲਾ ਵਸਤੁ ਸਿਞਾਣਿ ਕੈ ਤਾਂ ਕੀਚੈ ਵਾਪਾਰੁ ॥ ਦੋਹੀ ਦਿਚੈ ਦੁਰਜਨਾ ਮਿਤ੍ਰਾਂ ਕੂੰ ਜੈਕਾਰੁ ॥ ਜਿਤੁ ਦੋਹੀ ਸਜਣ ਮਿਲਨਿ ਲਹੁ ਮੁੰਧੇ ਵੀਚਾਰੁ ॥ ਤਨੁ ਮਨੁ ਦੀਜੈ ਸਜਣਾ ਐਸਾ ਹਸਣੁ ਸਾਰੁ ॥ ਤਿਸ ਸਉ ਨੇਹੁ ਨ ਕੀਚਈ ਜਿ ਦਿਸੈ ਚਲਣਹਾਰੁ ॥ ਨਾਨਕ ਜਿਨੑੀ ਇਵ ਕਰਿ ਬੁਝਿਆ ਤਿਨੑਾ ਵਿਟਹੁ ਕੁਰਬਾਣੁ ॥੨॥
ਜੇ ਤੂੰ ਤਾਰੂ ਪਾਣਿ ਤਾਹੂ ਪੁਛੁ ਤਿੜੰਨੑ ਕਲ ॥ ਤਾਹੂ ਖਰੇ ਸੁਜਾਣ ਵੰਞਾ ਏਨੑੀ ਕਪਰੀ ॥੩॥
ਝੜ ਝਖੜ ਓਹਾੜ ਲਹਰੀ ਵਹਨਿ ਲਖੇਸਰੀ ॥ ਸਤਿਗੁਰ ਸਿਉ ਆਲਾਇ ਬੇੜੇ ਡੁਬਣਿ ਨਾਹਿ ਭਉ ॥੪॥
ਨਾਨਕ ਦੁਨੀਆ ਕੈਸੀ ਹੋਈ ॥ ਸਾਲਕੁ ਮਿਤੁ ਨ ਰਹਿਓ ਕੋਈ ॥ ਭਾਈ ਬੰਧੀ ਹੇਤੁ ਚੁਕਾਇਆ ॥ ਦੁਨੀਆ ਕਾਰਣਿ ਦੀਨੁ ਗਵਾਇਆ ॥੫॥
ਹੈ ਹੈ ਕਰਿ ਕੈ ਓਹਿ ਕਰੇਨਿ ॥ ਗਲ੍ਹ੍ਹਾ ਪਿਟਨਿ ਸਿਰੁ ਖੋਹੇਨਿ ॥ ਨਾਉ ਲੈਨਿ ਅਰੁ ਕਰਨਿ ਸਮਾਇ ॥ ਨਾਨਕ ਤਿਨ ਬਲਿਹਾਰੈ ਜਾਇ ॥੬॥
ਰੇ ਮਨ ਡੀਗਿ ਨ ਡੋਲੀਐ ਸੀਧੈ ਮਾਰਗਿ ਧਾਉ ॥ ਪਾਛੈ ਬਾਘੁ ਡਰਾਵਣੋ ਆਗੈ ਅਗਨਿ ਤਲਾਉ ॥ ਸਹਸੈ ਜੀਅਰਾ ਪਰਿ ਰਹਿਓ ਮਾ ਕਉ ਅਵਰੁ ਨ ਢੰਗੁ ॥ ਨਾਨਕ ਗੁਰਮੁਖਿ ਛੁਟੀਐ ਹਰਿ ਪ੍ਰੀਤਮ ਸਿਉ ਸੰਗੁ ॥੭॥
ਬਾਘੁ ਮਰੈ ਮਨੁ ਮਾਰੀਐ ਜਿਸੁ ਸਤਿਗੁਰ ਦੀਖਿਆ ਹੋਇ ॥ ਆਪੁ ਪਛਾਣੈ ਹਰਿ ਮਿਲੈ ਬਹੁੜਿ ਨ ਮਰਣਾ ਹੋਇ ॥

Ang 1410

ikOankaar sat naam karataa purakh nirabhau niravair akaal moorat ajoonee saibha(n) gur prasaadh ||
salok vaaraa(n) te vadheek ||
mahalaa pehilaa ||
auta(n)gee paioharee gahiree ga(n)bheeree ||
sasuR suheeaa kiv karee nivan na jai thanee ||
gach j lagaa giRavaRee sakhe’ee dhaulaharee ||
se bhee ddahadhe ddiTh mai mu(n)dh na garab thanee ||1||
sun mu(n)dhe haranaakhe’ee gooRaa vain apaar ||
pahilaa vasat sin(j)aan kai taa(n) keechai vaapaar ||
dhohee dhichai dhurajanaa mitraa(n) koo(n) jaikaar ||
jit dhohee sajan milan lahu mu(n)dhe veechaar ||
tan man dheejai sajanaa aaisaa hasan saar ||
tis sau neh na keechiee j dhisai chalanahaar ||
naanak jin(h)ee iv kar bujhiaa tin(h)aa viTahu kurabaan ||2||
je too(n) taaroo paan taahoo puchh tiRa(n)n(h) kal ||
taahoo khare sujaan va(n)n(j)aa en(h)ee kaparee ||3||
jhaR jhakhaR ohaaR laharee vahan lakhesaree ||
satigur siau aalai beRe dduban naeh bhau ||4||
naanak dhuneeaa kaisee hoiee ||
saalak mit na rahio koiee ||
bhaiee ba(n)dhee het chukaiaa ||
dhuneeaa kaaran dheen gavaiaa ||5||
hai hai kar kai oh karen ||
gal(h)aa piTan sir khohen ||
naau lain ar karan samai ||
naanak tin balihaarai jai ||6||
re man ddeeg na ddoleeaai seedhai maarag dhaau ||
paachhai baagh ddaraavano aagai agan talaau ||
sahasai jeearaa par rahio maa kau avar na dda(n)g ||
naanak gurmukh chhuTeeaai har preetam siau sa(n)g ||7||
baagh marai man maareeaai jis satigur dheekhiaa hoi ||
aap pachhaanai har milai bahuR na maranaa hoi ||