Sri Guru Granth Sahib

ਅੰਗ ੧੪੧੨

ਸਭਨੀ ਘਟੀ ਸਹੁ ਵਸੈ ਸਹ ਬਿਨੁ ਘਟੁ ਨ ਕੋਇ ॥ ਨਾਨਕ ਤੇ ਸੋਹਾਗਣੀ ਜਿਨੑਾ ਗੁਰਮੁਖਿ ਪਰਗਟੁ ਹੋਇ ॥੧੯॥
ਜਉ ਤਉ ਪ੍ਰੇਮ ਖੇਲਣ ਕਾ ਚਾਉ ॥ ਸਿਰੁ ਧਰਿ ਤਲੀ ਗਲੀ ਮੇਰੀ ਆਉ ॥ ਇਤੁ ਮਾਰਗਿ ਪੈਰੁ ਧਰੀਜੈ ॥ ਸਿਰੁ ਦੀਜੈ ਕਾਣਿ ਨ ਕੀਜੈ ॥੨੦॥
ਨਾਲਿ ਕਿਰਾੜਾ ਦੋਸਤੀ ਕੂੜੈ ਕੂੜੀ ਪਾਇ ॥ ਮਰਣੁ ਨ ਜਾਪੈ ਮੂਲਿਆ ਆਵੈ ਕਿਤੈ ਥਾਇ ॥੨੧॥
ਗਿਆਨ ਹੀਣੰ ਅਗਿਆਨ ਪੂਜਾ ॥ ਅੰਧ ਵਰਤਾਵਾ ਭਾਉ ਦੂਜਾ ॥੨੨॥
ਗੁਰ ਬਿਨੁ ਗਿਆਨੁ ਧਰਮ ਬਿਨੁ ਧਿਆਨੁ ॥ ਸਚ ਬਿਨੁ ਸਾਖੀ ਮੂਲੋ ਨ ਬਾਕੀ ॥੨੩॥
ਮਾਣੂ ਘਲੈ ਉਠੀ ਚਲੈ ॥ ਸਾਦੁ ਨਾਹੀ ਇਵੇਹੀ ਗਲੈ ॥੨੪॥
ਰਾਮੁ ਝੁਰੈ ਦਲ ਮੇਲਵੈ ਅੰਤਰਿ ਬਲੁ ਅਧਿਕਾਰ ॥ ਬੰਤਰ ਕੀ ਸੈਨਾ ਸੇਵੀਐ ਮਨਿ ਤਨਿ ਜੁਝੁ ਅਪਾਰੁ ॥ ਸੀਤਾ ਲੈ ਗਇਆ ਦਹਸਿਰੋ ਲਛਮਣੁ ਮੂਓ ਸਰਾਪਿ ॥ ਨਾਨਕ ਕਰਤਾ ਕਰਣਹਾਰੁ ਕਰਿ ਵੇਖੈ ਥਾਪਿ ਉਥਾਪਿ ॥੨੫॥
ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ ॥ ਹਣਵੰਤਰੁ ਆਰਾਧਿਆ ਆਇਆ ਕਰਿ ਸੰਜੋਗੁ ॥ ਭੂਲਾ ਦੈਤੁ ਨ ਸਮਝਈ ਤਿਨਿ ਪ੍ਰਭ ਕੀਏ ਕਾਮ ॥ ਨਾਨਕ ਵੇਪਰਵਾਹੁ ਸੋ ਕਿਰਤੁ ਨ ਮਿਟਈ ਰਾਮ ॥੨੬॥
ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ ॥੨੭॥
ਮਹਲਾ ੩ ॥
ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ॥੨੮॥
ਮਹਲਾ ੧ ॥
ਉਦੋਸਾਹੈ ਕਿਆ ਨੀਸਾਨੀ ਤੋਟਿ ਨ ਆਵੈ ਅੰਨੀ ॥ ਉਦੋਸੀਅ ਘਰੇ ਹੀ ਵੁਠੀ ਕੁੜਿਈਂ ਰੰਨੀ ਧੰਮੀ ॥ ਸਤੀ ਰੰਨੀ ਘਰੇ ਸਿਆਪਾ ਰੋਵਨਿ ਕੂੜੀ ਕੰਮੀ ॥ ਜੋ ਲੇਵੈ ਸੋ ਦੇਵੈ ਨਾਹੀ ਖਟੇ ਦੰਮ ਸਹੰਮੀ ॥੨੯॥
ਪਬਰ ਤੂੰ ਹਰੀਆਵਲਾ ਕਵਲਾ ਕੰਚਨ ਵੰਨਿ ॥ ਕੈ ਦੋਖੜੈ ਸੜਿਓਹਿ ਕਾਲੀ ਹੋਈਆ ਦੇਹੁਰੀ ਨਾਨਕ ਮੈ ਤਨਿ ਭੰਗੁ ॥ ਜਾਣਾ ਪਾਣੀ ਨਾ ਲਹਾਂ ਜੈ ਸੇਤੀ ਮੇਰਾ ਸੰਗੁ ॥ ਜਿਤੁ ਡਿਠੈ ਤਨੁ ਪਰਫੁੜੈ ਚੜੈ ਚਵਗਣਿ ਵੰਨੁ ॥੩੦॥
ਰਜਿ ਨ ਕੋਈ ਜੀਵਿਆ ਪਹੁਚਿ ਨ ਚਲਿਆ ਕੋਇ ॥ ਗਿਆਨੀ ਜੀਵੈ ਸਦਾ ਸਦਾ ਸੁਰਤੀ ਹੀ ਪਤਿ ਹੋਇ ॥ ਸਰਫੈ ਸਰਫੈ ਸਦਾ ਸਦਾ ਏਵੈ ਗਈ ਵਿਹਾਇ ॥ ਨਾਨਕ ਕਿਸ ਨੋ ਆਖੀਐ ਵਿਣੁ ਪੁਛਿਆ ਹੀ ਲੈ ਜਾਇ ॥੩੧॥
ਦੋਸੁ ਨ ਦੇਅਹੁ ਰਾਇ ਨੋ ਮਤਿ ਚਲੈ ਜਾਂ ਬੁਢਾ ਹੋਵੈ ॥ ਗਲਾਂ ਕਰੇ ਘਣੇਰੀਆ ਤਾਂ ਅੰਨੑੇ ਪਵਣਾ ਖਾਤੀ ਟੋਵੈ ॥੩੨॥
ਪੂਰੇ ਕਾ ਕੀਆ ਸਭ ਕਿਛੁ ਪੂਰਾ ਘਟਿ ਵਧਿ ਕਿਛੁ ਨਾਹੀ ॥ ਨਾਨਕ ਗੁਰਮੁਖਿ ਐਸਾ ਜਾਣੈ ਪੂਰੇ ਮਾਂਹਿ ਸਮਾਂਹੀ ॥੩੩॥

Ang 1412

sabhanee ghaTee sahu vasai seh bin ghaT na koi ||
naanak te sohaaganee jin(h)aa gurmukh paragaT hoi ||19||
jau tau prem khelan kaa chaau ||
sir dhar talee galee meree aau ||
eit maarag pair dhareejai ||
sir dheejai kaan na keejai ||20||
naal kiraaRaa dhosatee kooRai kooRee pai ||
maran na jaapai mooliaa aavai kitai thai ||21||
giaan heena(n) agiaan poojaa ||
a(n)dh varataavaa bhaau dhoojaa ||22||
gur bin giaan dharam bin dhiaan ||
sach bin saakhee moolo na baakee ||23||
maanoo ghalai uThee chalai ||
saadh naahee ivehee galai ||24||
raam jhurai dhal melavai a(n)tar bal adhikaar ||
ba(n)tar kee sainaa seveeaai man tan jujh apaar ||
seetaa lai giaa dhahasiro lachhaman mooo saraap ||
naanak karataa karanahaar kar vekhai thaap uthaap ||25||
man meh jhoorai raamacha(n)dh seetaa lachhaman jog ||
hanava(n)tar aaraadhiaa aaiaa kar sa(n)jog ||
bhoolaa dhait na samajhiee tin prabh ke’ee kaam ||
naanak veparavaahu so kirat na miTiee raam ||26||
laahauar sahar jahar kahar savaa pahar ||27||
mahalaa teejaa ||
laahauar sahar a(n)mirat sar sifatee dhaa ghar ||28||
mahalaa pehilaa ||
audhosaahai kiaa neesaanee toT na aavai a(n)nee ||
audhoseea ghare hee vuThee kuRie(n)ee ra(n)nee dha(n)mee ||
satee ra(n)nee ghare siaapaa rovan kooRee ka(n)mee ||
jo levai so dhevai naahee khaTe dha(n)m saha(n)mee ||29||
pabar too(n) hareeaavalaa kavalaa ka(n)chan va(n)n ||
kai dhokhaRai saRioh kaalee hoieeaa dhehuree naanak mai tan bha(n)g ||
jaanaa paanee naa lahaa(n) jai setee meraa sa(n)g ||
jit ddiThai tan parafuRai chaRai chavagan va(n)n ||30||
raj na koiee jeeviaa pahuch na chaliaa koi ||
giaanee jeevai sadhaa sadhaa suratee hee pat hoi ||
sarafai sarafai sadhaa sadhaa evai giee vihai ||
naanak kis no aakheeaai vin puchhiaa hee lai jai ||31||
dhos na dheahu rai no mat chalai jaa(n) buddaa hovai ||
galaa(n) kare ghanereeaa taa(n) a(n)n(h)e pavanaa khaatee Tovai ||32||
poore kaa keeaa sabh kichh pooraa ghaT vadh kichh naahee ||
naanak gurmukh aaisaa jaanai poore maa(n)h samaa(n)hee ||33||