Sri Guru Granth Sahib

ਅੰਗ ੧੪੧੫

ਆਤਮਾ ਰਾਮੁ ਨ ਪੂਜਨੀ ਦੂਜੈ ਕਿਉ ਸੁਖੁ ਹੋਇ ॥ ਹਉਮੈ ਅੰਤਰਿ ਮੈਲੁ ਹੈ ਸਬਦਿ ਨ ਕਾਢਹਿ ਧੋਇ ॥ ਨਾਨਕ ਬਿਨੁ ਨਾਵੈ ਮੈਲਿਆ ਮੁਏ ਜਨਮੁ ਪਦਾਰਥੁ ਖੋਇ ॥੨੦॥
ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ ਵਾਸੁ ॥ ਬਾਣੀ ਸੁਰਤਿ ਨ ਬੁਝਨੀ ਸਬਦਿ ਨ ਕਰਹਿ ਪ੍ਰਗਾਸੁ ॥ ਓਨਾ ਆਪਣੀ ਅੰਦਰਿ ਸੁਧਿ ਨਹੀ ਗੁਰ ਬਚਨਿ ਨ ਕਰਹਿ ਵਿਸਾਸੁ ॥ ਗਿਆਨੀਆ ਅੰਦਰਿ ਗੁਰ ਸਬਦੁ ਹੈ ਨਿਤ ਹਰਿ ਲਿਵ ਸਦਾ ਵਿਗਾਸੁ ॥ ਹਰਿ ਗਿਆਨੀਆ ਕੀ ਰਖਦਾ ਹਉ ਸਦ ਬਲਿਹਾਰੀ ਤਾਸੁ ॥ ਗੁਰਮੁਖਿ ਜੋ ਹਰਿ ਸੇਵਦੇ ਜਨ ਨਾਨਕੁ ਤਾ ਕਾ ਦਾਸੁ ॥੨੧॥
ਮਾਇਆ ਭੁਇਅੰਗਮੁ ਸਰਪੁ ਹੈ ਜਗੁ ਘੇਰਿਆ ਬਿਖੁ ਮਾਇ ॥ ਬਿਖੁ ਕਾ ਮਾਰਣੁ ਹਰਿ ਨਾਮੁ ਹੈ ਗੁਰ ਗਰੁੜ ਸਬਦੁ ਮੁਖਿ ਪਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ ਮਿਲਿ ਸਤਿਗੁਰ ਨਿਰਮਲੁ ਹੋਇਆ ਬਿਖੁ ਹਉਮੈ ਗਇਆ ਬਿਲਾਇ ॥ ਗੁਰਮੁਖਾ ਕੇ ਮੁਖ ਉਜਲੇ ਹਰਿ ਦਰਗਹ ਸੋਭਾ ਪਾਇ ॥ ਜਨ ਨਾਨਕੁ ਸਦਾ ਕੁਰਬਾਣੁ ਤਿਨ ਜੋ ਚਾਲਹਿ ਸਤਿਗੁਰ ਭਾਇ ॥੨੨॥
ਸਤਿਗੁਰ ਪੁਰਖੁ ਨਿਰਵੈਰੁ ਹੈ ਨਿਤ ਹਿਰਦੈ ਹਰਿ ਲਿਵ ਲਾਇ ॥ ਨਿਰਵੈਰੈ ਨਾਲਿ ਵੈਰੁ ਰਚਾਇਦਾ ਅਪਣੈ ਘਰਿ ਲੂਕੀ ਲਾਇ ॥ ਅੰਤਰਿ ਕ੍ਰੋਧੁ ਅਹੰਕਾਰੁ ਹੈ ਅਨਦਿਨੁ ਜਲੈ ਸਦਾ ਦੁਖੁ ਪਾਇ ॥ ਕੂੜੁ ਬੋਲਿ ਬੋਲਿ ਨਿਤ ਭਉਕਦੇ ਬਿਖੁ ਖਾਧੇ ਦੂਜੈ ਭਾਇ ॥ ਬਿਖੁ ਮਾਇਆ ਕਾਰਣਿ ਭਰਮਦੇ ਫਿਰਿ ਘਰਿ ਘਰਿ ਪਤਿ ਗਵਾਇ ॥ ਬੇਸੁਆ ਕੇਰੇ ਪੂਤ ਜਿਉ ਪਿਤਾ ਨਾਮੁ ਤਿਸੁ ਜਾਇ ॥ ਹਰਿ ਹਰਿ ਨਾਮੁ ਨ ਚੇਤਨੀ ਕਰਤੈ ਆਪਿ ਖੁਆਇ ॥ ਹਰਿ ਗੁਰਮੁਖਿ ਕਿਰਪਾ ਧਾਰੀਅਨੁ ਜਨ ਵਿਛੁੜੇ ਆਪਿ ਮਿਲਾਇ ॥ ਜਨ ਨਾਨਕੁ ਤਿਸੁ ਬਲਿਹਾਰਣੈ ਜੋ ਸਤਿਗੁਰ ਲਾਗੇ ਪਾਇ ॥੨੩॥
ਨਾਮਿ ਲਗੇ ਸੇ ਊਬਰੇ ਬਿਨੁ ਨਾਵੈ ਜਮ ਪੁਰਿ ਜਾਂਹਿ ॥ ਨਾਨਕ ਬਿਨੁ ਨਾਵੈ ਸੁਖੁ ਨਹੀ ਆਇ ਗਏ ਪਛੁਤਾਹਿ ॥੨੪॥
ਚਿੰਤਾ ਧਾਵਤ ਰਹਿ ਗਏ ਤਾਂ ਮਨਿ ਭਇਆ ਅਨੰਦੁ ॥ ਗੁਰ ਪ੍ਰਸਾਦੀ ਬੁਝੀਐ ਸਾ ਧਨ ਸੁਤੀ ਨਿਚਿੰਦ ॥ ਜਿਨ ਕਉ ਪੂਰਬਿ ਲਿਖਿਆ ਤਿਨੑਾ ਭੇਟਿਆ ਗੁਰ ਗੋਵਿੰਦੁ ॥ ਨਾਨਕ ਸਹਜੇ ਮਿਲਿ ਰਹੇ ਹਰਿ ਪਾਇਆ ਪਰਮਾਨੰਦੁ ॥੨੫॥
ਸਤਿਗੁਰੁ ਸੇਵਨਿ ਆਪਣਾ ਗੁਰ ਸਬਦੀ ਵੀਚਾਰਿ ॥ ਸਤਿਗੁਰ ਕਾ ਭਾਣਾ ਮੰਨਿ ਲੈਨਿ ਹਰਿ ਨਾਮੁ ਰਖਹਿ ਉਰ ਧਾਰਿ ॥ ਐਥੈ ਓਥੈ ਮੰਨੀਅਨਿ ਹਰਿ ਨਾਮਿ ਲਗੇ ਵਾਪਾਰਿ ॥ ਗੁਰਮੁਖਿ ਸਬਦਿ ਸਿਞਾਪਦੇ ਤਿਤੁ ਸਾਚੈ ਦਰਬਾਰਿ ॥ ਸਚਾ ਸਉਦਾ ਖਰਚੁ ਸਚੁ ਅੰਤਰਿ ਪਿਰਮੁ ਪਿਆਰੁ ॥ ਜਮਕਾਲੁ ਨੇੜਿ ਨ ਆਵਈ ਆਪਿ ਬਖਸੇ ਕਰਤਾਰਿ ॥

Ang 1415

aatamaa raam na poojanee dhoojai kiau sukh hoi ||
haumai a(n)tar mail hai sabadh na kaaddeh dhoi ||
naanak bin naavai mailiaa mue janam padhaarath khoi ||20||
manmukh bole a(n)dhule tis meh aganee kaa vaas ||
baanee surat na bujhanee sabadh na kareh pragaas ||
onaa aapanee a(n)dhar sudh nahee gur bachan na kareh visaas ||
giaaneeaa a(n)dhar gur sabadh hai nit har liv sadhaa vigaas ||
har giaaneeaa kee rakhadhaa hau sadh balihaaree taas ||
gurmukh jo har sevadhe jan naanak taa kaa dhaas ||21||
maiaa bhuia(n)gam sarap hai jag gheriaa bikh mai ||
bikh kaa maaran har naam hai gur garuR sabadh mukh pai ||
jin kau poorab likhiaa tin satigur miliaa aai ||
mil satigur niramal hoiaa bikh haumai giaa bilai ||
gurmukhaa ke mukh ujale har dharageh sobhaa pai ||
jan naanak sadhaa kurabaan tin jo chaaleh satigur bhai ||22||
satigur purakh niravair hai nit hiradhai har liv lai ||
niravairai naal vair rachaidhaa apanai ghar lookee lai ||
a(n)tar karodh aha(n)kaar hai anadhin jalai sadhaa dhukh pai ||
kooR bol bol nit bhaukadhe bikh khaadhe dhoojai bhai ||
bikh maiaa kaaran bharamadhe fir ghar ghar pat gavai ||
besuaa kere poot jiau pitaa naam tis jai ||
har har naam na chetanee karatai aap khuaai ||
har gurmukh kirapaa dhaareean jan vichhuRe aap milai ||
jan naanak tis balihaaranai jo satigur laage pai ||23||
naam lage se uoobare bin naavai jam pur jaa(n)h ||
naanak bin naavai sukh nahee aai ge pachhutaeh ||24||
chi(n)taa dhaavat reh ge taa(n) man bhiaa ana(n)dh ||
gur prasaadhee bujheeaai saa dhan sutee nichi(n)dh ||
jin kau poorab likhiaa tin(h)aa bheTiaa gur govi(n)dh ||
naanak sahaje mil rahe har paiaa paramaana(n)dh ||25||
satigur sevan aapanaa gur sabadhee veechaar ||
satigur kaa bhaanaa ma(n)n lain har naam rakheh ur dhaar ||
aaithai othai ma(n)neean har naam lage vaapaar ||
gurmukh sabadh sin(j)aapadhe tit saachai dharabaar ||
sachaa saudhaa kharach sach a(n)tar piram piaar ||
jamakaal neR na aaviee aap bakhase karataar ||