Sri Guru Granth Sahib

ਅੰਗ ੧੪੧੬

ਨਾਨਕ ਨਾਮ ਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥੨੬॥
ਜਨ ਕੀ ਟੇਕ ਹਰਿ ਨਾਮੁ ਹਰਿ ਬਿਨੁ ਨਾਵੈ ਠਵਰ ਨ ਠਾਉ ॥ ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ ॥ ਵਡਭਾਗੀ ਨਾਮੁ ਧਿਆਇਆ ਅਹਿਨਿਸਿ ਲਾਗਾ ਭਾਉ ॥ ਜਨ ਨਾਨਕੁ ਮੰਗੈ ਧੂੜਿ ਤਿਨ ਹਉ ਸਦ ਕੁਰਬਾਣੈ ਜਾਉ ॥੨੭॥
ਲਖ ਚਉਰਾਸੀਹ ਮੇਦਨੀ ਤਿਸਨਾ ਜਲਤੀ ਕਰੇ ਪੁਕਾਰ ॥ ਇਹੁ ਮੋਹੁ ਮਾਇਆ ਸਭੁ ਪਸਰਿਆ ਨਾਲਿ ਚਲੈ ਨ ਅੰਤੀ ਵਾਰ ॥ ਬਿਨੁ ਹਰਿ ਸਾਂਤਿ ਨ ਆਵਈ ਕਿਸੁ ਆਗੈ ਕਰੀ ਪੁਕਾਰ ॥ ਵਡਭਾਗੀ ਸਤਿਗੁਰੁ ਪਾਇਆ ਬੂਝਿਆ ਬ੍ਰਹਮੁ ਬਿਚਾਰੁ ॥ ਤਿਸਨਾ ਅਗਨਿ ਸਭ ਬੁਝਿ ਗਈ ਜਨ ਨਾਨਕ ਹਰਿ ਉਰਿ ਧਾਰਿ ॥੨੮॥
ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥ ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥ ਹਰਿ ਜੀਉ ਲੇਖੈ ਵਾਰ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥ ਗੁਰ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ ॥ ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨੑ ਜੈਕਾਰੁ ॥੨੯॥
ਵਿਛੁੜਿ ਵਿਛੁੜਿ ਜੋ ਮਿਲੇ ਸਤਿਗੁਰ ਕੇ ਭੈ ਭਾਇ ॥ ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ ॥ ਗੁਰ ਸਾਧੂ ਸੰਗਤਿ ਮਿਲੈ ਹੀਰੇ ਰਤਨ ਲਭੰਨੑਿ ॥ ਨਾਨਕ ਲਾਲੁ ਅਮੋਲਕਾ ਗੁਰਮੁਖਿ ਖੋਜਿ ਲਹੰਨੑਿ ॥੩੦॥
ਮਨਮੁਖ ਨਾਮੁ ਨ ਚੇਤਿਓ ਧਿਗੁ ਜੀਵਣੁ ਧਿਗੁ ਵਾਸੁ ॥ ਜਿਸ ਦਾ ਦਿਤਾ ਖਾਣਾ ਪੈਨਣਾ ਸੋ ਮਨਿ ਨ ਵਸਿਓ ਗੁਣਤਾਸੁ ॥ ਇਹੁ ਮਨੁ ਸਬਦਿ ਨ ਭੇਦਿਓ ਕਿਉ ਹੋਵੈ ਘਰ ਵਾਸੁ ॥ ਮਨਮੁਖੀਆ ਦੋਹਾਗਣੀ ਆਵਣ ਜਾਣਿ ਮੁਈਆਸੁ ॥ ਗੁਰਮੁਖਿ ਨਾਮੁ ਸੁਹਾਗੁ ਹੈ ਮਸਤਕਿ ਮਣੀ ਲਿਖਿਆਸੁ ॥ ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ ॥ ਸਤਿਗੁਰੁ ਸੇਵਨਿ ਆਪਣਾ ਹਉ ਸਦ ਬਲਿਹਾਰੀ ਤਾਸੁ ॥ ਨਾਨਕ ਤਿਨ ਮੁਖ ਉਜਲੇ ਜਿਨ ਅੰਤਰਿ ਨਾਮੁ ਪ੍ਰਗਾਸੁ ॥੩੧॥
ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਨ ਹੋਈ ॥ ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ ਪਰਜ ਵਿਗੋਈ ॥ ਨਾਨਕ ਬਿਨੁ ਸਤਿਗੁਰ ਨਾਉ ਨ ਪਾਈਐ ਜੇ ਸਉ ਲੋਚੈ ਕੋਈ ॥੩੨॥
ਹਰਿ ਕਾ ਨਾਉ ਅਤਿ ਵਡ ਊਚਾ ਊਚੀ ਹੂ ਊਚਾ ਹੋਈ ॥ ਅਪੜਿ ਕੋਇ ਨ ਸਕਈ ਜੇ ਸਉ ਲੋਚੈ ਕੋਈ ॥ ਮੁਖਿ ਸੰਜਮ ਹਛਾ ਨ ਹੋਵਈ ਕਰਿ ਭੇਖ ਭਵੈ ਸਭ ਕੋਈ ॥ ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ ॥ ਅੰਤਰਿ ਆਇ ਵਸੈ ਗੁਰ ਸਬਦੁ ਵੀਚਾਰੈ ਕੋਇ ॥

Ang 1416

naanak naam rate se dhanava(n)t hain niradhan hor sa(n)saar ||26||
jan kee Tek har naam har bin naavai Thavar na Thaau ||
gurmatee naau man vasai sahaje sahaj samaau ||
vaddabhaagee naam dhiaaiaa ahinis laagaa bhaau ||
jan naanak ma(n)gai dhooR tin hau sadh kurabaanai jaau ||27||
lakh chauraaseeh medhanee tisanaa jalatee kare pukaar ||
eih moh maiaa sabh pasariaa naal chalai na a(n)tee vaar ||
bin har saa(n)t na aaviee kis aagai karee pukaar ||
vaddabhaagee satigur paiaa boojhiaa braham bichaar ||
tisanaa agan sabh bujh giee jan naanak har ur dhaar ||28||
asee khate bahut kamaavadhe a(n)t na paaraavaar ||
har kirapaa kar kai bakhas laih hau paapee vadd gunahagaar ||
har jeeau lekhai vaar na aaviee too(n) bakhas milaavanahaar ||
gur tuThai har prabh meliaa sabh kilavikh kaT vikaar ||
jinaa har har naam dhiaaiaa jan naanak tin(h) jaikaar ||29||
vichhuR vichhuR jo mile satigur ke bhai bhai ||
janam maran nihachal bhe gurmukh naam dhiaai ||
gur saadhoo sa(n)gat milai heere ratan labha(n)ni(h) ||
naanak laal amolakaa gurmukh khoj laha(n)ni(h) ||30||
manmukh naam na chetio dhig jeevan dhig vaas ||
jis dhaa dhitaa khaanaa painanaa so man na vasio gunataas ||
eih man sabadh na bhedhio kiau hovai ghar vaas ||
manmukheeaa dhohaaganee aavan jaan muieeaas ||
gurmukh naam suhaag hai masatak manee likhiaas ||
har har naam ur dhaariaa har hiradhai kamal pragaas ||
satigur sevan aapanaa hau sadh balihaaree taas ||
naanak tin mukh ujale jin a(n)tar naam pragaas ||31||
sabadh marai soiee jan sijhai bin sabadhai mukat na hoiee ||
bhekh kareh bahu karam vigute bhai dhoojai paraj vigoiee ||
naanak bin satigur naau na paieeaai je sau lochai koiee ||32||
har kaa naau at vadd uoochaa uoochee hoo uoochaa hoiee ||
apaR koi na sakiee je sau lochai koiee ||
mukh sa(n)jam hachhaa na hoviee kar bhekh bhavai sabh koiee ||
gur kee pauRee jai chaRai karam paraapat hoiee ||
a(n)tar aai vasai gur sabadh veechaarai koi ||