Sri Guru Granth Sahib

ਅੰਗ ੧੪੧੯

ਮਾਇਆ ਮੋਹੁ ਨ ਚੁਕਈ ਮਰਿ ਜੰਮਹਿ ਵਾਰੋ ਵਾਰ ॥ ਸਤਿਗੁਰੁ ਸੇਵਿ ਸੁਖੁ ਪਾਇਆ ਅਤਿ ਤਿਸਨਾ ਤਜਿ ਵਿਕਾਰ ॥ ਜਨਮ ਮਰਨ ਕਾ ਦੁਖੁ ਗਇਆ ਜਨ ਨਾਨਕ ਸਬਦੁ ਬੀਚਾਰਿ ॥੪੯॥
ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮ ਬ੍ਰਹਮੁ ਪਛਾਨੁ ॥ ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥੫੦॥
ਧਨਾਸਰੀ ਧਨਵੰਤੀ ਜਾਣੀਐ ਭਾਈ ਜਾਂ ਸਤਿਗੁਰ ਕੀ ਕਾਰ ਕਮਾਇ ॥ ਤਨੁ ਮਨੁ ਸਉਪੇ ਜੀਅ ਸਉ ਭਾਈ ਲਏ ਹੁਕਮਿ ਫਿਰਾਉ ॥ ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ ॥ ਏਵਡੁ ਧਨੁ ਹੋਰੁ ਕੋ ਨਹੀ ਭਾਈ ਜੇਵਡੁ ਸਚਾ ਨਾਉ ॥ ਸਦਾ ਸਚੇ ਕੇ ਗੁਣ ਗਾਵਾਂ ਭਾਈ ਸਦਾ ਸਚੇ ਕੈ ਸੰਗਿ ਰਹਾਉ ॥ ਪੈਨਣੁ ਗੁਣ ਚੰਗਿਆਈਆ ਭਾਈ ਆਪਣੀ ਪਤਿ ਕੇ ਸਾਦ ਆਪੇ ਖਾਇ ॥ ਤਿਸ ਕਾ ਕਿਆ ਸਾਲਾਹੀਐ ਭਾਈ ਦਰਸਨ ਕਉ ਬਲਿ ਜਾਇ ॥ ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ ਕਰਮਿ ਮਿਲੈ ਤਾਂ ਪਾਇ ॥ ਇਕਿ ਹੁਕਮੁ ਮੰਨਿ ਨ ਜਾਣਨੀ ਭਾਈ ਦੂਜੈ ਭਾਇ ਫਿਰਾਇ ॥ ਸੰਗਤਿ ਢੋਈ ਨਾ ਮਿਲੈ ਭਾਈ ਬੈਸਣਿ ਮਿਲੈ ਨ ਥਾਉ ॥ ਨਾਨਕ ਹੁਕਮੁ ਤਿਨਾ ਮਨਾਇਸੀ ਭਾਈ ਜਿਨਾ ਧੁਰੇ ਕਮਾਇਆ ਨਾਉ ॥ ਤਿਨੑ ਵਿਟਹੁ ਹਉ ਵਾਰਿਆ ਭਾਈ ਤਿਨ ਕਉ ਸਦ ਬਲਿਹਾਰੈ ਜਾਉ ॥੫੧॥
ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨੑਿ ॥ ਅਨਦਿਨੁ ਸੇਵਨਿ ਗੁਰੁ ਆਪਣਾ ਅਨਦਿਨੁ ਅਨਦਿ ਰਹੰਨੑਿ ॥ ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨੑਿ ॥੫੨॥
ਮੁਖ ਸਚੇ ਸਚੁ ਦਾੜੀਆ ਸਚੁ ਬੋਲਹਿ ਸਚੁ ਕਮਾਹਿ ॥ ਸਚਾ ਸਬਦੁ ਮਨਿ ਵਸਿਆ ਸਤਿਗੁਰ ਮਾਂਹਿ ਸਮਾਂਹਿ ॥ ਸਚੀ ਰਾਸੀ ਸਚੁ ਧਨੁ ਉਤਮ ਪਦਵੀ ਪਾਂਹਿ ॥ ਸਚੁ ਸੁਣਹਿ ਸਚੁ ਮੰਨਿ ਲੈਨਿ ਸਚੀ ਕਾਰ ਕਮਾਹਿ ॥ ਸਚੀ ਦਰਗਹ ਬੈਸਣਾ ਸਚੇ ਮਾਹਿ ਸਮਾਹਿ ॥ ਨਾਨਕ ਵਿਣੁ ਸਤਿਗੁਰ ਸਚੁ ਨ ਪਾਈਐ ਮਨਮੁਖ ਭੂਲੇ ਜਾਂਹਿ ॥੫੩॥
ਬਾਬੀਹਾ ਪ੍ਰਿਉ ਪ੍ਰਿਉ ਕਰੇ ਜਲਨਿਧਿ ਪ੍ਰੇਮ ਪਿਆਰਿ ॥ ਗੁਰ ਮਿਲੇ ਸੀਤਲ ਜਲੁ ਪਾਇਆ ਸਭਿ ਦੂਖ ਨਿਵਾਰਣਹਾਰੁ ॥ ਤਿਸ ਚੁਕੈ ਸਹਜੁ ਊਪਜੈ ਚੁਕੈ ਕੂਕ ਪੁਕਾਰ ॥ ਨਾਨਕ ਗੁਰਮੁਖਿ ਸਾਂਤਿ ਹੋਇ ਨਾਮੁ ਰਖਹੁ ਉਰਿ ਧਾਰਿ ॥੫੪॥
ਬਾਬੀਹਾ ਤੂੰ ਸਚੁ ਚਉ ਸਚੇ ਸਉ ਲਿਵ ਲਾਇ ॥ ਬੋਲਿਆ ਤੇਰਾ ਥਾਇ ਪਵੈ ਗੁਰਮੁਖਿ ਹੋਇ ਅਲਾਇ ॥ ਸਬਦੁ ਚੀਨਿ ਤਿਖ ਉਤਰੈ ਮੰਨਿ ਲੈ ਰਜਾਇ ॥

Ang 1419

maiaa moh na chukiee mar ja(n)meh vaaro vaar ||
satigur sev sukh paiaa at tisanaa taj vikaar ||
janam maran kaa dhukh giaa jan naanak sabadh beechaar ||49||
har har naam dhiaai man har dharageh paaveh maan ||
kilavikh paap sabh kaTe’eeh haumai chukai gumaan ||
gurmukh kamal vigasiaa sabh aatam braham pachhaan ||
har har kirapaa dhaar prabh jan naanak jap har naam ||50||
dhanaasaree dhanava(n)tee jaaneeaai bhaiee jaa(n) satigur kee kaar kamai ||
tan man saupe jeea sau bhaiee le hukam firaau ||
jeh baisaaveh baiseh bhaiee jeh bhejeh teh jaau ||
evadd dhan hor ko nahee bhaiee jevadd sachaa naau ||
sadhaa sache ke gun gaavaa(n) bhaiee sadhaa sache kai sa(n)g rahaau ||
painan gun cha(n)giaaieeaa bhaiee aapanee pat ke saadh aape khai ||
tis kaa kiaa saalaaheeaai bhaiee dharasan kau bal jai ||
satigur vich vaddeeaa vaddiaaieeaa bhaiee karam milai taa(n) pai ||
eik hukam ma(n)n na jaananee bhaiee dhoojai bhai firai ||
sa(n)gat ddoiee naa milai bhaiee baisan milai na thaau ||
naanak hukam tinaa manaisee bhaiee jinaa dhure kamaiaa naau ||
tin(h) viTahu hau vaariaa bhaiee tin kau sadh balihaarai jaau ||51||
se dhaaReeaa(n) sacheeaa j gur charanee laga(n)ni(h) ||
anadhin sevan gur aapanaa anadhin anadh raha(n)ni(h) ||
naanak se muh sohane sachai dhar dhisa(n)ni(h) ||52||
mukh sache sach dhaaReeaa sach boleh sach kamaeh ||
sachaa sabadh man vasiaa satigur maa(n)h samaa(n)h ||
sachee raasee sach dhan utam padhavee paa(n)h ||
sach suneh sach ma(n)n lain sachee kaar kamaeh ||
sachee dharageh baisanaa sache maeh samaeh ||
naanak vin satigur sach na paieeaai manmukh bhoole jaa(n)h ||53||
baabeehaa priau priau kare jalanidh prem piaar ||
gur mile seetal jal paiaa sabh dhookh nivaaranahaar ||
tis chukai sahaj uoopajai chukai kook pukaar ||
naanak gurmukh saa(n)t hoi naam rakhahu ur dhaar ||54||
baabeehaa too(n) sach chau sache sau liv lai ||
boliaa teraa thai pavai gurmukh hoi alai ||
sabadh cheen tikh utarai ma(n)n lai rajai ||