Sri Guru Granth Sahib

ਅੰਗ ੧੪੨੦

ਚਾਰੇ ਕੁੰਡਾ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥ ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ ਜਾਇ ॥ ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ ॥੫੫॥
ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ ॥ ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥ ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ ॥ ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤਿਸਨਾ ਭੁਖ ਸਭ ਜਾਇ ॥ ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ ॥ ਨਾਨਕ ਸੁਖਿ ਸਵਨੑਿ ਸੋਹਾਗਣੀ ਸਚੈ ਨਾਮਿ ਸਮਾਇ ॥੫੬॥
ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥ ਇੰਦੁ ਵਰਸੈ ਦਇਆ ਕਰਿ ਗੂੜ੍ਹ੍ਹੀ ਛਹਬਰ ਲਾਇ ॥ ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥ ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥ ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥ ਆਪੇ ਸਚਾ ਬਖਸਿ ਲਏ ਕਰਿ ਕਿਰਪਾ ਕਰੈ ਰਜਾਇ ॥ ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥ ਭੈ ਕਾ ਸਹਜੁ ਸੀਗਾਰੁ ਕਰਿਹੁ ਸਚਿ ਰਹਹੁ ਲਿਵ ਲਾਇ ॥ ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥੫੭॥
ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥ ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥ ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥ ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ ॥ ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥੫੮॥
ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ ॥ ਹਰਿ ਵੁਠਾ ਮਨੁ ਤਨੁ ਸਭੁ ਪਰਫੜੈ ਸਭੁ ਜਗੁ ਹਰੀਆਵਲੁ ਹੋਇ ॥੫੯॥
ਸਬਦੇ ਸਦਾ ਬਸੰਤੁ ਹੈ ਜਿਤੁ ਤਨੁ ਮਨੁ ਹਰਿਆ ਹੋਇ ॥ ਨਾਨਕ ਨਾਮੁ ਨ ਵੀਸਰੈ ਜਿਨਿ ਸਿਰਿਆ ਸਭੁ ਕੋਇ ॥੬੦॥
ਨਾਨਕ ਤਿਨਾ ਬਸੰਤੁ ਹੈ ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥ ਹਰਿ ਵੁਠੈ ਮਨੁ ਤਨੁ ਪਰਫੜੈ ਸਭੁ ਜਗੁ ਹਰਿਆ ਹੋਇ ॥੬੧॥
ਵਡੜੈ ਝਾਲਿ ਝਲੁੰਭਲੈ ਨਾਵੜਾ ਲਈਐ ਕਿਸੁ ॥ ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥੬੨॥
ਹਰਹਟ ਭੀ ਤੂੰ ਤੂੰ ਕਰਹਿ ਬੋਲਹਿ ਭਲੀ ਬਾਣਿ ॥ ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥ ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥ ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥ ਹਉਮੈ ਫਿਕਾ ਬੋਲਣਾ ਬੁਝਿ ਨ ਸਕਾ ਕਾਰ ॥ ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ ॥ ਬਿਨੁ ਸਤਿਗੁਰ ਕਿਨੈ ਨ ਪਾਇਆ ਕਰਿ ਕਰਿ ਥਕੇ ਵੀਚਾਰ ॥

Ang 1420

chaare ku(n)ddaa jhok varasadhaa boo(n)dh pavai sahaj subhai ||
jal hee te sabh uoopajai bin jal piaas na jai ||
naanak har jal jin peeaa tis bhookh na laagai aai ||55||
baabeehaa too(n) sahaj bol sachai sabadh subhai ||
sabh kichh terai naal hai satigur dheeaa dhikhai ||
aap pachhaaneh preetam milai vuThaa chhahabar lai ||
jhim jhim a(n)mrit varasadhaa tisanaa bhukh sabh jai ||
kook pukaar na hoviee jotee jot milai ||
naanak sukh savani(h) sohaaganee sachai naam samai ||56||
dhurahu khasam bhejiaa sachai hukam paThai ||
ei(n)dh varasai dhiaa kar gooR(h)ee chhahabar lai ||
baabeehe tan man sukh hoi jaa(n) tat boo(n)dh muh pai ||
an dhan bahutaa upajai dharatee sobhaa pai ||
anadhin lok bhagat kare gur kai sabadh samai ||
aape sachaa bakhas le kar kirapaa karai rajai ||
har gun gaavahu kaamanee sachai sabadh samai ||
bhai kaa sahaj seegaar karih sach rahahu liv lai ||
naanak naamo man vasai har dharageh le chhaddai ||57||
baabeehaa sagalee dharatee je fireh uoodd chaReh aakaas ||
satigur miliaai jal paieeaai chookai bhookh piaas ||
jeeau pi(n)dd sabh tis kaa sabh kichh tis kai paas ||
vin boliaa sabh kichh jaanadhaa kis aagai keechai aradhaas ||
naanak ghaT ghaT eko varatadhaa sabadh kare paragaas ||58||
naanak tisai basa(n)t hai j satigur sev samai ||
har vuThaa man tan sabh parafaRai sabh jag hareeaaval hoi ||59||
sabadhe sadhaa basa(n)t hai jit tan man hariaa hoi ||
naanak naam na veesarai jin siriaa sabh koi ||60||
naanak tinaa basa(n)t hai jinaa gurmukh vasiaa man soi ||
har vuThai man tan parafaRai sabh jag hariaa hoi ||61||
vaddaRai jhaal jhalu(n)bhalai naavaRaa lieeaai kis ||
naau lieeaai paramesarai bha(n)nan ghaRan samarath ||62||
harahaT bhee too(n) too(n) kareh boleh bhalee baan ||
saahib sadhaa hadhoor hai kiaa uchee kareh pukaar ||
jin jagat upai har ra(n)g keeaa tisai viTahu kurabaan ||
aap chhoddeh taa(n) sahu milai sachaa eh veechaar ||
haumai fikaa bolanaa bujh na sakaa kaar ||
van tiran tirabhavan tujhai dhiaaidhaa anadhin sadhaa vihaan ||
bin satigur kinai na paiaa kar kar thake veechaar ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us