Sri Guru Granth Sahib

ਅੰਗ ੧੪੨੩

ਬਿਨੁ ਨਾਵੈ ਸਭੁ ਦੁਖੁ ਹੈ ਦੁਖਦਾਈ ਮੋਹ ਮਾਇ ॥ ਨਾਨਕ ਗੁਰਮੁਖਿ ਨਦਰੀ ਆਇਆ ਮੋਹ ਮਾਇਆ ਵਿਛੁੜਿ ਸਭ ਜਾਇ ॥੧੭॥
ਗੁਰਮੁਖਿ ਹੁਕਮੁ ਮੰਨੇ ਸਹ ਕੇਰਾ ਹੁਕਮੇ ਹੀ ਸੁਖੁ ਪਾਏ ॥ ਹੁਕਮੋ ਸੇਵੇ ਹੁਕਮੁ ਅਰਾਧੇ ਹੁਕਮੇ ਸਮੈ ਸਮਾਏ ॥ ਹੁਕਮੁ ਵਰਤੁ ਨੇਮੁ ਸੁਚ ਸੰਜਮੁ ਮਨ ਚਿੰਦਿਆ ਫਲੁ ਪਾਏ ॥ ਸਦਾ ਸੁਹਾਗਣਿ ਜਿ ਹੁਕਮੈ ਬੁਝੈ ਸਤਿਗੁਰੁ ਸੇਵੈ ਲਿਵ ਲਾਏ ॥ ਨਾਨਕ ਕ੍ਰਿਪਾ ਕਰੇ ਜਿਨ ਊਪਰਿ ਤਿਨਾ ਹੁਕਮੇ ਲਏ ਮਿਲਾਏ ॥੧੮॥
ਮਨਮੁਖਿ ਹੁਕਮੁ ਨ ਬੁਝੇ ਬਪੁੜੀ ਨਿਤ ਹਉਮੈ ਕਰਮ ਕਮਾਇ ॥ ਵਰਤ ਨੇਮੁ ਸੁਚ ਸੰਜਮੁ ਪੂਜਾ ਪਾਖੰਡਿ ਭਰਮੁ ਨ ਜਾਇ ॥ ਅੰਤਰਹੁ ਕੁਸੁਧੁ ਮਾਇਆ ਮੋਹਿ ਬੇਧੇ ਜਿਉ ਹਸਤੀ ਛਾਰੁ ਉਡਾਏ ॥ ਜਿਨਿ ਉਪਾਏ ਤਿਸੈ ਨ ਚੇਤਹਿ ਬਿਨੁ ਚੇਤੇ ਕਿਉ ਸੁਖੁ ਪਾਏ ॥ ਨਾਨਕ ਪਰਪੰਚੁ ਕੀਆ ਧੁਰਿ ਕਰਤੈ ਪੂਰਬਿ ਲਿਖਿਆ ਕਮਾਏ ॥੧੯॥
ਗੁਰਮੁਖਿ ਪਰਤੀਤਿ ਭਈ ਮਨੁ ਮਾਨਿਆ ਅਨਦਿਨੁ ਸੇਵਾ ਕਰਤ ਸਮਾਇ ॥ ਅੰਤਰਿ ਸਤਿਗੁਰੁ ਗੁਰੂ ਸਭ ਪੂਜੇ ਸਤਿਗੁਰ ਕਾ ਦਰਸੁ ਦੇਖੈ ਸਭ ਆਇ ॥ ਮੰਨੀਐ ਸਤਿਗੁਰ ਪਰਮ ਬੀਚਾਰੀ ਜਿਤੁ ਮਿਲਿਐ ਤਿਸਨਾ ਭੁਖ ਸਭ ਜਾਇ ॥ ਹਉ ਸਦਾ ਸਦਾ ਬਲਿਹਾਰੀ ਗੁਰ ਅਪੁਨੇ ਜੋ ਪ੍ਰਭੁ ਸਚਾ ਦੇਇ ਮਿਲਾਇ ॥ ਨਾਨਕ ਕਰਮੁ ਪਾਇਆ ਤਿਨ ਸਚਾ ਜੋ ਗੁਰ ਚਰਣੀ ਲਗੇ ਆਇ ॥੨੦॥
ਜਿਨ ਪਿਰੀਆ ਸਉ ਨੇਹੁ ਸੇ ਸਜਣ ਮੈ ਨਾਲਿ ॥ ਅੰਤਰਿ ਬਾਹਰਿ ਹਉ ਫਿਰਾਂ ਭੀ ਹਿਰਦੈ ਰਖਾ ਸਮਾਲਿ ॥੨੧॥
ਜਿਨਾ ਇਕ ਮਨਿ ਇਕ ਚਿਤਿ ਧਿਆਇਆ ਸਤਿਗੁਰ ਸਉ ਚਿਤੁ ਲਾਇ ॥ ਤਿਨ ਕੀ ਦੁਖ ਭੁਖ ਹਉਮੈ ਵਡਾ ਰੋਗੁ ਗਇਆ ਨਿਰਦੋਖ ਭਏ ਲਿਵ ਲਾਇ ॥ ਗੁਣ ਗਾਵਹਿ ਗੁਣ ਉਚਰਹਿ ਗੁਣ ਮਹਿ ਸਵੈ ਸਮਾਇ ॥ ਨਾਨਕ ਗੁਰ ਪੂਰੇ ਤੇ ਪਾਇਆ ਸਹਜਿ ਮਿਲਿਆ ਪ੍ਰਭੁ ਆਇ ॥੨੨॥
ਮਨਮੁਖਿ ਮਾਇਆ ਮੋਹੁ ਹੈ ਨਾਮਿ ਨ ਲਗੈ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਘਰੈ ਕੂੜਿ ਕਰੈ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤਿ ਹੋਇ ਸਭੁ ਛਾਰੁ ॥ ਕਰਮ ਧਰਮ ਸੁਚਿ ਸੰਜਮੁ ਕਰਹਿ ਅੰਤਰਿ ਲੋਭੁ ਵਿਕਾਰ ॥ ਨਾਨਕ ਮਨਮੁਖਿ ਜਿ ਕਮਾਵੈ ਸੁ ਥਾਇ ਨ ਪਵੈ ਦਰਗਹ ਹੋਇ ਖੁਆਰੁ ॥੨੩॥
ਸਭਨਾ ਰਾਗਾਂ ਵਿਚਿ ਸੋ ਭਲਾ ਭਾਈ ਜਿਤੁ ਵਸਿਆ ਮਨਿ ਆਇ ॥ ਰਾਗੁ ਨਾਦੁ ਸਭੁ ਸਚੁ ਹੈ ਕੀਮਤਿ ਕਹੀ ਨ ਜਾਇ ॥ ਰਾਗੈ ਨਾਦੈ ਬਾਹਰਾ ਇਨੀ ਹੁਕਮੁ ਨ ਬੂਝਿਆ ਜਾਇ ॥ ਨਾਨਕ ਹੁਕਮੈ ਬੂਝੈ ਤਿਨਾ ਰਾਸਿ ਹੋਇ ਸਤਿਗੁਰ ਤੇ ਸੋਝੀ ਪਾਇ ॥ ਸਭੁ ਕਿਛੁ ਤਿਸ ਤੇ ਹੋਇਆ ਜਿਉ ਤਿਸੈ ਦੀ ਰਜਾਇ ॥੨੪॥

Ang 1423

bin naavai sabh dhukh hai dhukhadhaiee moh mai ||
naanak gurmukh nadharee aaiaa moh maiaa vichhuR sabh jai ||17||
gurmukh hukam ma(n)ne seh keraa hukame hee sukh paae ||
hukamo seve hukam araadhe hukame samai samaae ||
hukam varat nem such sa(n)jam man chi(n)dhiaa fal paae ||
sadhaa suhaagan j hukamai bujhai satigur sevai liv laae ||
naanak kirapaa kare jin uoopar tinaa hukame le milaae ||18||
manmukh hukam na bujhe bapuRee nit haumai karam kamai ||
varat nem such sa(n)jam poojaa paakha(n)dd bharam na jai ||
a(n)tarahu kusudh maiaa moh bedhe jiau hasatee chhaar uddaae ||
jin upaae tisai na cheteh bin chete kiau sukh paae ||
naanak parapa(n)ch keeaa dhur karatai poorab likhiaa kamaae ||19||
gurmukh parateet bhiee man maaniaa anadhin sevaa karat samai ||
a(n)tar satigur guroo sabh pooje satigur kaa dharas dhekhai sabh aai ||
ma(n)neeaai satigur param beechaaree jit miliaai tisanaa bhukh sabh jai ||
hau sadhaa sadhaa balihaaree gur apune jo prabh sachaa dhei milai ||
naanak karam paiaa tin sachaa jo gur charanee lage aai ||20||
jin pireeaa sau neh se sajan mai naal ||
a(n)tar baahar hau firaa(n) bhee hiradhai rakhaa samaal ||21||
jinaa ik man ik chit dhiaaiaa satigur sau chit lai ||
tin kee dhukh bhukh haumai vaddaa rog giaa niradhokh bhe liv lai ||
gun gaaveh gun uchareh gun meh savai samai ||
naanak gur poore te paiaa sahaj miliaa prabh aai ||22||
manmukh maiaa moh hai naam na lagai piaar ||
kooR kamaavai kooR sa(n)gharai kooR karai aahaar ||
bikh maiaa dhan sa(n)ch mareh a(n)t hoi sabh chhaar ||
karam dharam such sa(n)jam kareh a(n)tar lobh vikaar ||
naanak manmukh j kamaavai su thai na pavai dharageh hoi khuaar ||23||
sabhanaa raagaa(n) vich so bhalaa bhaiee jit vasiaa man aai ||
raag naadh sabh sach hai keemat kahee na jai ||
raagai naadhai baaharaa inee hukam na boojhiaa jai ||
naanak hukamai boojhai tinaa raas hoi satigur te sojhee pai ||
sabh kichh tis te hoiaa jiau tisai dhee rajai ||24||