Sri Guru Granth Sahib

ਅੰਗ ੧੪੨੪

ਸਤਿਗੁਰ ਵਿਚਿ ਅੰਮ੍ਰਿਤ ਨਾਮੁ ਹੈ ਅੰਮ੍ਰਿਤੁ ਕਹੈ ਕਹਾਇ ॥ ਗੁਰਮਤੀ ਨਾਮੁ ਨਿਰਮਲੋੁ ਨਿਰਮਲ ਨਾਮੁ ਧਿਆਇ ॥ ਅੰਮ੍ਰਿਤ ਬਾਣੀ ਤਤੁ ਹੈ ਗੁਰਮੁਖਿ ਵਸੈ ਮਨਿ ਆਇ ॥ ਹਿਰਦੈ ਕਮਲੁ ਪਰਗਾਸਿਆ ਜੋਤੀ ਜੋਤਿ ਮਿਲਾਇ ॥ ਨਾਨਕ ਸਤਿਗੁਰੁ ਤਿਨ ਕਉ ਮੇਲਿਓਨੁ ਜਿਨ ਧੁਰਿ ਮਸਤਕਿ ਭਾਗੁ ਲਿਖਾਇ ॥੨੫॥
ਅੰਦਰਿ ਤਿਸਨਾ ਅਗਿ ਹੈ ਮਨਮੁਖ ਭੁਖ ਨ ਜਾਇ ॥ ਮੋਹੁ ਕੁਟੰਬੁ ਸਭੁ ਕੂੜੁ ਹੈ ਕੂੜਿ ਰਹਿਆ ਲਪਟਾਇ ॥ ਅਨਦਿਨੁ ਚਿੰਤਾ ਚਿੰਤਵੈ ਚਿੰਤਾ ਬਧਾ ਜਾਇ ॥ ਜੰਮਣੁ ਮਰਣੁ ਨ ਚੁਕਈ ਹਉਮੈ ਕਰਮ ਕਮਾਇ ॥ ਗੁਰ ਸਰਣਾਈ ਉਬਰੈ ਨਾਨਕ ਲਏ ਛਡਾਇ ॥੨੬॥
ਸਤਿਗੁਰ ਪੁਰਖੁ ਹਰਿ ਧਿਆਇਦਾ ਸਤਸੰਗਤਿ ਸਤਿਗੁਰ ਭਾਇ ॥ ਸਤਸੰਗਤਿ ਸਤਿਗੁਰ ਸੇਵਦੇ ਹਰਿ ਮੇਲੇ ਗੁਰੁ ਮੇਲਾਇ ॥ ਏਹੁ ਭਉਜਲੁ ਜਗਤੁ ਸੰਸਾਰੁ ਹੈ ਗੁਰੁ ਬੋਹਿਥੁ ਨਾਮਿ ਤਰਾਇ ॥ ਗੁਰਸਿਖੀ ਭਾਣਾ ਮੰਨਿਆ ਗੁਰੁ ਪੂਰਾ ਪਾਰਿ ਲੰਘਾਇ ॥ ਗੁਰਸਿਖਾਂ ਕੀ ਹਰਿ ਧੂੜਿ ਦੇਹਿ ਹਮ ਪਾਪੀ ਭੀ ਗਤਿ ਪਾਂਹਿ ॥ ਧੁਰਿ ਮਸਤਕਿ ਹਰਿ ਪ੍ਰਭ ਲਿਖਿਆ ਗੁਰ ਨਾਨਕ ਮਿਲਿਆ ਆਇ ॥ ਜਮਕੰਕਰ ਮਾਰਿ ਬਿਦਾਰਿਅਨੁ ਹਰਿ ਦਰਗਹ ਲਏ ਛਡਾਇ ॥ ਗੁਰਸਿਖਾ ਨੋ ਸਾਬਾਸਿ ਹੈ ਹਰਿ ਤੁਠਾ ਮੇਲਿ ਮਿਲਾਇ ॥੨੭॥
ਗੁਰਿ ਪੂਰੈ ਹਰਿ ਨਾਮੁ ਦਿੜਾਇਆ ਜਿਨਿ ਵਿਚਹੁ ਭਰਮੁ ਚੁਕਾਇਆ ॥ ਰਾਮ ਨਾਮੁ ਹਰਿ ਕੀਰਤਿ ਗਾਇ ਕਰਿ ਚਾਨਣੁ ਮਗੁ ਦੇਖਾਇਆ ॥ ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥ ਗੁਰਮਤੀ ਜਮੁ ਜੋਹਿ ਨ ਸਕੈ ਸਚੈ ਨਾਇ ਸਮਾਇਆ ॥ ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥ ਜਨ ਨਾਨਕੁ ਨਾਉ ਲਏ ਤਾਂ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥੨੮॥
ਮਨ ਅੰਤਰਿ ਹਉਮੈ ਰੋਗੁ ਭ੍ਰਮਿ ਭੂਲੇ ਹਉਮੈ ਸਾਕਤ ਦੁਰਜਨਾ ॥ ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਣਾ ॥੨੯॥
ਗੁਰਮਤੀ ਹਰਿ ਹਰਿ ਬੋਲੇ ॥ ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥ ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥ ਗੁਰ ਸਤਿਗੁਰਿ ਨਾਮੁ ਦਿੜਾਇਆ ਮਨੁ ਅਨਤ ਨ ਕਾਹੂ ਡੋਲੇ ॥ ਜਨ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੁਲ ਗੋਲੇ ॥੩੦॥

Ang 1424

satigur vich a(n)mirat naam hai a(n)mrit kahai kahai ||
gurmatee naam niramaluo niramal naam dhiaai ||
a(n)mirat baanee tat hai gurmukh vasai man aai ||
hiradhai kamal paragaasiaa jotee jot milai ||
naanak satigur tin kau melion jin dhur masatak bhaag likhai ||25||
a(n)dhar tisanaa ag hai manmukh bhukh na jai ||
moh kuTa(n)b sabh kooR hai kooR rahiaa lapaTai ||
anadhin chi(n)taa chi(n)tavai chi(n)taa badhaa jai ||
ja(n)man maran na chukiee haumai karam kamai ||
gur saranaiee ubarai naanak le chhaddai ||26||
satigur purakh har dhiaaidhaa satasa(n)gat satigur bhai ||
satasa(n)gat satigur sevadhe har mele gur melai ||
eh bhaujal jagat sa(n)saar hai gur bohith naam tarai ||
gursikhee bhaanaa ma(n)niaa gur pooraa paar la(n)ghai ||
gursikhaa(n) kee har dhooR dheh ham paapee bhee gat paa(n)h ||
dhur masatak har prabh likhiaa gur naanak miliaa aai ||
jamaka(n)kar maar bidhaarian har dharageh le chhaddai ||
gursikhaa no saabaas hai har tuThaa mel milai ||27||
gur poorai har naam dhiRaiaa jin vichahu bharam chukaiaa ||
raam naam har keerat gai kar chaanan mag dhekhaiaa ||
haumai maar ek liv laagee a(n)tar naam vasaiaa ||
gurmatee jam joh na sakai sachai nai samaiaa ||
sabh aape aap varatai karataa jo bhaavai so nai laiaa ||
jan naanak naau le taa(n) jeevai bin naavai khin mar jaiaa ||28||
man a(n)tar haumai rog bhram bhoole haumai saakat dhurajanaa ||
naanak rog gavai mil satigur saadhoo sajanaa ||29||
gurmatee har har bole ||
har prem kasaiee dhinas raat har ratee har ra(n)g chole ||
har jaisaa purakh na labhiee sabh dhekhiaa jagat mai Tole ||
gur satigur naam dhiRaiaa man anat na kaahoo ddole ||
jan naanak har kaa dhaas hai gur satigur ke gul gole ||30||