Sri Guru Granth Sahib

ਅੰਗ ੧੪੨੬

ਜਿਸਹਿ ਉਧਾਰੇ ਨਾਨਕਾ ਸੋ ਸਿਮਰੇ ਸਿਰਜਣਹਾਰੁ ॥੧੫॥
ਦੂਜੀ ਛੋਡਿ ਕੁਵਾਟੜੀ ਇਕਸ ਸਉ ਚਿਤੁ ਲਾਇ ॥ ਦੂਜੈ ਭਾਵੀਂ ਨਾਨਕਾ ਵਹਣਿ ਲੁੜ੍ਹ੍ਹੰਦੜੀ ਜਾਇ ॥੧੬॥
ਤਿਹਟੜੇ ਬਾਜਾਰ ਸਉਦਾ ਕਰਨਿ ਵਣਜਾਰਿਆ ॥ ਸਚੁ ਵਖਰੁ ਜਿਨੀ ਲਦਿਆ ਸੇ ਸਚੜੇ ਪਾਸਾਰ ॥੧੭॥
ਪੰਥਾ ਪ੍ਰੇਮ ਨ ਜਾਣਈ ਭੂਲੀ ਫਿਰੈ ਗਵਾਰਿ ॥ ਨਾਨਕ ਹਰਿ ਬਿਸਰਾਇ ਕੈ ਪਉਦੇ ਨਰਕਿ ਅੰਧੵਾਰ ॥੧੮॥
ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾਂ ਦੰਮ ॥ ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮਿ ॥੧੯॥
ਤਿਚਰੁ ਮੂਲਿ ਨ ਥੁੜੀਂਦੋ ਜਿਚਰੁ ਆਪਿ ਕ੍ਰਿਪਾਲੁ ॥ ਸਬਦੁ ਅਖੁਟੁ ਬਾਬਾ ਨਾਨਕਾ ਖਾਹਿ ਖਰਚਿ ਧਨੁ ਮਾਲੁ ॥੨੦॥
ਖੰਭ ਵਿਕਾਂਦੜੇ ਜੇ ਲਹਾਂ ਘਿੰਨਾ ਸਾਵੀ ਤੋਲਿ ॥ ਤੰਨਿ ਜੜਾਂਈ ਆਪਣੈ ਲਹਾਂ ਸੁ ਸਜਣੁ ਟੋਲਿ ॥੨੧॥
ਸਜਣੁ ਸਚਾ ਪਾਤਿਸਾਹੁ ਸਿਰਿ ਸਾਹਾਂ ਦੈ ਸਾਹੁ ॥ ਜਿਸੁ ਪਾਸਿ ਬਹਿਠਿਆ ਸੋਹੀਐ ਸਭਨਾਂ ਦਾ ਵੇਸਾਹੁ ॥੨੨॥
ੴ ਸਤਿਗੁਰ ਪ੍ਰਸਾਦਿ ॥
ਸਲੋਕ ਮਹਲਾ ੯ ॥
ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥ ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥
ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥ ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥
ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥
ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥ ਕਹੁ ਨਾਨਕ ਨਰ ਬਾਵਰੇ ਕਿਉ ਨ ਭਜੈ ਭਗਵਾਨੁ ॥੪॥
ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥ ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥੫॥
ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥ ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥੬॥
ਤਨੁ ਧਨੁ ਜਿਹ ਤੋ ਕਉ ਦੀਓ ਤਾਂ ਸਿਉ ਨੇਹੁ ਨ ਕੀਨ ॥ ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥੭॥
ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥ ਕਹੁ ਨਾਨਕ ਸੁਨੁ ਰੇ ਮਨਾ ਸਿਮਰਤ ਕਾਹਿ ਨ ਰਾਮੁ ॥੮॥
ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ ਹੋਇ ॥੯॥

Ang 1426

jiseh udhaare naanakaa so simare sirajanahaar ||15||
dhoojee chhodd kuvaaTaRee ikas sau chit lai ||
dhoojai bhaava(n)ee naanakaa vahan luR(h)(n)dhaRee jai ||16||
tihaTaRe baajaar saudhaa karan vanajaariaa ||
sach vakhar jinee ladhiaa se sachaRe paasaar ||17||
pa(n)thaa prem na jaaniee bhoolee firai gavaar ||
naanak har bisarai kai paudhe narak a(n)dhayeaar ||18||
maiaa manahu na veesarai maa(n)gai dha(n)maa(n) dha(n)m ||
so prabh chit na aaviee naanak nahee kara(n)m ||19||
tichar mool na thuRa(n)eedho jichar aap kirapaal ||
sabadh akhuT baabaa naanakaa khaeh kharach dhan maal ||20||
kha(n)bh vikaa(n)dhaRe je lahaa(n) ghi(n)naa saavee tol ||
ta(n)n jaRaa(n)iee aapanai lahaa(n) su sajan Tol ||21||
sajan sachaa paatisaahu sir saahaa(n) dhai saahu ||
jis paas bahiThiaa soheeaai sabhanaa(n) dhaa vesaahu ||22||
ikOankaar satigur prasaadh ||
salok mahalaa nauvaa ||
gun gobi(n)dh gaio nahee janam akaarath keen ||
kahu naanak har bhaj manaa jeh bidh jal kau meen ||1||
bikhian siau kaahe rachio nimakh na hoh udhaas ||
kahu naanak bhaj har manaa parai na jam kee faas ||2||
taranaapo iau hee gio leeo jaraa tan jeet ||
kahu naanak bhaj har manaa aaudh jaat hai beet ||3||
biradh bhio soojhai nahee kaal pahoochio aan ||
kahu naanak nar baavare kiau na bhajai bhagavaan ||4||
dhan dhaaraa sa(n)pat sagal jin apunee kar maan ||
ein mai kachh sa(n)gee nahee naanak saachee jaan ||5||
patit udhaaran bhai haran har anaath ke naath ||
kahu naanak teh jaaneeaai sadhaa basat tum saath ||6||
tan dhan jeh to kau dheeo taa(n) siau neh na keen ||
kahu naanak nar baavare ab kiau ddolat dheen ||7||
tan dhan sa(n)pai sukh dheeo ar jeh neeke dhaam ||
kahu naanak sun re manaa simarat kaeh na raam ||8||
sabh sukh dhaataa raam hai dhoosar naahin koi ||
kahu naanak sun re manaa teh simarat gat hoi ||9||