Sri Guru Granth Sahib

ਅੰਗ ੧੪੬

ਤੀਜੈ ਮੁਹੀ ਗਿਰਾਹ ਭੁਖ ਤਿਖਾ ਦੁਇ ਭਉਕੀਆ ॥ ਖਾਧਾ ਹੋਇ ਸੁਆਹ ਭੀ ਖਾਣੇ ਸਿਉ ਦੋਸਤੀ ॥ ਚਉਥੈ ਆਈ ਊਂਘ ਅਖੀ ਮੀਟਿ ਪਵਾਰਿ ਗਇਆ ॥ ਭੀ ਉਠਿ ਰਚਿਓਨੁ ਵਾਦੁ ਸੈ ਵਰ੍ਹ੍ਹਿਆ ਕੀ ਪਿੜ ਬਧੀ ॥ ਸਭੇ ਵੇਲਾ ਵਖਤ ਸਭਿ ਜੇ ਅਠੀ ਭਉ ਹੋਇ ॥ ਨਾਨਕ ਸਾਹਿਬੁ ਮਨਿ ਵਸੈ ਸਚਾ ਨਾਵਣੁ ਹੋਇ ॥੧॥
ਮਃ ੨ ॥
ਸੇਈ ਪੂਰੇ ਸਾਹ ਜਿਨੀ ਪੂਰਾ ਪਾਇਆ ॥ ਅਠੀ ਵੇਪਰਵਾਹ ਰਹਨਿ ਇਕਤੈ ਰੰਗਿ ॥ ਦਰਸਨਿ ਰੂਪਿ ਅਥਾਹ ਵਿਰਲੇ ਪਾਈਅਹਿ ॥ ਕਰਮਿ ਪੂਰੈ ਪੂਰਾ ਗੁਰੂ ਪੂਰਾ ਜਾ ਕਾ ਬੋਲੁ ॥ ਨਾਨਕ ਪੂਰਾ ਜੇ ਕਰੇ ਘਟੈ ਨਾਹੀ ਤੋਲੁ ॥੨॥
ਪਉੜੀ ॥
ਜਾ ਤੂੰ ਤਾ ਕਿਆ ਹੋਰਿ ਮੈ ਸਚੁ ਸੁਣਾਈਐ ॥ ਮੁਠੀ ਧੰਧੈ ਚੋਰਿ ਮਹਲੁ ਨ ਪਾਈਐ ॥ ਏਨੈ ਚਿਤਿ ਕਠੋਰਿ ਸੇਵ ਗਵਾਈਐ ॥ ਜਿਤੁ ਘਟਿ ਸਚੁ ਨ ਪਾਇ ਸੁ ਭੰਨਿ ਘੜਾਈਐ ॥ ਕਿਉ ਕਰਿ ਪੂਰੈ ਵਟਿ ਤੋਲਿ ਤੁਲਾਈਐ ॥ ਕੋਇ ਨ ਆਖੈ ਘਟਿ ਹਉਮੈ ਜਾਈਐ ॥ ਲਈਅਨਿ ਖਰੇ ਪਰਖਿ ਦਰਿ ਬੀਨਾਈਐ ॥ ਸਉਦਾ ਇਕਤੁ ਹਟਿ ਪੂਰੈ ਗੁਰਿ ਪਾਈਐ ॥੧੭॥
ਸਲੋਕ ਮਃ ੨ ॥
ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ ॥ ਤਿਸੁ ਵਿਚਿ ਨਉ ਨਿਧਿ ਨਾਮੁ ਏਕੁ ਭਾਲਹਿ ਗੁਣੀ ਗਹੀਰੁ ॥ ਕਰਮਵੰਤੀ ਸਾਲਾਹਿਆ ਨਾਨਕ ਕਰਿ ਗੁਰੁ ਪੀਰੁ ॥ ਚਉਥੈ ਪਹਰਿ ਸਬਾਹ ਕੈ ਸੁਰਤਿਆ ਉਪਜੈ ਚਾਉ ॥ ਤਿਨਾ ਦਰੀਆਵਾ ਸਿਉ ਦੋਸਤੀ ਮਨਿ ਮੁਖਿ ਸਚਾ ਨਾਉ ॥ ਓਥੈ ਅੰਮ੍ਰਿਤੁ ਵੰਡੀਐ ਕਰਮੀ ਹੋਇ ਪਸਾਉ ॥ ਕੰਚਨ ਕਾਇਆ ਕਸੀਐ ਵੰਨੀ ਚੜੈ ਚੜਾਉ ॥ ਜੇ ਹੋਵੈ ਨਦਰਿ ਸਰਾਫ ਕੀ ਬਹੁੜਿ ਨ ਪਾਈ ਤਾਉ ॥ ਸਤੀ ਪਹਰੀ ਸਤੁ ਭਲਾ ਬਹੀਐ ਪੜਿਆ ਪਾਸਿ ॥ ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ ॥ ਓਥੈ ਖੋਟੇ ਸਟੀਅਹਿ ਖਰੇ ਕੀਚਹਿ ਸਾਬਾਸਿ ॥ ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ ॥੧॥
ਮਃ ੨ ॥
ਪਉਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਨਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੇ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਹੋਰ ਕੇਤੀ ਛੁਟੀ ਨਾਲਿ ॥੨॥
ਪਉੜੀ ॥
ਸਚਾ ਭੋਜਨੁ ਭਾਉ ਸਤਿਗੁਰਿ ਦਸਿਆ ॥ ਸਚੇ ਹੀ ਪਤੀਆਇ ਸਚਿ ਵਿਗਸਿਆ ॥ ਸਚੈ ਕੋਟਿ ਗਿਰਾਂਇ ਨਿਜ ਘਰਿ ਵਸਿਆ ॥ ਸਤਿਗੁਰਿ ਤੁਠੈ ਨਾਉ ਪ੍ਰੇਮਿ ਰਹਸਿਆ ॥ ਸਚੈ ਦੈ ਦੀਬਾਣਿ ਕੂੜਿ ਨ ਜਾਈਐ ॥ ਝੂਠੋ ਝੂਠੁ ਵਖਾਣਿ ਸੁ ਮਹਲੁ ਖੁਆਈਐ ॥

Ang 146

teejai muhee giraeh bhukh tikhaa dhui bhaukeeaa ||
khaadhaa hoi suaaeh bhee khaane siau dhosatee ||
chauthai aaiee uoo(n)gh akhee meeT pavaar giaa ||
bhee uTh rachion vaadh sai vari(h)aa kee piR badhee ||
sabhe velaa vakhat sabh je aThee bhau hoi ||
naanak saahib man vasai sachaa naavan hoi ||1||
mahalaa doojaa ||
seiee poore saeh jinee pooraa paiaa ||
aThee veparavaeh rahan ikatai ra(n)g ||
dharasan roop athaeh virale paie’eeh ||
karam poorai pooraa guroo pooraa jaa kaa bol ||
naanak pooraa je kare ghaTai naahee tol ||2||
pauRee ||
jaa too(n) taa kiaa hor mai sach sunaieeaai ||
muThee dha(n)dhai chor mahal na paieeaai ||
enai chit kaThor sev gavaieeaai ||
jit ghaT sach na pai su bha(n)n ghaRaieeaai ||
kiau kar poorai vaT tol tulaieeaai ||
koi na aakhai ghaT haumai jaieeaai ||
lieean khare parakh dhar beenaieeaai ||
saudhaa ikat haT poorai gur paieeaai ||17||
salok mahalaa doojaa ||
aThee paharee aTh kha(n)dd naavaa kha(n)dd sareer ||
tis vich nau nidh naam ek bhaaleh gunee gaheer ||
karamava(n)tee saalaahiaa naanak kar gur peer ||
chauthai pahar sabaeh kai suratiaa upajai chaau ||
tinaa dhareeaavaa siau dhosatee man mukh sachaa naau ||
othai a(n)mrit va(n)ddeeaai karamee hoi pasaau ||
ka(n)chan kaiaa kaseeaai va(n)nee chaRai chaRaau ||
je hovai nadhar saraaf kee bahuR na paiee taau ||
satee paharee sat bhalaa baheeaai paRiaa paas ||
othai paap pu(n)n beechaareeaai kooRai ghaTai raas ||
othai khoTe saTe’eeh khare keecheh saabaas ||
bolan faadhal naanakaa dhukh sukh khasamai paas ||1||
mahalaa doojaa ||
paun guroo paanee pitaa maataa dharat mahat ||
dhinas raat dhui dhaiee dhaiaa khelai sagal jagat ||
cha(n)giaaieeaa buriaaieeaa vaache dharam hadhoor ||
karamee aapo aapanee ke neRai ke dhoor ||
jinee naam dhiaaiaa ge masakat ghaal ||
naanak te mukh ujale hor ketee chhuTee naal ||2||
pauRee ||
sachaa bhojan bhaau satigur dhasiaa ||
sache hee pateeaai sach vigasiaa ||
sachai koT giraa(n)i nij ghar vasiaa ||
satigur tuThai naau prem rahasiaa ||
sachai dhai dheebaan kooR na jaieeaai ||
jhooTho jhooTh vakhaan su mahal khuaaieeaai ||