ਸਚਾ ਸਬਦੁ ਬੀਚਾਰਿ ਕਾਲੁ ਵਿਧਉਸਿਆ ॥ ਢਾਢੀ ਕਥੇ ਅਕਥੁ ਸਬਦਿ ਸਵਾਰਿਆ ॥ ਨਾਨਕ ਗੁਣ ਗਹਿ ਰਾਸਿ ਹਰਿ ਜੀਉ ਮਿਲੇ ਪਿਆਰਿਆ ॥੨੩॥
ਸਲੋਕੁ ਮਃ ੧ ॥
ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ ॥ ਧੋਤੇ ਮੂਲਿ ਨ ਉਤਰਹਿ ਜੇ ਸਉ ਧੋਵਣ ਪਾਹਿ ॥ ਨਾਨਕ ਬਖਸੇ ਬਖਸੀਅਹਿ ਨਾਹਿ ਤ ਪਾਹੀ ਪਾਹਿ ॥੧॥
ਮਃ ੧ ॥
ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥ ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥ ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥੨॥
ਪਉੜੀ ॥
ਚਾਰੇ ਕੁੰਡਾ ਦੇਖਿ ਅੰਦਰੁ ਭਾਲਿਆ ॥ ਸਚੈ ਪੁਰਖਿ ਅਲਖਿ ਸਿਰਜਿ ਨਿਹਾਲਿਆ ॥ ਉਝੜਿ ਭੁਲੇ ਰਾਹ ਗੁਰਿ ਵੇਖਾਲਿਆ ॥ ਸਤਿਗੁਰ ਸਚੇ ਵਾਹੁ ਸਚੁ ਸਮਾਲਿਆ ॥ ਪਾਇਆ ਰਤਨੁ ਘਰਾਹੁ ਦੀਵਾ ਬਾਲਿਆ ॥ ਸਚੈ ਸਬਦਿ ਸਲਾਹਿ ਸੁਖੀਏ ਸਚ ਵਾਲਿਆ ॥ ਨਿਡਰਿਆ ਡਰੁ ਲਗਿ ਗਰਬਿ ਸਿ ਗਾਲਿਆ ॥ ਨਾਵਹੁ ਭੁਲਾ ਜਗੁ ਫਿਰੈ ਬੇਤਾਲਿਆ ॥੨੪॥
ਸਲੋਕੁ ਮਃ ੩ ॥
ਭੈ ਵਿਚਿ ਜੰਮੈ ਭੈ ਮਰੈ ਭੀ ਭਉ ਮਨ ਮਹਿ ਹੋਇ ॥ ਨਾਨਕ ਭੈ ਵਿਚਿ ਜੇ ਮਰੈ ਸਹਿਲਾ ਆਇਆ ਸੋਇ ॥੧॥
ਮਃ ੩ ॥
ਭੈ ਵਿਣੁ ਜੀਵੈ ਬਹੁਤੁ ਬਹੁਤੁ ਖੁਸੀਆ ਖੁਸੀ ਕਮਾਇ ॥ ਨਾਨਕ ਭੈ ਵਿਣੁ ਜੇ ਮਰੈ ਮੁਹਿ ਕਾਲੈ ਉਠਿ ਜਾਇ ॥੨॥
ਪਉੜੀ ॥
ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ॥ ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ ॥ ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥ ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥ ਸਤਿਗੁਰੁ ਹੋਇ ਦਇਆਲੁ ਤਾ ਜਮ ਕਾ ਡਰੁ ਕੇਹਾ ॥ ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ ਦੇਹਾ ॥ ਸਤਿਗੁਰੁ ਹੋਇ ਦਇਆਲੁ ਤਾ ਨਵ ਨਿਧਿ ਪਾਈਐ ॥ ਸਤਿਗੁਰੁ ਹੋਇ ਦਇਆਲੁ ਤ ਸਚਿ ਸਮਾਈਐ ॥੨੫॥
ਸਲੋਕੁ ਮਃ ੧ ॥
ਸਿਰੁ ਖੋਹਾਇ ਪੀਅਹਿ ਮਲਵਾਣੀ ਜੂਠਾ ਮੰਗਿ ਮੰਗਿ ਖਾਹੀ ॥ ਫੋਲਿ ਫਦੀਹਤਿ ਮੁਹਿ ਲੈਨਿ ਭੜਾਸਾ ਪਾਣੀ ਦੇਖਿ ਸਗਾਹੀ ॥ ਭੇਡਾ ਵਾਗੀ ਸਿਰੁ ਖੋਹਾਇਨਿ ਭਰੀਅਨਿ ਹਥ ਸੁਆਹੀ ॥ ਮਾਊ ਪੀਊ ਕਿਰਤੁ ਗਵਾਇਨਿ ਟਬਰ ਰੋਵਨਿ ਧਾਹੀ ॥ ਓਨਾ ਪਿੰਡੁ ਨ ਪਤਲਿ ਕਿਰਿਆ ਨ ਦੀਵਾ ਮੁਏ ਕਿਥਾਊ ਪਾਹੀ ॥ ਅਠਸਠਿ ਤੀਰਥ ਦੇਨਿ ਨ ਢੋਈ ਬ੍ਰਹਮਣ ਅੰਨੁ ਨ ਖਾਹੀ ॥ ਸਦਾ ਕੁਚੀਲ ਰਹਹਿ ਦਿਨੁ ਰਾਤੀ ਮਥੈ ਟਿਕੇ ਨਾਹੀ ॥ ਝੁੰਡੀ ਪਾਇ ਬਹਨਿ ਨਿਤਿ ਮਰਣੈ ਦੜਿ ਦੀਬਾਣਿ ਨ ਜਾਹੀ ॥ ਲਕੀ ਕਾਸੇ ਹਥੀ ਫੁੰਮਣ ਅਗੋ ਪਿਛੀ ਜਾਹੀ ॥ ਨਾ ਓਇ ਜੋਗੀ ਨਾ ਓਇ ਜੰਗਮ ਨਾ ਓਇ ਕਾਜੀ ਮੁੰਲਾ ॥
sachaa sabadh beechaar kaal vidhausiaa ||
ddaaddee kathe akath sabadh savaariaa ||
naanak gun geh raas har jeeau mile piaariaa ||23||
salok mahalaa pehilaa ||
khatiahu ja(n)me khate karan ta khatiaa vich paeh ||
dhote mool na utareh je sau dhovan paeh ||
naanak bakhase bakhase’eeh naeh ta paahee paeh ||1||
mahalaa pehilaa ||
naanak bolan jhakhanaa dhukh chhadd ma(n)ge’eeh sukh ||
sukh dhukh dhui dhar kapaRe pahireh jai manukh ||
jithai bolan haareeaai tithai cha(n)gee chup ||2||
pauRee ||
chaare ku(n)ddaa dhekh a(n)dhar bhaaliaa ||
sachai purakh alakh siraj nihaaliaa ||
aujhaR bhule raeh gur vekhaaliaa ||
satigur sache vaahu sach samaaliaa ||
paiaa ratan gharaahu dheevaa baaliaa ||
sachai sabadh salaeh sukhe’ee sach vaaliaa ||
niddariaa ddar lag garab s gaaliaa ||
naavahu bhulaa jag firai betaaliaa ||24||
salok mahalaa teejaa ||
bhai vich ja(n)mai bhai marai bhee bhau man meh hoi ||
naanak bhai vich je marai sahilaa aaiaa soi ||1||
mahalaa teejaa ||
bhai vin jeevai bahut bahut khuseeaa khusee kamai ||
naanak bhai vin je marai muh kaalai uTh jai ||2||
pauRee ||
satigur hoi dhiaal ta saradhaa pooreeaai ||
satigur hoi dhiaal na kabahoo(n) jhooreeaai ||
satigur hoi dhiaal taa dhukh na jaaneeaai ||
satigur hoi dhiaal taa har ra(n)g maaneeaai ||
satigur hoi dhiaal taa jam kaa ddar kehaa ||
satigur hoi dhiaal taa sadh hee sukh dhehaa ||
satigur hoi dhiaal taa nav nidh paieeaai ||
satigur hoi dhiaal ta sach samaieeaai ||25||
salok mahalaa pehilaa ||
sir khohai pe’eeh malavaanee jooThaa ma(n)g ma(n)g khaahee ||
fol fadheehat muh lain bhaRaasaa paanee dhekh sagaahee ||
bheddaa vaagee sir khohain bhareean hath suaahee ||
maauoo peeuoo kirat gavain Tabar rovan dhaahee ||
onaa pi(n)dd na patal kiriaa na dheevaa mue kithaauoo paahee ||
aThasaTh teerath dhen na ddoiee brahaman a(n)n na khaahee ||
sadhaa kucheel raheh dhin raatee mathai Tike naahee ||
jhu(n)ddee pai bahan nit maranai dhaR dheebaan na jaahee ||
lakee kaase hathee fu(n)man ago pichhee jaahee ||
naa oi jogee naa oi ja(n)gam naa oi kaajee mu(n)laa ||