ਦਯਿ ਵਿਗੋਏ ਫਿਰਹਿ ਵਿਗੁਤੇ ਫਿਟਾ ਵਤੈ ਗਲਾ ॥ ਜੀਆ ਮਾਰਿ ਜੀਵਾਲੇ ਸੋਈ ਅਵਰੁ ਨ ਕੋਈ ਰਖੈ ॥ ਦਾਨਹੁ ਤੈ ਇਸਨਾਨਹੁ ਵੰਜੇ ਭਸੁ ਪਈ ਸਿਰਿ ਖੁਥੈ ॥ ਪਾਣੀ ਵਿਚਹੁ ਰਤਨ ਉਪੰਨੇ ਮੇਰੁ ਕੀਆ ਮਾਧਾਣੀ ॥ ਅਠਸਠਿ ਤੀਰਥ ਦੇਵੀ ਥਾਪੇ ਪੁਰਬੀ ਲਗੈ ਬਾਣੀ ॥ ਨਾਇ ਨਿਵਾਜਾ ਨਾਤੈ ਪੂਜਾ ਨਾਵਨਿ ਸਦਾ ਸੁਜਾਣੀ ॥ ਮੁਇਆ ਜੀਵਦਿਆ ਗਤਿ ਹੋਵੈ ਜਾਂ ਸਿਰਿ ਪਾਈਐ ਪਾਣੀ ॥ ਨਾਨਕ ਸਿਰਖੁਥੇ ਸੈਤਾਨੀ ਏਨਾ ਗਲ ਨ ਭਾਣੀ ॥ ਵੁਠੈ ਹੋਇਐ ਹੋਇ ਬਿਲਾਵਲੁ ਜੀਆ ਜੁਗਤਿ ਸਮਾਣੀ ॥ ਵੁਠੈ ਅੰਨੁ ਕਮਾਦੁ ਕਪਾਹਾ ਸਭਸੈ ਪੜਦਾ ਹੋਵੈ ॥ ਵੁਠੈ ਘਾਹੁ ਚਰਹਿ ਨਿਤਿ ਸੁਰਹੀ ਸਾ ਧਨ ਦਹੀ ਵਿਲੋਵੈ ॥ ਤਿਤੁ ਘਿਇ ਹੋਮ ਜਗ ਸਦ ਪੂਜਾ ਪਇਐ ਕਾਰਜੁ ਸੋਹੈ ॥ ਗੁਰੂ ਸਮੁੰਦੁ ਨਦੀ ਸਭਿ ਸਿਖੀ ਨਾਤੈ ਜਿਤੁ ਵਡਿਆਈ ॥ ਨਾਨਕ ਜੇ ਸਿਰਖੁਥੇ ਨਾਵਨਿ ਨਾਹੀ ਤਾ ਸਤ ਚਟੇ ਸਿਰਿ ਛਾਈ ॥੧॥
ਮਃ ੨ ॥
ਅਗੀ ਪਾਲਾ ਕਿ ਕਰੇ ਸੂਰਜ ਕੇਹੀ ਰਾਤਿ ॥ ਚੰਦ ਅਨੇਰਾ ਕਿ ਕਰੇ ਪਉਣ ਪਾਣੀ ਕਿਆ ਜਾਤਿ ॥ ਧਰਤੀ ਚੀਜੀ ਕਿ ਕਰੇ ਜਿਸੁ ਵਿਚਿ ਸਭੁ ਕਿਛੁ ਹੋਇ ॥ ਨਾਨਕ ਤਾ ਪਤਿ ਜਾਣੀਐ ਜਾ ਪਤਿ ਰਖੈ ਸੋਇ ॥੨॥
ਪਉੜੀ ॥
ਤੁਧੁ ਸਚੇ ਸੁਬਹਾਨੁ ਸਦਾ ਕਲਾਣਿਆ ॥ ਤੂੰ ਸਚਾ ਦੀਬਾਣੁ ਹੋਰਿ ਆਵਣ ਜਾਣਿਆ ॥ ਸਚੁ ਜਿ ਮੰਗਹਿ ਦਾਨੁ ਸਿ ਤੁਧੈ ਜੇਹਿਆ ॥ ਸਚੁ ਤੇਰਾ ਫੁਰਮਾਨੁ ਸਬਦੇ ਸੋਹਿਆ ॥ ਮੰਨਿਐ ਗਿਆਨੁ ਧਿਆਨੁ ਤੁਧੈ ਤੇ ਪਾਇਆ ॥ ਕਰਮਿ ਪਵੈ ਨੀਸਾਨੁ ਨ ਚਲੈ ਚਲਾਇਆ ॥ ਤੂੰ ਸਚਾ ਦਾਤਾਰੁ ਨਿਤ ਦੇਵਹਿ ਚੜਹਿ ਸਵਾਇਆ ॥ ਨਾਨਕੁ ਮੰਗੈ ਦਾਨੁ ਜੋ ਤੁਧੁ ਭਾਇਆ ॥੨੬॥
ਸਲੋਕੁ ਮਃ ੨ ॥
ਦੀਖਿਆ ਆਖਿ ਬੁਝਾਇਆ ਸਿਫਤੀ ਸਚਿ ਸਮੇਉ ॥ ਤਿਨ ਕਉ ਕਿਆ ਉਪਦੇਸੀਐ ਜਿਨ ਗੁਰੁ ਨਾਨਕ ਦੇਉ ॥੧॥
ਮਃ ੧ ॥
ਆਪਿ ਬੁਝਾਏ ਸੋਈ ਬੂਝੈ ॥ ਜਿਸੁ ਆਪਿ ਸੁਝਾਏ ਤਿਸੁ ਸਭੁ ਕਿਛੁ ਸੂਝੈ ॥ ਕਹਿ ਕਹਿ ਕਥਨਾ ਮਾਇਆ ਲੂਝੈ ॥ ਹੁਕਮੀ ਸਗਲ ਕਰੇ ਆਕਾਰ ॥ ਆਪੇ ਜਾਣੈ ਸਰਬ ਵੀਚਾਰ ॥ ਅਖਰ ਨਾਨਕ ਅਖਿਓ ਆਪਿ ॥ ਲਹੈ ਭਰਾਤਿ ਹੋਵੈ ਜਿਸੁ ਦਾਤਿ ॥੨॥
ਪਉੜੀ ॥
ਹਉ ਢਾਢੀ ਵੇਕਾਰੁ ਕਾਰੈ ਲਾਇਆ ॥ ਰਾਤਿ ਦਿਹੈ ਕੈ ਵਾਰ ਧੁਰਹੁ ਫੁਰਮਾਇਆ ॥ ਢਾਢੀ ਸਚੈ ਮਹਲਿ ਖਸਮਿ ਬੁਲਾਇਆ ॥ ਸਚੀ ਸਿਫਤਿ ਸਾਲਾਹ ਕਪੜਾ ਪਾਇਆ ॥ ਸਚਾ ਅੰਮ੍ਰਿਤ ਨਾਮੁ ਭੋਜਨੁ ਆਇਆ ॥ ਗੁਰਮਤੀ ਖਾਧਾ ਰਜਿ ਤਿਨਿ ਸੁਖੁ ਪਾਇਆ ॥ ਢਾਢੀ ਕਰੇ ਪਸਾਉ ਸਬਦੁ ਵਜਾਇਆ ॥ ਨਾਨਕ ਸਚੁ ਸਾਲਾਹਿ ਪੂਰਾ ਪਾਇਆ ॥੨੭॥ ਸੁਧੁ
dhay vigoe fireh vigute fiTaa vatai galaa ||
jeeaa maar jeevaale soiee avar na koiee rakhai ||
dhaanahu tai isanaanahu va(n)je bhas piee sir khuthai ||
paanee vichahu ratan upa(n)ne mer keeaa maadhaanee ||
aThasaTh teerath dhevee thaape purabee lagai baanee ||
nai nivaajaa naatai poojaa naavan sadhaa sujaanee ||
muiaa jeevadhiaa gat hovai jaa(n) sir paieeaai paanee ||
naanak sirakhuthe saitaanee enaa gal na bhaanee ||
vuThai hoiaai hoi bilaaval jeeaa jugat samaanee ||
vuThai a(n)n kamaadh kapaahaa sabhasai paRadhaa hovai ||
vuThai ghaahu chareh nit surahee saa dhan dhahee vilovai ||
tit ghi hom jag sadh poojaa piaai kaaraj sohai ||
guroo samu(n)dh nadhee sabh sikhee naatai jit vaddiaaiee ||
naanak je sirakhuthe naavan naahee taa sat chaTe sir chhaiee ||1||
mahalaa doojaa ||
agee paalaa k kare sooraj kehee raat ||
cha(n)dh aneraa k kare paun paanee kiaa jaat ||
dharatee cheejee k kare jis vich sabh kichh hoi ||
naanak taa pat jaaneeaai jaa pat rakhai soi ||2||
pauRee ||
tudh sache subahaan sadhaa kalaaniaa ||
too(n) sachaa dheebaan hor aavan jaaniaa ||
sach j ma(n)geh dhaan s tudhai jehiaa ||
sach teraa furamaan sabadhe sohiaa ||
ma(n)niaai giaan dhiaan tudhai te paiaa ||
karam pavai neesaan na chalai chalaiaa ||
too(n) sachaa dhaataar nit dheveh chaReh savaiaa ||
naanak ma(n)gai dhaan jo tudh bhaiaa ||26||
salok mahalaa doojaa ||
dheekhiaa aakh bujhaiaa sifatee sach sameau ||
tin kau kiaa upadheseeaai jin gur naanak dheau ||1||
mahalaa pehilaa ||
aap bujhaae soiee boojhai ||
jis aap sujhaae tis sabh kichh soojhai ||
keh keh kathanaa maiaa loojhai ||
hukamee sagal kare aakaar ||
aape jaanai sarab veechaar ||
akhar naanak akhio aap ||
lahai bharaat hovai jis dhaat ||2||
pauRee ||
hau ddaaddee vekaar kaarai laiaa ||
raat dhihai kai vaar dhurahu furamaiaa ||
ddaaddee sachai mahal khasam bulaiaa ||
sachee sifat saalaeh kapaRaa paiaa ||
sachaa a(n)mirat naam bhojan aaiaa ||
gurmatee khaadhaa raj tin sukh paiaa ||
ddaaddee kare pasaau sabadh vajaiaa ||
naanak sach saalaeh pooraa paiaa ||27|| sudhu