ਰਾਗੁ ਗਉੜੀ ਗੁਆਰੇਰੀ ਮਹਲਾ ੧ ਚਉਪਦੇ ਦੁਪਦੇ
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਭਉ ਮੁਚੁ ਭਾਰਾ ਵਡਾ ਤੋਲੁ ॥ ਮਨ ਮਤਿ ਹਉਲੀ ਬੋਲੇ ਬੋਲੁ ॥ ਸਿਰਿ ਧਰਿ ਚਲੀਐ ਸਹੀਐ ਭਾਰੁ ॥ ਨਦਰੀ ਕਰਮੀ ਗੁਰ ਬੀਚਾਰੁ ॥੧॥
ਭੈ ਬਿਨੁ ਕੋਇ ਨ ਲੰਘਸਿ ਪਾਰਿ ॥ ਭੈ ਭਉ ਰਾਖਿਆ ਭਾਇ ਸਵਾਰਿ ॥੧॥ ਰਹਾਉ ॥
ਭੈ ਤਨਿ ਅਗਨਿ ਭਖੈ ਭੈ ਨਾਲਿ ॥ ਭੈ ਭਉ ਘੜੀਐ ਸਬਦਿ ਸਵਾਰਿ ॥ ਭੈ ਬਿਨੁ ਘਾੜਤ ਕਚੁ ਨਿਕਚ ॥ ਅੰਧਾ ਸਚਾ ਅੰਧੀ ਸਟ ॥੨॥
ਬੁਧੀ ਬਾਜੀ ਉਪਜੈ ਚਾਉ ॥ ਸਹਸ ਸਿਆਣਪ ਪਵੈ ਨ ਤਾਉ ॥ ਨਾਨਕ ਮਨਮੁਖਿ ਬੋਲਣੁ ਵਾਉ ॥ ਅੰਧਾ ਅਖਰੁ ਵਾਉ ਦੁਆਉ ॥੩॥੧॥
ਗਉੜੀ ਮਹਲਾ ੧ ॥
ਡਰਿ ਘਰੁ ਘਰਿ ਡਰੁ ਡਰਿ ਡਰੁ ਜਾਇ ॥ ਸੋ ਡਰੁ ਕੇਹਾ ਜਿਤੁ ਡਰਿ ਡਰੁ ਪਾਇ ॥ ਤੁਧੁ ਬਿਨੁ ਦੂਜੀ ਨਾਹੀ ਜਾਇ ॥ ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥੧॥
ਡਰੀਐ ਜੇ ਡਰੁ ਹੋਵੈ ਹੋਰੁ ॥ ਡਰਿ ਡਰਿ ਡਰਣਾ ਮਨ ਕਾ ਸੋਰੁ ॥੧॥ ਰਹਾਉ ॥
ਨਾ ਜੀਉ ਮਰੈ ਨ ਡੂਬੈ ਤਰੈ ॥ ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥ ਹੁਕਮੇ ਆਵੈ ਹੁਕਮੇ ਜਾਇ ॥ ਆਗੈ ਪਾਛੈ ਹੁਕਮਿ ਸਮਾਇ ॥੨॥
ਹੰਸੁ ਹੇਤੁ ਆਸਾ ਅਸਮਾਨੁ ॥ ਤਿਸੁ ਵਿਚਿ ਭੂਖ ਬਹੁਤੁ ਨੈ ਸਾਨੁ ॥ ਭਉ ਖਾਣਾ ਪੀਣਾ ਆਧਾਰੁ ॥ ਵਿਣੁ ਖਾਧੇ ਮਰਿ ਹੋਹਿ ਗਵਾਰ ॥੩॥
ਜਿਸ ਕਾ ਕੋਇ ਕੋਈ ਕੋਇ ਕੋਇ ॥ ਸਭੁ ਕੋ ਤੇਰਾ ਤੂੰ ਸਭਨਾ ਕਾ ਸੋਇ ॥ ਜਾ ਕੇ ਜੀਅ ਜੰਤ ਧਨੁ ਮਾਲੁ ॥ ਨਾਨਕ ਆਖਣੁ ਬਿਖਮੁ ਬੀਚਾਰੁ ॥੪॥੨॥
ਗਉੜੀ ਮਹਲਾ ੧ ॥
ਮਾਤਾ ਮਤਿ ਪਿਤਾ ਸੰਤੋਖੁ ॥ ਸਤੁ ਭਾਈ ਕਰਿ ਏਹੁ ਵਿਸੇਖੁ ॥੧॥
ਕਹਣਾ ਹੈ ਕਿਛੁ ਕਹਣੁ ਨ ਜਾਇ ॥ ਤਉ ਕੁਦਰਤਿ ਕੀਮਤਿ ਨਹੀ ਪਾਇ ॥੧॥ ਰਹਾਉ ॥
raag gauRee guaareree mahalaa pehilaa chaupadhe dhupadhe
ikOankaar sat naam karataa purakh nirabhau niravair akaal moorat ajoonee saibha(n) gur prasaadh ||
bhau much bhaaraa vaddaa tol ||
man mat haulee bole bol ||
sir dhar chaleeaai saheeaai bhaar ||
nadharee karamee gur beechaar ||1||
bhai bin koi na la(n)ghas paar ||
bhai bhau raakhiaa bhai savaar ||1|| rahaau ||
bhai tan agan bhakhai bhai naal ||
bhai bhau ghaReeaai sabadh savaar ||
bhai bin ghaaRat kach nikach ||
a(n)dhaa sachaa a(n)dhee saT ||2||
budhee baajee upajai chaau ||
sahas siaanap pavai na taau ||
naanak manmukh bolan vaau ||
a(n)dhaa akhar vaau dhuaau ||3||1||
gauRee mahalaa pehilaa ||
ddar ghar ghar ddar ddar ddar jai ||
so ddar kehaa jit ddar ddar pai ||
tudh bin dhoojee naahee jai ||
jo kichh varatai sabh teree rajai ||1||
ddareeaai je ddar hovai hor ||
ddar ddar ddaranaa man kaa sor ||1|| rahaau ||
naa jeeau marai na ddoobai tarai ||
jin kichh keeaa so kichh karai ||
hukame aavai hukame jai ||
aagai paachhai hukam samai ||2||
ha(n)s het aasaa asamaan ||
tis vich bhookh bahut nai saan ||
bhau khaanaa peenaa aadhaar ||
vin khaadhe mar hoh gavaar ||3||
jis kaa koi koiee koi koi ||
sabh ko teraa too(n) sabhanaa kaa soi ||
jaa ke jeea ja(n)t dhan maal ||
naanak aakhan bikham beechaar ||4||2||
gauRee mahalaa pehilaa ||
maataa mat pitaa sa(n)tokh ||
sat bhaiee kar eh visekh ||1||
kahanaa hai kichh kahan na jai ||
tau kudharat keemat nahee pai ||1|| rahaau ||