ਸਰਮ ਸੁਰਤਿ ਦੁਇ ਸਸੁਰ ਭਏ ॥ ਕਰਣੀ ਕਾਮਣਿ ਕਰਿ ਮਨ ਲਏ ॥੨॥
ਸਾਹਾ ਸੰਜੋਗੁ ਵੀਆਹੁ ਵਿਜੋਗੁ ॥ ਸਚੁ ਸੰਤਤਿ ਕਹੁ ਨਾਨਕ ਜੋਗੁ ॥੩॥੩॥
ਗਉੜੀ ਮਹਲਾ ੧ ॥
ਪਉਣੈ ਪਾਣੀ ਅਗਨੀ ਕਾ ਮੇਲੁ ॥ ਚੰਚਲ ਚਪਲ ਬੁਧਿ ਕਾ ਖੇਲੁ ॥ ਨਉ ਦਰਵਾਜੇ ਦਸਵਾ ਦੁਆਰੁ ॥ ਬੁਝੁ ਰੇ ਗਿਆਨੀ ਏਹੁ ਬੀਚਾਰੁ ॥੧॥
ਕਥਤਾ ਬਕਤਾ ਸੁਨਤਾ ਸੋਈ ॥ ਆਪੁ ਬੀਚਾਰੇ ਸੁ ਗਿਆਨੀ ਹੋਈ ॥੧॥ ਰਹਾਉ ॥
ਦੇਹੀ ਮਾਟੀ ਬੋਲੈ ਪਉਣੁ ॥ ਬੁਝੁ ਰੇ ਗਿਆਨੀ ਮੂਆ ਹੈ ਕਉਣੁ ॥ ਮੂਈ ਸੁਰਤਿ ਬਾਦੁ ਅਹੰਕਾਰੁ ॥ ਓਹੁ ਨ ਮੂਆ ਜੋ ਦੇਖਣਹਾਰੁ ॥੨॥
ਜੈ ਕਾਰਣਿ ਤਟਿ ਤੀਰਥ ਜਾਹੀ ॥ ਰਤਨ ਪਦਾਰਥ ਘਟ ਹੀ ਮਾਹੀ ॥ ਪੜਿ ਪੜਿ ਪੰਡਿਤੁ ਬਾਦੁ ਵਖਾਣੈ ॥ ਭੀਤਰਿ ਹੋਦੀ ਵਸਤੁ ਨ ਜਾਣੈ ॥੩॥
ਹਉ ਨ ਮੂਆ ਮੇਰੀ ਮੁਈ ਬਲਾਇ ॥ ਓਹੁ ਨ ਮੂਆ ਜੋ ਰਹਿਆ ਸਮਾਇ ॥ ਕਹੁ ਨਾਨਕ ਗੁਰਿ ਬ੍ਰਹਮੁ ਦਿਖਾਇਆ ॥ ਮਰਤਾ ਜਾਤਾ ਨਦਰਿ ਨ ਆਇਆ ॥੪॥੪॥
ਗਉੜੀ ਮਹਲਾ ੧ ਦਖਣੀ ॥
ਸੁਣਿ ਸੁਣਿ ਬੂਝੈ ਮਾਨੈ ਨਾਉ ॥ ਤਾ ਕੈ ਸਦ ਬਲਿਹਾਰੈ ਜਾਉ ॥ ਆਪਿ ਭੁਲਾਏ ਠਉਰ ਨ ਠਾਉ ॥ ਤੂੰ ਸਮਝਾਵਹਿ ਮੇਲਿ ਮਿਲਾਉ ॥੧॥
ਨਾਮੁ ਮਿਲੈ ਚਲੈ ਮੈ ਨਾਲਿ ॥ ਬਿਨੁ ਨਾਵੈ ਬਾਧੀ ਸਭ ਕਾਲਿ ॥੧॥ ਰਹਾਉ ॥
ਖੇਤੀ ਵਣਜੁ ਨਾਵੈ ਕੀ ਓਟ ॥ ਪਾਪੁ ਪੁੰਨੁ ਬੀਜ ਕੀ ਪੋਟ ॥ ਕਾਮੁ ਕ੍ਰੋਧੁ ਜੀਅ ਮਹਿ ਚੋਟ ॥ ਨਾਮੁ ਵਿਸਾਰਿ ਚਲੇ ਮਨਿ ਖੋਟ ॥੨॥
ਸਾਚੇ ਗੁਰ ਕੀ ਸਾਚੀ ਸੀਖ ॥ ਤਨੁ ਮਨੁ ਸੀਤਲੁ ਸਾਚੁ ਪਰੀਖ ॥ ਜਲ ਪੁਰਾਇਨਿ ਰਸ ਕਮਲ ਪਰੀਖ ॥ ਸਬਦਿ ਰਤੇ ਮੀਠੇ ਰਸ ਈਖ ॥੩॥
ਹੁਕਮਿ ਸੰਜੋਗੀ ਗੜਿ ਦਸ ਦੁਆਰ ॥ ਪੰਚ ਵਸਹਿ ਮਿਲਿ ਜੋਤਿ ਅਪਾਰ ॥ ਆਪਿ ਤੁਲੈ ਆਪੇ ਵਣਜਾਰ ॥ ਨਾਨਕ ਨਾਮਿ ਸਵਾਰਣਹਾਰ ॥੪॥੫॥
ਗਉੜੀ ਮਹਲਾ ੧ ॥
ਜਾਤੋ ਜਾਇ ਕਹਾ ਤੇ ਆਵੈ ॥ ਕਹ ਉਪਜੈ ਕਹ ਜਾਇ ਸਮਾਵੈ ॥ ਕਿਉ ਬਾਧਿਓ ਕਿਉ ਮੁਕਤੀ ਪਾਵੈ ॥ ਕਿਉ ਅਬਿਨਾਸੀ ਸਹਜਿ ਸਮਾਵੈ ॥੧॥
ਨਾਮੁ ਰਿਦੈ ਅੰਮ੍ਰਿਤੁ ਮੁਖਿ ਨਾਮੁ ॥ ਨਰਹਰ ਨਾਮੁ ਨਰਹਰ ਨਿਹਕਾਮੁ ॥੧॥ ਰਹਾਉ ॥
ਸਹਜੇ ਆਵੈ ਸਹਜੇ ਜਾਇ ॥ ਮਨ ਤੇ ਉਪਜੈ ਮਨ ਮਾਹਿ ਸਮਾਇ ॥ ਗੁਰਮੁਖਿ ਮੁਕਤੋ ਬੰਧੁ ਨ ਪਾਇ ॥ ਸਬਦੁ ਬੀਚਾਰਿ ਛੁਟੈ ਹਰਿ ਨਾਇ ॥੨॥
ਤਰਵਰ ਪੰਖੀ ਬਹੁ ਨਿਸਿ ਬਾਸੁ ॥ ਸੁਖ ਦੁਖੀਆ ਮਨਿ ਮੋਹ ਵਿਣਾਸੁ ॥ ਸਾਝ ਬਿਹਾਗ ਤਕਹਿ ਆਗਾਸੁ ॥ ਦਹ ਦਿਸਿ ਧਾਵਹਿ ਕਰਮਿ ਲਿਖਿਆਸੁ ॥੩॥
saram surat dhui sasur bhe ||
karanee kaaman kar man le ||2||
saahaa sa(n)jog veeaahu vijog ||
sach sa(n)tat kahu naanak jog ||3||3||
gauRee mahalaa pehilaa ||
paunai paanee aganee kaa mel ||
cha(n)chal chapal budh kaa khel ||
nau dharavaaje dhasavaa dhuaar ||
bujh re giaanee eh beechaar ||1||
kathataa bakataa sunataa soiee ||
aap beechaare su giaanee hoiee ||1|| rahaau ||
dhehee maaTee bolai paun ||
bujh re giaanee mooaa hai kaun ||
mooiee surat baadh aha(n)kaar ||
oh na mooaa jo dhekhanahaar ||2||
jai kaaran taT teerath jaahee ||
ratan padhaarath ghaT hee maahee ||
paR paR pa(n)ddit baadh vakhaanai ||
bheetar hodhee vasat na jaanai ||3||
hau na mooaa meree muiee balai ||
oh na mooaa jo rahiaa samai ||
kahu naanak gur braham dhikhaiaa ||
marataa jaataa nadhar na aaiaa ||4||4||
gauRee mahalaa pehilaa dhakhanee ||
sun sun boojhai maanai naau || taa kai sadh balihaarai jaau ||
aap bhulaae Thaur na Thaau ||
too(n) samajhaaveh mel milaau ||1||
naam milai chalai mai naal ||
bin naavai baadhee sabh kaal ||1|| rahaau ||
khetee vanaj naavai kee oT ||
paap pu(n)n beej kee poT ||
kaam karodh jeea meh choT ||
naam visaar chale man khoT ||2||
saache gur kee saachee seekh ||
tan man seetal saach pareekh ||
jal purain ras kamal pareekh ||
sabadh rate meeThe ras ieekh ||3||
hukam sa(n)jogee gaR dhas dhuaar ||
pa(n)ch vaseh mil jot apaar ||
aap tulai aape vanajaar ||
naanak naam savaaranahaar ||4||5||
gauRee mahalaa pehilaa ||
jaato jai kahaa te aavai ||
keh upajai keh jai samaavai ||
kiau baadhio kiau mukatee paavai ||
kiau abinaasee sahaj samaavai ||1||
naam ridhai a(n)mrit mukh naam ||
narahar naam narahar nihakaam ||1|| rahaau ||
sahaje aavai sahaje jai ||
man te upajai man maeh samai ||
gurmukh mukato ba(n)dh na pai ||
sabadh beechaar chhuTai har nai ||2||
taravar pa(n)khee bahu nis baas ||
sukh dhukheeaa man moh vinaas ||
saajh bihaag takeh aagaas ||
dheh dhis dhaaveh karam likhiaas ||3||