ਨਾਮ ਸੰਜੋਗੀ ਗੋਇਲਿ ਥਾਟੁ ॥ ਕਾਮ ਕ੍ਰੋਧ ਫੂਟੈ ਬਿਖੁ ਮਾਟੁ ॥ ਬਿਨੁ ਵਖਰ ਸੂਨੋ ਘਰੁ ਹਾਟੁ ॥ ਗੁਰ ਮਿਲਿ ਖੋਲੇ ਬਜਰ ਕਪਾਟ ॥੪॥
ਸਾਧੁ ਮਿਲੈ ਪੂਰਬ ਸੰਜੋਗ ॥ ਸਚਿ ਰਹਸੇ ਪੂਰੇ ਹਰਿ ਲੋਗ ॥ ਮਨੁ ਤਨੁ ਦੇ ਲੈ ਸਹਜਿ ਸੁਭਾਇ ॥ ਨਾਨਕ ਤਿਨ ਕੈ ਲਾਗਉ ਪਾਇ ॥੫॥੬॥
ਗਉੜੀ ਮਹਲਾ ੧ ॥
ਕਾਮੁ ਕ੍ਰੋਧੁ ਮਾਇਆ ਮਹਿ ਚੀਤੁ ॥ ਝੂਠ ਵਿਕਾਰਿ ਜਾਗੈ ਹਿਤ ਚੀਤੁ ॥ ਪੂੰਜੀ ਪਾਪ ਲੋਭ ਕੀ ਕੀਤੁ ॥ ਤਰੁ ਤਾਰੀ ਮਨਿ ਨਾਮੁ ਸੁਚੀਤੁ ॥੧॥
ਵਾਹੁ ਵਾਹੁ ਸਾਚੇ ਮੈ ਤੇਰੀ ਟੇਕ ॥ ਹਉ ਪਾਪੀ ਤੂੰ ਨਿਰਮਲੁ ਏਕ ॥੧॥ ਰਹਾਉ ॥
ਅਗਨਿ ਪਾਣੀ ਬੋਲੈ ਭੜਵਾਉ ॥ ਜਿਹਵਾ ਇੰਦ੍ਰੀ ਏਕੁ ਸੁਆਉ ॥ ਦਿਸਟਿ ਵਿਕਾਰੀ ਨਾਹੀ ਭਉ ਭਾਉ ॥ ਆਪੁ ਮਾਰੇ ਤਾ ਪਾਏ ਨਾਉ ॥੨॥
ਸਬਦਿ ਮਰੈ ਫਿਰਿ ਮਰਣੁ ਨ ਹੋਇ ॥ ਬਿਨੁ ਮੂਏ ਕਿਉ ਪੂਰਾ ਹੋਇ ॥ ਪਰਪੰਚਿ ਵਿਆਪਿ ਰਹਿਆ ਮਨੁ ਦੋਇ ॥ ਥਿਰੁ ਨਾਰਾਇਣੁ ਕਰੇ ਸੁ ਹੋਇ ॥੩॥
ਬੋਹਿਥਿ ਚੜਉ ਜਾ ਆਵੈ ਵਾਰੁ ॥ ਠਾਕੇ ਬੋਹਿਥ ਦਰਗਹ ਮਾਰ ॥ ਸਚੁ ਸਾਲਾਹੀ ਧੰਨੁ ਗੁਰਦੁਆਰੁ ॥ ਨਾਨਕ ਦਰਿ ਘਰਿ ਏਕੰਕਾਰੁ ॥੪॥੭॥
ਗਉੜੀ ਮਹਲਾ ੧ ॥
ਉਲਟਿਓ ਕਮਲੁ ਬ੍ਰਹਮੁ ਬੀਚਾਰਿ ॥ ਅੰਮ੍ਰਿਤ ਧਾਰ ਗਗਨਿ ਦਸ ਦੁਆਰਿ ॥ ਤ੍ਰਿਭਵਣੁ ਬੇਧਿਆ ਆਪਿ ਮੁਰਾਰਿ ॥੧॥
ਰੇ ਮਨ ਮੇਰੇ ਭਰਮੁ ਨ ਕੀਜੈ ॥ ਮਨਿ ਮਾਨਿਐ ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥
ਜਨਮੁ ਜੀਤਿ ਮਰਣਿ ਮਨੁ ਮਾਨਿਆ ॥ ਆਪਿ ਮੂਆ ਮਨੁ ਮਨ ਤੇ ਜਾਨਿਆ ॥ ਨਜਰਿ ਭਈ ਘਰੁ ਘਰ ਤੇ ਜਾਨਿਆ ॥੨॥
ਜਤੁ ਸਤੁ ਤੀਰਥੁ ਮਜਨੁ ਨਾਮਿ ॥ ਅਧਿਕ ਬਿਥਾਰੁ ਕਰਉ ਕਿਸੁ ਕਾਮਿ ॥ ਨਰ ਨਾਰਾਇਣ ਅੰਤਰਜਾਮਿ ॥੩॥
ਆਨ ਮਨਉ ਤਉ ਪਰ ਘਰ ਜਾਉ ॥ ਕਿਸੁ ਜਾਚਉ ਨਾਹੀ ਕੋ ਥਾਉ ॥ ਨਾਨਕ ਗੁਰਮਤਿ ਸਹਜਿ ਸਮਾਉ ॥੪॥੮॥
ਗਉੜੀ ਮਹਲਾ ੧ ॥
ਸਤਿਗੁਰੁ ਮਿਲੈ ਸੁ ਮਰਣੁ ਦਿਖਾਏ ॥ ਮਰਣ ਰਹਣ ਰਸੁ ਅੰਤਰਿ ਭਾਏ ॥ ਗਰਬੁ ਨਿਵਾਰਿ ਗਗਨ ਪੁਰੁ ਪਾਏ ॥੧॥
ਮਰਣੁ ਲਿਖਾਇ ਆਏ ਨਹੀ ਰਹਣਾ ॥ ਹਰਿ ਜਪਿ ਜਾਪਿ ਰਹਣੁ ਹਰਿ ਸਰਣਾ ॥੧॥ ਰਹਾਉ ॥
ਸਤਿਗੁਰੁ ਮਿਲੈ ਤ ਦੁਬਿਧਾ ਭਾਗੈ ॥ ਕਮਲੁ ਬਿਗਾਸਿ ਮਨੁ ਹਰਿ ਪ੍ਰਭ ਲਾਗੈ ॥ ਜੀਵਤੁ ਮਰੈ ਮਹਾ ਰਸੁ ਆਗੈ ॥੨॥
ਸਤਿਗੁਰਿ ਮਿਲਿਐ ਸਚ ਸੰਜਮਿ ਸੂਚਾ ॥ ਗੁਰ ਕੀ ਪਉੜੀ ਊਚੋ ਊਚਾ ॥ ਕਰਮਿ ਮਿਲੈ ਜਮ ਕਾ ਭਉ ਮੂਚਾ ॥੩॥
ਗੁਰਿ ਮਿਲਿਐ ਮਿਲਿ ਅੰਕਿ ਸਮਾਇਆ ॥ ਕਰਿ ਕਿਰਪਾ ਘਰੁ ਮਹਲੁ ਦਿਖਾਇਆ ॥ ਨਾਨਕ ਹਉਮੈ ਮਾਰਿ ਮਿਲਾਇਆ ॥੪॥੯॥
naam sa(n)jogee goil thaaT ||
kaam karodh fooTai bikh maaT ||
bin vakhar soono ghar haaT ||
gur mil khole bajar kapaaT ||4||
saadh milai poorab sa(n)jog ||
sach rahase poore har log ||
man tan dhe lai sahaj subhai ||
naanak tin kai laagau pai ||5||6||
gauRee mahalaa pehilaa ||
kaam karodh maiaa meh cheet ||
jhooTh vikaar jaagai hit cheet ||
poo(n)jee paap lobh kee keet ||
tar taaree man naam sucheet ||1||
vaahu vaahu saache mai teree Tek ||
hau paapee too(n) niramal ek ||1|| rahaau ||
agan paanee bolai bhaRavaau ||
jihavaa i(n)dhree ek suaau ||
dhisaT vikaaree naahee bhau bhaau ||
aap maare taa paae naau ||2||
sabadh marai fir maran na hoi ||
bin mooe kiau pooraa hoi ||
parapa(n)ch viaap rahiaa man dhoi ||
thir naarain kare su hoi ||3||
bohith chaRau jaa aavai vaar ||
Thaake bohith dharageh maar ||
sach saalaahee dha(n)n gurdhuaar ||
naanak dhar ghar eka(n)kaar ||4||7||
gauRee mahalaa pehilaa ||
aulaTio kamal braham beechaar ||
a(n)mirat dhaar gagan dhas dhuaar ||
tirabhavan bedhiaa aap muraar ||1||
re man mere bharam na keejai ||
man maaniaai a(n)mirat ras peejai ||1|| rahaau ||
janam jeet maran man maaniaa ||
aap mooaa man man te jaaniaa ||
najar bhiee ghar ghar te jaaniaa ||2||
jat sat teerath majan naam ||
adhik bithaar karau kis kaam ||
nar naarain a(n)tarajaam ||3||
aan manau tau par ghar jaau ||
kis jaachau naahee ko thaau ||
naanak gurmat sahaj samaau ||4||8||
gauRee mahalaa pehilaa ||
satigur milai su maran dhikhaae ||
maran rahan ras a(n)tar bhaae ||
garab nivaar gagan pur paae ||1||
maran likhai aae nahee rahanaa ||
har jap jaap rahan har saranaa ||1|| rahaau ||
satigur milai ta dhubidhaa bhaagai ||
kamal bigaas man har prabh laagai ||
jeevat marai mahaa ras aagai ||2||
satigur miliaai sach sa(n)jam soochaa ||
gur kee pauRee uoocho uoochaa ||
karam milai jam kaa bhau moochaa ||3||
gur miliaai mil a(n)k samaiaa ||
kar kirapaa ghar mahal dhikhaiaa ||
naanak haumai maar milaiaa ||4||9||