Sri Guru Granth Sahib

ਅੰਗ ੧੫੭

ਕਰਮਾ ਉਪਰਿ ਨਿਬੜੈ ਜੇ ਲੋਚੈ ਸਭੁ ਕੋਇ ॥੩॥
ਨਾਨਕ ਕਰਣਾ ਜਿਨਿ ਕੀਆ ਸੋਈ ਸਾਰ ਕਰੇਇ ॥ ਹੁਕਮੁ ਨ ਜਾਪੀ ਖਸਮ ਕਾ ਕਿਸੈ ਵਡਾਈ ਦੇਇ ॥੪॥੧॥੧੮॥
ਗਉੜੀ ਬੈਰਾਗਣਿ ਮਹਲਾ ੧ ॥
ਹਰਣੀ ਹੋਵਾ ਬਨਿ ਬਸਾ ਕੰਦ ਮੂਲ ਚੁਣਿ ਖਾਉ ॥ ਗੁਰ ਪਰਸਾਦੀ ਮੇਰਾ ਸਹੁ ਮਿਲੈ ਵਾਰਿ ਵਾਰਿ ਹਉ ਜਾਉ ਜੀਉ ॥੧॥
ਮੈ ਬਨਜਾਰਨਿ ਰਾਮ ਕੀ ॥ ਤੇਰਾ ਨਾਮੁ ਵਖਰੁ ਵਾਪਾਰੁ ਜੀ ॥੧॥ ਰਹਾਉ ॥
ਕੋਕਿਲ ਹੋਵਾ ਅੰਬਿ ਬਸਾ ਸਹਜਿ ਸਬਦ ਬੀਚਾਰੁ ॥ ਸਹਜਿ ਸੁਭਾਇ ਮੇਰਾ ਸਹੁ ਮਿਲੈ ਦਰਸਨਿ ਰੂਪਿ ਅਪਾਰੁ ॥੨॥
ਮਛੁਲੀ ਹੋਵਾ ਜਲਿ ਬਸਾ ਜੀਅ ਜੰਤ ਸਭਿ ਸਾਰਿ ॥ ਉਰਵਾਰਿ ਪਾਰਿ ਮੇਰਾ ਸਹੁ ਵਸੈ ਹਉ ਮਿਲਉਗੀ ਬਾਹ ਪਸਾਰਿ ॥੩॥
ਨਾਗਨਿ ਹੋਵਾ ਧਰ ਵਸਾ ਸਬਦੁ ਵਸੈ ਭਉ ਜਾਇ ॥ ਨਾਨਕ ਸਦਾ ਸੋਹਾਗਣੀ ਜਿਨ ਜੋਤੀ ਜੋਤਿ ਸਮਾਇ ॥੪॥੨॥੧੯॥
ਗਉੜੀ ਪੂਰਬੀ ਦੀਪਕੀ ਮਹਲਾ ੧
ੴ ਸਤਿਗੁਰ ਪ੍ਰਸਾਦਿ ॥
ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਹੁ ਸਿਰਜਣਹਾਰੋ ॥੧॥
ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਾਉ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥
ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥
ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਆਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥
ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥੨੦॥
ਰਾਗੁ ਗਉੜੀ ਗੁਆਰੇਰੀ ॥
ਮਹਲਾ ੩ ਚਉਪਦੇ ॥
ੴ ਸਤਿਗੁਰ ਪ੍ਰਸਾਦਿ ॥
ਗੁਰਿ ਮਿਲਿਐ ਹਰਿ ਮੇਲਾ ਹੋਈ ॥ ਆਪੇ ਮੇਲਿ ਮਿਲਾਵੈ ਸੋਈ ॥ ਮੇਰਾ ਪ੍ਰਭੁ ਸਭ ਬਿਧਿ ਆਪੇ ਜਾਣੈ ॥ ਹੁਕਮੇ ਮੇਲੇ ਸਬਦਿ ਪਛਾਣੈ ॥੧॥
ਸਤਿਗੁਰ ਕੈ ਭਇ ਭ੍ਰਮੁ ਭਉ ਜਾਇ ॥ ਭੈ ਰਾਚੈ ਸਚ ਰੰਗਿ ਸਮਾਇ ॥੧॥ ਰਹਾਉ ॥
ਗੁਰਿ ਮਿਲਿਐ ਹਰਿ ਮਨਿ ਵਸੈ ਸੁਭਾਇ ॥ ਮੇਰਾ ਪ੍ਰਭੁ ਭਾਰਾ ਕੀਮਤਿ ਨਹੀ ਪਾਇ ॥ ਸਬਦਿ ਸਾਲਾਹੈ ਅੰਤੁ ਨ ਪਾਰਾਵਾਰੁ ॥ ਮੇਰਾ ਪ੍ਰਭੁ ਬਖਸੇ ਬਖਸਣਹਾਰੁ ॥੨॥
ਗੁਰਿ ਮਿਲਿਐ ਸਭ ਮਤਿ ਬੁਧਿ ਹੋਇ ॥

Ang 157

karamaa upar nibaRai je lochai sabh koi ||3||
naanak karanaa jin keeaa soiee saar karei ||
hukam na jaapee khasam kaa kisai vaddaiee dhei ||4||1||18||
gauRee bairaagan mahalaa pehilaa ||
haranee hovaa ban basaa ka(n)dh mool chun khaau ||
gur parasaadhee meraa sahu milai vaar vaar hau jaau jeeau ||1||
mai banajaaran raam kee ||
teraa naam vakhar vaapaar jee ||1|| rahaau ||
kokil hovaa a(n)b basaa sahaj sabadh beechaar ||
sahaj subhai meraa sahu milai dharasan roop apaar ||2||
machhulee hovaa jal basaa jeea ja(n)t sabh saar ||
auravaar paar meraa sahu vasai hau milaugee baeh pasaar ||3||
naagan hovaa dhar vasaa sabadh vasai bhau jai ||
naanak sadhaa sohaaganee jin jotee jot samai ||4||2||19||
gauRee poorabee dheepakee mahalaa pehilaa
ikOankaar satigur prasaadh ||
jai ghar keerat aakheeaai karate kaa hoi beechaaro ||
tit ghar gaavahu sohilaa sivarahu sirajanahaaro ||1||
tum gaavahu mere nirabhau kaa sohilaa ||
hau vaaree jaau jit sohilai sadhaa sukh hoi ||1|| rahaau ||
nit nit jeeaRe samaaleean dhekhaigaa dhevanahaar ||
tere dhaanai keemat naa pavai tis dhaate kavan sumaar ||2||
sa(n)bat saahaa likhiaa mil kar paavahu tel ||
dheh sajan aaseesaReeaa jiau hovai saahib siau mel ||3||
ghar ghar eho paahuchaa sadhaRe nit pava(n)n ||
sadhanahaaraa simareeaai naanak se dheh aava(n)n ||4||1||20||
raag gauRee guaareree ||
mahalaa teejaa chaupadhe ||
ikOankaar satigur prasaadh ||
gur miliaai har melaa hoiee ||
aape mel milaavai soiee ||
meraa prabh sabh bidh aape jaanai ||
hukame mele sabadh pachhaanai ||1||
satigur kai bhi bhram bhau jai ||
bhai raachai sach ra(n)g samai ||1|| rahaau ||
gur miliaai har man vasai subhai ||
meraa prabh bhaaraa keemat nahee pai ||
sabadh saalaahai a(n)t na paaraavaar ||
meraa prabh bakhase bakhasanahaar ||2||
gur miliaai sabh mat budh hoi ||