Sri Guru Granth Sahib

ਅੰਗ ੧੬੦

ਤਿਨ ਤੂੰ ਵਿਸਰਹਿ ਜਿ ਦੂਜੈ ਭਾਏ ॥ ਮਨਮੁਖ ਅਗਿਆਨੀ ਜੋਨੀ ਪਾਏ ॥੨॥
ਜਿਨ ਇਕ ਮਨਿ ਤੁਠਾ ਸੇ ਸਤਿਗੁਰ ਸੇਵਾ ਲਾਏ ॥ ਜਿਨ ਇਕ ਮਨਿ ਤੁਠਾ ਤਿਨ ਹਰਿ ਮੰਨਿ ਵਸਾਏ ॥ ਗੁਰਮਤੀ ਹਰਿ ਨਾਮਿ ਸਮਾਏ ॥੩॥
ਜਿਨਾ ਪੋਤੈ ਪੁੰਨੁ ਸੇ ਗਿਆਨ ਬੀਚਾਰੀ ॥ ਜਿਨਾ ਪੋਤੈ ਪੁੰਨੁ ਤਿਨ ਹਉਮੈ ਮਾਰੀ ॥ ਨਾਨਕ ਜੋ ਨਾਮਿ ਰਤੇ ਤਿਨ ਕਉ ਬਲਿਹਾਰੀ ॥੪॥੭॥੨੭॥
ਗਉੜੀ ਗੁਆਰੇਰੀ ਮਹਲਾ ੩ ॥
ਤੂੰ ਅਕਥੁ ਕਿਉ ਕਥਿਆ ਜਾਹਿ ॥ ਗੁਰ ਸਬਦੁ ਮਾਰਣੁ ਮਨ ਮਾਹਿ ਸਮਾਹਿ ॥ ਤੇਰੇ ਗੁਣ ਅਨੇਕ ਕੀਮਤਿ ਨਹ ਪਾਹਿ ॥੧॥
ਜਿਸ ਕੀ ਬਾਣੀ ਤਿਸੁ ਮਾਹਿ ਸਮਾਣੀ ॥ ਤੇਰੀ ਅਕਥ ਕਥਾ ਗੁਰ ਸਬਦਿ ਵਖਾਣੀ ॥੧॥ ਰਹਾਉ ॥
ਜਹ ਸਤਿਗੁਰੁ ਤਹ ਸਤਸੰਗਤਿ ਬਣਾਈ ॥ ਜਹ ਸਤਿਗੁਰੁ ਸਹਜੇ ਹਰਿ ਗੁਣ ਗਾਈ ॥ ਜਹ ਸਤਿਗੁਰੁ ਤਹਾ ਹਉਮੈ ਸਬਦਿ ਜਲਾਈ ॥੨॥
ਗੁਰਮੁਖਿ ਸੇਵਾ ਮਹਲੀ ਥਾਉ ਪਾਏ ॥ ਗੁਰਮੁਖਿ ਅੰਤਰਿ ਹਰਿ ਨਾਮੁ ਵਸਾਏ ॥ ਗੁਰਮੁਖਿ ਭਗਤਿ ਹਰਿ ਨਾਮਿ ਸਮਾਏ ॥੩॥
ਆਪੇ ਦਾਤਿ ਕਰੇ ਦਾਤਾਰੁ ॥ ਪੂਰੇ ਸਤਿਗੁਰ ਸਿਉ ਲਗੈ ਪਿਆਰੁ ॥ ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੪॥੮॥੨੮॥
ਗਉੜੀ ਗੁਆਰੇਰੀ ਮਹਲਾ ੩ ॥
ਏਕਸੁ ਤੇ ਸਭਿ ਰੂਪ ਹਹਿ ਰੰਗਾ ॥ ਪਉਣੁ ਪਾਣੀ ਬੈਸੰਤਰੁ ਸਭਿ ਸਹਲੰਗਾ ॥ ਭਿੰਨ ਭਿੰਨ ਵੇਖੈ ਹਰਿ ਪ੍ਰਭੁ ਰੰਗਾ ॥੧॥
ਏਕੁ ਅਚਰਜੁ ਏਕੋ ਹੈ ਸੋਈ ॥ ਗੁਰਮੁਖਿ ਵੀਚਾਰੇ ਵਿਰਲਾ ਕੋਈ ॥੧॥ ਰਹਾਉ ॥
ਸਹਜਿ ਭਵੈ ਪ੍ਰਭੁ ਸਭਨੀ ਥਾਈ ॥ ਕਹਾ ਗੁਪਤੁ ਪ੍ਰਗਟੁ ਪ੍ਰਭਿ ਬਣਤ ਬਣਾਈ ॥ ਆਪੇ ਸੁਤਿਆ ਦੇਇ ਜਗਾਈ ॥੨॥
ਤਿਸ ਕੀ ਕੀਮਤਿ ਕਿਨੈ ਨ ਹੋਈ ॥ ਕਹਿ ਕਹਿ ਕਥਨੁ ਕਹੈ ਸਭੁ ਕੋਈ ॥ ਗੁਰ ਸਬਦਿ ਸਮਾਵੈ ਬੂਝੈ ਹਰਿ ਸੋਈ ॥੩॥
ਸੁਣਿ ਸੁਣਿ ਵੇਖੈ ਸਬਦਿ ਮਿਲਾਏ ॥ ਵਡੀ ਵਡਿਆਈ ਗੁਰ ਸੇਵਾ ਤੇ ਪਾਏ ॥ ਨਾਨਕ ਨਾਮਿ ਰਤੇ ਹਰਿ ਨਾਮਿ ਸਮਾਏ ॥੪॥੯॥੨੯॥
ਗਉੜੀ ਗੁਆਰੇਰੀ ਮਹਲਾ ੩ ॥
ਮਨਮੁਖਿ ਸੂਤਾ ਮਾਇਆ ਮੋਹਿ ਪਿਆਰਿ ॥ ਗੁਰਮੁਖਿ ਜਾਗੇ ਗੁਣ ਗਿਆਨ ਬੀਚਾਰਿ ॥ ਸੇ ਜਨ ਜਾਗੇ ਜਿਨ ਨਾਮ ਪਿਆਰਿ ॥੧॥
ਸਹਜੇ ਜਾਗੈ ਸਵੈ ਨ ਕੋਇ ॥ ਪੂਰੇ ਗੁਰ ਤੇ ਬੂਝੈ ਜਨੁ ਕੋਇ ॥੧॥ ਰਹਾਉ ॥
ਅਸੰਤੁ ਅਨਾੜੀ ਕਦੇ ਨ ਬੂਝੈ ॥ ਕਥਨੀ ਕਰੇ ਤੈ ਮਾਇਆ ਨਾਲਿ ਲੂਝੈ ॥ ਅੰਧੁ ਅਗਿਆਨੀ ਕਦੇ ਨ ਸੀਝੈ ॥੨॥
ਇਸੁ ਜੁਗ ਮਹਿ ਰਾਮ ਨਾਮਿ ਨਿਸਤਾਰਾ ॥ ਵਿਰਲਾ ਕੋ ਪਾਏ ਗੁਰ ਸਬਦਿ ਵੀਚਾਰਾ ॥ ਆਪਿ ਤਰੈ ਸਗਲੇ ਕੁਲ ਉਧਾਰਾ ॥੩॥

Ang 160

tin too(n) visareh j dhoojai bhaae ||
manmukh agiaanee jonee paae ||2||
jin ik man tuThaa se satigur sevaa laae || jin ik man tuThaa tin har ma(n)n vasaae ||
gurmatee har naam samaae ||3||
jinaa potai pu(n)n se giaan beechaaree ||
jinaa potai pu(n)n tin haumai maaree ||
naanak jo naam rate tin kau balihaaree ||4||7||27||
gauRee guaareree mahalaa teejaa ||
too(n) akath kiau kathiaa jaeh ||
gur sabadh maaran man maeh samaeh ||
tere gun anek keemat neh paeh ||1||
jis kee baanee tis maeh samaanee ||
teree akath kathaa gur sabadh vakhaanee ||1|| rahaau ||
jeh satigur teh satasa(n)gat banaiee ||
jeh satigur sahaje har gun gaiee ||
jeh satigur tahaa haumai sabadh jalaiee ||2||
gurmukh sevaa mahalee thaau paae ||
gurmukh a(n)tar har naam vasaae ||
gurmukh bhagat har naam samaae ||3||
aape dhaat kare dhaataar ||
poore satigur siau lagai piaar ||
naanak naam rate tin kau jaikaar ||4||8||28||
gauRee guaareree mahalaa teejaa ||
ekas te sabh roop heh ra(n)gaa ||
paun paanee baisa(n)tar sabh sahala(n)gaa ||
bhi(n)n bhi(n)n vekhai har prabh ra(n)gaa ||1||
ek acharaj eko hai soiee ||
gurmukh veechaare viralaa koiee ||1|| rahaau ||
sahaj bhavai prabh sabhanee thaiee ||
kahaa gupat pragaT prabh banat banaiee ||
aape sutiaa dhei jagaiee ||2||
tis kee keemat kinai na hoiee ||
keh keh kathan kahai sabh koiee ||
gur sabadh samaavai boojhai har soiee ||3||
sun sun vekhai sabadh milaae ||
vaddee vaddiaaiee gur sevaa te paae ||
naanak naam rate har naam samaae ||4||9||29||
gauRee guaareree mahalaa teejaa ||
manmukh sootaa maiaa moh piaar ||
gurmukh jaage gun giaan beechaar ||
se jan jaage jin naam piaar ||1||
sahaje jaagai savai na koi ||
poore gur te boojhai jan koi ||1|| rahaau ||
asa(n)t anaaRee kadhe na boojhai ||
kathanee kare tai maiaa naal loojhai ||
a(n)dh agiaanee kadhe na seejhai ||2||
eis jug meh raam naam nisataaraa ||
viralaa ko paae gur sabadh veechaaraa ||
aap tarai sagale kul udhaaraa ||3||