ਇਸੁ ਕਲਿਜੁਗ ਮਹਿ ਕਰਮ ਧਰਮੁ ਨ ਕੋਈ ॥ ਕਲੀ ਕਾ ਜਨਮੁ ਚੰਡਾਲ ਕੈ ਘਰਿ ਹੋਈ ॥ ਨਾਨਕ ਨਾਮ ਬਿਨਾ ਕੋ ਮੁਕਤਿ ਨ ਹੋਈ ॥੪॥੧੦॥੩੦॥
ਗਉੜੀ ਮਹਲਾ ੩ ਗੁਆਰੇਰੀ ॥
ਸਚਾ ਅਮਰੁ ਸਚਾ ਪਾਤਿਸਾਹੁ ॥ ਮਨਿ ਸਾਚੈ ਰਾਤੇ ਹਰਿ ਵੇਪਰਵਾਹੁ ॥ ਸਚੈ ਮਹਲਿ ਸਚਿ ਨਾਮਿ ਸਮਾਹੁ ॥੧॥
ਸੁਣਿ ਮਨ ਮੇਰੇ ਸਬਦੁ ਵੀਚਾਰਿ ॥ ਰਾਮ ਜਪਹੁ ਭਵਜਲੁ ਉਤਰਹੁ ਪਾਰਿ ॥੧॥ ਰਹਾਉ ॥
ਭਰਮੇ ਆਵੈ ਭਰਮੇ ਜਾਇ ॥ ਇਹੁ ਜਗੁ ਜਨਮਿਆ ਦੂਜੈ ਭਾਇ ॥ ਮਨਮੁਖਿ ਨ ਚੇਤੈ ਆਵੈ ਜਾਇ ॥੨॥
ਆਪਿ ਭੁਲਾ ਕਿ ਪ੍ਰਭਿ ਆਪਿ ਭੁਲਾਇਆ ॥ ਇਹੁ ਜੀਉ ਵਿਡਾਣੀ ਚਾਕਰੀ ਲਾਇਆ ॥ ਮਹਾ ਦੁਖੁ ਖਟੇ ਬਿਰਥਾ ਜਨਮੁ ਗਵਾਇਆ ॥੩॥
ਕਿਰਪਾ ਕਰਿ ਸਤਿਗੁਰੂ ਮਿਲਾਏ ॥ ਏਕੋ ਨਾਮੁ ਚੇਤੇ ਵਿਚਹੁ ਭਰਮੁ ਚੁਕਾਏ ॥ ਨਾਨਕ ਨਾਮੁ ਜਪੇ ਨਾਉ ਨਉ ਨਿਧਿ ਪਾਏ ॥੪॥੧੧॥੩੧॥
ਗਉੜੀ ਗੁਆਰੇਰੀ ਮਹਲਾ ੩ ॥
ਜਿਨਾ ਗੁਰਮੁਖਿ ਧਿਆਇਆ ਤਿਨ ਪੂਛਉ ਜਾਇ ॥ ਗੁਰ ਸੇਵਾ ਤੇ ਮਨੁ ਪਤੀਆਇ ॥ ਸੇ ਧਨਵੰਤ ਹਰਿ ਨਾਮੁ ਕਮਾਇ ॥ ਪੂਰੇ ਗੁਰ ਤੇ ਸੋਝੀ ਪਾਇ ॥੧॥
ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥ ਗੁਰਮੁਖਿ ਸੇਵਾ ਹਰਿ ਘਾਲ ਥਾਇ ਪਾਈ ॥੧॥ ਰਹਾਉ ॥
ਆਪੁ ਪਛਾਣੈ ਮਨੁ ਨਿਰਮਲੁ ਹੋਇ ॥ ਜੀਵਨ ਮੁਕਤਿ ਹਰਿ ਪਾਵੈ ਸੋਇ ॥ ਹਰਿ ਗੁਣ ਗਾਵੈ ਮਤਿ ਊਤਮ ਹੋਇ ॥ ਸਹਜੇ ਸਹਜਿ ਸਮਾਵੈ ਸੋਇ ॥੨॥
ਦੂਜੈ ਭਾਇ ਨ ਸੇਵਿਆ ਜਾਇ ॥ ਹਉਮੈ ਮਾਇਆ ਮਹਾ ਬਿਖੁ ਖਾਇ ॥ ਪੁਤਿ ਕੁਟੰਬਿ ਗ੍ਰਿਹਿ ਮੋਹਿਆ ਮਾਇ ॥ ਮਨਮੁਖਿ ਅੰਧਾ ਆਵੈ ਜਾਇ ॥੩॥
ਹਰਿ ਹਰਿ ਨਾਮੁ ਦੇਵੈ ਜਨੁ ਸੋਇ ॥ ਅਨਦਿਨੁ ਭਗਤਿ ਗੁਰ ਸਬਦੀ ਹੋਇ ॥ ਗੁਰਮਤਿ ਵਿਰਲਾ ਬੂਝੈ ਕੋਇ ॥ ਨਾਨਕ ਨਾਮਿ ਸਮਾਵੈ ਸੋਇ ॥੪॥੧੨॥੩੨॥
ਗਉੜੀ ਗੁਆਰੇਰੀ ਮਹਲਾ ੩ ॥
ਗੁਰ ਸੇਵਾ ਜੁਗ ਚਾਰੇ ਹੋਈ ॥ ਪੂਰਾ ਜਨੁ ਕਾਰ ਕਮਾਵੈ ਕੋਈ ॥ ਅਖੁਟੁ ਨਾਮ ਧਨੁ ਹਰਿ ਤੋਟਿ ਨ ਹੋਈ ॥ ਐਥੈ ਸਦਾ ਸੁਖੁ ਦਰਿ ਸੋਭਾ ਹੋਈ ॥੧॥
ਏ ਮਨ ਮੇਰੇ ਭਰਮੁ ਨ ਕੀਜੈ ॥ ਗੁਰਮੁਖਿ ਸੇਵਾ ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥
ਸਤਿਗੁਰੁ ਸੇਵਹਿ ਸੇ ਮਹਾਪੁਰਖ ਸੰਸਾਰੇ ॥ ਆਪਿ ਉਧਰੇ ਕੁਲ ਸਗਲ ਨਿਸਤਾਰੇ ॥ ਹਰਿ ਕਾ ਨਾਮੁ ਰਖਹਿ ਉਰ ਧਾਰੇ ॥ ਨਾਮਿ ਰਤੇ ਭਉਜਲ ਉਤਰਹਿ ਪਾਰੇ ॥੨॥
ਸਤਿਗੁਰੁ ਸੇਵਹਿ ਸਦਾ ਮਨਿ ਦਾਸਾ ॥ ਹਉਮੈ ਮਾਰਿ ਕਮਲੁ ਪਰਗਾਸਾ ॥ ਅਨਹਦੁ ਵਾਜੈ ਨਿਜ ਘਰਿ ਵਾਸਾ ॥ ਨਾਮਿ ਰਤੇ ਘਰ ਮਾਹਿ ਉਦਾਸਾ ॥੩॥
ਸਤਿਗੁਰੁ ਸੇਵਹਿ ਤਿਨ ਕੀ ਸਚੀ ਬਾਣੀ ॥ ਜੁਗੁ ਜੁਗੁ ਭਗਤੀ ਆਖਿ ਵਖਾਣੀ ॥ ਅਨਦਿਨੁ ਜਪਹਿ ਹਰਿ ਸਾਰੰਗਪਾਣੀ ॥
eis kalijug meh karam dharam na koiee ||
kalee kaa janam cha(n)ddaal kai ghar hoiee ||
naanak naam binaa ko mukat na hoiee ||4||10||30||
gauRee mahalaa teejaa guaareree ||
sachaa amar sachaa paatisaahu ||
man saachai raate har veparavaahu || sachai mahal sach naam samaahu ||1||
sun man mere sabadh veechaar ||
raam japahu bhavajal utarahu paar ||1|| rahaau ||
bharame aavai bharame jai ||
eih jag janamiaa dhoojai bhai ||
manmukh na chetai aavai jai ||2||
aap bhulaa k prabh aap bhulaiaa ||
eih jeeau viddaanee chaakaree laiaa ||
mahaa dhukh khaTe birathaa janam gavaiaa ||3||
kirapaa kar satiguroo milaae ||
eko naam chete vichahu bharam chukaae ||
naanak naam jape naau nau nidh paae ||4||11||31||
gauRee guaareree mahalaa teejaa ||
jinaa gurmukh dhiaaiaa tin poochhau jai ||
gur sevaa te man pateeaai ||
se dhanava(n)t har naam kamai ||
poore gur te sojhee pai ||1||
har har naam japahu mere bhaiee ||
gurmukh sevaa har ghaal thai paiee ||1|| rahaau ||
aap pachhaanai man niramal hoi ||
jeevan mukat har paavai soi ||
har gun gaavai mat uootam hoi ||
sahaje sahaj samaavai soi ||2||
dhoojai bhai na seviaa jai ||
haumai maiaa mahaa bikh khai ||
put kuTa(n)b gireh mohiaa mai ||
manmukh a(n)dhaa aavai jai ||3||
har har naam dhevai jan soi || anadhin bhagat gur sabadhee hoi ||
gurmat viralaa boojhai koi ||
naanak naam samaavai soi ||4||12||32||
gauRee guaareree mahalaa teejaa ||
gur sevaa jug chaare hoiee ||
pooraa jan kaar kamaavai koiee ||
akhuT naam dhan har toT na hoiee ||
aaithai sadhaa sukh dhar sobhaa hoiee ||1||
e man mere bharam na keejai ||
gurmukh sevaa a(n)mirat ras peejai ||1|| rahaau ||
satigur seveh se mahaapurakh sa(n)saare ||
aap udhare kul sagal nisataare ||
har kaa naam rakheh ur dhaare ||
naam rate bhaujal utareh paare ||2||
satigur seveh sadhaa man dhaasaa ||
haumai maar kamal paragaasaa ||
anahadh vaajai nij ghar vaasaa ||
naam rate ghar maeh udhaasaa ||3||
satigur seveh tin kee sachee baanee ||
jug jug bhagatee aakh vakhaanee ||
anadhin japeh har saara(n)gapaanee ||