Sri Guru Granth Sahib

ਅੰਗ ੧੬੨

ਨਾਨਕ ਨਾਮਿ ਰਤੇ ਨਿਹਕੇਵਲ ਨਿਰਬਾਣੀ ॥੪॥੧੩॥੩੩॥
ਗਉੜੀ ਗੁਆਰੇਰੀ ਮਹਲਾ ੩ ॥
ਸਤਿਗੁਰੁ ਮਿਲੈ ਵਡਭਾਗਿ ਸੰਜੋਗ ॥ ਹਿਰਦੈ ਨਾਮੁ ਨਿਤ ਹਰਿ ਰਸ ਭੋਗ ॥੧॥
ਗੁਰਮੁਖਿ ਪ੍ਰਾਣੀ ਨਾਮੁ ਹਰਿ ਧਿਆਇ ॥ ਜਨਮੁ ਜੀਤਿ ਲਾਹਾ ਨਾਮੁ ਪਾਇ ॥੧॥ ਰਹਾਉ ॥
ਗਿਆਨੁ ਧਿਆਨੁ ਗੁਰ ਸਬਦੁ ਹੈ ਮੀਠਾ ॥ ਗੁਰ ਕਿਰਪਾ ਤੇ ਕਿਨੈ ਵਿਰਲੈ ਚਖਿ ਡੀਠਾ ॥੨॥
ਕਰਮ ਕਾਂਡ ਬਹੁ ਕਰਹਿ ਅਚਾਰ ॥ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਅਹੰਕਾਰ ॥੩॥
ਬੰਧਨਿ ਬਾਧਿਓ ਮਾਇਆ ਫਾਸ ॥ ਜਨ ਨਾਨਕ ਛੂਟੈ ਗੁਰ ਪਰਗਾਸ ॥੪॥੧੪॥੩੪॥
ਮਹਲਾ ੩ ਗਉੜੀ ਬੈਰਾਗਣਿ ॥
ਜੈਸੀ ਧਰਤੀ ਊਪਰਿ ਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥ ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥੧॥
ਬਾਬਾ ਤੂੰ ਐਸੇ ਭਰਮੁ ਚੁਕਾਹੀ ॥ ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥੧॥ ਰਹਾਉ ॥
ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥ ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥੨॥
ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥ ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥੩॥
ਤੇਰਾ ਸਬਦੁ ਤੂੰਹੈ ਹਹਿ ਆਪੇ ਭਰਮੁ ਕਹਾ ਹੀ ॥ ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਨ ਆਹੀ ॥੪॥੧॥੧੫॥੩੫॥
ਗਉੜੀ ਬੈਰਾਗਣਿ ਮਹਲਾ ੩ ॥
ਸਭੁ ਜਗੁ ਕਾਲੈ ਵਸਿ ਹੈ ਬਾਧਾ ਦੂਜੈ ਭਾਇ ॥ ਹਉਮੈ ਕਰਮ ਕਮਾਵਦੇ ਮਨਮੁਖਿ ਮਿਲੈ ਸਜਾਇ ॥੧॥
ਮੇਰੇ ਮਨ ਗੁਰ ਚਰਣੀ ਚਿਤੁ ਲਾਇ ॥ ਗੁਰਮੁਖਿ ਨਾਮੁ ਨਿਧਾਨੁ ਲੈ ਦਰਗਹ ਲਏ ਛਡਾਇ ॥੧॥ ਰਹਾਉ ॥
ਲਖ ਚਉਰਾਸੀਹ ਭਰਮਦੇ ਮਨਹਠਿ ਆਵੈ ਜਾਇ ॥ ਗੁਰ ਕਾ ਸਬਦੁ ਨ ਚੀਨਿਓ ਫਿਰਿ ਫਿਰਿ ਜੋਨੀ ਪਾਇ ॥੨॥
ਗੁਰਮੁਖਿ ਆਪੁ ਪਛਾਣਿਆ ਹਰਿ ਨਾਮੁ ਵਸਿਆ ਮਨਿ ਆਇ ॥ ਅਨਦਿਨੁ ਭਗਤੀ ਰਤਿਆ ਹਰਿ ਨਾਮੇ ਸੁਖਿ ਸਮਾਇ ॥੩॥
ਮਨੁ ਸਬਦਿ ਮਰੈ ਪਰਤੀਤਿ ਹੋਇ ਹਉਮੈ ਤਜੇ ਵਿਕਾਰ ॥ ਜਨ ਨਾਨਕ ਕਰਮੀ ਪਾਈਅਨਿ ਹਰਿ ਨਾਮਾ ਭਗਤਿ ਭੰਡਾਰ ॥੪॥੨॥੧੬॥੩੬॥
ਗਉੜੀ ਬੈਰਾਗਣਿ ਮਹਲਾ ੩ ॥
ਪੇਈਅੜੈ ਦਿਨ ਚਾਰਿ ਹੈ ਹਰਿ ਹਰਿ ਲਿਖਿ ਪਾਇਆ ॥ ਸੋਭਾਵੰਤੀ ਨਾਰਿ ਹੈ ਗੁਰਮੁਖਿ ਗੁਣ ਗਾਇਆ ॥ ਪੇਵਕੜੈ ਗੁਣ ਸੰਮਲੈ ਸਾਹੁਰੈ ਵਾਸੁ ਪਾਇਆ ॥ ਗੁਰਮੁਖਿ ਸਹਜਿ ਸਮਾਣੀਆ ਹਰਿ ਹਰਿ ਮਨਿ ਭਾਇਆ ॥੧॥
ਸਸੁਰੈ ਪੇਈਐ ਪਿਰੁ ਵਸੈ ਕਹੁ ਕਿਤੁ ਬਿਧਿ ਪਾਈਐ ॥ ਆਪਿ ਨਿਰੰਜਨੁ ਅਲਖੁ ਹੈ ਆਪੇ ਮੇਲਾਈਐ ॥੧॥ ਰਹਾਉ ॥

Ang 162

naanak naam rate nihakeval nirabaanee ||4||13||33||
gauRee guaareree mahalaa teejaa ||
satigur milai vaddabhaag sa(n)jog ||
hiradhai naam nit har ras bhog ||1||
gurmukh praanee naam har dhiaai ||
janam jeet laahaa naam pai ||1|| rahaau ||
giaan dhiaan gur sabadh hai meeThaa ||
gur kirapaa te kinai viralai chakh ddeeThaa ||2||
karam kaa(n)dd bahu kareh achaar ||
bin naavai dhirag dhirag aha(n)kaar ||3||
ba(n)dhan baadhio maiaa faas ||
jan naanak chhooTai gur paragaas ||4||14||34||
mahalaa teejaa gauRee bairaagan ||
jaisee dharatee uooparimeghulaa barasat hai kiaa dharatee madhe paanee naahee ||
jaise dharatee madhe paanee paragaasiaa bin pagaa varasat firaahee ||1||
baabaa too(n) aaise bharam chukaahee ||
jo kichh karat hai soiee koiee hai re taise jai samaahee ||1|| rahaau ||
eisataree purakh hoi kai kiaa oi karam kamaahee ||
naanaa roop sadhaa heh tere tujh hee maeh samaahee ||2||
eitane janam bhool pare se jaa paiaa taa bhoole naahee ||
jaa kaa kaaraj soiee par jaanai je gur kai sabadh samaahee ||3||
teraa sabadh too(n)hai heh aape bharam kahaahee ||
naanak tat tat siau miliaa punarap janam na aahee ||4||1||15||35||
gauRee bairaagan mahalaa teejaa ||
sabh jag kaalai vas hai baadhaa dhoojai bhai ||
haumai karam kamaavadhe manmukh milai sajai ||1||
mere man gur charanee chit lai ||
gurmukh naam nidhaan lai dharageh le chhaddai ||1|| rahaau ||
lakh chauraaseeh bharamadhe manahaTh aavai jai ||
gur kaa sabadh na cheenio fir fir jonee pai ||2||
gurmukh aap pachhaaniaa har naam vasiaa man aai ||
anadhin bhagatee ratiaa har naame sukh samai ||3||
man sabadh marai parateet hoi haumai taje vikaar ||
jan naanak karamee paieean har naamaa bhagat bha(n)ddaar ||4||2||16||36||
gauRee bairaagan mahalaa teejaa ||
peieeaRai dhin chaar hai har har likh paiaa ||
sobhaava(n)tee naar hai gurmukh gun gaiaa ||
pevakaRai gun sa(n)malai saahurai vaas paiaa ||
gurmukh sahaj samaaneeaa har har man bhaiaa ||1||
sasurai peieeaai pir vasai kahu kit bidh paieeaai ||
aap nira(n)jan alakh hai aape melaieeaai ||1|| rahaau ||