Sri Guru Granth Sahib

ਅੰਗ ੧੬੩

ਆਪੇ ਹੀ ਪ੍ਰਭੁ ਦੇਹਿ ਮਤਿ ਹਰਿ ਨਾਮੁ ਧਿਆਈਐ ॥ ਵਡਭਾਗੀ ਸਤਿਗੁਰੁ ਮਿਲੈ ਮੁਖਿ ਅੰਮ੍ਰਿਤੁ ਪਾਈਐ ॥ ਹਉਮੈ ਦੁਬਿਧਾ ਬਿਨਸਿ ਜਾਇ ਸਹਜੇ ਸੁਖਿ ਸਮਾਈਐ ॥ ਸਭੁ ਆਪੇ ਆਪਿ ਵਰਤਦਾ ਆਪੇ ਨਾਇ ਲਾਈਐ ॥੨॥
ਮਨਮੁਖਿ ਗਰਬਿ ਨ ਪਾਇਓ ਅਗਿਆਨ ਇਆਣੇ ॥ ਸਤਿਗੁਰ ਸੇਵਾ ਨਾ ਕਰਹਿ ਫਿਰਿ ਫਿਰਿ ਪਛੁਤਾਣੇ ॥ ਗਰਭ ਜੋਨੀ ਵਾਸੁ ਪਾਇਦੇ ਗਰਭੇ ਗਲਿ ਜਾਣੇ ॥ ਮੇਰੇ ਕਰਤੇ ਏਵੈ ਭਾਵਦਾ ਮਨਮੁਖ ਭਰਮਾਣੇ ॥੩॥
ਮੇਰੈ ਹਰਿ ਪ੍ਰਭਿ ਲੇਖੁ ਲਿਖਾਇਆ ਧੁਰਿ ਮਸਤਕਿ ਪੂਰਾ ॥ ਹਰਿ ਹਰਿ ਨਾਮੁ ਧਿਆਇਆ ਭੇਟਿਆ ਗੁਰੁ ਸੂਰਾ ॥ ਮੇਰਾ ਪਿਤਾ ਮਾਤਾ ਹਰਿ ਨਾਮੁ ਹੈ ਹਰਿ ਬੰਧਪੁ ਬੀਰਾ ॥ ਹਰਿ ਹਰਿ ਬਖਸਿ ਮਿਲਾਇ ਪ੍ਰਭ ਜਨੁ ਨਾਨਕੁ ਕੀਰਾ ॥੪॥੩॥੧੭॥੩੭॥
ਗਉੜੀ ਬੈਰਾਗਣਿ ਮਹਲਾ ੩ ॥
ਸਤਿਗੁਰ ਤੇ ਗਿਆਨੁ ਪਾਇਆ ਹਰਿ ਤਤੁ ਬੀਚਾਰਾ ॥ ਮਤਿ ਮਲੀਣ ਪਰਗਟੁ ਭਈ ਜਪਿ ਨਾਮੁ ਮੁਰਾਰਾ ॥ ਸਿਵਿ ਸਕਤਿ ਮਿਟਾਈਆ ਚੂਕਾ ਅੰਧਿਆਰਾ ॥ ਧੁਰਿ ਮਸਤਕਿ ਜਿਨ ਕਉ ਲਿਖਿਆ ਤਿਨ ਹਰਿ ਨਾਮੁ ਪਿਆਰਾ ॥੧॥
ਹਰਿ ਕਿਤੁ ਬਿਧਿ ਪਾਈਐ ਸੰਤ ਜਨਹੁ ਜਿਸੁ ਦੇਖਿ ਹਉ ਜੀਵਾ ॥ ਹਰਿ ਬਿਨੁ ਚਸਾ ਨ ਜੀਵਤੀ ਗੁਰ ਮੇਲਿਹੁ ਹਰਿ ਰਸੁ ਪੀਵਾ ॥੧॥ ਰਹਾਉ ॥
ਹਉ ਹਰਿ ਗੁਣ ਗਾਵਾ ਨਿਤ ਹਰਿ ਸੁਣੀ ਹਰਿ ਹਰਿ ਗਤਿ ਕੀਨੀ ॥ ਹਰਿ ਰਸੁ ਗੁਰ ਤੇ ਪਾਇਆ ਮੇਰਾ ਮਨੁ ਤਨੁ ਲੀਨੀ ॥ ਧਨੁ ਧਨੁ ਗੁਰੁ ਸਤ ਪੁਰਖੁ ਹੈ ਜਿਨਿ ਭਗਤਿ ਹਰਿ ਦੀਨੀ ॥ ਜਿਸੁ ਗੁਰ ਤੇ ਹਰਿ ਪਾਇਆ ਸੋ ਗੁਰੁ ਹਮ ਕੀਨੀ ॥੨॥
ਗੁਣਦਾਤਾ ਹਰਿ ਰਾਇ ਹੈ ਹਮ ਅਵਗਣਿਆਰੇ ॥ ਪਾਪੀ ਪਾਥਰ ਡੂਬਦੇ ਗੁਰਮਤਿ ਹਰਿ ਤਾਰੇ ॥ ਤੂੰ ਗੁਣਦਾਤਾ ਨਿਰਮਲਾ ਹਮ ਅਵਗਣਿਆਰੇ ॥ ਹਰਿ ਸਰਣਾਗਤਿ ਰਾਖਿ ਲੇਹੁ ਮੂੜ ਮੁਗਧ ਨਿਸਤਾਰੇ ॥੩॥
ਸਹਜੁ ਅਨੰਦੁ ਸਦਾ ਗੁਰਮਤੀ ਹਰਿ ਹਰਿ ਮਨਿ ਧਿਆਇਆ ॥ ਸਜਣੁ ਹਰਿ ਪ੍ਰਭੁ ਪਾਇਆ ਘਰਿ ਸੋਹਿਲਾ ਗਾਇਆ ॥ ਹਰਿ ਦਇਆ ਧਾਰਿ ਪ੍ਰਭ ਬੇਨਤੀ ਹਰਿ ਹਰਿ ਚੇਤਾਇਆ ॥ ਜਨ ਨਾਨਕੁ ਮੰਗੈ ਧੂੜਿ ਤਿਨ ਜਿਨ ਸਤਿਗੁਰੁ ਪਾਇਆ ॥੪॥੪॥੧੮॥੩੮॥
ਗਉੜੀ ਗੁਆਰੇਰੀ ਮਹਲਾ ੪ ਚਉਥਾ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਪੰਡਿਤੁ ਸਾਸਤ ਸਿਮ੍ਰਿਤਿ ਪੜਿਆ ॥ ਜੋਗੀ ਗੋਰਖੁ ਗੋਰਖੁ ਕਰਿਆ ॥ ਮੈ ਮੂਰਖ ਹਰਿ ਹਰਿ ਜਪੁ ਪੜਿਆ ॥੧॥
ਨਾ ਜਾਨਾ ਕਿਆ ਗਤਿ ਰਾਮ ਹਮਾਰੀ ॥ ਹਰਿ ਭਜੁ ਮਨ ਮੇਰੇ ਤਰੁ ਭਉਜਲੁ ਤੂ ਤਾਰੀ ॥੧॥ ਰਹਾਉ ॥

Ang 163

aape hee prabh dheh mat har naam dhiaaieeaai ||
vaddabhaagee satigur milai mukh a(n)mrit paieeaai ||
haumai dhubidhaa binas jai sahaje sukh samaieeaai ||
sabh aape aap varatadhaa aape nai laieeaai ||2||
manmukh garab na paio agiaan iaane ||
satigur sevaa naa kareh fir fir pachhutaane ||
garabh jonee vaas paidhe garabhe gal jaane ||
mere karate evai bhaavadhaa manmukh bharamaane ||3||
merai har prabh lekh likhaiaa dhur masatak pooraa ||
har har naam dhiaaiaa bheTiaa gur sooraa ||
meraa pitaa maataa har naam hai har ba(n)dhap beeraa ||
har har bakhas milai prabh jan naanak keeraa ||4||3||17||37||
gauRee bairaagan mahalaa teejaa ||
satigur te giaan paiaa har tat beechaaraa ||
mat maleen paragaT bhiee jap naam muraaraa ||
siv sakat miTaieeaa chookaa a(n)dhiaaraa ||
dhur masatak jin kau likhiaa tin har naam piaaraa ||1||
har kit bidh paieeaai sa(n)t janahu jis dhekh hau jeevaa ||
har bin chasaa na jeevatee gur melih har ras peevaa ||1|| rahaau ||
hau har gun gaavaa nit har sunee har har gat keenee ||
har ras gur te paiaa meraa man tan leenee ||
dhan dhan gur sat purakh hai jin bhagat har dheenee ||
jis gur te har paiaa so gur ham keenee ||2||
gunadhaataa har rai hai ham avaganiaare ||
paapee paathar ddoobadhe gurmat har taare ||
too(n) gunadhaataa niramalaa ham avaganiaare ||
har saranaagat raakh leh mooR mugadh nisataare ||3||
sahaj ana(n)dh sadhaa gurmatee har har man dhiaaiaa ||
sajan har prabh paiaa ghar sohilaa gaiaa ||
har dhiaa dhaar prabh benatee har har chetaiaa ||
jan naanak ma(n)gai dhooR tin jin satigur paiaa ||4||4||18||38||
gauRee guaareree mahalaa chauthhaa chauthaa chaupadhe
ikOankaar satigur prasaadh ||
pa(n)ddit saasat simirat paRiaa ||
jogee gorakh gorakh kariaa ||
mai moorakh har har jap paRiaa ||1||
naa jaanaa kiaa gat raam hamaaree ||
har bhaj man mere tar bhaujal too taaree ||1|| rahaau ||