Sri Guru Granth Sahib

ਅੰਗ ੧੬੪

ਸੰਨਿਆਸੀ ਬਿਭੂਤ ਲਾਇ ਦੇਹ ਸਵਾਰੀ ॥ ਪਰ ਤ੍ਰਿਅ ਤਿਆਗੁ ਕਰੀ ਬ੍ਰਹਮਚਾਰੀ ॥ ਮੈ ਮੂਰਖ ਹਰਿ ਆਸ ਤੁਮਾਰੀ ॥੨॥
ਖਤ੍ਰੀ ਕਰਮ ਕਰੇ ਸੂਰਤਣੁ ਪਾਵੈ ॥ ਸੂਦੁ ਵੈਸੁ ਪਰ ਕਿਰਤਿ ਕਮਾਵੈ ॥ ਮੈ ਮੂਰਖ ਹਰਿ ਨਾਮੁ ਛਡਾਵੈ ॥੩॥
ਸਭ ਤੇਰੀ ਸ੍ਰਿਸਟਿ ਤੂੰ ਆਪਿ ਰਹਿਆ ਸਮਾਈ ॥ ਗੁਰਮੁਖਿ ਨਾਨਕ ਦੇ ਵਡਿਆਈ ॥ ਮੈ ਅੰਧੁਲੇ ਹਰਿ ਟੇਕ ਟਿਕਾਈ ॥੪॥੧॥੩੯॥
ਗਉੜੀ ਗੁਆਰੇਰੀ ਮਹਲਾ ੪ ॥
ਨਿਰਗੁਣ ਕਥਾ ਕਥਾ ਹੈ ਹਰਿ ਕੀ ॥ ਭਜੁ ਮਿਲਿ ਸਾਧੂ ਸੰਗਤਿ ਜਨ ਕੀ ॥ ਤਰੁ ਭਉਜਲੁ ਅਕਥ ਕਥਾ ਸੁਨਿ ਹਰਿ ਕੀ ॥੧॥
ਗੋਬਿੰਦ ਸਤਸੰਗਤਿ ਮੇਲਾਇ ॥ ਹਰਿ ਰਸੁ ਰਸਨਾ ਰਾਮ ਗੁਨ ਗਾਇ ॥੧॥ ਰਹਾਉ ॥
ਜੋ ਜਨ ਧਿਆਵਹਿ ਹਰਿ ਹਰਿ ਨਾਮਾ ॥ ਤਿਨ ਦਾਸਨਿ ਦਾਸ ਕਰਹੁ ਹਮ ਰਾਮਾ ॥ ਜਨ ਕੀ ਸੇਵਾ ਊਤਮ ਕਾਮਾ ॥੨॥
ਜੋ ਹਰਿ ਕੀ ਹਰਿ ਕਥਾ ਸੁਣਾਵੈ ॥ ਸੋ ਜਨੁ ਹਮਰੈ ਮਨਿ ਚਿਤਿ ਭਾਵੈ ॥ ਜਨ ਪਗ ਰੇਣੁ ਵਡਭਾਗੀ ਪਾਵੈ ॥੩॥
ਸੰਤ ਜਨਾ ਸਿਉ ਪ੍ਰੀਤਿ ਬਨਿ ਆਈ ॥ ਜਿਨ ਕਉ ਲਿਖਤੁ ਲਿਖਿਆ ਧੁਰਿ ਪਾਈ ॥ ਤੇ ਜਨ ਨਾਨਕ ਨਾਮਿ ਸਮਾਈ ॥੪॥੨॥੪੦॥
ਗਉੜੀ ਗੁਆਰੇਰੀ ਮਹਲਾ ੪ ॥
ਮਾਤਾ ਪ੍ਰੀਤਿ ਕਰੇ ਪੁਤੁ ਖਾਇ ॥ ਮੀਨੇ ਪ੍ਰੀਤਿ ਭਈ ਜਲਿ ਨਾਇ ॥ ਸਤਿਗੁਰ ਪ੍ਰੀਤਿ ਗੁਰਸਿਖ ਮੁਖਿ ਪਾਇ ॥੧॥
ਤੇ ਹਰਿ ਜਨ ਹਰਿ ਮੇਲਹੁ ਹਮ ਪਿਆਰੇ ॥ ਜਿਨ ਮਿਲਿਆ ਦੁਖ ਜਾਹਿ ਹਮਾਰੇ ॥੧॥ ਰਹਾਉ ॥
ਜਿਉ ਮਿਲਿ ਬਛਰੇ ਗਊ ਪ੍ਰੀਤਿ ਲਗਾਵੈ ॥ ਕਾਮਨਿ ਪ੍ਰੀਤਿ ਜਾ ਪਿਰੁ ਘਰਿ ਆਵੈ ॥ ਹਰਿ ਜਨ ਪ੍ਰੀਤਿ ਜਾ ਹਰਿ ਜਸੁ ਗਾਵੈ ॥੨॥
ਸਾਰਿੰਗ ਪ੍ਰੀਤਿ ਬਸੈ ਜਲ ਧਾਰਾ ॥ ਨਰਪਤਿ ਪ੍ਰੀਤਿ ਮਾਇਆ ਦੇਖਿ ਪਸਾਰਾ ॥ ਹਰਿ ਜਨ ਪ੍ਰੀਤਿ ਜਪੈ ਨਿਰੰਕਾਰਾ ॥੩॥
ਨਰ ਪ੍ਰਾਣੀ ਪ੍ਰੀਤਿ ਮਾਇਆ ਧਨੁ ਖਾਟੇ ॥ ਗੁਰਸਿਖ ਪ੍ਰੀਤਿ ਗੁਰੁ ਮਿਲੈ ਗਲਾਟੇ ॥ ਜਨ ਨਾਨਕ ਪ੍ਰੀਤਿ ਸਾਧ ਪਗ ਚਾਟੇ ॥੪॥੩॥੪੧॥
ਗਉੜੀ ਗੁਆਰੇਰੀ ਮਹਲਾ ੪ ॥
ਭੀਖਕ ਪ੍ਰੀਤਿ ਭੀਖ ਪ੍ਰਭ ਪਾਇ ॥ ਭੂਖੇ ਪ੍ਰੀਤਿ ਹੋਵੈ ਅੰਨੁ ਖਾਇ ॥ ਗੁਰਸਿਖ ਪ੍ਰੀਤਿ ਗੁਰ ਮਿਲਿ ਆਘਾਇ ॥੧॥
ਹਰਿ ਦਰਸਨੁ ਦੇਹੁ ਹਰਿ ਆਸ ਤੁਮਾਰੀ ॥ ਕਰਿ ਕਿਰਪਾ ਲੋਚ ਪੂਰਿ ਹਮਾਰੀ ॥੧॥ ਰਹਾਉ ॥
ਚਕਵੀ ਪ੍ਰੀਤਿ ਸੂਰਜੁ ਮੁਖਿ ਲਾਗੈ ॥ ਮਿਲੈ ਪਿਆਰੇ ਸਭ ਦੁਖ ਤਿਆਗੈ ॥ ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਗੈ ॥੨॥
ਬਛਰੇ ਪ੍ਰੀਤਿ ਖੀਰੁ ਮੁਖਿ ਖਾਇ ॥ ਹਿਰਦੈ ਬਿਗਸੈ ਦੇਖੈ ਮਾਇ ॥ ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਇ ॥੩॥
ਹੋਰੁ ਸਭ ਪ੍ਰੀਤਿ ਮਾਇਆ ਮੋਹੁ ਕਾਚਾ ॥ ਬਿਨਸਿ ਜਾਇ ਕੂਰਾ ਕਚੁ ਪਾਚਾ ॥ ਜਨ ਨਾਨਕ ਪ੍ਰੀਤਿ ਤ੍ਰਿਪਤਿ ਗੁਰੁ ਸਾਚਾ ॥੪॥੪॥੪੨॥

Ang 164

sa(n)niaasee bibhoot lai dheh savaaree ||
par tria tiaag karee brahamachaaree ||
mai moorakh har aas tumaaree ||2||
khatree karam kare sooratan paavai ||
soodh vais par kirat kamaavai ||
mai moorakh har naam chhaddaavai ||3||
sabh teree sirasaT too(n) aap rahiaa samaiee ||
gurmukh naanak dhe vaddiaaiee ||
mai a(n)dhule har Tek Tikaiee ||4||1||39||
gauRee guaareree mahalaa chauthhaa ||
niragun kathaa kathaa hai har kee ||
bhaj mil saadhoo sa(n)gat jan kee ||
tar bhaujal akath kathaa sun har kee ||1||
gobi(n)dh satasa(n)gat melai ||
har ras rasanaa raam gun gai ||1|| rahaau ||
jo jan dhiaaveh har har naamaa ||
tin dhaasan dhaas karahu ham raamaa ||
jan kee sevaa uootam kaamaa ||2||
jo har kee har kathaa sunaavai ||
so jan hamarai man chit bhaavai ||
jan pag ren vaddabhaagee paavai ||3||
sa(n)t janaa siau preet ban aaiee || jin kau likhat likhiaa dhur paiee ||
te jan naanak naam samaiee ||4||2||40||
gauRee guaareree mahalaa chauthhaa ||
maataa preet kare put khai ||
meene preet bhiee jal nai ||
satigur preet gursikh mukh pai ||1||
te har jan har melahu ham piaare ||
jin miliaa dhukh jaeh hamaare ||1|| rahaau ||
jiau mil bachhare guoo preet lagaavai ||
kaaman preet jaa pir ghar aavai ||
har jan preet jaa har jas gaavai ||2||
saari(n)g preet basai jal dhaaraa ||
narapat preet maiaa dhekh pasaaraa ||
har jan preet japai nira(n)kaaraa ||3||
nar praanee preet maiaa dhan khaaTe ||
gursikh preet gur milai galaaTe ||
jan naanak preet saadh pag chaaTe ||4||3||41||
gauRee guaareree mahalaa chauthhaa ||
bheekhak preet bheekh prabh pai ||
bhookhe preet hovai a(n)n khai ||
gursikh preet gur mil aaghai ||1||
har dharasan dheh har aas tumaaree ||
kar kirapaa loch poor hamaaree ||1|| rahaau ||
chakavee preet sooraj mukh laagai ||
milai piaare sabh dhukh tiaagai ||
gursikh preet guroo mukh laagai ||2||
bachhare preet kheer mukh khai ||
hiradhai bigasai dhekhai mai ||
gursikh preet guroo mukh lai ||3||
hor sabh preet maiaa moh kaachaa ||
binas jai kooraa kach paachaa ||
jan naanak preet tirapat gur saachaa ||4||4||42||