ਗਉੜੀ ਗੁਆਰੇਰੀ ਮਹਲਾ ੪ ॥
ਸਤਿਗੁਰ ਸੇਵਾ ਸਫਲ ਹੈ ਬਣੀ ॥ ਜਿਤੁ ਮਿਲਿ ਹਰਿ ਨਾਮੁ ਧਿਆਇਆ ਹਰਿ ਧਣੀ ॥ ਜਿਨ ਹਰਿ ਜਪਿਆ ਤਿਨ ਪੀਛੈ ਛੂਟੀ ਘਣੀ ॥੧॥
ਗੁਰਸਿਖ ਹਰਿ ਬੋਲਹੁ ਮੇਰੇ ਭਾਈ ॥ ਹਰਿ ਬੋਲਤ ਸਭ ਪਾਪ ਲਹਿ ਜਾਈ ॥੧॥ ਰਹਾਉ ॥
ਜਬ ਗੁਰੁ ਮਿਲਿਆ ਤਬ ਮਨੁ ਵਸਿ ਆਇਆ ॥ ਧਾਵਤ ਪੰਚ ਰਹੇ ਹਰਿ ਧਿਆਇਆ ॥ ਅਨਦਿਨੁ ਨਗਰੀ ਹਰਿ ਗੁਣ ਗਾਇਆ ॥੨॥
ਸਤਿਗੁਰ ਪਗ ਧੂਰਿ ਜਿਨਾ ਮੁਖਿ ਲਾਈ ॥ ਤਿਨ ਕੂੜ ਤਿਆਗੇ ਹਰਿ ਲਿਵ ਲਾਈ ॥ ਤੇ ਹਰਿ ਦਰਗਹ ਮੁਖ ਊਜਲ ਭਾਈ ॥੩॥
ਗੁਰ ਸੇਵਾ ਆਪਿ ਹਰਿ ਭਾਵੈ ॥ ਕ੍ਰਿਸਨੁ ਬਲਭਦ੍ਰੁ ਗੁਰ ਪਗ ਲਗਿ ਧਿਆਵੈ ॥ ਨਾਨਕ ਗੁਰਮੁਖਿ ਹਰਿ ਆਪਿ ਤਰਾਵੈ ॥੪॥੫॥੪੩॥
ਗਉੜੀ ਗੁਆਰੇਰੀ ਮਹਲਾ ੪ ॥
ਹਰਿ ਆਪੇ ਜੋਗੀ ਡੰਡਾਧਾਰੀ ॥ ਹਰਿ ਆਪੇ ਰਵਿ ਰਹਿਆ ਬਨਵਾਰੀ ॥ ਹਰਿ ਆਪੇ ਤਪੁ ਤਾਪੈ ਲਾਇ ਤਾਰੀ ॥੧॥
ਐਸਾ ਮੇਰਾ ਰਾਮੁ ਰਹਿਆ ਭਰਪੂਰਿ ॥ ਨਿਕਟਿ ਵਸੈ ਨਾਹੀ ਹਰਿ ਦੂਰਿ ॥੧॥ ਰਹਾਉ ॥
ਹਰਿ ਆਪੇ ਸਬਦੁ ਸੁਰਤਿ ਧੁਨਿ ਆਪੇ ॥ ਹਰਿ ਆਪੇ ਵੇਖੈ ਵਿਗਸੈ ਆਪੇ ॥ ਹਰਿ ਆਪਿ ਜਪਾਇ ਆਪੇ ਹਰਿ ਜਾਪੇ ॥੨॥
ਹਰਿ ਆਪੇ ਸਾਰਿੰਗ ਅੰਮ੍ਰਿਤਧਾਰਾ ॥ ਹਰਿ ਅੰਮ੍ਰਿਤੁ ਆਪਿ ਪੀਆਵਣਹਾਰਾ ॥ ਹਰਿ ਆਪਿ ਕਰੇ ਆਪੇ ਨਿਸਤਾਰਾ ॥੩॥
ਹਰਿ ਆਪੇ ਬੇੜੀ ਤੁਲਹਾ ਤਾਰਾ ॥ ਹਰਿ ਆਪੇ ਗੁਰਮਤੀ ਨਿਸਤਾਰਾ ॥ ਹਰਿ ਆਪੇ ਨਾਨਕ ਪਾਵੈ ਪਾਰਾ ॥੪॥੬॥੪੪॥
ਗਉੜੀ ਬੈਰਾਗਣਿ ਮਹਲਾ ੪ ॥
ਸਾਹੁ ਹਮਾਰਾ ਤੂੰ ਧਣੀ ਜੈਸੀ ਤੂੰ ਰਾਸਿ ਦੇਹਿ ਤੈਸੀ ਹਮ ਲੇਹਿ ॥ ਹਰਿ ਨਾਮੁ ਵਣੰਜਹ ਰੰਗ ਸਿਉ ਜੇ ਆਪਿ ਦਇਆਲੁ ਹੋਇ ਦੇਹਿ ॥੧॥
ਹਮ ਵਣਜਾਰੇ ਰਾਮ ਕੇ ॥ ਹਰਿ ਵਣਜੁ ਕਰਾਵੈ ਦੇ ਰਾਸਿ ਰੇ ॥੧॥ ਰਹਾਉ ॥
ਲਾਹਾ ਹਰਿ ਭਗਤਿ ਧਨੁ ਖਟਿਆ ਹਰਿ ਸਚੇ ਸਾਹ ਮਨਿ ਭਾਇਆ ॥ ਹਰਿ ਜਪਿ ਹਰਿ ਵਖਰੁ ਲਦਿਆ ਜਮੁ ਜਾਗਾਤੀ ਨੇੜਿ ਨ ਆਇਆ ॥੨॥
ਹੋਰੁ ਵਣਜੁ ਕਰਹਿ ਵਾਪਾਰੀਏ ਅਨੰਤ ਤਰੰਗੀ ਦੁਖੁ ਮਾਇਆ ॥ ਓਇ ਜੇਹੈ ਵਣਜਿ ਹਰਿ ਲਾਇਆ ਫਲੁ ਤੇਹਾ ਤਿਨ ਪਾਇਆ ॥੩॥
ਹਰਿ ਹਰਿ ਵਣਜੁ ਸੋ ਜਨੁ ਕਰੇ ਜਿਸੁ ਕ੍ਰਿਪਾਲੁ ਹੋਇ ਪ੍ਰਭੁ ਦੇਈ ॥ ਜਨ ਨਾਨਕ ਸਾਹੁ ਹਰਿ ਸੇਵਿਆ ਫਿਰਿ ਲੇਖਾ ਮੂਲਿ ਨ ਲੇਈ ॥੪॥੧॥੭॥੪੫॥
ਗਉੜੀ ਬੈਰਾਗਣਿ ਮਹਲਾ ੪ ॥
ਜਿਉ ਜਨਨੀ ਗਰਭੁ ਪਾਲਤੀ ਸੁਤ ਕੀ ਕਰਿ ਆਸਾ ॥ ਵਡਾ ਹੋਇ ਧਨੁ ਖਾਟਿ ਦੇਇ ਕਰਿ ਭੋਗ ਬਿਲਾਸਾ ॥ ਤਿਉ ਹਰਿ ਜਨ ਪ੍ਰੀਤਿ ਹਰਿ ਰਾਖਦਾ ਦੇ ਆਪਿ ਹਥਾਸਾ ॥੧॥
gauRee guaareree mahalaa chauthhaa ||
satigur sevaa safal hai banee ||
jit mil har naam dhiaaiaa har dhanee ||
jin har japiaa tin peechhai chhooTee ghanee ||1||
gursikh har bolahu mere bhaiee ||
har bolat sabh paap leh jaiee ||1|| rahaau ||
jab gur miliaa tab man vas aaiaa ||
dhaavat pa(n)ch rahe har dhiaaiaa ||
anadhin nagaree har gun gaiaa ||2||
satigur pag dhoor jinaa mukh laiee ||
tin kooR tiaage har liv laiee ||
te har dharageh mukh uoojal bhaiee ||3||
gur sevaa aap har bhaavai ||
kirasan balabhadhr gur pag lag dhiaavai ||
naanak gurmukh har aap taraavai ||4||5||43||
gauRee guaareree mahalaa chauthhaa ||
har aape jogee dda(n)ddaadhaaree ||
har aape rav rahiaa banavaaree || har aape tap taapai lai taaree ||1||
aaisaa meraa raam rahiaa bharapoor ||
nikaT vasai naahee har dhoor ||1|| rahaau ||
har aape sabadh surat dhun aape ||
har aape vekhai vigasai aape ||
har aap japai aape har jaape ||2||
har aape saari(n)g a(n)mritadhaaraa ||
har a(n)mrit aap peeaavanahaaraa ||
har aap kare aape nisataaraa ||3||
har aape beRee tulahaa taaraa ||
har aape gurmatee nisataaraa ||
har aape naanak paavai paaraa ||4||6||44||
gauRee bairaagan mahalaa chauthhaa ||
saahu hamaaraa too(n) dhanee jaisee too(n) raas dheh taisee ham leh ||
har naam vana(n)jeh ra(n)g siau je aap dhiaal hoi dheh ||1||
ham vanajaare raam ke ||
har vanaj karaavai dhe raas re ||1|| rahaau ||
laahaa har bhagat dhan khaTiaa har sache saeh man bhaiaa ||
har jap har vakhar ladhiaa jam jaagaatee neR na aaiaa ||2||
hor vanaj kareh vaapaare’e ana(n)t tara(n)gee dhukh maiaa ||
oi jehai vanaj har laiaa fal tehaa tin paiaa ||3||
har har vanaj so jan kare jis kirapaal hoi prabh dheiee ||
jan naanak saahu har seviaa fir lekhaa mool na leiee ||4||1||7||45||
gauRee bairaagan mahalaa chauthhaa ||
jiau jananee garabh paalatee sut kee kar aasaa ||
vaddaa hoi dhan khaaT dhei kar bhog bilaasaa ||
tiau har jan preet har raakhadhaa dhe aap hathaasaa ||1||