ਜਿਤਨੀ ਭੂਖ ਅਨ ਰਸ ਸਾਦ ਹੈ ਤਿਤਨੀ ਭੂਖ ਫਿਰਿ ਲਾਗੈ ॥ ਜਿਸੁ ਹਰਿ ਆਪਿ ਕ੍ਰਿਪਾ ਕਰੇ ਸੋ ਵੇਚੇ ਸਿਰੁ ਗੁਰ ਆਗੈ ॥ ਜਨ ਨਾਨਕ ਹਰਿ ਰਸਿ ਤ੍ਰਿਪਤਿਆ ਫਿਰਿ ਭੂਖ ਨ ਲਾਗੈ ॥੪॥੪॥੧੦॥੪੮॥
ਗਉੜੀ ਬੈਰਾਗਣਿ ਮਹਲਾ ੪ ॥
ਹਮਰੈ ਮਨਿ ਚਿਤਿ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥ ਜਿਨਿ ਪ੍ਰੀਤਿ ਲਾਈ ਸੋ ਜਾਣਤਾ ਹਮਰੈ ਮਨਿ ਚਿਤਿ ਹਰਿ ਬਹੁਤੁ ਪਿਆਰਾ ॥ ਹਉ ਕੁਰਬਾਨੀ ਗੁਰ ਆਪਣੇ ਜਿਨਿ ਵਿਛੁੜਿਆ ਮੇਲਿਆ ਮੇਰਾ ਸਿਰਜਨਹਾਰਾ ॥੧॥
ਮੇਰੇ ਰਾਮ ਹਮ ਪਾਪੀ ਸਰਣਿ ਪਰੇ ਹਰਿ ਦੁਆਰਿ ॥ ਮਤੁ ਨਿਰਗੁਣ ਹਮ ਮੇਲੈ ਕਬਹੂੰ ਅਪੁਨੀ ਕਿਰਪਾ ਧਾਰਿ ॥੧॥ ਰਹਾਉ ॥
ਹਮਰੇ ਅਵਗੁਣ ਬਹੁਤੁ ਬਹੁਤੁ ਹੈ ਬਹੁ ਬਾਰ ਬਾਰ ਹਰਿ ਗਣਤ ਨ ਆਵੈ ॥ ਤੂੰ ਗੁਣਵੰਤਾ ਹਰਿ ਹਰਿ ਦਇਆਲੁ ਹਰਿ ਆਪੇ ਬਖਸਿ ਲੈਹਿ ਹਰਿ ਭਾਵੈ ॥ ਹਮ ਅਪਰਾਧੀ ਰਾਖੇ ਗੁਰ ਸੰਗਤੀ ਉਪਦੇਸੁ ਦੀਓ ਹਰਿ ਨਾਮੁ ਛਡਾਵੈ ॥੨॥
ਤੁਮਰੇ ਗੁਣ ਕਿਆ ਕਹਾ ਮੇਰੇ ਸਤਿਗੁਰਾ ਜਬ ਗੁਰੁ ਬੋਲਹ ਤਬ ਬਿਸਮੁ ਹੋਇ ਜਾਇ ॥ ਹਮ ਜੈਸੇ ਅਪਰਾਧੀ ਅਵਰੁ ਕੋਈ ਰਾਖੈ ਜੈਸੇ ਹਮ ਸਤਿਗੁਰਿ ਰਾਖਿ ਲੀਏ ਛਡਾਇ ॥ ਤੂੰ ਗੁਰੁ ਪਿਤਾ ਤੂੰਹੈ ਗੁਰੁ ਮਾਤਾ ਤੂੰ ਗੁਰੁ ਬੰਧਪੁ ਮੇਰਾ ਸਖਾ ਸਖਾਇ ॥੩॥
ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥ ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥ ਧੰਨੁ ਧੰਨੁ ਗੁਰੂ ਨਾਨਕ ਜਨ ਕੇਰਾ ਜਿਤੁ ਮਿਲਿਐ ਚੂਕੇ ਸਭਿ ਸੋਗ ਸੰਤਾਪੇ ॥੪॥੫॥੧੧॥੪੯॥
ਗਉੜੀ ਬੈਰਾਗਣਿ ਮਹਲਾ ੪ ॥
ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥ ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥ ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥
ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥ ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥
ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥ ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥ ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥੨॥
ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥ ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥ ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥੩॥
ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥ ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥ ਜਨ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ ॥੪॥੬॥੧੨॥੫੦॥
jitanee bhookh an ras saadh hai titanee bhookh fir laagai ||
jis har aap kirapaa kare so veche sir gur aagai ||
jan naanak har ras tirapatiaa fir bhookh na laagai ||4||4||10||48||
gauRee bairaagan mahalaa chauthhaa ||
hamarai man chit har aas nit kiau dhekhaa har dharas tumaaraa ||
jin preet laiee so jaanataa hamarai man chit har bahut piaaraa ||
hau kurabaanee gur aapane jin vichhuRiaa meliaa meraa sirajanahaaraa ||1||
mere raam ham paapee saran pare har dhuaar ||
mat niragun ham melai kabahoo(n) apunee kirapaa dhaar ||1|| rahaau ||
hamare avagun bahut bahut hai bahu baar baar har ganat na aavai ||
too(n) gunava(n)taa har har dhiaal har aape bakhas laih har bhaavai ||
ham aparaadhee raakhe gur sa(n)gatee upadhes dheeo har naam chhaddaavai ||2||
tumare gun kiaa kahaa mere satiguraa jab gur boleh tab bisam hoi jai ||
ham jaise aparaadhee avar koiee raakhai jaise ham satigur raakh le’ee chhaddai ||
too(n) gur pitaa too(n)hai gur maataa too(n) gur ba(n)dhap meraa sakhaa sakhai ||3||
jo hamaree bidh hotee mere satiguraa saa bidh tum har jaanahu aape ||
ham rulate firate koiee baat na poochhataa gur satigur sa(n)g keere ham thaape ||
dha(n)n dha(n)n guroo naanak jan keraa jit miliaai chooke sabh sog sa(n)taape ||4||5||11||49||
gauRee bairaagan mahalaa chauthhaa ||
ka(n)chan naaree meh jeeau lubhat hai moh meeThaa maiaa ||
ghar ma(n)dhar ghoRe khusee man an ras laiaa ||
har prabh chit na aaviee kiau chhooTaa mere har raiaa ||1||
mere raam ieh neech karam har mere ||
gunava(n)taa har har dhiaal kar kirapaa bakhas avagan sabh mere ||1|| rahaau ||
kichh roop nahee kichh jaat naahee kichh dda(n)g na meraa ||
kiaa muh lai boleh gun bihoon naam japiaa na teraa ||
ham paapee sa(n)g gur ubare pu(n)n satigur keraa ||2||
sabh jeeau pi(n)dd mukh nak dheeaa varatan kau paanee ||
a(n)n khaanaa kapaR painan dheeaa ras an bhogaanee ||
jin dhe’ee su chit na aaviee pasoo hau kar jaanee ||3||
sabh keetaa teraa varatadhaa too(n) a(n)tarajaamee ||
ham ja(n)t vichaare kiaa kareh sabh khel tum suaamee ||
jan naanak haaT vihaajhiaa har gulam gulaamee ||4||6||12||50||