ਗਉੜੀ ਬੈਰਾਗਣਿ ਮਹਲਾ ੪ ॥
ਜਿਉ ਜਨਨੀ ਸੁਤੁ ਜਣਿ ਪਾਲਤੀ ਰਾਖੈ ਨਦਰਿ ਮਝਾਰਿ ॥ ਅੰਤਰਿ ਬਾਹਰਿ ਮੁਖਿ ਦੇ ਗਿਰਾਸੁ ਖਿਨੁ ਖਿਨੁ ਪੋਚਾਰਿ ॥ ਤਿਉ ਸਤਿਗੁਰੁ ਗੁਰਸਿਖ ਰਾਖਤਾ ਹਰਿ ਪ੍ਰੀਤਿ ਪਿਆਰਿ ॥੧॥
ਮੇਰੇ ਰਾਮ ਹਮ ਬਾਰਿਕ ਹਰਿ ਪ੍ਰਭ ਕੇ ਹੈ ਇਆਣੇ ॥ ਧੰਨੁ ਧੰਨੁ ਗੁਰੂ ਗੁਰੁ ਸਤਿਗੁਰੁ ਪਾਧਾ ਜਿਨਿ ਹਰਿ ਉਪਦੇਸੁ ਦੇ ਕੀਏ ਸਿਆਣੇ ॥੧॥ ਰਹਾਉ ॥
ਜੈਸੀ ਗਗਨਿ ਫਿਰੰਤੀ ਊਡਤੀ ਕਪਰੇ ਬਾਗੇ ਵਾਲੀ ॥ ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ ਨਿਤ ਹਿਰਦੈ ਸਾਰਿ ਸਮਾਲੀ ॥ ਤਿਉ ਸਤਿਗੁਰ ਸਿਖ ਪ੍ਰੀਤਿ ਹਰਿ ਹਰਿ ਕੀ ਗੁਰੁ ਸਿਖ ਰਖੈ ਜੀਅ ਨਾਲੀ ॥੨॥
ਜੈਸੇ ਕਾਤੀ ਤੀਸ ਬਤੀਸ ਹੈ ਵਿਚਿ ਰਾਖੈ ਰਸਨਾ ਮਾਸ ਰਤੁ ਕੇਰੀ ॥ ਕੋਈ ਜਾਣਹੁ ਮਾਸ ਕਾਤੀ ਕੈ ਕਿਛੁ ਹਾਥਿ ਹੈ ਸਭ ਵਸਗਤਿ ਹੈ ਹਰਿ ਕੇਰੀ ॥ ਤਿਉ ਸੰਤ ਜਨਾ ਕੀ ਨਰ ਨਿੰਦਾ ਕਰਹਿ ਹਰਿ ਰਾਖੈ ਪੈਜ ਜਨ ਕੇਰੀ ॥੩॥
ਭਾਈ ਮਤ ਕੋਈ ਜਾਣਹੁ ਕਿਸੀ ਕੈ ਕਿਛੁ ਹਾਥਿ ਹੈ ਸਭ ਕਰੇ ਕਰਾਇਆ ॥ ਜਰਾ ਮਰਾ ਤਾਪੁ ਸਿਰਤਿ ਸਾਪੁ ਸਭੁ ਹਰਿ ਕੈ ਵਸਿ ਹੈ ਕੋਈ ਲਾਗਿ ਨ ਸਕੈ ਬਿਨੁ ਹਰਿ ਕਾ ਲਾਇਆ ॥ ਐਸਾ ਹਰਿ ਨਾਮੁ ਮਨਿ ਚਿਤਿ ਨਿਤਿ ਧਿਆਵਹੁ ਜਨ ਨਾਨਕ ਜੋ ਅੰਤੀ ਅਉਸਰਿ ਲਏ ਛਡਾਇਆ ॥੪॥੭॥੧੩॥੫੧॥
ਗਉੜੀ ਬੈਰਾਗਣਿ ਮਹਲਾ ੪ ॥
ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੁ ਕਹੀਐ ॥ ਮਨ ਕੀ ਦੁਬਿਧਾ ਬਿਨਸਿ ਜਾਇ ਹਰਿ ਪਰਮ ਪਦੁ ਲਹੀਐ ॥੧॥
ਮੇਰਾ ਸਤਿਗੁਰੁ ਪਿਆਰਾ ਕਿਤੁ ਬਿਧਿ ਮਿਲੈ ॥ ਹਉ ਖਿਨੁ ਖਿਨੁ ਕਰੀ ਨਮਸਕਾਰੁ ਮੇਰਾ ਗੁਰੁ ਪੂਰਾ ਕਿਉ ਮਿਲੈ ॥੧॥ ਰਹਾਉ ॥
ਕਰਿ ਕਿਰਪਾ ਹਰਿ ਮੇਲਿਆ ਮੇਰਾ ਸਤਿਗੁਰੁ ਪੂਰਾ ॥ ਇਛ ਪੁੰਨੀ ਜਨ ਕੇਰੀਆ ਲੇ ਸਤਿਗੁਰ ਧੂਰਾ ॥੨॥
ਹਰਿ ਭਗਤਿ ਦ੍ਰਿੜਾਵੈ ਹਰਿ ਭਗਤਿ ਸੁਣੈ ਤਿਸੁ ਸਤਿਗੁਰ ਮਿਲੀਐ ॥ ਤੋਟਾ ਮੂਲਿ ਨ ਆਵਈ ਹਰਿ ਲਾਭੁ ਨਿਤਿ ਦ੍ਰਿੜੀਐ ॥੩॥
ਜਿਸ ਕਉ ਰਿਦੈ ਵਿਗਾਸੁ ਹੈ ਭਾਉ ਦੂਜਾ ਨਾਹੀ ॥ ਨਾਨਕ ਤਿਸੁ ਗੁਰ ਮਿਲਿ ਉਧਰੈ ਹਰਿ ਗੁਣ ਗਾਵਾਹੀ ॥੪॥੮॥੧੪॥੫੨॥
ਮਹਲਾ ੪ ਗਉੜੀ ਪੂਰਬੀ ॥
ਹਰਿ ਦਇਆਲਿ ਦਇਆ ਪ੍ਰਭਿ ਕੀਨੀ ਮੇਰੈ ਮਨਿ ਤਨਿ ਮੁਖਿ ਹਰਿ ਬੋਲੀ ॥ ਗੁਰਮੁਖਿ ਰੰਗੁ ਭਇਆ ਅਤਿ ਗੂੜਾ ਹਰਿ ਰੰਗਿ ਭੀਨੀ ਮੇਰੀ ਚੋਲੀ ॥੧॥
ਅਪੁਨੇ ਹਰਿ ਪ੍ਰਭ ਕੀ ਹਉ ਗੋਲੀ ॥ ਜਬ ਹਮ ਹਰਿ ਸੇਤੀ ਮਨੁ ਮਾਨਿਆ ਕਰਿ ਦੀਨੋ ਜਗਤੁ ਸਭੁ ਗੋਲ ਅਮੋਲੀ ॥੧॥ ਰਹਾਉ ॥
ਕਰਹੁ ਬਿਬੇਕੁ ਸੰਤ ਜਨ ਭਾਈ ਖੋਜਿ ਹਿਰਦੈ ਦੇਖਿ ਢੰਢੋਲੀ ॥ ਹਰਿ ਹਰਿ ਰੂਪੁ ਸਭ ਜੋਤਿ ਸਬਾਈ ਹਰਿ ਨਿਕਟਿ ਵਸੈ ਹਰਿ ਕੋਲੀ ॥੨॥
gauRee bairaagan mahalaa chauthhaa ||
jiau jananee sut jan paalatee raakhai nadhar majhaar ||
a(n)tar baahar mukh dhe giraas khin khin pochaar ||
tiau satigur gursikh raakhataa har preet piaar ||1||
mere raam ham baarik har prabh ke hai iaane ||
dha(n)n dha(n)n guroo gur satigur paadhaa jin har upadhes dhe ke’ee siaane ||1|| rahaau ||
jaisee gagan fira(n)tee uooddatee kapare baage vaalee ||
oh raakhai cheet peechhai bich bachare nit hiradhai saar samaalee ||
tiau satigur sikh preet har har kee gur sikh rakhai jeea naalee ||2||
jaise kaatee tees batees hai vich raakhai rasanaa maas rat keree ||
koiee jaanahu maas kaatee kai kichh haath hai sabh vasagat hai har keree ||
tiau sa(n)t janaa kee nar ni(n)dhaa kareh har raakhai paij jan keree ||3||
bhaiee mat koiee jaanahu kisee kai kichh haath hai sabh kare karaiaa ||
jaraa maraa taap sirat saap sabh har kai vas hai koiee laag na sakai bin har kaa laiaa ||
aaisaa har naam man chit nit dhiaavahu jan naanak jo a(n)tee aausar le chhaddaiaa ||4||7||13||51||
gauRee bairaagan mahalaa chauthhaa ||
jis miliaai man hoi ana(n)dh so satigur kaheeaai ||
man kee dhubidhaa binas jai har param padh laheeaai ||1||
meraa satigur piaaraa kit bidh milai ||
hau khin khin karee namasakaar meraa gur pooraa kiau milai ||1|| rahaau ||
kar kirapaa har meliaa meraa satigur pooraa ||
eichh pu(n)nee jan kereeaa le satigur dhooraa ||2||
har bhagat dhiraRaavai har bhagat sunai tis satigur mileeaai ||
toTaa mool na aaviee har laabh nit dhiraReeaai ||3||
jis kau ridhai vigaas hai bhaau dhoojaa naahee ||
naanak tis gur mil udharai har gun gaavaahee ||4||8||14||52||
mahalaa chauthhaa gauRee poorabee ||
har dhiaal dhiaa prabh keenee merai man tan mukh har bolee ||
gurmukh ra(n)g bhiaa at gooRaa har ra(n)g bheenee meree cholee ||1||
apune har prabh kee hau golee ||
jab ham har setee man maaniaa kar dheeno jagat sabh gol amolee ||1|| rahaau ||
karahu bibek sa(n)t jan bhaiee khoj hiradhai dhekh dda(n)ddolee ||
har har roop sabh jot sabaiee har nikaT vasai har kolee ||2||