Sri Guru Granth Sahib

ਅੰਗ ੧੬੯

ਹਰਿ ਹਰਿ ਨਿਕਟਿ ਵਸੈ ਸਭ ਜਗ ਕੈ ਅਪਰੰਪਰ ਪੁਰਖੁ ਅਤੋਲੀ ॥ ਹਰਿ ਹਰਿ ਪ੍ਰਗਟੁ ਕੀਓ ਗੁਰਿ ਪੂਰੈ ਸਿਰੁ ਵੇਚਿਓ ਗੁਰ ਪਹਿ ਮੋਲੀ ॥੩॥
ਹਰਿ ਜੀ ਅੰਤਰਿ ਬਾਹਰਿ ਤੁਮ ਸਰਣਾਗਤਿ ਤੁਮ ਵਡ ਪੁਰਖ ਵਡੋਲੀ ॥ ਜਨੁ ਨਾਨਕੁ ਅਨਦਿਨੁ ਹਰਿ ਗੁਣ ਗਾਵੈ ਮਿਲਿ ਸਤਿਗੁਰ ਗੁਰ ਵੇਚੋਲੀ ॥੪॥੧॥੧੫॥੫੩॥
ਗਉੜੀ ਪੂਰਬੀ ਮਹਲਾ ੪ ॥
ਜਗਜੀਵਨ ਅਪਰੰਪਰ ਸੁਆਮੀ ਜਗਦੀਸੁਰ ਪੁਰਖ ਬਿਧਾਤੇ ॥ ਜਿਤੁ ਮਾਰਗਿ ਤੁਮ ਪ੍ਰੇਰਹੁ ਸੁਆਮੀ ਤਿਤੁ ਮਾਰਗਿ ਹਮ ਜਾਤੇ ॥੧॥
ਰਾਮ ਮੇਰਾ ਮਨੁ ਹਰਿ ਸੇਤੀ ਰਾਤੇ ॥ ਸਤਸੰਗਤਿ ਮਿਲਿ ਰਾਮ ਰਸੁ ਪਾਇਆ ਹਰਿ ਰਾਮੈ ਨਾਮਿ ਸਮਾਤੇ ॥੧॥ ਰਹਾਉ ॥
ਹਰਿ ਹਰਿ ਨਾਮੁ ਹਰਿ ਹਰਿ ਜਗਿ ਅਵਖਧੁ ਹਰਿ ਹਰਿ ਨਾਮੁ ਹਰਿ ਸਾਤੇ ॥ ਤਿਨ ਕੇ ਪਾਪ ਦੋਖ ਸਭਿ ਬਿਨਸੇ ਜੋ ਗੁਰਮਤਿ ਰਾਮ ਰਸੁ ਖਾਤੇ ॥੨॥
ਜਿਨ ਕਉ ਲਿਖਤੁ ਲਿਖੇ ਧੁਰਿ ਮਸਤਕਿ ਤੇ ਗੁਰ ਸੰਤੋਖ ਸਰਿ ਨਾਤੇ ॥ ਦੁਰਮਤਿ ਮੈਲੁ ਗਈ ਸਭ ਤਿਨ ਕੀ ਜੋ ਰਾਮ ਨਾਮ ਰੰਗਿ ਰਾਤੇ ॥੩॥
ਰਾਮ ਤੁਮ ਆਪੇ ਆਪਿ ਆਪਿ ਪ੍ਰਭੁ ਠਾਕੁਰ ਤੁਮ ਜੇਵਡ ਅਵਰੁ ਨ ਦਾਤੇ ॥ ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਹਰਿ ਜਪੀਐ ਹਰਿ ਕਿਰਪਾ ਤੇ ॥੪॥੨॥੧੬॥੫੪॥
ਗਉੜੀ ਪੂਰਬੀ ਮਹਲਾ ੪ ॥
ਕਰਹੁ ਕ੍ਰਿਪਾ ਜਗਜੀਵਨ ਦਾਤੇ ਮੇਰਾ ਮਨੁ ਹਰਿ ਸੇਤੀ ਰਾਚੇ ॥ ਸਤਿਗੁਰਿ ਬਚਨੁ ਦੀਓ ਅਤਿ ਨਿਰਮਲੁ ਜਪਿ ਹਰਿ ਹਰਿ ਹਰਿ ਮਨੁ ਮਾਚੇ ॥੧॥
ਰਾਮ ਮੇਰਾ ਮਨੁ ਤਨੁ ਬੇਧਿ ਲੀਓ ਹਰਿ ਸਾਚੇ ॥ ਜਿਹ ਕਾਲ ਕੈ ਮੁਖਿ ਜਗਤੁ ਸਭੁ ਗ੍ਰਸਿਆ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਬਾਚੇ ॥੧॥ ਰਹਾਉ ॥
ਜਿਨ ਕਉ ਪ੍ਰੀਤਿ ਨਾਹੀ ਹਰਿ ਸੇਤੀ ਤੇ ਸਾਕਤ ਮੂੜ ਨਰ ਕਾਚੇ ॥ ਤਿਨ ਕਉ ਜਨਮੁ ਮਰਣੁ ਅਤਿ ਭਾਰੀ ਵਿਚਿ ਵਿਸਟਾ ਮਰਿ ਮਰਿ ਪਾਚੇ ॥੨॥
ਤੁਮ ਦਇਆਲ ਸਰਣਿ ਪ੍ਰਤਿਪਾਲਕ ਮੋ ਕਉ ਦੀਜੈ ਦਾਨੁ ਹਰਿ ਹਮ ਜਾਚੇ ॥ ਹਰਿ ਕੇ ਦਾਸ ਦਾਸ ਹਮ ਕੀਜੈ ਮਨੁ ਨਿਰਤਿ ਕਰੇ ਕਰਿ ਨਾਚੇ ॥੩॥
ਆਪੇ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਹਹਿ ਤਾ ਚੇ ॥ ਮੇਰਾ ਮਨੁ ਤਨੁ ਜੀਉ ਰਾਸਿ ਸਭ ਤੇਰੀ ਜਨ ਨਾਨਕ ਕੇ ਸਾਹ ਪ੍ਰਭ ਸਾਚੇ ॥੪॥੩॥੧੭॥੫੫॥
ਗਉੜੀ ਪੂਰਬੀ ਮਹਲਾ ੪ ॥
ਤੁਮ ਦਇਆਲ ਸਰਬ ਦੁਖ ਭੰਜਨ ਇਕ ਬਿਨਉ ਸੁਨਹੁ ਦੇ ਕਾਨੇ ॥ ਜਿਸ ਤੇ ਤੁਮ ਹਰਿ ਜਾਨੇ ਸੁਆਮੀ ਸੋ ਸਤਿਗੁਰੁ ਮੇਲਿ ਮੇਰਾ ਪ੍ਰਾਨੇ ॥੧॥
ਰਾਮ ਹਮ ਸਤਿਗੁਰ ਪਾਰਬ੍ਰਹਮ ਕਰਿ ਮਾਨੇ ॥ ਹਮ ਮੂੜ ਮੁਗਧ ਅਸੁਧ ਮਤਿ ਹੋਤੇ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਜਾਨੇ ॥੧॥ ਰਹਾਉ ॥
ਜਿਤਨੇ ਰਸ ਅਨ ਰਸ ਹਮ ਦੇਖੇ ਸਭ ਤਿਤਨੇ ਫੀਕ ਫੀਕਾਨੇ ॥

Ang 169

har har nikaT vasai sabh jag kai apara(n)par purakh atolee ||
har har pragaT keeo gur poorai sir vechio gur peh molee ||3||
har jee a(n)tar baahar tum saranaagat tum vadd purakh vaddolee ||
jan naanak anadhin har gun gaavai mil satigur gur vecholee ||4||1||15||53||
gauRee poorabee mahalaa chauthhaa ||
jagajeevan apara(n)par suaamee jagadheesur purakh bidhaate ||
jit maarag tum prerahu suaamee tit maarag ham jaate ||1||
raam meraa man har setee raate ||
satasa(n)gat mil raam ras paiaa har raamai naam samaate ||1|| rahaau ||
har har naam har har jag avakhadh har har naam har saate ||
tin ke paap dhokh sabh binase jo gurmat raam ras khaate ||2||
jin kau likhat likhe dhur masatak te gur sa(n)tokh sar naate ||
dhuramat mail giee sabh tin kee jo raam naam ra(n)g raate ||3||
raam tum aape aap aap prabh Thaakur tum jevadd avar na dhaate ||
jan naanak naam le taa(n) jeevai har japeeaai har kirapaa te ||4||2||16||54||
gauRee poorabee mahalaa chauthhaa ||
karahu kirapaa jagajeevan dhaate meraa man har setee raache ||
satigur bachan dheeo at niramal jap har har har man maache ||1||
raam meraa man tan bedh leeo har saache ||
jeh kaal kai mukh jagat sabh grasiaa gur satigur kai bachan har ham baache ||1|| rahaau ||
jin kau preet naahee har setee te saakat mooR nar kaache ||
tin kau janam maran at bhaaree vich visaTaa mar mar paache ||2||
tum dhiaal saran pratipaalak mo kau dheejai dhaan har ham jaache ||
har ke dhaas dhaas ham keejai man nirat kare kar naache ||3||
aape saeh vadde prabh suaamee ham vanajaare heh taa che ||
meraa man tan jeeau raas sabh teree jan naanak ke saeh prabh saache ||4||3||17||55||
gauRee poorabee mahalaa chauthhaa ||
tum dhiaal sarab dhukh bha(n)jan ik binau sunahu dhe kaane ||
jis te tum har jaane suaamee so satigur mel meraa praane ||1||
raam ham satigur paarabraham kar maane ||
ham mooR mugadh asudh mat hote gur satigur kai bachan har ham jaane ||1|| rahaau ||
jitane ras an ras ham dhekhe sabh titane feek feekaane ||