Sri Guru Granth Sahib

ਅੰਗ १੭

ਹੁਕਮੁ ਸੋਈ ਤੁਧੁ ਭਾਵਸੀ ਹੋਰੁ ਆਖਣੁ ਬਹੁਤੁ ਅਪਾਰੁ ॥ ਨਾਨਕ ਸਚਾ ਪਾਤਿਸਾਹੁ ਪੂਛਿ ਨ ਕਰੇ ਬੀਚਾਰੁ ॥੪॥
ਬਾਬਾ ਹੋਰੁ ਸਉਣਾ ਖੁਸੀ ਖੁਆਰੁ ॥ ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥੪॥੭॥
ਸਿਰੀਰਾਗੁ ਮਹਲਾ ੧ ॥
ਕੁੰਗੂ ਕੀ ਕਾਂਇਆ ਰਤਨਾ ਕੀ ਲਲਿਤਾ ਅਗਰਿ ਵਾਸੁ ਤਨਿ ਸਾਸੁ ॥ ਅਠਸਠਿ ਤੀਰਥ ਕਾ ਮੁਖਿ ਟਿਕਾ ਤਿਤੁ ਘਟਿ ਮਤਿ ਵਿਗਾਸੁ ॥ ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ ॥੧॥
ਬਾਬਾ ਹੋਰ ਮਤਿ ਹੋਰ ਹੋਰ ॥ ਜੇ ਸਉ ਵੇਰ ਕਮਾਈਐ ਕੂੜੈ ਕੂੜਾ ਜੋਰੁ ॥੧॥ ਰਹਾਉ ॥
ਪੂਜ ਲਗੈ ਪੀਰੁ ਆਖੀਐ ਸਭੁ ਮਿਲੈ ਸੰਸਾਰੁ ॥ ਨਾਉ ਸਦਾਏ ਆਪਣਾ ਹੋਵੈ ਸਿਧੁ ਸੁਮਾਰੁ ॥ ਜਾ ਪਤਿ ਲੇਖੈ ਨਾ ਪਵੈ ਸਭਾ ਪੂਜ ਖੁਆਰੁ ॥੨॥
ਜਿਨ ਕਉ ਸਤਿਗੁਰਿ ਥਾਪਿਆ ਤਿਨ ਮੇਟਿ ਨ ਸਕੈ ਕੋਇ ॥ ਓਨਾ ਅੰਦਰਿ ਨਾਮੁ ਨਿਧਾਨੁ ਹੈ ਨਾਮੋ ਪਰਗਟੁ ਹੋਇ ॥ ਨਾਉ ਪੂਜੀਐ ਨਾਉ ਮੰਨੀਐ ਅਖੰਡੁ ਸਦਾ ਸਚੁ ਸੋਇ ॥੩॥
ਖੇਹੂ ਖੇਹ ਰਲਾਈਐ ਤਾ ਜੀਉ ਕੇਹਾ ਹੋਇ ॥ ਜਲੀਆ ਸਭਿ ਸਿਆਣਪਾ ਉਠੀ ਚਲਿਆ ਰੋਇ ॥ ਨਾਨਕ ਨਾਮਿ ਵਿਸਾਰਿਐ ਦਰਿ ਗਇਆ ਕਿਆ ਹੋਇ ॥੪॥੮॥
ਸਿਰੀਰਾਗੁ ਮਹਲਾ ੧ ॥
ਗੁਣਵੰਤੀ ਗੁਣ ਵੀਥਰੈ ਅਉਗੁਣਵੰਤੀ ਝੂਰਿ ॥ ਜੇ ਲੋੜਹਿ ਵਰੁ ਕਾਮਣੀ ਨਹ ਮਿਲੀਐ ਪਿਰ ਕੂਰਿ ॥ ਨਾ ਬੇੜੀ ਨਾ ਤੁਲਹੜਾ ਨਾ ਪਾਈਐ ਪਿਰੁ ਦੂਰਿ ॥੧॥
ਮੇਰੇ ਠਾਕੁਰ ਪੂਰੈ ਤਖਤਿ ਅਡੋਲੁ ॥ ਗੁਰਮੁਖਿ ਪੂਰਾ ਜੇ ਕਰੇ ਪਾਈਐ ਸਾਚੁ ਅਤੋਲੁ ॥੧॥ ਰਹਾਉ ॥
ਪ੍ਰਭੁ ਹਰਿਮੰਦਰੁ ਸੋਹਣਾ ਤਿਸੁ ਮਹਿ ਮਾਣਕ ਲਾਲ ॥ ਮੋਤੀ ਹੀਰਾ ਨਿਰਮਲਾ ਕੰਚਨ ਕੋਟ ਰੀਸਾਲ ॥ ਬਿਨੁ ਪਉੜੀ ਗੜਿ ਕਿਉ ਚੜਉ ਗੁਰ ਹਰਿ ਧਿਆਨ ਨਿਹਾਲ ॥੨॥
ਗੁਰੁ ਪਉੜੀ ਬੇੜੀ ਗੁਰੂ ਗੁਰੁ ਤੁਲਹਾ ਹਰਿ ਨਾਉ ॥ ਗੁਰੁ ਸਰੁ ਸਾਗਰੁ ਬੋਹਿਥੋ ਗੁਰੁ ਤੀਰਥੁ ਦਰੀਆਉ ॥ ਜੇ ਤਿਸੁ ਭਾਵੈ ਊਜਲੀ ਸਤ ਸਰਿ ਨਾਵਣ ਜਾਉ ॥੩॥
ਪੂਰੋ ਪੂਰੋ ਆਖੀਐ ਪੂਰੈ ਤਖਤਿ ਨਿਵਾਸ ॥ ਪੂਰੈ ਥਾਨਿ ਸੁਹਾਵਣੈ ਪੂਰੈ ਆਸ ਨਿਰਾਸ ॥ ਨਾਨਕ ਪੂਰਾ ਜੇ ਮਿਲੈ ਕਿਉ ਘਾਟੈ ਗੁਣ ਤਾਸ ॥੪॥੯॥
ਸਿਰੀਰਾਗੁ ਮਹਲਾ ੧ ॥
ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ ॥ ਮਿਲਿ ਕੈ ਕਰਹ ਕਹਾਣੀਆ ਸੰਮ੍ਰਥ ਕੰਤ ਕੀਆਹ ॥ ਸਾਚੇ ਸਾਹਿਬ ਸਭਿ ਗੁਣ ਅਉਗਣ ਸਭਿ ਅਸਾਹ ॥੧॥
ਕਰਤਾ ਸਭੁ ਕੋ ਤੇਰੈ ਜੋਰਿ ॥ ਏਕੁ ਸਬਦੁ ਬੀਚਾਰੀਐ ਜਾ ਤੂ ਤਾ ਕਿਆ ਹੋਰਿ ॥੧॥ ਰਹਾਉ ॥
ਜਾਇ ਪੁਛਹੁ ਸੋਹਾਗਣੀ ਤੁਸੀ ਰਾਵਿਆ ਕਿਨੀ ਗੁਣੀਂ ॥ ਸਹਜਿ ਸੰਤੋਖਿ ਸੀਗਾਰੀਆ ਮਿਠਾ ਬੋਲਣੀ ॥ ਪਿਰੁ ਰੀਸਾਲੂ ਤਾ ਮਿਲੈ ਜਾ ਗੁਰ ਕਾ ਸਬਦੁ ਸੁਣੀ ॥੨॥

Ang 17

hukam soiee tudh bhaavasee hor aakhan bahut apaar ||
naanak sachaa paatisaahu poochh na kare beechaar ||4||
baabaa hor saunaa khusee khuaar ||
jit sutai tan peeReeaai man meh chaleh vikaar ||1|| rahaau ||4||7||
sireeraag mahalaa pehilaa ||
ku(n)goo kee kaa(n)iaa ratanaa kee lalitaa agar vaas tan saas ||
aThasaTh teerath kaa mukh Tikaa tit ghaT mat vigaas ||
ot matee saalaahanaa sach naam gunataas ||1||
baabaa hor mat hor hor ||
je sau ver kamaieeaai kooRai kooRaa jor ||1|| rahaau ||
pooj lagai peer aakheeaai sabh milai sa(n)saar ||
naau sadhaae aapanaa hovai sidh sumaar ||
jaa pat lekhai naa pavai sabhaa pooj khuaar ||2||
jin kau satigur thaapiaa tin meT na sakai koi ||
onaa a(n)dhar naam nidhaan hai naamo paragaT hoi ||
naau poojeeaai naau ma(n)neeaai akha(n)dd sadhaa sach soi ||3||
khehoo kheh ralaieeaai taa jeeau kehaa hoi ||
jaleeaa sabh siaanapaa uThee chaliaa roi ||
naanak naam visaariaai dhar giaa kiaa hoi ||4||8||
sireeraag mahalaa pehilaa ||
gunava(n)tee gun veetharai aaugunava(n)tee jhoor ||
je loReh var kaamanee neh mileeaai pir koor ||
naa beRee naa tulahaRaa naa paieeaai pir dhoor ||1||
mere Thaakur poorai takhat addol ||
gurmukh pooraa je kare paieeaai saach atol ||1|| rahaau ||
prabh harima(n)dhar sohanaa tis meh maanak laal || motee heeraa niramalaa ka(n)chan koT reesaal ||
bin pauRee gaR kiau chaRau gur har dhiaan nihaal ||2||
gur pauRee beRee guroo gur tulahaa har naau ||
gur sar saagar bohitho gur teerath dhareeaau ||
je tis bhaavai uoojalee sat sar naavan jaau ||3||
pooro pooro aakheeaai poorai takhat nivaas ||
poorai thaan suhaavanai poorai aas niraas ||
naanak pooraa je milai kiau ghaaTai gun taas ||4||9||
sireeraag mahalaa pehilaa ||
aavahu bhaine gal mileh a(n)k sahelaReeaaeh ||
mil kai kareh kahaaneeaa sa(n)mrath ka(n)t keeaaeh ||
saache saahib sabh gun aaugan sabh asaeh ||1||
karataa sabh ko terai jor ||
ek sabadh beechaareeaai jaa too taa kiaa hor ||1|| rahaau ||
jai puchhahu sohaaganee tusee raaviaa kinee guna(n)ee ||
sahaj sa(n)tokh seegaareeaa miThaa bolanee ||
pir reesaaloo taa milai jaa gur kaa sabadh sunee ||2||