ਘਟਿ ਘਟਿ ਰਮਈਆ ਰਮਤ ਰਾਮ ਰਾਇ ਗੁਰ ਸਬਦਿ ਗੁਰੂ ਲਿਵ ਲਾਗੇ ॥ ਹਉ ਮਨੁ ਤਨੁ ਦੇਵਉ ਕਾਟਿ ਗੁਰੂ ਕਉ ਮੇਰਾ ਭ੍ਰਮੁ ਭਉ ਗੁਰ ਬਚਨੀ ਭਾਗੇ ॥੨॥
ਅੰਧਿਆਰੈ ਦੀਪਕ ਆਨਿ ਜਲਾਏ ਗੁਰ ਗਿਆਨਿ ਗੁਰੂ ਲਿਵ ਲਾਗੇ ॥ ਅਗਿਆਨੁ ਅੰਧੇਰਾ ਬਿਨਸਿ ਬਿਨਾਸਿਓ ਘਰਿ ਵਸਤੁ ਲਹੀ ਮਨ ਜਾਗੇ ॥੩॥
ਸਾਕਤ ਬਧਿਕ ਮਾਇਆਧਾਰੀ ਤਿਨ ਜਮ ਜੋਹਨਿ ਲਾਗੇ ॥ ਉਨ ਸਤਿਗੁਰ ਆਗੈ ਸੀਸੁ ਨ ਬੇਚਿਆ ਓਇ ਆਵਹਿ ਜਾਹਿ ਅਭਾਗੇ ॥੪॥
ਹਮਰਾ ਬਿਨਉ ਸੁਨਹੁ ਪ੍ਰਭ ਠਾਕੁਰ ਹਮ ਸਰਣਿ ਪ੍ਰਭੂ ਹਰਿ ਮਾਗੇ ॥ ਜਨ ਨਾਨਕ ਕੀ ਲਜ ਪਾਤਿ ਗੁਰੂ ਹੈ ਸਿਰੁ ਬੇਚਿਓ ਸਤਿਗੁਰ ਆਗੇ ॥੫॥੧੦॥੨੪॥੬੨॥
ਗਉੜੀ ਪੂਰਬੀ ਮਹਲਾ ੪ ॥
ਹਮ ਅਹੰਕਾਰੀ ਅਹੰਕਾਰ ਅਗਿਆਨ ਮਤਿ ਗੁਰਿ ਮਿਲਿਐ ਆਪੁ ਗਵਾਇਆ ॥ ਹਉਮੈ ਰੋਗੁ ਗਇਆ ਸੁਖੁ ਪਾਇਆ ਧਨੁ ਧੰਨੁ ਗੁਰੂ ਹਰਿ ਰਾਇਆ ॥੧॥
ਰਾਮ ਗੁਰ ਕੈ ਬਚਨਿ ਹਰਿ ਪਾਇਆ ॥੧॥ ਰਹਾਉ ॥
ਮੇਰੈ ਹੀਅਰੈ ਪ੍ਰੀਤਿ ਰਾਮ ਰਾਇ ਕੀ ਗੁਰਿ ਮਾਰਗੁ ਪੰਥੁ ਬਤਾਇਆ ॥ ਮੇਰਾ ਜੀਉ ਪਿੰਡੁ ਸਭੁ ਸਤਿਗੁਰ ਆਗੈ ਜਿਨਿ ਵਿਛੁੜਿਆ ਹਰਿ ਗਲਿ ਲਾਇਆ ॥੨॥
ਮੇਰੈ ਅੰਤਰਿ ਪ੍ਰੀਤਿ ਲਗੀ ਦੇਖਨ ਕਉ ਗੁਰਿ ਹਿਰਦੇ ਨਾਲਿ ਦਿਖਾਇਆ ॥ ਸਹਜ ਅਨੰਦੁ ਭਇਆ ਮਨਿ ਮੋਰੈ ਗੁਰ ਆਗੈ ਆਪੁ ਵੇਚਾਇਆ ॥੩॥
ਹਮ ਅਪਰਾਧ ਪਾਪ ਬਹੁ ਕੀਨੇ ਕਰਿ ਦੁਸਟੀ ਚੋਰ ਚੁਰਾਇਆ ॥ ਅਬ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਲਾਜ ਹਰਿ ਭਾਇਆ ॥੪॥੧੧॥੨੫॥੬੩॥
ਗਉੜੀ ਪੂਰਬੀ ਮਹਲਾ ੪ ॥
ਗੁਰਮਤਿ ਬਾਜੈ ਸਬਦੁ ਅਨਾਹਦੁ ਗੁਰਮਤਿ ਮਨੂਆ ਗਾਵੈ ॥ ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧੰਨੁ ਗੁਰੂ ਲਿਵ ਲਾਵੈ ॥੧॥
ਗੁਰਮੁਖਿ ਹਰਿ ਲਿਵ ਲਾਵੈ ॥੧॥ ਰਹਾਉ ॥
ਹਮਰਾ ਠਾਕੁਰੁ ਸਤਿਗੁਰੁ ਪੂਰਾ ਮਨੁ ਗੁਰ ਕੀ ਕਾਰ ਕਮਾਵੈ ॥ ਹਮ ਮਲਿ ਮਲਿ ਧੋਵਹ ਪਾਵ ਗੁਰੂ ਕੇ ਜੋ ਹਰਿ ਹਰਿ ਕਥਾ ਸੁਨਾਵੈ ॥੨॥
ਹਿਰਦੈ ਗੁਰਮਤਿ ਰਾਮ ਰਸਾਇਣੁ ਜਿਹਵਾ ਹਰਿ ਗੁਣ ਗਾਵੈ ॥ ਮਨ ਰਸਕਿ ਰਸਕਿ ਹਰਿ ਰਸਿ ਆਘਾਨੇ ਫਿਰਿ ਬਹੁਰਿ ਨ ਭੂਖ ਲਗਾਵੈ ॥੩॥
ਕੋਈ ਕਰੈ ਉਪਾਵ ਅਨੇਕ ਬਹੁਤੇਰੇ ਬਿਨੁ ਕਿਰਪਾ ਨਾਮੁ ਨ ਪਾਵੈ ॥ ਜਨ ਨਾਨਕ ਕਉ ਹਰਿ ਕਿਰਪਾ ਧਾਰੀ ਮਤਿ ਗੁਰਮਤਿ ਨਾਮੁ ਦ੍ਰਿੜਾਵੈ ॥੪॥੧੨॥੨੬॥੬੪॥
ਰਾਗੁ ਗਉੜੀ ਮਾਝ ਮਹਲਾ ੪ ॥
ਗੁਰਮੁਖਿ ਜਿੰਦੂ ਜਪਿ ਨਾਮੁ ਕਰੰਮਾ ॥ ਮਤਿ ਮਾਤਾ ਮਤਿ ਜੀਉ ਨਾਮੁ ਮੁਖਿ ਰਾਮਾ ॥ ਸੰਤੋਖੁ ਪਿਤਾ ਕਰਿ ਗੁਰੁ ਪੁਰਖੁ ਅਜਨਮਾ ॥
ghaT ghaT ramieeaa ramat raam rai gur sabadh guroo liv laage ||
hau man tan dhevau kaaT guroo kau meraa bhram bhau gur bachanee bhaage ||2||
a(n)dhiaarai dheepak aan jalaae gur giaan guroo liv laage ||
agiaan a(n)dheraa binas binaasio ghar vasat lahee man jaage ||3||
saakat badhik maiaadhaaree tin jam johan laage ||
aun satigur aagai sees na bechiaa oi aaveh jaeh abhaage ||4||
hamaraa binau sunahu prabh Thaakur ham saran prabhoo har maage ||
jan naanak kee laj paat guroo hai sir bechio satigur aage ||5||10||24||62||
gauRee poorabee mahalaa chauthhaa ||
ham aha(n)kaaree aha(n)kaar agiaan mat gur miliaai aap gavaiaa ||
haumai rog giaa sukh paiaa dhan dha(n)n guroo har raiaa ||1||
raam gur kai bachan har paiaa ||1|| rahaau ||
merai heearai preet raam rai kee gur maarag pa(n)th bataiaa ||
meraa jeeau pi(n)dd sabh satigur aagai jin vichhuRiaa har gal laiaa ||2||
merai a(n)tar preet lagee dhekhan kau gur hiradhe naal dhikhaiaa ||
sahaj ana(n)dh bhiaa man morai gur aagai aap vechaiaa ||3||
ham aparaadh paap bahu keene kar dhusaTee chor churaiaa ||
ab naanak saranaagat aae har raakhahu laaj har bhaiaa ||4||11||25||63||
gauRee poorabee mahalaa chauthhaa ||
gurmat baajai sabadh anaahadh gurmat manooaa gaavai ||
vaddabhaagee gur dharasan paiaa dhan dha(n)n guroo liv laavai ||1||
gurmukh har liv laavai ||1|| rahaau ||
hamaraa Thaakur satigur pooraa man gur kee kaar kamaavai ||
ham mal mal dhoveh paav guroo ke jo har har kathaa sunaavai ||2||
hiradhai gurmat raam rasain jihavaa har gun gaavai ||
man rasak rasak har ras aaghaane fir bahur na bhookh lagaavai ||3||
koiee karai upaav anek bahutere bin kirapaa naam na paavai ||
jan naanak kau har kirapaa dhaaree mat gurmat naam dhiraRaavai ||4||12||26||64||
raag gauRee maajh mahalaa chauthhaa ||
gurmukh ji(n)dhoo jap naam kara(n)maa ||
mat maataa mat jeeau naam mukh raamaa ||
sa(n)tokh pitaa kar gur purakh ajanamaa ||