Sri Guru Granth Sahib

ਅੰਗ ੧੭੪

ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿਦਾ ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥ ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ ॥੨॥
ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥ ਹਉ ਰਹਿ ਨ ਸਕਉ ਬਿਨੁ ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥ ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ ਮਨੁ ਜੀਵਾਈਆ ਜੀਉ ॥ ਮੇਰੈ ਮਨਿ ਤਨਿ ਆਸਾ ਪੂਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨਿ ਵਾਧਾਈਆ ਜੀਉ ॥੩॥
ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਮੇਰੇ ਗੋਵਿਦਾ ਹਰਿ ਪੂੰਜੀ ਰਾਖੁ ਹਮਾਰੀ ਜੀਉ ॥ ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ ਰੈਬਾਰੀ ਜੀਉ ॥ ਹਰਿ ਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨ ਨਾਨਕੁ ਸਰਣਿ ਤੁਮਾਰੀ ਜੀਉ ॥੪॥੩॥੨੯॥੬੭॥
ਗਉੜੀ ਮਾਝ ਮਹਲਾ ੪ ॥
ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥ ਹਰਿ ਆਪੇ ਕਾਨੑੁ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥ ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥ ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥੧॥
ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥ ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥ ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥ ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥
ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥ ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ ਰਵਿ ਰਹਿਆ ਨਹੀ ਦੂਰੀ ਜੀਉ ॥ ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥ ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥੩॥
ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥ ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰ ਸਬਦੀ ਹਰਿ ਪ੍ਰਭੁ ਗਾਜੈ ਜੀਉ ॥ ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥

Ang 174

sa(n)t janaa mil paiaa mere govidhaa meraa har prabh sajan sainee jeeau ||
har aai miliaa jagajeevan mere govi(n)dhaa mai sukh vihaanee rainee jeeau ||2||
mai melahu sa(n)t meraa har prabh sajan mai man tan bhukh lagaieeaa jeeau ||
hau reh na sakau bin dhekhe mere preetam mai a(n)tar birahu har laieeaa jeeau ||
har raiaa meraa sajan piaaraa gur mele meraa man jeevaieeaa jeeau ||
merai man tan aasaa pooreeaa mere govi(n)dhaa har miliaa man vaadhaieeaa jeeau ||3||
vaaree mere govi(n)dhaa vaaree mere piaariaa hau tudh viTaRiahu sadh vaaree jeeau ||
merai man tan prem pira(n)m kaa mere govidhaa har poo(n)jee raakh hamaaree jeeau ||
satigur visaT mel mere govi(n)dhaa har mele kar raibaaree jeeau ||
har naam dhiaa kar paiaa mere govi(n)dhaa jan naanak saran tumaaree jeeau ||4||3||29||67||
gauRee maajh mahalaa chauthhaa ||
chojee mere govi(n)dhaa chojee mere piaariaa har prabh meraa chojee jeeau ||
har aape kaan(h) upaidhaa mere govidhaa har aape gopee khojee jeeau ||
har aape sabh ghaT bhogadhaa mere govi(n)dhaa aape raseeaa bhogee jeeau ||
har sujaan na bhuliee mere govi(n)dhaa aape satigur jogee jeeau ||1||
aape jagat upaidhaa mere govidhaa har aap khelai bahu ra(n)gee jeeau ||
eikanaa bhog bhogaidhaa mere govi(n)dhaa ik nagan fireh na(n)g na(n)gee jeeau ||
aape jagat upaidhaa mere govidhaa har dhaan dhevai sabh ma(n)gee jeeau ||
bhagataa naam aadhaar hai mere govi(n)dhaa har kathaa ma(n)geh har cha(n)gee jeeau ||2||
har aape bhagat karaidhaa mere govi(n)dhaa har bhagataa loch man pooree jeeau ||
aape jal thal varatadhaa mere govidhaa rav rahiaa nahee dhooree jeeau ||
har a(n)tar baahar aap hai mere govidhaa har aap rahiaa bharapooree jeeau ||
har aatam raam pasaariaa mere govi(n)dhaa har vekhai aap hadhooree jeeau ||3||
har a(n)tar vaajaa paun hai mere govi(n)dhaa har aap vajaae tiau vaajai jeeau ||
har a(n)tar naam nidhaan hai mere govi(n)dhaa gur sabadhee har prabh gaajai jeeau ||
aape saran pavaidhaa mere govi(n)dhaa har bhagat janaa raakh laajai jeeau ||