ਹਸਤੀ ਘੋੜੇ ਦੇਖਿ ਵਿਗਾਸਾ ॥ ਲਸਕਰ ਜੋੜੇ ਨੇਬ ਖਵਾਸਾ ॥ ਗਲਿ ਜੇਵੜੀ ਹਉਮੈ ਕੇ ਫਾਸਾ ॥੨॥
ਰਾਜੁ ਕਮਾਵੈ ਦਹ ਦਿਸ ਸਾਰੀ ॥ ਮਾਣੈ ਰੰਗ ਭੋਗ ਬਹੁ ਨਾਰੀ ॥ ਜਿਉ ਨਰਪਤਿ ਸੁਪਨੈ ਭੇਖਾਰੀ ॥੩॥
ਏਕੁ ਕੁਸਲੁ ਮੋ ਕਉ ਸਤਿਗੁਰੂ ਬਤਾਇਆ ॥ ਹਰਿ ਜੋ ਕਿਛੁ ਕਰੇ ਸੁ ਹਰਿ ਕਿਆ ਭਗਤਾ ਭਾਇਆ ॥ ਜਨ ਨਾਨਕ ਹਉਮੈ ਮਾਰਿ ਸਮਾਇਆ ॥੪॥
ਇਨਿ ਬਿਧਿ ਕੁਸਲ ਹੋਤ ਮੇਰੇ ਭਾਈ ॥ ਇਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ਦੂਜਾ ॥
ਗਉੜੀ ਗੁਆਰੇਰੀ ਮਹਲਾ ੫ ॥
ਕਿਉ ਭ੍ਰਮੀਐ ਭ੍ਰਮੁ ਕਿਸ ਕਾ ਹੋਈ ॥ ਜਾ ਜਲਿ ਥਲਿ ਮਹੀਅਲਿ ਰਵਿਆ ਸੋਈ ॥ ਗੁਰਮੁਖਿ ਉਬਰੇ ਮਨਮੁਖ ਪਤਿ ਖੋਈ ॥੧॥
ਜਿਸੁ ਰਾਖੈ ਆਪਿ ਰਾਮੁ ਦਇਆਰਾ ॥ ਤਿਸੁ ਨਹੀ ਦੂਜਾ ਕੋ ਪਹੁਚਨਹਾਰਾ ॥੧॥ ਰਹਾਉ ॥
ਸਭ ਮਹਿ ਵਰਤੈ ਏਕੁ ਅਨੰਤਾ ॥ ਤਾ ਤੂੰ ਸੁਖਿ ਸੋਉ ਹੋਇ ਅਚਿੰਤਾ ॥ ਓਹੁ ਸਭੁ ਕਿਛੁ ਜਾਣੈ ਜੋ ਵਰਤੰਤਾ ॥੨॥
ਮਨਮੁਖ ਮੁਏ ਜਿਨ ਦੂਜੀ ਪਿਆਸਾ ॥ ਬਹੁ ਜੋਨੀ ਭਵਹਿ ਧੁਰਿ ਕਿਰਤਿ ਲਿਖਿਆਸਾ ॥ ਜੈਸਾ ਬੀਜਹਿ ਤੈਸਾ ਖਾਸਾ ॥੩॥
ਦੇਖਿ ਦਰਸੁ ਮਨਿ ਭਇਆ ਵਿਗਾਸਾ ॥ ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ ॥ ਜਨ ਨਾਨਕ ਕੀ ਹਰਿ ਪੂਰਨ ਆਸਾ ॥੪॥੨॥੭੧॥
ਗਉੜੀ ਗੁਆਰੇਰੀ ਮਹਲਾ ੫ ॥
ਕਈ ਜਨਮ ਭਏ ਕੀਟ ਪਤੰਗਾ ॥ ਕਈ ਜਨਮ ਗਜ ਮੀਨ ਕੁਰੰਗਾ ॥ ਕਈ ਜਨਮ ਪੰਖੀ ਸਰਪ ਹੋਇਓ ॥ ਕਈ ਜਨਮ ਹੈਵਰ ਬ੍ਰਿਖ ਜੋਇਓ ॥੧॥
ਮਿਲੁ ਜਗਦੀਸ ਮਿਲਨ ਕੀ ਬਰੀਆ ॥ ਚਿਰੰਕਾਲ ਇਹ ਦੇਹ ਸੰਜਰੀਆ ॥੧॥ ਰਹਾਉ ॥
ਕਈ ਜਨਮ ਸੈਲ ਗਿਰਿ ਕਰਿਆ ॥ ਕਈ ਜਨਮ ਗਰਭ ਹਿਰਿ ਖਰਿਆ ॥ ਕਈ ਜਨਮ ਸਾਖ ਕਰਿ ਉਪਾਇਆ ॥ ਲਖ ਚਉਰਾਸੀਹ ਜੋਨਿ ਭ੍ਰਮਾਇਆ ॥੨॥
ਸਾਧਸੰਗਿ ਭਇਓ ਜਨਮੁ ਪਰਾਪਤਿ ॥ ਕਰਿ ਸੇਵਾ ਭਜੁ ਹਰਿ ਹਰਿ ਗੁਰਮਤਿ ॥ ਤਿਆਗਿ ਮਾਨੁ ਝੂਠੁ ਅਭਿਮਾਨੁ ॥ ਜੀਵਤ ਮਰਹਿ ਦਰਗਹ ਪਰਵਾਨੁ ॥੩॥
ਜੋ ਕਿਛੁ ਹੋਆ ਸੁ ਤੁਝ ਤੇ ਹੋਗੁ ॥ ਅਵਰੁ ਨ ਦੂਜਾ ਕਰਣੈ ਜੋਗੁ ॥ ਤਾ ਮਿਲੀਐ ਜਾ ਲੈਹਿ ਮਿਲਾਇ ॥ ਕਹੁ ਨਾਨਕ ਹਰਿ ਹਰਿ ਗੁਣ ਗਾਇ ॥੪॥੩॥੭੨॥
ਗਉੜੀ ਗੁਆਰੇਰੀ ਮਹਲਾ ੫ ॥
ਕਰਮ ਭੂਮਿ ਮਹਿ ਬੋਅਹੁ ਨਾਮੁ ॥ ਪੂਰਨ ਹੋਇ ਤੁਮਾਰਾ ਕਾਮੁ ॥ ਫਲ ਪਾਵਹਿ ਮਿਟੈ ਜਮ ਤ੍ਰਾਸ ॥ ਨਿਤ ਗਾਵਹਿ ਹਰਿ ਹਰਿ ਗੁਣ ਜਾਸ ॥੧॥
ਹਰਿ ਹਰਿ ਨਾਮੁ ਅੰਤਰਿ ਉਰਿ ਧਾਰਿ ॥ ਸੀਘਰ ਕਾਰਜੁ ਲੇਹੁ ਸਵਾਰਿ ॥੧॥ ਰਹਾਉ ॥
ਅਪਨੇ ਪ੍ਰਭ ਸਿਉ ਹੋਹੁ ਸਾਵਧਾਨੁ ॥ ਤਾ ਤੂੰ ਦਰਗਹ ਪਾਵਹਿ ਮਾਨੁ ॥
hasatee ghoRe dhekh vigaasaa ||
lasakar joRe neb khavaasaa ||
gal jevaRee haumai ke faasaa ||2||
raaj kamaavai dheh dhis saaree ||
maanai ra(n)g bhog bahu naaree ||
jiau narapat supanai bhekhaaree ||3||
ek kusal mo kau satiguroo bataiaa ||
har jo kichh kare su har kiaa bhagataa bhaiaa ||
jan naanak haumai maar samaiaa ||4||
ein bidh kusal hot mere bhaiee ||
eiau paieeaai har raam sahaiee ||1|| rahaau dhoojaa ||
gauRee guaareree mahalaa panjavaa ||
kiau bhrameeaai bhram kis kaa hoiee ||
jaa jal thal maheeal raviaa soiee ||
gurmukh ubare manmukh pat khoiee ||1||
jis raakhai aap raam dhiaaraa ||
tis nahee dhoojaa ko pahuchanahaaraa ||1|| rahaau ||
sabh meh varatai ek ana(n)taa ||
taa too(n) sukh soau hoi achi(n)taa ||
oh sabh kichh jaanai jo varata(n)taa ||2||
manmukh mue jin dhoojee piaasaa ||
bahu jonee bhaveh dhur kirat likhiaasaa ||
jaisaa beejeh taisaa khaasaa ||3||
dhekh dharas man bhiaa vigaasaa ||
sabh nadharee aaiaa braham paragaasaa ||
jan naanak kee har pooran aasaa ||4||2||71||
gauRee guaareree mahalaa panjavaa ||
kiee janam bhe keeT pata(n)gaa ||
kiee janam gaj meen kura(n)gaa ||
kiee janam pa(n)khee sarap hoio ||
kiee janam haivar birakh joio ||1||
mil jagadhees milan kee bareeaa ||
chira(n)kaal ieh dheh sa(n)jareeaa ||1|| rahaau ||
kiee janam sail gir kariaa ||
kiee janam garabh hir khariaa ||
kiee janam saakh kar upaiaa ||
lakh chauraaseeh jon bhramaiaa ||2||
saadhasa(n)g bhio janam paraapat ||
kar sevaa bhaj har har gurmat ||
tiaag maan jhooTh abhimaan ||
jeevat mareh dharageh paravaan ||3||
jo kichh hoaa su tujh te hog ||
avar na dhoojaa karanai jog ||
taa mileeaai jaa laih milai ||
kahu naanak har har gun gai ||4||3||72||
gauRee guaareree mahalaa panjavaa ||
karam bhoom meh boahu naam ||
pooran hoi tumaaraa kaam ||
fal paaveh miTai jam traas ||
nit gaaveh har har gun jaas ||1||
har har naam a(n)tar ur dhaar ||
seeghar kaaraj leh savaar ||1|| rahaau ||
apane prabh siau hoh saavadhaan ||
taa too(n) dharageh paaveh maan ||