Sri Guru Granth Sahib

ਅੰਗ ੧੭੭

ਉਕਤਿ ਸਿਆਣਪ ਸਗਲੀ ਤਿਆਗੁ ॥ ਸੰਤ ਜਨਾ ਕੀ ਚਰਣੀ ਲਾਗੁ ॥੨॥
ਸਰਬ ਜੀਅ ਹਹਿ ਜਾ ਕੈ ਹਾਥਿ ॥ ਕਦੇ ਨ ਵਿਛੁੜੈ ਸਭ ਕੈ ਸਾਥਿ ॥ ਉਪਾਵ ਛੋਡਿ ਗਹੁ ਤਿਸ ਕੀ ਓਟ ॥ ਨਿਮਖ ਮਾਹਿ ਹੋਵੈ ਤੇਰੀ ਛੋਟਿ ॥੩॥
ਸਦਾ ਨਿਕਟਿ ਕਰਿ ਤਿਸ ਨੋ ਜਾਣੁ ॥ ਪ੍ਰਭ ਕੀ ਆਗਿਆ ਸਤਿ ਕਰਿ ਮਾਨੁ ॥ ਗੁਰ ਕੈ ਬਚਨਿ ਮਿਟਾਵਹੁ ਆਪੁ ॥ ਹਰਿ ਹਰਿ ਨਾਮੁ ਨਾਨਕ ਜਪਿ ਜਾਪੁ ॥੪॥੪॥੭੩॥
ਗਉੜੀ ਗੁਆਰੇਰੀ ਮਹਲਾ ੫ ॥
ਗੁਰ ਕਾ ਬਚਨੁ ਸਦਾ ਅਬਿਨਾਸੀ ॥ ਗੁਰ ਕੈ ਬਚਨਿ ਕਟੀ ਜਮ ਫਾਸੀ ॥ ਗੁਰ ਕਾ ਬਚਨੁ ਜੀਅ ਕੈ ਸੰਗਿ ॥ ਗੁਰ ਕੈ ਬਚਨਿ ਰਚੈ ਰਾਮ ਕੈ ਰੰਗਿ ॥੧॥
ਜੋ ਗੁਰਿ ਦੀਆ ਸੁ ਮਨ ਕੈ ਕਾਮਿ ॥ ਸੰਤ ਕਾ ਕੀਆ ਸਤਿ ਕਰਿ ਮਾਨਿ ॥੧॥ ਰਹਾਉ ॥
ਗੁਰ ਕਾ ਬਚਨੁ ਅਟਲ ਅਛੇਦ ॥ ਗੁਰ ਕੈ ਬਚਨਿ ਕਟੇ ਭ੍ਰਮ ਭੇਦ ॥ ਗੁਰ ਕਾ ਬਚਨੁ ਕਤਹੁ ਨ ਜਾਇ ॥ ਗੁਰ ਕੈ ਬਚਨਿ ਹਰਿ ਕੇ ਗੁਣ ਗਾਇ ॥੨॥
ਗੁਰ ਕਾ ਬਚਨੁ ਜੀਅ ਕੈ ਸਾਥ ॥ ਗੁਰ ਕਾ ਬਚਨੁ ਅਨਾਥ ਕੋ ਨਾਥ ॥ ਗੁਰ ਕੈ ਬਚਨਿ ਨਰਕਿ ਨ ਪਵੈ ॥ ਗੁਰ ਕੈ ਬਚਨਿ ਰਸਨਾ ਅੰਮ੍ਰਿਤੁ ਰਵੈ ॥੩॥
ਗੁਰ ਕਾ ਬਚਨੁ ਪਰਗਟੁ ਸੰਸਾਰਿ ॥ ਗੁਰ ਕੈ ਬਚਨਿ ਨ ਆਵੈ ਹਾਰਿ ॥ ਜਿਸੁ ਜਨ ਹੋਏ ਆਪਿ ਕ੍ਰਿਪਾਲ ॥ ਨਾਨਕ ਸਤਿਗੁਰ ਸਦਾ ਦਇਆਲ ॥੪॥੫॥੭੪॥
ਗਉੜੀ ਗੁਆਰੇਰੀ ਮਹਲਾ ੫ ॥
ਜਿਨਿ ਕੀਤਾ ਮਾਟੀ ਤੇ ਰਤਨੁ ॥ ਗਰਭ ਮਹਿ ਰਾਖਿਆ ਜਿਨਿ ਕਰਿ ਜਤਨੁ ॥ ਜਿਨਿ ਦੀਨੀ ਸੋਭਾ ਵਡਿਆਈ ॥ ਤਿਸੁ ਪ੍ਰਭ ਕਉ ਆਠ ਪਹਰ ਧਿਆਈ ॥੧॥
ਰਮਈਆ ਰੇਨੁ ਸਾਧ ਜਨ ਪਾਵਉ ॥ ਗੁਰ ਮਿਲਿ ਅਪੁਨਾ ਖਸਮੁ ਧਿਆਵਉ ॥੧॥ ਰਹਾਉ ॥
ਜਿਨਿ ਕੀਤਾ ਮੂੜ ਤੇ ਬਕਤਾ ॥ ਜਿਨਿ ਕੀਤਾ ਬੇਸੁਰਤ ਤੇ ਸੁਰਤਾ ॥ ਜਿਸੁ ਪਰਸਾਦਿ ਨਵੈ ਨਿਧਿ ਪਾਈ ॥ ਸੋ ਪ੍ਰਭੁ ਮਨ ਤੇ ਬਿਸਰਤ ਨਾਹੀ ॥੨॥
ਜਿਨਿ ਦੀਆ ਨਿਥਾਵੇ ਕਉ ਥਾਨੁ ॥ ਜਿਨਿ ਦੀਆ ਨਿਮਾਨੇ ਕਉ ਮਾਨੁ ॥ ਜਿਨਿ ਕੀਨੀ ਸਭ ਪੂਰਨ ਆਸਾ ॥ ਸਿਮਰਉ ਦਿਨੁ ਰੈਨਿ ਸਾਸ ਗਿਰਾਸਾ ॥੩॥
ਜਿਸੁ ਪ੍ਰਸਾਦਿ ਮਾਇਆ ਸਿਲਕ ਕਾਟੀ ॥ ਗੁਰ ਪ੍ਰਸਾਦਿ ਅੰਮ੍ਰਿਤੁ ਬਿਖੁ ਖਾਟੀ ॥ ਕਹੁ ਨਾਨਕ ਇਸ ਤੇ ਕਿਛੁ ਨਾਹੀ ॥ ਰਾਖਨਹਾਰੇ ਕਉ ਸਾਲਾਹੀ ॥੪॥੬॥੭੫॥
ਗਉੜੀ ਗੁਆਰੇਰੀ ਮਹਲਾ ੫ ॥
ਤਿਸ ਕੀ ਸਰਣਿ ਨਾਹੀ ਭਉ ਸੋਗੁ ॥ ਉਸ ਤੇ ਬਾਹਰਿ ਕਛੂ ਨ ਹੋਗੁ ॥ ਤਜੀ ਸਿਆਣਪ ਬਲ ਬੁਧਿ ਬਿਕਾਰ ॥ ਦਾਸ ਅਪਨੇ ਕੀ ਰਾਖਨਹਾਰ ॥੧॥
ਜਪਿ ਮਨ ਮੇਰੇ ਰਾਮ ਰਾਮ ਰੰਗਿ ॥ ਘਰਿ ਬਾਹਰਿ ਤੇਰੈ ਸਦ ਸੰਗਿ ॥੧॥ ਰਹਾਉ ॥
ਤਿਸ ਕੀ ਟੇਕ ਮਨੈ ਮਹਿ ਰਾਖੁ ॥

Ang 177

aukat siaanap sagalee tiaag ||
sa(n)t janaa kee charanee laag ||2||
sarab jeea heh jaa kai haath ||
kadhe na vichhuRai sabh kai saath ||
aupaav chhodd gahu tis kee oT ||
nimakh maeh hovai teree chhoT ||3||
sadhaa nikaT kar tis no jaan ||
prabh kee aagiaa sat kar maan ||
gur kai bachan miTaavahu aap ||
har har naam naanak jap jaap ||4||4||73||
gauRee guaareree mahalaa panjavaa ||
gur kaa bachan sadhaa abinaasee ||
gur kai bachan kaTee jam faasee ||
gur kaa bachan jeea kai sa(n)g ||
gur kai bachan rachai raam kai ra(n)g ||1||
jo gur dheeaa su man kai kaam ||
sa(n)t kaa keeaa sat kar maan ||1|| rahaau ||
gur kaa bachan aTal achhedh ||
gur kai bachan kaTe bhram bhedh ||
gur kaa bachan katahu na jai ||
gur kai bachan har ke gun gai ||2||
gur kaa bachan jeea kai saath ||
gur kaa bachan anaath ko naath ||
gur kai bachan narak na pavai ||
gur kai bachan rasanaa a(n)mrit ravai ||3||
gur kaa bachan paragaT sa(n)saar ||
gur kai bachan na aavai haar ||
jis jan hoe aap kirapaal || naanak satigur sadhaa dhiaal ||4||5||74||
gauRee guaareree mahalaa panjavaa ||
jin keetaa maaTee te ratan ||
garabh meh raakhiaa jin kar jatan ||
jin dheenee sobhaa vaddiaaiee ||
tis prabh kau aaTh pahar dhiaaiee ||1||
ramieeaa ren saadh jan paavau ||
gur mil apunaa khasam dhiaavau ||1|| rahaau ||
jin keetaa mooR te bakataa ||
jin keetaa besurat te surataa ||
jis parasaadh navai nidh paiee ||
so prabh man te bisarat naahee ||2||
jin dheeaa nithaave kau thaan ||
jin dheeaa nimaane kau maan ||
jin keenee sabh pooran aasaa ||
simarau dhin rain saas giraasaa ||3||
jis prasaadh maiaa silak kaaTee ||
gur prasaadh a(n)mrit bikh khaaTee ||
kahu naanak is te kichh naahee ||
raakhanahaare kau saalaahee ||4||6||75||
gauRee guaareree mahalaa panjavaa ||
tis kee saran naahee bhau sog ||
aus te baahar kachhoo na hog ||
tajee siaanap bal budh bikaar ||
dhaas apane kee raakhanahaar ||1||
jap man mere raam raam ra(n)g ||
ghar baahar terai sadh sa(n)g ||1|| rahaau ||
tis kee Tek manai meh raakh ||