Sri Guru Granth Sahib

ਅੰਗ ੧੭੮

ਗੁਰ ਕਾ ਸਬਦੁ ਅੰਮ੍ਰਿਤ ਰਸੁ ਚਾਖੁ ॥ ਅਵਰਿ ਜਤਨ ਕਹਹੁ ਕਉਨ ਕਾਜ ॥ ਕਰਿ ਕਿਰਪਾ ਰਾਖੈ ਆਪਿ ਲਾਜ ॥੨॥
ਕਿਆ ਮਾਨੁਖ ਕਹਹੁ ਕਿਆ ਜੋਰੁ ॥ ਝੂਠਾ ਮਾਇਆ ਕਾ ਸਭੁ ਸੋਰੁ ॥ ਕਰਣ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥੩॥
ਸਰਬ ਸੁਖਾ ਸੁਖੁ ਸਾਚਾ ਏਹੁ ॥ ਗੁਰ ਉਪਦੇਸੁ ਮਨੈ ਮਹਿ ਲੇਹੁ ॥ ਜਾ ਕਉ ਰਾਮ ਨਾਮ ਲਿਵ ਲਾਗੀ ॥ ਕਹੁ ਨਾਨਕ ਸੋ ਧੰਨੁ ਵਡਭਾਗੀ ॥੪॥੭॥੭੬॥
ਗਉੜੀ ਗੁਆਰੇਰੀ ਮਹਲਾ ੫ ॥
ਸੁਣਿ ਹਰਿ ਕਥਾ ਉਤਾਰੀ ਮੈਲੁ ॥ ਮਹਾ ਪੁਨੀਤ ਭਏ ਸੁਖ ਸੈਲੁ ॥ ਵਡੈ ਭਾਗਿ ਪਾਇਆ ਸਾਧਸੰਗੁ ॥ ਪਾਰਬ੍ਰਹਮ ਸਿਉ ਲਾਗੋ ਰੰਗੁ ॥੧॥
ਹਰਿ ਹਰਿ ਨਾਮੁ ਜਪਤ ਜਨੁ ਤਾਰਿਓ ॥ ਅਗਨਿ ਸਾਗਰੁ ਗੁਰਿ ਪਾਰਿ ਉਤਾਰਿਓ ॥੧॥ ਰਹਾਉ ॥
ਕਰਿ ਕੀਰਤਨੁ ਮਨ ਸੀਤਲ ਭਏ ॥ ਜਨਮ ਜਨਮ ਕੇ ਕਿਲਵਿਖ ਗਏ ॥ ਸਰਬ ਨਿਧਾਨ ਪੇਖੇ ਮਨ ਮਾਹਿ ॥ ਅਬ ਢੂਢਨ ਕਾਹੇ ਕਉ ਜਾਹਿ ॥੨॥
ਪ੍ਰਭ ਅਪੁਨੇ ਜਬ ਭਏ ਦਇਆਲ ॥ ਪੂਰਨ ਹੋਈ ਸੇਵਕ ਘਾਲ ॥ ਬੰਧਨ ਕਾਟਿ ਕੀਏ ਅਪਨੇ ਦਾਸ ॥ ਸਿਮਰਿ ਸਿਮਰਿ ਸਿਮਰਿ ਗੁਣਤਾਸ ॥੩॥
ਏਕੋ ਮਨਿ ਏਕੋ ਸਭ ਠਾਇ ॥ ਪੂਰਨ ਪੂਰਿ ਰਹਿਓ ਸਭ ਜਾਇ ॥ ਗੁਰਿ ਪੂਰੈ ਸਭੁ ਭਰਮੁ ਚੁਕਾਇਆ ॥ ਹਰਿ ਸਿਮਰਤ ਨਾਨਕ ਸੁਖੁ ਪਾਇਆ ॥੪॥੮॥੭੭॥
ਗਉੜੀ ਗੁਆਰੇਰੀ ਮਹਲਾ ੫ ॥
ਅਗਲੇ ਮੁਏ ਸਿ ਪਾਛੈ ਪਰੇ ॥ ਜੋ ਉਬਰੇ ਸੇ ਬੰਧਿ ਲਕੁ ਖਰੇ ॥ ਜਿਹ ਧੰਧੇ ਮਹਿ ਓਇ ਲਪਟਾਏ ॥ ਉਨ ਤੇ ਦੁਗੁਣ ਦਿੜੀ ਉਨ ਮਾਏ ॥੧॥
ਓਹ ਬੇਲਾ ਕਛੁ ਚੀਤਿ ਨ ਆਵੈ ॥ ਬਿਨਸਿ ਜਾਇ ਤਾਹੂ ਲਪਟਾਵੈ ॥੧॥ ਰਹਾਉ ॥
ਆਸਾ ਬੰਧੀ ਮੂਰਖ ਦੇਹ ॥ ਕਾਮ ਕ੍ਰੋਧ ਲਪਟਿਓ ਅਸਨੇਹ ॥ ਸਿਰ ਊਪਰਿ ਠਾਢੋ ਧਰਮ ਰਾਇ ॥ ਮੀਠੀ ਕਰਿ ਕਰਿ ਬਿਖਿਆ ਖਾਇ ॥੨॥
ਹਉ ਬੰਧਉ ਹਉ ਸਾਧਉ ਬੈਰੁ ॥ ਹਮਰੀ ਭੂਮਿ ਕਉਣੁ ਘਾਲੈ ਪੈਰੁ ॥ ਹਉ ਪੰਡਿਤੁ ਹਉ ਚਤੁਰੁ ਸਿਆਣਾ ॥ ਕਰਣੈਹਾਰੁ ਨ ਬੁਝੈ ਬਿਗਾਨਾ ॥੩॥
ਅਪੁਨੀ ਗਤਿ ਮਿਤਿ ਆਪੇ ਜਾਨੈ ॥ ਕਿਆ ਕੋ ਕਹੈ ਕਿਆ ਆਖਿ ਵਖਾਨੈ ॥ ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥ ਅਪਨਾ ਭਲਾ ਸਭ ਕਾਹੂ ਮੰਗਨਾ ॥੪॥
ਸਭ ਕਿਛੁ ਤੇਰਾ ਤੂੰ ਕਰਣੈਹਾਰੁ ॥ ਅੰਤੁ ਨਾਹੀ ਕਿਛੁ ਪਾਰਾਵਾਰੁ ॥ ਦਾਸ ਅਪਨੇ ਕਉ ਦੀਜੈ ਦਾਨੁ ॥ ਕਬਹੂ ਨ ਵਿਸਰੈ ਨਾਨਕ ਨਾਮੁ ॥੫॥੯॥੭੮॥
ਗਉੜੀ ਗੁਆਰੇਰੀ ਮਹਲਾ ੫ ॥
ਅਨਿਕ ਜਤਨ ਨਹੀ ਹੋਤ ਛੁਟਾਰਾ ॥ ਬਹੁਤੁ ਸਿਆਣਪ ਆਗਲ ਭਾਰਾ ॥ ਹਰਿ ਕੀ ਸੇਵਾ ਨਿਰਮਲ ਹੇਤ ॥ ਪ੍ਰਭ ਕੀ ਦਰਗਹ ਸੋਭਾ ਸੇਤ ॥੧॥

Ang 178

gur kaa sabadh a(n)mirat ras chaakh ||
avar jatan kahahu kaun kaaj ||
kar kirapaa raakhai aap laaj ||2||
kiaa maanukh kahahu kiaa jor ||
jhooThaa maiaa kaa sabh sor ||
karan karaavanahaar suaamee ||
sagal ghaTaa ke a(n)tarajaamee ||3||
sarab sukhaa sukh saachaa eh ||
gur upadhes manai meh leh ||
jaa kau raam naam liv laagee ||
kahu naanak so dha(n)n vaddabhaagee ||4||7||76||
gauRee guaareree mahalaa panjavaa ||
sun har kathaa utaaree mail ||
mahaa puneet bhe sukh sail ||
vaddai bhaag paiaa saadhasa(n)g ||
paarabraham siau laago ra(n)g ||1||
har har naam japat jan taario ||
agan saagar gur paar utaario ||1|| rahaau ||
kar keeratan man seetal bhe ||
janam janam ke kilavikh ge ||
sarab nidhaan pekhe man maeh ||
ab ddooddan kaahe kau jaeh ||2||
prabh apune jab bhe dhiaal ||
pooran hoiee sevak ghaal ||
ba(n)dhan kaaT ke’ee apane dhaas ||
simar simar simar gunataas ||3||
eko man eko sabh Thai ||
pooran poor rahio sabh jai ||
gur poorai sabh bharam chukaiaa ||
har simarat naanak sukh paiaa ||4||8||77||
gauRee guaareree mahalaa panjavaa ||
agale mue s paachhai pare ||
jo ubare se ba(n)dh lak khare ||
jeh dha(n)dhe meh oi lapaTaae ||
aun te dhugun dhiRee un maae ||1||
oh belaa kachh cheet na aavai ||
binas jai taahoo lapaTaavai ||1|| rahaau ||
aasaa ba(n)dhee moorakh dheh ||
kaam karodh lapaTio asaneh ||
sir uoopar Thaaddo dharam rai ||
meeThee kar kar bikhiaa khai ||2||
hau ba(n)dhau hau saadhau bair || hamaree bhoom kaun ghaalai pair ||
hau pa(n)ddit hau chatur siaanaa ||
karanaihaar na bujhai bigaanaa ||3||
apunee gat mit aape jaanai ||
kiaa ko kahai kiaa aakh vakhaanai ||
jit jit laaveh tit tit laganaa ||
apanaa bhalaa sabh kaahoo ma(n)ganaa ||4||
sabh kichh teraa too(n) karanaihaar ||
a(n)t naahee kichh paaraavaar ||
dhaas apane kau dheejai dhaan ||
kabahoo na visarai naanak naam ||5||9||78||
gauRee guaareree mahalaa panjavaa ||
anik jatan nahee hot chhuTaaraa ||
bahut siaanap aagal bhaaraa ||
har kee sevaa niramal het ||
prabh kee dharageh sobhaa set ||1||