ਮਨ ਮੇਰੇ ਗਹੁ ਹਰਿ ਨਾਮ ਕਾ ਓਲਾ ॥ ਤੁਝੈ ਨ ਲਾਗੈ ਤਾਤਾ ਝੋਲਾ ॥੧॥ ਰਹਾਉ ॥
ਜਿਉ ਬੋਹਿਥੁ ਭੈ ਸਾਗਰ ਮਾਹਿ ॥ ਅੰਧਕਾਰ ਦੀਪਕ ਦੀਪਾਹਿ ॥ ਅਗਨਿ ਸੀਤ ਕਾ ਲਾਹਸਿ ਦੂਖ ॥ ਨਾਮੁ ਜਪਤ ਮਨਿ ਹੋਵਤ ਸੂਖ ॥੨॥
ਉਤਰਿ ਜਾਇ ਤੇਰੇ ਮਨ ਕੀ ਪਿਆਸ ॥ ਪੂਰਨ ਹੋਵੈ ਸਗਲੀ ਆਸ ॥ ਡੋਲੈ ਨਾਹੀ ਤੁਮਰਾ ਚੀਤੁ ॥ ਅੰਮ੍ਰਿਤ ਨਾਮੁ ਜਪਿ ਗੁਰਮੁਖਿ ਮੀਤ ॥੩॥
ਨਾਮੁ ਅਉਖਧੁ ਸੋਈ ਜਨੁ ਪਾਵੈ ॥ ਕਰਿ ਕਿਰਪਾ ਜਿਸੁ ਆਪਿ ਦਿਵਾਵੈ ॥ ਹਰਿ ਹਰਿ ਨਾਮੁ ਜਾ ਕੈ ਹਿਰਦੈ ਵਸੈ ॥ ਦੂਖੁ ਦਰਦੁ ਤਿਹ ਨਾਨਕ ਨਸੈ ॥੪॥੧੦॥੭੯॥
ਗਉੜੀ ਗੁਆਰੇਰੀ ਮਹਲਾ ੫ ॥
ਬਹੁਤੁ ਦਰਬੁ ਕਰਿ ਮਨੁ ਨ ਅਘਾਨਾ ॥ ਅਨਿਕ ਰੂਪ ਦੇਖਿ ਨਹ ਪਤੀਆਨਾ ॥ ਪੁਤ੍ਰ ਕਲਤ੍ਰ ਉਰਝਿਓ ਜਾਨਿ ਮੇਰੀ ॥ ਓਹ ਬਿਨਸੈ ਓਇ ਭਸਮੈ ਢੇਰੀ ॥੧॥
ਬਿਨੁ ਹਰਿ ਭਜਨ ਦੇਖਉ ਬਿਲਲਾਤੇ ॥ ਧ੍ਰਿਗੁ ਤਨੁ ਧ੍ਰਿਗੁ ਧਨੁ ਮਾਇਆ ਸੰਗਿ ਰਾਤੇ ॥੧॥ ਰਹਾਉ ॥
ਜਿਉ ਬਿਗਾਰੀ ਕੈ ਸਿਰਿ ਦੀਜਹਿ ਦਾਮ ॥ ਓਇ ਖਸਮੈ ਕੈ ਗ੍ਰਿਹਿ ਉਨ ਦੂਖ ਸਹਾਮ ॥ ਜਿਉ ਸੁਪਨੈ ਹੋਇ ਬੈਸਤ ਰਾਜਾ ॥ ਨੇਤ੍ਰ ਪਸਾਰੈ ਤਾ ਨਿਰਾਰਥ ਕਾਜਾ ॥੨॥
ਜਿਉ ਰਾਖਾ ਖੇਤ ਊਪਰਿ ਪਰਾਏ ॥ ਖੇਤੁ ਖਸਮ ਕਾ ਰਾਖਾ ਉਠਿ ਜਾਏ ॥ ਉਸੁ ਖੇਤ ਕਾਰਣਿ ਰਾਖਾ ਕੜੈ ॥ ਤਿਸ ਕੈ ਪਾਲੈ ਕਛੂ ਨ ਪੜੈ ॥੩॥
ਜਿਸ ਕਾ ਰਾਜੁ ਤਿਸੈ ਕਾ ਸੁਪਨਾ ॥ ਜਿਨਿ ਮਾਇਆ ਦੀਨੀ ਤਿਨਿ ਲਾਈ ਤ੍ਰਿਸਨਾ ॥ ਆਪਿ ਬਿਨਾਹੇ ਆਪਿ ਕਰੇ ਰਾਸਿ ॥ ਨਾਨਕ ਪ੍ਰਭ ਆਗੈ ਅਰਦਾਸਿ ॥੪॥੧੧॥੮੦॥
ਗਉੜੀ ਗੁਆਰੇਰੀ ਮਹਲਾ ੫ ॥
ਬਹੁ ਰੰਗ ਮਾਇਆ ਬਹੁ ਬਿਧਿ ਪੇਖੀ ॥ ਕਲਮ ਕਾਗਦ ਸਿਆਨਪ ਲੇਖੀ ॥ ਮਹਰ ਮਲੂਕ ਹੋਇ ਦੇਖਿਆ ਖਾਨ ॥ ਤਾ ਤੇ ਨਾਹੀ ਮਨੁ ਤ੍ਰਿਪਤਾਨ ॥੧॥
ਸੋ ਸੁਖੁ ਮੋ ਕਉ ਸੰਤ ਬਤਾਵਹੁ ॥ ਤ੍ਰਿਸਨਾ ਬੂਝੈ ਮਨੁ ਤ੍ਰਿਪਤਾਵਹੁ ॥੧॥ ਰਹਾਉ ॥
ਅਸੁ ਪਵਨ ਹਸਤਿ ਅਸਵਾਰੀ ॥ ਚੋਆ ਚੰਦਨੁ ਸੇਜ ਸੁੰਦਰਿ ਨਾਰੀ ॥ ਨਟ ਨਾਟਿਕ ਆਖਾਰੇ ਗਾਇਆ ॥ ਤਾ ਮਹਿ ਮਨਿ ਸੰਤੋਖੁ ਨ ਪਾਇਆ ॥੨॥
ਤਖਤੁ ਸਭਾ ਮੰਡਨ ਦੋਲੀਚੇ ॥ ਸਗਲ ਮੇਵੇ ਸੁੰਦਰ ਬਾਗੀਚੇ ॥ ਆਖੇੜ ਬਿਰਤਿ ਰਾਜਨ ਕੀ ਲੀਲਾ ॥ ਮਨੁ ਨ ਸੁਹੇਲਾ ਪਰਪੰਚੁ ਹੀਲਾ ॥੩॥
ਕਰਿ ਕਿਰਪਾ ਸੰਤਨ ਸਚੁ ਕਹਿਆ ॥ ਸਰਬ ਸੂਖ ਇਹੁ ਆਨੰਦੁ ਲਹਿਆ ॥ ਸਾਧਸੰਗਿ ਹਰਿ ਕੀਰਤਨੁ ਗਾਈਐ ॥ ਕਹੁ ਨਾਨਕ ਵਡਭਾਗੀ ਪਾਈਐ ॥੪॥
ਜਾ ਕੈ ਹਰਿ ਧਨੁ ਸੋਈ ਸੁਹੇਲਾ ॥ ਪ੍ਰਭ ਕਿਰਪਾ ਤੇ ਸਾਧਸੰਗਿ ਮੇਲਾ ॥੧॥ ਰਹਾਉ ਦੂਜਾ ॥੧੨॥੮੧॥
ਗਉੜੀ ਗੁਆਰੇਰੀ ਮਹਲਾ ੫ ॥
man mere gahu har naam kaa olaa ||
tujhai na laagai taataa jholaa ||1|| rahaau ||
jiau bohith bhai saagar maeh ||
a(n)dhakaar dheepak dheepaeh ||
agan seet kaa laahas dhookh ||
naam japat man hovat sookh ||2||
autar jai tere man kee piaas ||
pooran hovai sagalee aas ||
ddolai naahee tumaraa cheet ||
a(n)mirat naam jap gurmukh meet ||3||
naam aaukhadh soiee jan paavai ||
kar kirapaa jis aap dhivaavai ||
har har naam jaa kai hiradhai vasai ||
dhookh dharadh teh naanak nasai ||4||10||79||
gauRee guaareree mahalaa panjavaa ||
bahut dharab kar man na aghaanaa ||
anik roop dhekh neh pateeaanaa ||
putr kalatr urajhio jaan meree ||
oh binasai oi bhasamai dderee ||1||
bin har bhajan dhekhau bilalaate ||
dhirag tan dhirag dhan maiaa sa(n)g raate ||1|| rahaau ||
jiau bigaaree kai sir dheejeh dhaam ||
oi khasamai kai gireh un dhookh sahaam ||
jiau supanai hoi baisat raajaa ||
netr pasaarai taa niraarath kaajaa ||2||
jiau raakhaa khet uoopar paraae ||
khet khasam kaa raakhaa uTh jaae ||
aus khet kaaran raakhaa kaRai ||
tis kai paalai kachhoo na paRai ||3||
jis kaa raaj tisai kaa supanaa ||
jin maiaa dheenee tin laiee tirasanaa ||
aap binaahe aap kare raas ||
naanak prabh aagai aradhaas ||4||11||80||
gauRee guaareree mahalaa panjavaa ||
bahu ra(n)g maiaa bahu bidh pekhee ||
kalam kaagadh siaanap lekhee ||
mahar malook hoi dhekhiaa khaan ||
taa te naahee man tirapataan ||1||
so sukh mo kau sa(n)t bataavahu ||
tirasanaa boojhai man tirapataavahu ||1|| rahaau ||
as pavan hasat asavaaree ||
choaa cha(n)dhan sej su(n)dhar naaree ||
naT naaTik aakhaare gaiaa ||
taa meh man sa(n)tokh na paiaa ||2||
takhat sabhaa ma(n)ddan dholeeche ||
sagal meve su(n)dhar baageeche ||
aakheR birat raajan kee leelaa ||
man na suhelaa parapa(n)ch heelaa ||3||
kar kirapaa sa(n)tan sach kahiaa ||
sarab sookh ih aana(n)dh lahiaa ||
saadhasa(n)g har keeratan gaieeaai ||
kahu naanak vaddabhaagee paieeaai ||4||
jaa kai har dhan soiee suhelaa ||
prabh kirapaa te saadhasa(n)g melaa ||1|| rahaau dhoojaa ||12||81||
gauRee guaareree mahalaa panjavaa ||