Sri Guru Granth Sahib

ਅੰਗ १੮

ਕੇਤੀਆ ਤੇਰੀਆ ਕੁਦਰਤੀ ਕੇਵਡ ਤੇਰੀ ਦਾਤਿ ॥ ਕੇਤੇ ਤੇਰੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ ॥ ਕੇਤੇ ਤੇਰੇ ਰੂਪ ਰੰਗ ਕੇਤੇ ਜਾਤਿ ਅਜਾਤਿ ॥੩॥
ਸਚੁ ਮਿਲੈ ਸਚੁ ਊਪਜੈ ਸਚ ਮਹਿ ਸਾਚਿ ਸਮਾਇ ॥ ਸੁਰਤਿ ਹੋਵੈ ਪਤਿ ਊਗਵੈ ਗੁਰਬਚਨੀ ਭਉ ਖਾਇ ॥ ਨਾਨਕ ਸਚਾ ਪਾਤਿਸਾਹੁ ਆਪੇ ਲਏ ਮਿਲਾਇ ॥੪॥੧੦॥
ਸਿਰੀਰਾਗੁ ਮਹਲਾ ੧ ॥
ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥ ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥ ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥੧॥
ਮਨ ਰੇ ਸਚੁ ਮਿਲੈ ਭਉ ਜਾਇ ॥ ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥੧॥ ਰਹਾਉ ॥
ਕੇਤਾ ਆਖਣੁ ਆਖੀਐ ਆਖਣਿ ਤੋਟਿ ਨ ਹੋਇ ॥ ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥ ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥੨॥
ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥ ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ ॥ ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥੩॥
ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ ॥ ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥ ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥੪॥੧੧॥
ਸਿਰੀਰਾਗੁ ਮਹਲੁ ੧ ॥
ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ ॥ ਲਾਲੁ ਗੁਲਾਲੁ ਗਹਬਰਾ ਸਚਾ ਰੰਗੁ ਚੜਾਉ ॥ ਸਚੁ ਮਿਲੈ ਸੰਤੋਖੀਆ ਹਰਿ ਜਪਿ ਏਕੈ ਭਾਇ ॥੧॥
ਭਾਈ ਰੇ ਸੰਤ ਜਨਾ ਕੀ ਰੇਣੁ ॥ ਸੰਤ ਸਭਾ ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ ॥੧॥ ਰਹਾਉ ॥
ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ ॥ ਸਚੁ ਕਰਣੀ ਦੇ ਪਾਈਐ ਦਰੁ ਘਰੁ ਮਹਲੁ ਪਿਆਰਿ ॥ ਗੁਰਮੁਖਿ ਮਨੁ ਸਮਝਾਈਐ ਆਤਮ ਰਾਮੁ ਬੀਚਾਰਿ ॥੨॥
ਤ੍ਰਿਬਿਧਿ ਕਰਮ ਕਮਾਈਅਹਿ ਆਸ ਅੰਦੇਸਾ ਹੋਇ ॥ ਕਿਉ ਗੁਰ ਬਿਨੁ ਤ੍ਰਿਕੁਟੀ ਛੁਟਸੀ ਸਹਜਿ ਮਿਲਿਐ ਸੁਖੁ ਹੋਇ ॥ ਨਿਜ ਘਰਿ ਮਹਲੁ ਪਛਾਣੀਐ ਨਦਰਿ ਕਰੇ ਮਲੁ ਧੋਇ ॥੩॥
ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ ਕਿਉ ਘਰ ਵਾਸੁ ॥ ਏਕੋ ਸਬਦੁ ਵੀਚਾਰੀਐ ਅਵਰ ਤਿਆਗੈ ਆਸ ॥ ਨਾਨਕ ਦੇਖਿ ਦਿਖਾਈਐ ਹਉ ਸਦ ਬਲਿਹਾਰੈ ਜਾਸੁ ॥੪॥੧੨॥
ਸਿਰੀਰਾਗੁ ਮਹਲਾ ੧ ॥
ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥ ਕਲਰ ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿ ਪਾਇ ॥ ਬਿਨੁ ਸਬਦੈ ਸੁਖੁ ਨਾ ਥੀਐ ਪਿਰ ਬਿਨੁ ਦੂਖੁ ਨ ਜਾਇ ॥੧॥
ਮੁੰਧੇ ਪਿਰ ਬਿਨੁ ਕਿਆ ਸੀਗਾਰੁ ॥

Ang 18

keteeaa tereeaa kudharatee kevadd teree dhaat ||
kete tere jeea ja(n)t sifat kareh dhin raat ||
kete tere roop ra(n)g kete jaat ajaat ||3||
sach milai sach uoopajai sach meh saach samai ||
surat hovai pat uoogavai gurbachanee bhau khai ||
naanak sachaa paatisaahu aape le milai ||4||10||
sireeraag mahalaa pehilaa ||
bhalee saree j ubaree haumai muiee gharaahu ||
dhoot lage fir chaakaree satigur kaa vesaahu ||
kalap tiaagee baadh hai sachaa veparavaahu ||1||
man re sach milai bhau jai ||
bhai bin nirabhau kiau theeaai gurmukh sabadh samai ||1|| rahaau ||
ketaa aakhan aakheeaai aakhan toT na hoi ||
ma(n)gan vaale ketaRe dhaataa eko soi ||
jis ke jeea paraan hai man vasiaai sukh hoi ||2||
jag supanaa baajee banee khin meh khel khelai ||
sa(n)jogee mil ekase vijogee uTh jai ||
jo tis bhaanaa so theeaai avar na karanaa jai ||3||
gurmukh vasat vesaaheeaai sach vakhar sach raas ||
jinee sach vana(n)jiaa gur poore saabaas ||
naanak vasat pachhaanasee sach saudhaa jis paas ||4||11||
sireeraag mahal pehilaa ||
dhaat milai fun dhaat kau sifatee sifat samai ||
laal gulaal gahabaraa sachaa ra(n)g chaRaau ||
sach milai sa(n)tokheeaa har jap ekai bhai ||1||
bhaiee re sa(n)t janaa kee ren ||
sa(n)t sabhaa gur paieeaai mukat padhaarath dhen ||1|| rahaau ||
uoochau thaan suhaavanaa uoopar mahal muraar ||
sach karanee dhe paieeaai dhar ghar mahal piaar ||
gurmukh man samajhaieeaai aatam raam beechaar ||2||
tirabidh karam kamaie’eeh aas a(n)dhesaa hoi ||
kiau gur bin tirakuTee chhuTasee sahaj miliaai sukh hoi ||
nij ghar mahal pachhaaneeaai nadhar kare mal dhoi ||3||
bin gur mail na utarai bin har kiau ghar vaas ||
eko sabadh veechaareeaai avar tiaagai aas ||
naanak dhekh dhikhaieeaai hau sadh balihaarai jaas ||4||12||
sireeraag mahalaa pehilaa ||
dhirag jeevan dhohaaganee muThee dhoojai bhai ||
kalar keree ka(n)dh jiau ahinis kir ddeh pai ||
bin sabadhai sukh naa theeaai pir bin dhookh na jai ||1||
mu(n)dhe pir bin kiaa seegaar ||