Sri Guru Granth Sahib

ਅੰਗ ੧੮੨

ਬਿਆਪਤ ਹਰਖ ਸੋਗ ਬਿਸਥਾਰ ॥ ਬਿਆਪਤ ਸੁਰਗ ਨਰਕ ਅਵਤਾਰ ॥ ਬਿਆਪਤ ਧਨ ਨਿਰਧਨ ਪੇਖਿ ਸੋਭਾ ॥ ਮੂਲੁ ਬਿਆਧੀ ਬਿਆਪਸਿ ਲੋਭਾ ॥੧॥
ਮਾਇਆ ਬਿਆਪਤ ਬਹੁ ਪਰਕਾਰੀ ॥ ਸੰਤ ਜੀਵਹਿ ਪ੍ਰਭ ਓਟ ਤੁਮਾਰੀ ॥੧॥ ਰਹਾਉ ॥
ਬਿਆਪਤ ਅਹੰਬੁਧਿ ਕਾ ਮਾਤਾ ॥ ਬਿਆਪਤ ਪੁਤ੍ਰ ਕਲਤ੍ਰ ਸੰਗਿ ਰਾਤਾ ॥ ਬਿਆਪਤ ਹਸਤਿ ਘੋੜੇ ਅਰੁ ਬਸਤਾ ॥ ਬਿਆਪਤ ਰੂਪ ਜੋਬਨ ਮਦ ਮਸਤਾ ॥੨॥
ਬਿਆਪਤ ਭੂਮਿ ਰੰਕ ਅਰੁ ਰੰਗਾ ॥ ਬਿਆਪਤ ਗੀਤ ਨਾਦ ਸੁਣਿ ਸੰਗਾ ॥ ਬਿਆਪਤ ਸੇਜ ਮਹਲ ਸੀਗਾਰ ॥ ਪੰਚ ਦੂਤ ਬਿਆਪਤ ਅੰਧਿਆਰ ॥੩॥
ਬਿਆਪਤ ਕਰਮ ਕਰੈ ਹਉ ਫਾਸਾ ॥ ਬਿਆਪਤਿ ਗਿਰਸਤ ਬਿਆਪਤ ਉਦਾਸਾ ॥ ਆਚਾਰ ਬਿਉਹਾਰ ਬਿਆਪਤ ਇਹ ਜਾਤਿ ॥ ਸਭ ਕਿਛੁ ਬਿਆਪਤ ਬਿਨੁ ਹਰਿ ਰੰਗ ਰਾਤ ॥੪॥
ਸੰਤਨ ਕੇ ਬੰਧਨ ਕਾਟੇ ਹਰਿ ਰਾਇ ॥ ਤਾ ਕਉ ਕਹਾ ਬਿਆਪੈ ਮਾਇ ॥ ਕਹੁ ਨਾਨਕ ਜਿਨਿ ਧੂਰਿ ਸੰਤ ਪਾਈ ॥ ਤਾ ਕੈ ਨਿਕਟਿ ਨ ਆਵੈ ਮਾਈ ॥੫॥੧੯॥੮੮॥
ਗਉੜੀ ਗੁਆਰੇਰੀ ਮਹਲਾ ੫ ॥
ਨੈਨਹੁ ਨੀਦ ਪਰ ਦ੍ਰਿਸਟਿ ਵਿਕਾਰ ॥ ਸ੍ਰਵਣ ਸੋਏ ਸੁਣਿ ਨਿੰਦ ਵੀਚਾਰ ॥ ਰਸਨਾ ਸੋਈ ਲੋਭਿ ਮੀਠੈ ਸਾਦਿ ॥ ਮਨੁ ਸੋਇਆ ਮਾਇਆ ਬਿਸਮਾਦਿ ॥੧॥
ਇਸੁ ਗ੍ਰਿਹ ਮਹਿ ਕੋਈ ਜਾਗਤੁ ਰਹੈ ॥ ਸਾਬਤੁ ਵਸਤੁ ਓਹੁ ਅਪਨੀ ਲਹੈ ॥੧॥ ਰਹਾਉ ॥
ਸਗਲ ਸਹੇਲੀ ਅਪਨੈ ਰਸ ਮਾਤੀ ॥ ਗ੍ਰਿਹ ਅਪੁਨੇ ਕੀ ਖਬਰਿ ਨ ਜਾਤੀ ॥ ਮੁਸਨਹਾਰ ਪੰਚ ਬਟਵਾਰੇ ॥ ਸੂਨੇ ਨਗਰਿ ਪਰੇ ਠਗਹਾਰੇ ॥੨॥
ਉਨ ਤੇ ਰਾਖੈ ਬਾਪੁ ਨ ਮਾਈ ॥ ਉਨ ਤੇ ਰਾਖੈ ਮੀਤੁ ਨ ਭਾਈ ॥ ਦਰਬਿ ਸਿਆਣਪ ਨਾ ਓਇ ਰਹਤੇ ॥ ਸਾਧਸੰਗਿ ਓਇ ਦੁਸਟ ਵਸਿ ਹੋਤੇ ॥੩॥
ਕਰਿ ਕਿਰਪਾ ਮੋਹਿ ਸਾਰਿੰਗਪਾਣਿ ॥ ਸੰਤਨ ਧੂਰਿ ਸਰਬ ਨਿਧਾਨ ॥ ਸਾਬਤੁ ਪੂੰਜੀ ਸਤਿਗੁਰ ਸੰਗਿ ॥ ਨਾਨਕੁ ਜਾਗੈ ਪਾਰਬ੍ਰਹਮ ਕੈ ਰੰਗਿ ॥੪॥
ਸੋ ਜਾਗੈ ਜਿਸੁ ਪ੍ਰਭੁ ਕਿਰਪਾਲੁ ॥ ਇਹ ਪੂੰਜੀ ਸਾਬਤੁ ਧਨੁ ਮਾਲੁ ॥੧॥ ਰਹਾਉ ਦੂਜਾ ॥੨੦॥੮੯॥
ਗਉੜੀ ਗੁਆਰੇਰੀ ਮਹਲਾ ੫ ॥
ਜਾ ਕੈ ਵਸਿ ਖਾਨ ਸੁਲਤਾਨ ॥ ਜਾ ਕੈ ਵਸਿ ਹੈ ਸਗਲ ਜਹਾਨ ॥ ਜਾ ਕਾ ਕੀਆ ਸਭੁ ਕਿਛੁ ਹੋਇ ॥ ਤਿਸ ਤੇ ਬਾਹਰਿ ਨਾਹੀ ਕੋਇ ॥੧॥
ਕਹੁ ਬੇਨੰਤੀ ਅਪੁਨੇ ਸਤਿਗੁਰ ਪਾਹਿ ॥ ਕਾਜ ਤੁਮਾਰੇ ਦੇਇ ਨਿਬਾਹਿ ॥੧॥ ਰਹਾਉ ॥
ਸਭ ਤੇ ਊਚ ਜਾ ਕਾ ਦਰਬਾਰੁ ॥ ਸਗਲ ਭਗਤ ਜਾ ਕਾ ਨਾਮੁ ਅਧਾਰੁ ॥ ਸਰਬ ਬਿਆਪਿਤ ਪੂਰਨ ਧਨੀ ॥ ਜਾ ਕੀ ਸੋਭਾ ਘਟਿ ਘਟਿ ਬਨੀ ॥੨॥
ਜਿਸੁ ਸਿਮਰਤ ਦੁਖ ਡੇਰਾ ਢਹੈ ॥ ਜਿਸੁ ਸਿਮਰਤ ਜਮੁ ਕਿਛੂ ਨ ਕਹੈ ॥ ਜਿਸੁ ਸਿਮਰਤ ਹੋਤ ਸੂਕੇ ਹਰੇ ॥

Ang 182

biaapat harakh sog bisathaar ||
biaapat surag narak avataar ||
biaapat dhan niradhan pekh sobhaa ||
mool biaadhee biaapas lobhaa ||1||
maiaa biaapat bahu parakaaree ||
sa(n)t jeeveh prabh oT tumaaree ||1|| rahaau ||
biaapat aha(n)budh kaa maataa ||
biaapat putr kalatr sa(n)g raataa ||
biaapat hasat ghoRe ar basataa ||
biaapat roop joban madh masataa ||2||
biaapat bhoom ra(n)k ar ra(n)gaa ||
biaapat geet naadh sun sa(n)gaa ||
biaapat sej mahal seegaar ||
pa(n)ch dhoot biaapat a(n)dhiaar ||3||
biaapat karam karai hau faasaa ||
biaapat girasat biaapat udhaasaa ||
aachaar biauhaar biaapat ieh jaat ||
sabh kichh biaapat bin har ra(n)g raat ||4||
sa(n)tan ke ba(n)dhan kaaTe har rai ||
taa kau kahaa biaapai mai ||
kahu naanak jin dhoor sa(n)t paiee || taa kai nikaT na aavai maiee ||5||19||88||
gauRee guaareree mahalaa panjavaa ||
nainahu needh par dhirasaT vikaar ||
sravan soe sun ni(n)dh veechaar ||
rasanaa soiee lobh meeThai saadh ||
man soiaa maiaa bisamaadh ||1||
eis gireh meh koiee jaagat rahai ||
saabat vasat oh apanee lahai ||1|| rahaau ||
sagal sahelee apanai ras maatee ||
gireh apune kee khabar na jaatee ||
musanahaar pa(n)ch baTavaare ||
soone nagar pare Thagahaare ||2||
aun te raakhai baap na maiee ||
aun te raakhai meet na bhaiee ||
dharab siaanap naa oi rahate ||
saadhasa(n)g oi dhusaT vas hote ||3||
kar kirapaa moh saari(n)gapaan ||
sa(n)tan dhoor sarab nidhaan ||
saabat poo(n)jee satigur sa(n)g ||
naanak jaagai paarabraham kai ra(n)g ||4||
so jaagai jis prabh kirapaal ||
eeh poo(n)jee saabat dhan maal ||1|| rahaau dhoojaa ||20||89||
gauRee guaareree mahalaa panjavaa ||
jaa kai vas khaan sulataan ||
jaa kai vas hai sagal jahaan ||
jaa kaa keeaa sabh kichh hoi ||
tis te baahar naahee koi ||1||
kahu bena(n)tee apune satigur paeh ||
kaaj tumaare dhei nibaeh ||1|| rahaau ||
sabh te uooch jaa kaa dharabaar ||
sagal bhagat jaa kaa naam adhaar ||
sarab biaapit pooran dhanee ||
jaa kee sobhaa ghaT ghaT banee ||2||
jis simarat dhukh dderaa ddahai ||
jis simarat jam kichhoo na kahai ||
jis simarat hot sooke hare ||