Sri Guru Granth Sahib

ਅੰਗ ੧੮੩

ਜਿਸੁ ਸਿਮਰਤ ਡੂਬਤ ਪਾਹਨ ਤਰੇ ॥੩॥
ਸੰਤ ਸਭਾ ਕਉ ਸਦਾ ਜੈਕਾਰੁ ॥ ਹਰਿ ਹਰਿ ਨਾਮੁ ਜਨ ਪ੍ਰਾਨ ਅਧਾਰੁ ॥ ਕਹੁ ਨਾਨਕ ਮੇਰੀ ਸੁਣੀ ਅਰਦਾਸਿ ॥ ਸੰਤ ਪ੍ਰਸਾਦਿ ਮੋ ਕਉ ਨਾਮ ਨਿਵਾਸਿ ॥੪॥੨੧॥੯੦॥
ਗਉੜੀ ਗੁਆਰੇਰੀ ਮਹਲਾ ੫ ॥
ਸਤਿਗੁਰ ਦਰਸਨਿ ਅਗਨਿ ਨਿਵਾਰੀ ॥ ਸਤਿਗੁਰ ਭੇਟਤ ਹਉਮੈ ਮਾਰੀ ॥ ਸਤਿਗੁਰ ਸੰਗਿ ਨਾਹੀ ਮਨੁ ਡੋਲੈ ॥ ਅੰਮ੍ਰਿਤ ਬਾਣੀ ਗੁਰਮੁਖਿ ਬੋਲੈ ॥੧॥
ਸਭੁ ਜਗੁ ਸਾਚਾ ਜਾ ਸਚ ਮਹਿ ਰਾਤੇ ॥ ਸੀਤਲ ਸਾਤਿ ਗੁਰ ਤੇ ਪ੍ਰਭ ਜਾਤੇ ॥੧॥ ਰਹਾਉ ॥
ਸੰਤ ਪ੍ਰਸਾਦਿ ਜਪੈ ਹਰਿ ਨਾਉ ॥ ਸੰਤ ਪ੍ਰਸਾਦਿ ਹਰਿ ਕੀਰਤਨੁ ਗਾਉ ॥ ਸੰਤ ਪ੍ਰਸਾਦਿ ਸਗਲ ਦੁਖ ਮਿਟੇ ॥ ਸੰਤ ਪ੍ਰਸਾਦਿ ਬੰਧਨ ਤੇ ਛੁਟੇ ॥੨॥
ਸੰਤ ਕ੍ਰਿਪਾ ਤੇ ਮਿਟੇ ਮੋਹ ਭਰਮ ॥ ਸਾਧ ਰੇਣ ਮਜਨ ਸਭਿ ਧਰਮ ॥ ਸਾਧ ਕ੍ਰਿਪਾਲ ਦਇਆਲ ਗੋਵਿੰਦੁ ॥ ਸਾਧਾ ਮਹਿ ਇਹ ਹਮਰੀ ਜਿੰਦੁ ॥੩॥
ਕਿਰਪਾ ਨਿਧਿ ਕਿਰਪਾਲ ਧਿਆਵਉ ॥ ਸਾਧਸੰਗਿ ਤਾ ਬੈਠਣੁ ਪਾਵਉ ॥ ਮੋਹਿ ਨਿਰਗੁਣ ਕਉ ਪ੍ਰਭਿ ਕੀਨੀ ਦਇਆ ॥ ਸਾਧਸੰਗਿ ਨਾਨਕ ਨਾਮੁ ਲਇਆ ॥੪॥੨੨॥੯੧॥
ਗਉੜੀ ਗੁਆਰੇਰੀ ਮਹਲਾ ੫ ॥
ਸਾਧਸੰਗਿ ਜਪਿਓ ਭਗਵੰਤੁ ॥ ਕੇਵਲ ਨਾਮੁ ਦੀਓ ਗੁਰਿ ਮੰਤੁ ॥ ਤਜਿ ਅਭਿਮਾਨ ਭਏ ਨਿਰਵੈਰ ॥ ਆਠ ਪਹਰ ਪੂਜਹੁ ਗੁਰ ਪੈਰ ॥੧॥
ਅਬ ਮਤਿ ਬਿਨਸੀ ਦੁਸਟ ਬਿਗਾਨੀ ॥ ਜਬ ਤੇ ਸੁਣਿਆ ਹਰਿ ਜਸੁ ਕਾਨੀ ॥੧॥ ਰਹਾਉ ॥
ਸਹਜ ਸੂਖ ਆਨੰਦ ਨਿਧਾਨ ॥ ਰਾਖਨਹਾਰ ਰਖਿ ਲੇਇ ਨਿਦਾਨ ॥ ਦੂਖ ਦਰਦ ਬਿਨਸੇ ਭੈ ਭਰਮ ॥ ਆਵਣ ਜਾਣ ਰਖੇ ਕਰਿ ਕਰਮ ॥੨॥
ਪੇਖੈ ਬੋਲੈ ਸੁਣੈ ਸਭੁ ਆਪਿ ॥ ਸਦਾ ਸੰਗਿ ਤਾ ਕਉ ਮਨ ਜਾਪਿ ॥ ਸੰਤ ਪ੍ਰਸਾਦਿ ਭਇਓ ਪਰਗਾਸੁ ॥ ਪੂਰਿ ਰਹੇ ਏਕੈ ਗੁਣਤਾਸੁ ॥੩॥
ਕਹਤ ਪਵਿਤ੍ਰ ਸੁਣਤ ਪੁਨੀਤ ॥ ਗੁਣ ਗੋਵਿੰਦ ਗਾਵਹਿ ਨਿਤ ਨੀਤ ॥ ਕਹੁ ਨਾਨਕ ਜਾ ਕਉ ਹੋਹੁ ਕ੍ਰਿਪਾਲ ॥ ਤਿਸੁ ਜਨ ਕੀ ਸਭ ਪੂਰਨ ਘਾਲ ॥੪॥੨੩॥੯੨॥
ਗਉੜੀ ਗੁਆਰੇਰੀ ਮਹਲਾ ੫ ॥
ਬੰਧਨ ਤੋੜਿ ਬੋਲਾਵੈ ਰਾਮੁ ॥ ਮਨ ਮਹਿ ਲਾਗੈ ਸਾਚੁ ਧਿਆਨੁ ॥ ਮਿਟਹਿ ਕਲੇਸ ਸੁਖੀ ਹੋਇ ਰਹੀਐ ॥ ਐਸਾ ਦਾਤਾ ਸਤਿਗੁਰੁ ਕਹੀਐ ॥੧॥
ਸੋ ਸੁਖਦਾਤਾ ਜਿ ਨਾਮੁ ਜਪਾਵੈ ॥ ਕਰਿ ਕਿਰਪਾ ਤਿਸੁ ਸੰਗਿ ਮਿਲਾਵੈ ॥੧॥ ਰਹਾਉ ॥
ਜਿਸੁ ਹੋਇ ਦਇਆਲੁ ਤਿਸੁ ਆਪਿ ਮਿਲਾਵੈ ॥ ਸਰਬ ਨਿਧਾਨ ਗੁਰੂ ਤੇ ਪਾਵੈ ॥ ਆਪੁ ਤਿਆਗਿ ਮਿਟੈ ਆਵਣ ਜਾਣਾ ॥ ਸਾਧ ਕੈ ਸੰਗਿ ਪਾਰਬ੍ਰਹਮੁ ਪਛਾਣਾ ॥੨॥
ਜਨ ਊਪਰਿ ਪ੍ਰਭ ਭਏ ਦਇਆਲ ॥

Ang 183

jis simarat ddoobat paahan tare ||3||
sa(n)t sabhaa kau sadhaa jaikaar ||
har har naam jan praan adhaar ||
kahu naanak meree sunee aradhaas ||
sa(n)t prasaadh mo kau naam nivaas ||4||21||90||
gauRee guaareree mahalaa panjavaa ||
satigur dharasan agan nivaaree ||
satigur bheTat haumai maaree ||
satigur sa(n)g naahee man ddolai ||
a(n)mirat baanee gurmukh bolai ||1||
sabh jag saachaa jaa sach meh raate ||
seetal saat gur te prabh jaate ||1|| rahaau ||
sa(n)t prasaadh japai har naau ||
sa(n)t prasaadh har keeratan gaau ||
sa(n)t prasaadh sagal dhukh miTe ||
sa(n)t prasaadh ba(n)dhan te chhuTe ||2||
sa(n)t kirapaa te miTe moh bharam ||
saadh ren majan sabh dharam ||
saadh kirapaal dhiaal govi(n)dh ||
saadhaa meh ieh hamaree ji(n)dh ||3||
kirapaa nidh kirapaal dhiaavau || saadhasa(n)g taa baiThan paavau ||
moh niragun kau prabh keenee dhiaa ||
saadhasa(n)g naanak naam liaa ||4||22||91||
gauRee guaareree mahalaa panjavaa ||
saadhasa(n)g japio bhagava(n)t ||
keval naam dheeo gur ma(n)t ||
taj abhimaan bhe niravair ||
aaTh pahar poojahu gur pair ||1||
ab mat binasee dhusaT bigaanee ||
jab te suniaa har jas kaanee ||1|| rahaau ||
sahaj sookh aana(n)dh nidhaan ||
raakhanahaar rakh lei nidhaan ||
dhookh dharadh binase bhai bharam ||
aavan jaan rakhe kar karam ||2||
pekhai bolai sunai sabh aap ||
sadhaa sa(n)g taa kau man jaap ||
sa(n)t prasaadh bhio paragaas ||
poor rahe ekai gunataas ||3||
kahat pavitr sunat puneet || gun govi(n)dh gaaveh nit neet ||
kahu naanak jaa kau hoh kirapaal ||
tis jan kee sabh pooran ghaal ||4||23||92||
gauRee guaareree mahalaa panjavaa ||
ba(n)dhan toR bolaavai raam ||
man meh laagai saach dhiaan || miTeh kales sukhee hoi raheeaai ||
aaisaa dhaataa satigur kaheeaai ||1||
so sukhadhaataa j naam japaavai ||
kar kirapaa tis sa(n)g milaavai ||1|| rahaau ||
jis hoi dhiaal tis aap milaavai ||
sarab nidhaan guroo te paavai ||
aap tiaag miTai aavan jaanaa ||
saadh kai sa(n)g paarabraham pachhaanaa ||2||
jan uoopar prabh bhe dhiaal ||