Sri Guru Granth Sahib

ਅੰਗ ੧੮੫

ਹਰਿ ਹਰਿ ਨਾਮੁ ਜੀਅ ਪ੍ਰਾਨ ਅਧਾਰੁ ॥ ਸਾਚਾ ਧਨੁ ਪਾਇਓ ਹਰਿ ਰੰਗਿ ॥ ਦੁਤਰੁ ਤਰੇ ਸਾਧ ਕੈ ਸੰਗਿ ॥੩॥
ਸੁਖਿ ਬੈਸਹੁ ਸੰਤ ਸਜਨ ਪਰਵਾਰੁ ॥ ਹਰਿ ਧਨੁ ਖਟਿਓ ਜਾ ਕਾ ਨਾਹਿ ਸੁਮਾਰੁ ॥ ਜਿਸਹਿ ਪਰਾਪਤਿ ਤਿਸੁ ਗੁਰੁ ਦੇਇ ॥ ਨਾਨਕ ਬਿਰਥਾ ਕੋਇ ਨ ਹੇਇ ॥੪॥੨੭॥੯੬॥
ਗਉੜੀ ਗੁਆਰੇਰੀ ਮਹਲਾ ੫ ॥
ਹਸਤ ਪੁਨੀਤ ਹੋਹਿ ਤਤਕਾਲ ॥ ਬਿਨਸਿ ਜਾਹਿ ਮਾਇਆ ਜੰਜਾਲ ॥ ਰਸਨਾ ਰਮਹੁ ਰਾਮ ਗੁਣ ਨੀਤ ॥ ਸੁਖੁ ਪਾਵਹੁ ਮੇਰੇ ਭਾਈ ਮੀਤ ॥੧॥
ਲਿਖੁ ਲੇਖਣਿ ਕਾਗਦਿ ਮਸਵਾਣੀ ॥ ਰਾਮ ਨਾਮ ਹਰਿ ਅੰਮ੍ਰਿਤ ਬਾਣੀ ॥੧॥ ਰਹਾਉ ॥
ਇਹ ਕਾਰਜਿ ਤੇਰੇ ਜਾਹਿ ਬਿਕਾਰ ॥ ਸਿਮਰਤ ਰਾਮ ਨਾਹੀ ਜਮ ਮਾਰ ॥ ਧਰਮ ਰਾਇ ਕੇ ਦੂਤ ਨ ਜੋਹੈ ॥ ਮਾਇਆ ਮਗਨ ਨ ਕਛੂਐ ਮੋਹੈ ॥੨॥
ਉਧਰਹਿ ਆਪਿ ਤਰੈ ਸੰਸਾਰੁ ॥ ਰਾਮ ਨਾਮ ਜਪਿ ਏਕੰਕਾਰੁ ॥ ਆਪਿ ਕਮਾਉ ਅਵਰਾ ਉਪਦੇਸ ॥ ਰਾਮ ਨਾਮ ਹਿਰਦੈ ਪਰਵੇਸ ॥੩॥
ਜਾ ਕੈ ਮਾਥੈ ਏਹੁ ਨਿਧਾਨੁ ॥ ਸੋਈ ਪੁਰਖੁ ਜਪੈ ਭਗਵਾਨੁ ॥ ਆਠ ਪਹਰ ਹਰਿ ਹਰਿ ਗੁਣ ਗਾਉ ॥ ਕਹੁ ਨਾਨਕ ਹਉ ਤਿਸੁ ਬਲਿ ਜਾਉ ॥੪॥੨੮॥੯੭॥
ਰਾਗੁ ਗਉੜੀ ਗੁਆਰੇਰੀ ਮਹਲਾ ੫ ਚਉਪਦੇ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਜੋ ਪਰਾਇਓ ਸੋਈ ਅਪਨਾ ॥ ਜੋ ਤਜਿ ਛੋਡਨ ਤਿਸੁ ਸਿਉ ਮਨੁ ਰਚਨਾ ॥੧॥
ਕਹਹੁ ਗੁਸਾਈ ਮਿਲੀਐ ਕੇਹ ॥ ਜੋ ਬਿਬਰਜਤ ਤਿਸ ਸਿਉ ਨੇਹ ॥੧॥ ਰਹਾਉ ॥
ਝੂਠੁ ਬਾਤ ਸਾ ਸਚੁ ਕਰਿ ਜਾਤੀ ॥ ਸਤਿ ਹੋਵਨੁ ਮਨਿ ਲਗੈ ਨ ਰਾਤੀ ॥੨॥
ਬਾਵੈ ਮਾਰਗੁ ਟੇਢਾ ਚਲਨਾ ॥ ਸੀਧਾ ਛੋਡਿ ਅਪੂਠਾ ਬੁਨਨਾ ॥੩॥
ਦੁਹਾ ਸਿਰਿਆ ਕਾ ਖਸਮੁ ਪ੍ਰਭੁ ਸੋਈ ॥ ਜਿਸੁ ਮੇਲੇ ਨਾਨਕ ਸੋ ਮੁਕਤਾ ਹੋਈ ॥੪॥੨੯॥੯੮॥
ਗਉੜੀ ਗੁਆਰੇਰੀ ਮਹਲਾ ੫ ॥
ਕਲਿਜੁਗ ਮਹਿ ਮਿਲਿ ਆਏ ਸੰਜੋਗ ॥ ਜਿਚਰੁ ਆਗਿਆ ਤਿਚਰੁ ਭੋਗਹਿ ਭੋਗ ॥੧॥
ਜਲੈ ਨ ਪਾਈਐ ਰਾਮ ਸਨੇਹੀ ॥ ਕਿਰਤਿ ਸੰਜੋਗਿ ਸਤੀ ਉਠਿ ਹੋਈ ॥੧॥ ਰਹਾਉ ॥
ਦੇਖਾ ਦੇਖੀ ਮਨਹਠਿ ਜਲਿ ਜਾਈਐ ॥ ਪ੍ਰਿਅ ਸੰਗੁ ਨ ਪਾਵੈ ਬਹੁ ਜੋਨਿ ਭਵਾਈਐ ॥੨॥
ਸੀਲ ਸੰਜਮਿ ਪ੍ਰਿਅ ਆਗਿਆ ਮਾਨੈ ॥ ਤਿਸੁ ਨਾਰੀ ਕਉ ਦੁਖੁ ਨ ਜਮਾਨੈ ॥੩॥
ਕਹੁ ਨਾਨਕ ਜਿਨਿ ਪ੍ਰਿਉ ਪਰਮੇਸਰੁ ਕਰਿ ਜਾਨਿਆ ॥ ਧੰਨੁ ਸਤੀ ਦਰਗਹ ਪਰਵਾਨਿਆ ॥੪॥੩੦॥੯੯॥
ਗਉੜੀ ਗੁਆਰੇਰੀ ਮਹਲਾ ੫ ॥
ਹਮ ਧਨਵੰਤ ਭਾਗਠ ਸਚ ਨਾਇ ॥ ਹਰਿ ਗੁਣ ਗਾਵਹ ਸਹਜਿ ਸੁਭਾਇ ॥੧॥ ਰਹਾਉ ॥

Ang 185

har har naam jeea praan adhaar ||
saachaa dhan paio har ra(n)g ||
dhutar tare saadh kai sa(n)g ||3||
sukh baisahu sa(n)t sajan paravaar ||
har dhan khaTio jaa kaa naeh sumaar ||
jiseh paraapat tis gur dhei ||
naanak birathaa koi na hei ||4||27||96||
gauRee guaareree mahalaa panjavaa ||
hasat puneet hoh tatakaal ||
binas jaeh maiaa ja(n)jaal ||
rasanaa ramahu raam gun neet ||
sukh paavahu mere bhaiee meet ||1||
likh lekhan kaagadh masavaanee ||
raam naam har a(n)mirat baanee ||1|| rahaau ||
eeh kaaraj tere jaeh bikaar ||
simarat raam naahee jam maar ||
dharam rai ke dhoot na johai ||
maiaa magan na kachhooaai mohai ||2||
audhareh aap tarai sa(n)saar ||
raam naam jap eka(n)kaar ||
aap kamaau avaraa upadhes ||
raam naam hiradhai paraves ||3||
jaa kai maathai eh nidhaan ||
soiee purakh japai bhagavaan ||
aaTh pahar har har gun gaau ||
kahu naanak hau tis bal jaau ||4||28||97||
raag gauRee guaareree mahalaa panjavaa chaupadhe dhupadhe
ikOankaar satigur prasaadh ||
jo paraio soiee apanaa ||
jo taj chhoddan tis siau man rachanaa ||1||
kahahu gusaiee mileeaai keh ||
jo bibarajat tis siau neh ||1|| rahaau ||
jhooTh baat saa sach kar jaatee ||
sat hovan man lagai na raatee ||2||
baavai maarag Teddaa chalanaa ||
seedhaa chhodd apooThaa bunanaa ||3||
dhuhaa siriaa kaa khasam prabh soiee ||
jis mele naanak so mukataa hoiee ||4||29||98||
gauRee guaareree mahalaa panjavaa ||
kalijug meh mil aae sa(n)jog ||
jichar aagiaa tichar bhogeh bhog ||1||
jalai na paieeaai raam sanehee ||
kirat sa(n)jog satee uTh hoiee ||1|| rahaau ||
dhekhaa dhekhee manahaTh jal jaieeaai ||
pria sa(n)g na paavai bahu jon bhavaieeaai ||2||
seel sa(n)jam pria aagiaa maanai ||
tis naaree kau dhukh na jamaanai ||3||
kahu naanak jin priau paramesar kar jaaniaa ||
dha(n)n satee dharageh paravaaniaa ||4||30||99||
gauRee guaareree mahalaa panjavaa ||
ham dhanava(n)t bhaagaTh sach nai ||
har gun gaaveh sahaj subhai ||1|| rahaau ||