Sri Guru Granth Sahib

ਅੰਗ १੯

ਦਰਿ ਘਰਿ ਢੋਈ ਨ ਲਹੈ ਦਰਗਹ ਝੂਠੁ ਖੁਆਰੁ ॥੧॥ ਰਹਾਉ ॥
ਆਪਿ ਸੁਜਾਣੁ ਨ ਭੁਲਈ ਸਚਾ ਵਡ ਕਿਰਸਾਣੁ ॥ ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ ॥ ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥੨॥
ਗੁਰ ਕਉ ਜਾਣਿ ਨ ਜਾਣਈ ਕਿਆ ਤਿਸੁ ਚਜੁ ਅਚਾਰੁ ॥ ਅੰਧੁਲੈ ਨਾਮੁ ਵਿਸਾਰਿਆ ਮਨਮੁਖਿ ਅੰਧ ਗੁਬਾਰੁ ॥ ਆਵਣੁ ਜਾਣੁ ਨ ਚੁਕਈ ਮਰਿ ਜਨਮੈ ਹੋਇ ਖੁਆਰੁ ॥੩॥
ਚੰਦਨੁ ਮੋਲਿ ਅਣਾਇਆ ਕੁੰਗੂ ਮਾਂਗ ਸੰਧੂਰੁ ॥ ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ ॥ ਜੇ ਧਨ ਕੰਤਿ ਨ ਭਾਵਈ ਤ ਸਭਿ ਅਡੰਬਰ ਕੂੜੁ ॥੪॥
ਸਭਿ ਰਸ ਭੋਗਣ ਬਾਦਿ ਹਹਿ ਸਭਿ ਸੀਗਾਰ ਵਿਕਾਰ ॥ ਜਬ ਲਗੁ ਸਬਦਿ ਨ ਭੇਦੀਐ ਕਿਉ ਸੋਹੈ ਗੁਰਦੁਆਰਿ ॥ ਨਾਨਕ ਧੰਨੁ ਸੁਹਾਗਣੀ ਜਿਨ ਸਹ ਨਾਲਿ ਪਿਆਰੁ ॥੫॥੧੩॥
ਸਿਰੀਰਾਗੁ ਮਹਲਾ ੧ ॥
ਸੁੰਞੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ ॥ ਭਾਹਿ ਬਲੰਦੀ ਵਿਝਵੀ ਧੂਉ ਨ ਨਿਕਸਿਓ ਕਾਇ ॥ ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ ॥੧॥
ਮੂੜੇ ਰਾਮੁ ਜਪਹੁ ਗੁਣ ਸਾਰਿ ॥ ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ ॥੧॥ ਰਹਾਉ ॥
ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ ॥ ਦੁਬਿਧਾ ਲਾਗੇ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ ॥ ਗੁਰਿ ਰਾਖੇ ਸੇ ਉਬਰੇ ਹੋਰਿ ਮੁਠੀ ਧੰਧੈ ਠਗਿ ॥੨॥
ਮੁਈ ਪਰੀਤਿ ਪਿਆਰੁ ਗਇਆ ਮੁਆ ਵੈਰੁ ਵਿਰੋਧੁ ॥ ਧੰਧਾ ਥਕਾ ਹਉ ਮੁਈ ਮਮਤਾ ਮਾਇਆ ਕ੍ਰੋਧੁ ॥ ਕਰਮਿ ਮਿਲੈ ਸਚੁ ਪਾਈਐ ਗੁਰਮੁਖਿ ਸਦਾ ਨਿਰੋਧੁ ॥੩॥
ਸਚੀ ਕਾਰੈ ਸਚੁ ਮਿਲੈ ਗੁਰਮਤਿ ਪਲੈ ਪਾਇ ॥ ਸੋ ਨਰੁ ਜੰਮੈ ਨਾ ਮਰੈ ਨਾ ਆਵੈ ਨਾ ਜਾਇ ॥ ਨਾਨਕ ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ ॥੪॥੧੪॥
ਸਿਰੀਰਾਗੁ ਮਹਲ ੧ ॥
ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ ॥ ਅਉਗਣ ਫਿਰਿ ਲਾਗੂ ਭਏ ਕੂਰਿ ਵਜਾਵੈ ਤੂਰੁ ॥ ਬਿਨੁ ਸਬਦੈ ਭਰਮਾਈਐ ਦੁਬਿਧਾ ਡੋਬੇ ਪੂਰੁ ॥੧॥
ਮਨ ਰੇ ਸਬਦਿ ਤਰਹੁ ਚਿਤੁ ਲਾਇ ॥ ਜਿਨਿ ਗੁਰਮੁਖਿ ਨਾਮੁ ਨ ਬੂਝਿਆ ਮਰਿ ਜਨਮੈ ਆਵੈ ਜਾਇ ॥੧॥ ਰਹਾਉ ॥
ਤਨੁ ਸੂਚਾ ਸੋ ਆਖੀਐ ਜਿਸੁ ਮਹਿ ਸਾਚਾ ਨਾਉ ॥ ਭੈ ਸਚਿ ਰਾਤੀ ਦੇਹੁਰੀ ਜਿਹਵਾ ਸਚੁ ਸੁਆਉ ॥ ਸਚੀ ਨਦਰਿ ਨਿਹਾਲੀਐ ਬਹੁੜਿ ਨ ਪਾਵੈ ਤਾਉ ॥੨॥
ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥ ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ ॥ ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ ॥੩॥
ਇਹੁ ਮਨੁ ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ ॥

Ang 19

dhar ghar ddoiee na lahai dharageh jhooTh khuaar ||1|| rahaau ||
aap sujaan na bhuliee sachaa vadd kirasaan ||
pahilaa dharatee saadh kai sach naam dhe dhaan ||
nau nidh upajai naam ek karam pavai neesaan ||2||
gur kau jaan na jaaniee kiaa tis chaj achaar ||
a(n)dhulai naam visaariaa manmukh a(n)dh gubaar ||
aavan jaan na chukiee mar janamai hoi khuaar ||3||
cha(n)dhan mol anaiaa ku(n)goo maa(n)g sa(n)dhoor ||
choaa cha(n)dhan bahu ghanaa paanaa naal kapoor ||
je dhan ka(n)t na bhaaviee ta sabh adda(n)bar kooR ||4||
sabh ras bhogan baadh heh sabh seegaar vikaar ||
jab lag sabadh na bhedheeaai kiau sohai gurdhuaar ||
naanak dha(n)n suhaaganee jin seh naal piaar ||5||13||
sireeraag mahalaa pehilaa ||
su(n)n(j)ee dheh ddaraavanee jaa jeeau vichahu jai ||
bhaeh bala(n)dhee vijhavee dhooau na nikasio kai ||
pa(n)che ru(n)ne dhukh bhare binase dhoojai bhai ||1||
mooRe raam japahu gun saar ||
haumai mamataa mohanee sabh muThee aha(n)kaar ||1|| rahaau ||
jinee naam visaariaa dhoojee kaarai lag ||
dhubidhaa laage pach mue a(n)tar tirasanaa ag ||
gur raakhe se ubare hor muThee dha(n)dhai Thag ||2||
muiee pareet piaar giaa muaa vair virodh ||
dha(n)dhaa thakaa hau muiee mamataa maiaa karodh ||
karam milai sach paieeaai gurmukh sadhaa nirodh ||3||
sachee kaarai sach milai gurmat palai pai ||
so nar ja(n)mai naa marai naa aavai naa jai ||
naanak dhar paradhaan so dharageh paidhaa jai ||4||14||
sireeraag mahal 1 ||
tan jal bal maaTee bhiaa man maiaa moh manoor ||
aaugan fir laagoo bhe koor vajaavai toor ||
bin sabadhai bharamaieeaai dhubidhaa ddobe poor ||1||
man re sabadh tarahu chit lai ||
jin gurmukh naam na boojhiaa mar janamai aavai jai ||1|| rahaau ||
tan soochaa so aakheeaai jis meh saachaa naau ||
bhai sach raatee dhehuree jihavaa sach suaau ||
sachee nadhar nihaaleeaai bahuR na paavai taau ||2||
saache te pavanaa bhiaa pavanai te jal hoi ||
jal te tirabhavan saajiaa ghaT ghaT jot samoi ||
niramal mailaa naa theeaai sabadh rate pat hoi ||3||
eih man saach sa(n)tokhiaa nadhar kare tis maeh ||