ਕਲਿ ਕਲੇਸ ਗੁਰ ਸਬਦਿ ਨਿਵਾਰੇ ॥ ਆਵਣ ਜਾਣ ਰਹੇ ਸੁਖ ਸਾਰੇ ॥੧॥
ਭੈ ਬਿਨਸੇ ਨਿਰਭਉ ਹਰਿ ਧਿਆਇਆ ॥ ਸਾਧਸੰਗਿ ਹਰਿ ਕੇ ਗੁਣ ਗਾਇਆ ॥੧॥ ਰਹਾਉ ॥
ਚਰਨ ਕਵਲ ਰਿਦ ਅੰਤਰਿ ਧਾਰੇ ॥ ਅਗਨਿ ਸਾਗਰ ਗੁਰਿ ਪਾਰਿ ਉਤਾਰੇ ॥੨॥
ਬੂਡਤ ਜਾਤ ਪੂਰੈ ਗੁਰਿ ਕਾਢੇ ॥ ਜਨਮ ਜਨਮ ਕੇ ਟੂਟੇ ਗਾਢੇ ॥੩॥
ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਿਸੁ ਭੇਟਤ ਗਤਿ ਭਈ ਹਮਾਰੀ ॥੪॥੫੬॥੧੨੫॥
ਗਉੜੀ ਮਹਲਾ ੫ ॥
ਸਾਧਸੰਗਿ ਤਾ ਕੀ ਸਰਨੀ ਪਰਹੁ ॥ ਮਨੁ ਤਨੁ ਅਪਨਾ ਆਗੈ ਧਰਹੁ ॥੧॥
ਅੰਮ੍ਰਿਤ ਨਾਮੁ ਪੀਵਹੁ ਮੇਰੇ ਭਾਈ ॥ ਸਿਮਰਿ ਸਿਮਰਿ ਸਭ ਤਪਤਿ ਬੁਝਾਈ ॥੧॥ ਰਹਾਉ ॥
ਤਜਿ ਅਭਿਮਾਨੁ ਜਨਮ ਮਰਣੁ ਨਿਵਾਰਹੁ ॥ ਹਰਿ ਕੇ ਦਾਸ ਕੇ ਚਰਣ ਨਮਸਕਾਰਹੁ ॥੨॥
ਸਾਸਿ ਸਾਸਿ ਪ੍ਰਭੁ ਮਨਹਿ ਸਮਾਲੇ ॥ ਸੋ ਧਨੁ ਸੰਚਹੁ ਜੋ ਚਾਲੈ ਨਾਲੇ ॥੩॥
ਤਿਸਹਿ ਪਰਾਪਤਿ ਜਿਸੁ ਮਸਤਕਿ ਭਾਗੁ ॥ ਕਹੁ ਨਾਨਕ ਤਾ ਕੀ ਚਰਣੀ ਲਾਗੁ ॥੪॥੫੭॥੧੨੬॥
ਗਉੜੀ ਮਹਲਾ ੫ ॥
ਸੂਕੇ ਹਰੇ ਕੀਏ ਖਿਨ ਮਾਹੇ ॥ ਅੰਮ੍ਰਿਤ ਦ੍ਰਿਸਟਿ ਸੰਚਿ ਜੀਵਾਏ ॥੧॥
ਕਾਟੇ ਕਸਟ ਪੂਰੇ ਗੁਰਦੇਵ ॥ ਸੇਵਕ ਕਉ ਦੀਨੀ ਅਪੁਨੀ ਸੇਵ ॥੧॥ ਰਹਾਉ ॥
ਮਿਟਿ ਗਈ ਚਿੰਤ ਪੁਨੀ ਮਨ ਆਸਾ ॥ ਕਰੀ ਦਇਆ ਸਤਿਗੁਰਿ ਗੁਣਤਾਸਾ ॥੨॥
ਦੁਖ ਨਾਠੇ ਸੁਖ ਆਇ ਸਮਾਏ ॥ ਢੀਲ ਨ ਪਰੀ ਜਾ ਗੁਰਿ ਫੁਰਮਾਏ ॥੩॥
ਇਛ ਪੁਨੀ ਪੂਰੇ ਗੁਰ ਮਿਲੇ ॥ ਨਾਨਕ ਤੇ ਜਨ ਸੁਫਲ ਫਲੇ ॥੪॥੫੮॥੧੨੭॥
ਗਉੜੀ ਮਹਲਾ ੫ ॥
ਤਾਪ ਗਏ ਪਾਈ ਪ੍ਰਭਿ ਸਾਂਤਿ ॥ ਸੀਤਲ ਭਏ ਕੀਨੀ ਪ੍ਰਭ ਦਾਤਿ ॥੧॥
ਪ੍ਰਭ ਕਿਰਪਾ ਤੇ ਭਏ ਸੁਹੇਲੇ ॥ ਜਨਮ ਜਨਮ ਕੇ ਬਿਛੁਰੇ ਮੇਲੇ ॥੧॥ ਰਹਾਉ ॥
ਸਿਮਰਤ ਸਿਮਰਤ ਪ੍ਰਭ ਕਾ ਨਾਉ ॥ ਸਗਲ ਰੋਗ ਕਾ ਬਿਨਸਿਆ ਥਾਉ ॥੨॥
ਸਹਜਿ ਸੁਭਾਇ ਬੋਲੈ ਹਰਿ ਬਾਣੀ ॥ ਆਠ ਪਹਰ ਪ੍ਰਭ ਸਿਮਰਹੁ ਪ੍ਰਾਣੀ ॥੩॥
ਦੂਖੁ ਦਰਦੁ ਜਮੁ ਨੇੜਿ ਨ ਆਵੈ ॥ ਕਹੁ ਨਾਨਕ ਜੋ ਹਰਿ ਗੁਨ ਗਾਵੈ ॥੪॥੫੯॥੧੨੮॥
ਗਉੜੀ ਮਹਲਾ ੫ ॥
ਭਲੇ ਦਿਨਸ ਭਲੇ ਸੰਜੋਗ ॥ ਜਿਤੁ ਭੇਟੇ ਪਾਰਬ੍ਰਹਮ ਨਿਰਜੋਗ ॥੧॥
ਓਹ ਬੇਲਾ ਕਉ ਹਉ ਬਲਿ ਜਾਉ ॥ ਜਿਤੁ ਮੇਰਾ ਮਨੁ ਜਪੈ ਹਰਿ ਨਾਉ ॥੧॥ ਰਹਾਉ ॥
ਸਫਲ ਮੂਰਤੁ ਸਫਲ ਓਹ ਘਰੀ ॥ ਜਿਤੁ ਰਸਨਾ ਉਚਰੈ ਹਰਿ ਹਰੀ ॥੨॥
ਸਫਲੁ ਓਹੁ ਮਾਥਾ ਸੰਤ ਨਮਸਕਾਰਸਿ ॥ ਚਰਣ ਪੁਨੀਤ ਚਲਹਿ ਹਰਿ ਮਾਰਗਿ ॥੩॥
ਕਹੁ ਨਾਨਕ ਭਲਾ ਮੇਰਾ ਕਰਮ ॥ ਜਿਤੁ ਭੇਟੇ ਸਾਧੂ ਕੇ ਚਰਨ ॥੪॥੬੦॥੧੨੯॥
kal kales gur sabadh nivaare ||
aavan jaan rahe sukh saare ||1||
bhai binase nirabhau har dhiaaiaa ||
saadhasa(n)g har ke gun gaiaa ||1|| rahaau ||
charan kaval ridh a(n)tar dhaare ||
agan saagar gur paar utaare ||2||
booddat jaat poorai gur kaadde ||
janam janam ke TooTe gaadde ||3||
kahu naanak tis gur balihaaree ||
jis bheTat gat bhiee hamaaree ||4||56||125||
gauRee mahalaa panjavaa ||
saadhasa(n)g taa kee saranee parahu ||
man tan apanaa aagai dharahu ||1||
a(n)mirat naam peevahu mere bhaiee ||
simar simar sabh tapat bujhaiee ||1|| rahaau ||
taj abhimaan janam maran nivaarahu ||
har ke dhaas ke charan namasakaarahu ||2||
saas saas prabh maneh samaale ||
so dhan sa(n)chahu jo chaalai naale ||3||
tiseh paraapat jis masatak bhaag ||
kahu naanak taa kee charanee laag ||4||57||126||
gauRee mahalaa panjavaa ||
sooke hare ke’ee khin maahe ||
a(n)mirat dhirasaT sa(n)ch jeevaae ||1||
kaaTe kasaT poore gurdhev ||
sevak kau dheenee apunee sev ||1|| rahaau ||
miT giee chi(n)t punee man aasaa ||
karee dhiaa satigur gunataasaa ||2||
dhukh naaThe sukh aai samaae ||
ddeel na paree jaa gur furamaae ||3||
eichh punee poore gur mile ||
naanak te jan sufal fale ||4||58||127||
gauRee mahalaa panjavaa ||
taap ge paiee prabh saa(n)t ||
seetal bhe keenee prabh dhaat ||1||
prabh kirapaa te bhe suhele ||
janam janam ke bichhure mele ||1|| rahaau ||
simarat simarat prabh kaa naau ||
sagal rog kaa binasiaa thaau ||2||
sahaj subhai bolai har baanee ||
aaTh pahar prabh simarahu praanee ||3||
dhookh dharadh jam neR na aavai ||
kahu naanak jo har gun gaavai ||4||59||128||
gauRee mahalaa panjavaa ||
bhale dhinas bhale sa(n)jog ||
jit bheTe paarabraham nirajog ||1||
oh belaa kau hau bal jaau ||
jit meraa man japai har naau ||1|| rahaau ||
safal moorat safal oh gharee ||
jit rasanaa ucharai har haree ||2||
safal oh maathaa sa(n)t namasakaaras ||
charan puneet chaleh har maarag ||3||
kahu naanak bhalaa meraa karam ||
jit bheTe saadhoo ke charan ||4||60||129||