ਗਉੜੀ ਮਹਲਾ ੫ ॥
ਗੁਰ ਕਾ ਸਬਦੁ ਰਾਖੁ ਮਨ ਮਾਹਿ ॥ ਨਾਮੁ ਸਿਮਰਿ ਚਿੰਤਾ ਸਭ ਜਾਹਿ ॥੧॥
ਬਿਨੁ ਭਗਵੰਤ ਨਾਹੀ ਅਨ ਕੋਇ ॥ ਮਾਰੈ ਰਾਖੈ ਏਕੋ ਸੋਇ ॥੧॥ ਰਹਾਉ ॥
ਗੁਰ ਕੇ ਚਰਣ ਰਿਦੈ ਉਰਿ ਧਾਰਿ ॥ ਅਗਨਿ ਸਾਗਰੁ ਜਪਿ ਉਤਰਹਿ ਪਾਰਿ ॥੨॥
ਗੁਰ ਮੂਰਤਿ ਸਿਉ ਲਾਇ ਧਿਆਨੁ ॥ ਈਹਾ ਊਹਾ ਪਾਵਹਿ ਮਾਨੁ ॥੩॥
ਸਗਲ ਤਿਆਗਿ ਗੁਰ ਸਰਣੀ ਆਇਆ ॥ ਮਿਟੇ ਅੰਦੇਸੇ ਨਾਨਕ ਸੁਖੁ ਪਾਇਆ ॥੪॥੬੧॥੧੩੦॥
ਗਉੜੀ ਮਹਲਾ ੫ ॥
ਜਿਸੁ ਸਿਮਰਤ ਦੂਖੁ ਸਭੁ ਜਾਇ ॥ ਨਾਮੁ ਰਤਨੁ ਵਸੈ ਮਨਿ ਆਇ ॥੧॥
ਜਪਿ ਮਨ ਮੇਰੇ ਗੋਵਿੰਦ ਕੀ ਬਾਣੀ ॥ ਸਾਧੂ ਜਨ ਰਾਮੁ ਰਸਨ ਵਖਾਣੀ ॥੧॥ ਰਹਾਉ ॥
ਇਕਸੁ ਬਿਨੁ ਨਾਹੀ ਦੂਜਾ ਕੋਇ ॥ ਜਾ ਕੀ ਦ੍ਰਿਸਟਿ ਸਦਾ ਸੁਖੁ ਹੋਇ ॥੨॥
ਸਾਜਨੁ ਮੀਤੁ ਸਖਾ ਕਰਿ ਏਕੁ ॥ ਹਰਿ ਹਰਿ ਅਖਰ ਮਨ ਮਹਿ ਲੇਖੁ ॥੩॥
ਰਵਿ ਰਹਿਆ ਸਰਬਤ ਸੁਆਮੀ ॥ ਗੁਣ ਗਾਵੈ ਨਾਨਕੁ ਅੰਤਰਜਾਮੀ ॥੪॥੬੨॥੧੩੧॥
ਗਉੜੀ ਮਹਲਾ ੫ ॥
ਭੈ ਮਹਿ ਰਚਿਓ ਸਭੁ ਸੰਸਾਰਾ ॥ ਤਿਸੁ ਭਉ ਨਾਹੀ ਜਿਸੁ ਨਾਮੁ ਅਧਾਰਾ ॥੧॥
ਭਉ ਨ ਵਿਆਪੈ ਤੇਰੀ ਸਰਣਾ ॥ ਜੋ ਤੁਧੁ ਭਾਵੈ ਸੋਈ ਕਰਣਾ ॥੧॥ ਰਹਾਉ ॥
ਸੋਗ ਹਰਖ ਮਹਿ ਆਵਣ ਜਾਣਾ ॥ ਤਿਨਿ ਸੁਖੁ ਪਾਇਆ ਜੋ ਪ੍ਰਭ ਭਾਣਾ ॥੨॥
ਅਗਨਿ ਸਾਗਰੁ ਮਹਾ ਵਿਆਪੈ ਮਾਇਆ ॥ ਸੇ ਸੀਤਲ ਜਿਨ ਸਤਿਗੁਰੁ ਪਾਇਆ ॥੩॥
ਰਾਖਿ ਲੇਇ ਪ੍ਰਭੁ ਰਾਖਨਹਾਰਾ ॥ ਕਹੁ ਨਾਨਕ ਕਿਆ ਜੰਤ ਵਿਚਾਰਾ ॥੪॥੬੩॥੧੩੨॥
ਗਉੜੀ ਮਹਲਾ ੫ ॥
ਤੁਮਰੀ ਕ੍ਰਿਪਾ ਤੇ ਜਪੀਐ ਨਾਉ ॥ ਤੁਮਰੀ ਕ੍ਰਿਪਾ ਤੇ ਦਰਗਹ ਥਾਉ ॥੧॥
ਤੁਝ ਬਿਨੁ ਪਾਰਬ੍ਰਹਮ ਨਹੀ ਕੋਇ ॥ ਤੁਮਰੀ ਕ੍ਰਿਪਾ ਤੇ ਸਦਾ ਸੁਖੁ ਹੋਇ ॥੧॥ ਰਹਾਉ ॥
ਤੁਮ ਮਨਿ ਵਸੇ ਤਉ ਦੂਖੁ ਨ ਲਾਗੈ ॥ ਤੁਮਰੀ ਕ੍ਰਿਪਾ ਤੇ ਭ੍ਰਮੁ ਭਉ ਭਾਗੈ ॥੨॥
ਪਾਰਬ੍ਰਹਮ ਅਪਰੰਪਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥੩॥
ਕਰਉ ਅਰਦਾਸਿ ਅਪਨੇ ਸਤਿਗੁਰ ਪਾਸਿ ॥ ਨਾਨਕ ਨਾਮੁ ਮਿਲੈ ਸਚੁ ਰਾਸਿ ॥੪॥੬੪॥੧੩੩॥
ਗਉੜੀ ਮਹਲਾ ੫ ॥
ਕਣ ਬਿਨਾ ਜੈਸੇ ਥੋਥਰ ਤੁਖਾ ॥ ਨਾਮ ਬਿਹੂਨ ਸੂਨੇ ਸੇ ਮੁਖਾ ॥੧॥
ਹਰਿ ਹਰਿ ਨਾਮੁ ਜਪਹੁ ਨਿਤ ਪ੍ਰਾਣੀ ॥ ਨਾਮ ਬਿਹੂਨ ਧ੍ਰਿਗੁ ਦੇਹ ਬਿਗਾਨੀ ॥੧॥ ਰਹਾਉ ॥
ਨਾਮ ਬਿਨਾ ਨਾਹੀ ਮੁਖਿ ਭਾਗੁ ॥ ਭਰਤ ਬਿਹੂਨ ਕਹਾ ਸੋਹਾਗੁ ॥੨॥
ਨਾਮੁ ਬਿਸਾਰਿ ਲਗੈ ਅਨ ਸੁਆਇ ॥ ਤਾ ਕੀ ਆਸ ਨ ਪੂਜੈ ਕਾਇ ॥੩॥
ਕਰਿ ਕਿਰਪਾ ਪ੍ਰਭ ਅਪਨੀ ਦਾਤਿ ॥ ਨਾਨਕ ਨਾਮੁ ਜਪੈ ਦਿਨ ਰਾਤਿ ॥੪॥੬੫॥੧੩੪॥
gauRee mahalaa panjavaa ||
gur kaa sabadh raakh man maeh ||
naam simar chi(n)taa sabh jaeh ||1||
bin bhagava(n)t naahee an koi ||
maarai raakhai eko soi ||1|| rahaau ||
gur ke charan ridhai ur dhaar ||
agan saagar jap utareh paar ||2||
gur moorat siau lai dhiaan ||
e’eehaa uoohaa paaveh maan ||3||
sagal tiaag gur saranee aaiaa ||
miTe a(n)dhese naanak sukh paiaa ||4||61||130||
gauRee mahalaa panjavaa ||
jis simarat dhookh sabh jai ||
naam ratan vasai man aai ||1||
jap man mere govi(n)dh kee baanee ||
saadhoo jan raam rasan vakhaanee ||1|| rahaau ||
eikas bin naahee dhoojaa koi ||
jaa kee dhirasaT sadhaa sukh hoi ||2||
saajan meet sakhaa kar ek ||
har har akhar man meh lekh ||3||
rav rahiaa sarabat suaamee ||
gun gaavai naanak a(n)tarajaamee ||4||62||131||
gauRee mahalaa panjavaa ||
bhai meh rachio sabh sa(n)saaraa ||
tis bhau naahee jis naam adhaaraa ||1||
bhau na viaapai teree saranaa ||
jo tudh bhaavai soiee karanaa ||1|| rahaau ||
sog harakh meh aavan jaanaa ||
tin sukh paiaa jo prabh bhaanaa ||2||
agan saagar mahaa viaapai maiaa ||
se seetal jin satigur paiaa ||3||
raakh lei prabh raakhanahaaraa ||
kahu naanak kiaa ja(n)t vichaaraa ||4||63||132||
gauRee mahalaa panjavaa ||
tumaree kirapaa te japeeaai naau ||
tumaree kirapaa te dharageh thaau ||1||
tujh bin paarabraham nahee koi ||
tumaree kirapaa te sadhaa sukh hoi ||1|| rahaau ||
tum man vase tau dhookh na laagai ||
tumaree kirapaa te bhram bhau bhaagai ||2||
paarabraham apara(n)par suaamee ||
sagal ghaTaa ke a(n)tarajaamee ||3||
karau aradhaas apane satigur paas ||
naanak naam milai sach raas ||4||64||133||
gauRee mahalaa panjavaa ||
kan binaa jaise thothar tukhaa ||
naam bihoon soone se mukhaa ||1||
har har naam japahu nit praanee ||
naam bihoon dhirag dheh bigaanee ||1|| rahaau ||
naam binaa naahee mukh bhaag ||
bharat bihoon kahaa sohaag ||2||
naam bisaar lagai an suaai ||
taa kee aas na poojai kai ||3||
kar kirapaa prabh apanee dhaat ||
naanak naam japai dhin raat ||4||65||134||