ਗਉੜੀ ਮਹਲਾ ੫ ॥
ਤੂੰ ਸਮਰਥੁ ਤੂੰਹੈ ਮੇਰਾ ਸੁਆਮੀ ॥ ਸਭੁ ਕਿਛੁ ਤੁਮ ਤੇ ਤੂੰ ਅੰਤਰਜਾਮੀ ॥੧॥
ਪਾਰਬ੍ਰਹਮ ਪੂਰਨ ਜਨ ਓਟ ॥ ਤੇਰੀ ਸਰਣਿ ਉਧਰਹਿ ਜਨ ਕੋਟਿ ॥੧॥ ਰਹਾਉ ॥
ਜੇਤੇ ਜੀਅ ਤੇਤੇ ਸਭਿ ਤੇਰੇ ॥ ਤੁਮਰੀ ਕ੍ਰਿਪਾ ਤੇ ਸੂਖ ਘਨੇਰੇ ॥੨॥
ਜੋ ਕਿਛੁ ਵਰਤੈ ਸਭ ਤੇਰਾ ਭਾਣਾ ॥ ਹੁਕਮੁ ਬੂਝੈ ਸੋ ਸਚਿ ਸਮਾਣਾ ॥੩॥
ਕਰਿ ਕਿਰਪਾ ਦੀਜੈ ਪ੍ਰਭ ਦਾਨੁ ॥ ਨਾਨਕ ਸਿਮਰੈ ਨਾਮੁ ਨਿਧਾਨੁ ॥੪॥੬੬॥੧੩੫॥
ਗਉੜੀ ਮਹਲਾ ੫ ॥
ਤਾ ਕਾ ਦਰਸੁ ਪਾਈਐ ਵਡਭਾਗੀ ॥ ਜਾ ਕੀ ਰਾਮ ਨਾਮਿ ਲਿਵ ਲਾਗੀ ॥੧॥
ਜਾ ਕੈ ਹਰਿ ਵਸਿਆ ਮਨ ਮਾਹੀ ॥ ਤਾ ਕਉ ਦੁਖੁ ਸੁਪਨੈ ਭੀ ਨਾਹੀ ॥੧॥ ਰਹਾਉ ॥
ਸਰਬ ਨਿਧਾਨ ਰਾਖੇ ਜਨ ਮਾਹਿ ॥ ਤਾ ਕੈ ਸੰਗਿ ਕਿਲਵਿਖ ਦੁਖ ਜਾਹਿ ॥੨॥
ਜਨ ਕੀ ਮਹਿਮਾ ਕਥੀ ਨ ਜਾਇ ॥ ਪਾਰਬ੍ਰਹਮੁ ਜਨੁ ਰਹਿਆ ਸਮਾਇ ॥੩॥
ਕਰਿ ਕਿਰਪਾ ਪ੍ਰਭ ਬਿਨਉ ਸੁਨੀਜੈ ॥ ਦਾਸ ਕੀ ਧੂਰਿ ਨਾਨਕ ਕਉ ਦੀਜੈ ॥੪॥੬੭॥੧੩੬॥
ਗਉੜੀ ਮਹਲਾ ੫ ॥
ਹਰਿ ਸਿਮਰਤ ਤੇਰੀ ਜਾਇ ਬਲਾਇ ॥ ਸਰਬ ਕਲਿਆਣ ਵਸੈ ਮਨਿ ਆਇ ॥੧॥
ਭਜੁ ਮਨ ਮੇਰੇ ਏਕੋ ਨਾਮ ॥ ਜੀਅ ਤੇਰੇ ਕੈ ਆਵੈ ਕਾਮ ॥੧॥ ਰਹਾਉ ॥
ਰੈਣਿ ਦਿਨਸੁ ਗੁਣ ਗਾਉ ਅਨੰਤਾ ॥ ਗੁਰ ਪੂਰੇ ਕਾ ਨਿਰਮਲ ਮੰਤਾ ॥੨॥
ਛੋਡਿ ਉਪਾਵ ਏਕ ਟੇਕ ਰਾਖੁ ॥ ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥੩॥
ਬਿਖਮ ਸਾਗਰੁ ਤੇਈ ਜਨ ਤਰੇ ॥ ਨਾਨਕ ਜਾ ਕਉ ਨਦਰਿ ਕਰੇ ॥੪॥੬੮॥੧੩੭॥
ਗਉੜੀ ਮਹਲਾ ੫ ॥
ਹਿਰਦੈ ਚਰਨ ਕਮਲ ਪ੍ਰਭ ਧਾਰੇ ॥ ਪੂਰੇ ਸਤਿਗੁਰ ਮਿਲਿ ਨਿਸਤਾਰੇ ॥੧॥
ਗੋਵਿੰਦ ਗੁਣ ਗਾਵਹੁ ਮੇਰੇ ਭਾਈ ॥ ਮਿਲਿ ਸਾਧੂ ਹਰਿ ਨਾਮੁ ਧਿਆਈ ॥੧॥ ਰਹਾਉ ॥
ਦੁਲਭ ਦੇਹ ਹੋਈ ਪਰਵਾਨੁ ॥ ਸਤਿਗੁਰ ਤੇ ਪਾਇਆ ਨਾਮ ਨੀਸਾਨੁ ॥੨॥
ਹਰਿ ਸਿਮਰਤ ਪੂਰਨ ਪਦੁ ਪਾਇਆ ॥ ਸਾਧਸੰਗਿ ਭੈ ਭਰਮ ਮਿਟਾਇਆ ॥੩॥
ਜਤ ਕਤ ਦੇਖਉ ਤਤ ਰਹਿਆ ਸਮਾਇ ॥ ਨਾਨਕ ਦਾਸ ਹਰਿ ਕੀ ਸਰਣਾਇ ॥੪॥੬੯॥੧੩੮॥
ਗਉੜੀ ਮਹਲਾ ੫ ॥
ਗੁਰ ਜੀ ਕੇ ਦਰਸਨ ਕਉ ਬਲਿ ਜਾਉ ॥ ਜਪਿ ਜਪਿ ਜੀਵਾ ਸਤਿਗੁਰ ਨਾਉ ॥੧॥
ਪਾਰਬ੍ਰਹਮ ਪੂਰਨ ਗੁਰਦੇਵ ॥ ਕਰਿ ਕਿਰਪਾ ਲਾਗਉ ਤੇਰੀ ਸੇਵ ॥੧॥ ਰਹਾਉ ॥
ਚਰਨ ਕਮਲ ਹਿਰਦੈ ਉਰ ਧਾਰੀ ॥ ਮਨ ਤਨ ਧਨ ਗੁਰ ਪ੍ਰਾਨ ਅਧਾਰੀ ॥੨॥
ਸਫਲ ਜਨਮੁ ਹੋਵੈ ਪਰਵਾਣੁ ॥ ਗੁਰੁ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥੩॥
ਸੰਤ ਧੂਰਿ ਪਾਈਐ ਵਡਭਾਗੀ ॥ ਨਾਨਕ ਗੁਰ ਭੇਟਤ ਹਰਿ ਸਿਉ ਲਿਵ ਲਾਗੀ ॥੪॥੭੦॥੧੩੯॥
gauRee mahalaa panjavaa ||
too(n) samarath too(n)hai meraa suaamee ||
sabh kichh tum te too(n) a(n)tarajaamee ||1||
paarabraham pooran jan oT ||
teree saran udhareh jan koT ||1|| rahaau ||
jete jeea tete sabh tere ||
tumaree kirapaa te sookh ghanere ||2||
jo kichh varatai sabh teraa bhaanaa ||
hukam boojhai so sach samaanaa ||3||
kar kirapaa dheejai prabh dhaan ||
naanak simarai naam nidhaan ||4||66||135||
gauRee mahalaa panjavaa ||
taa kaa dharas paieeaai vaddabhaagee ||
jaa kee raam naam liv laagee ||1||
jaa kai har vasiaa man maahee ||
taa kau dhukh supanai bhee naahee ||1|| rahaau ||
sarab nidhaan raakhe jan maeh ||
taa kai sa(n)g kilavikh dhukh jaeh ||2||
jan kee mahimaa kathee na jai ||
paarabraham jan rahiaa samai ||3||
kar kirapaa prabh binau suneejai ||
dhaas kee dhoor naanak kau dheejai ||4||67||136||
gauRee mahalaa panjavaa ||
har simarat teree jai balai ||
sarab kaliaan vasai man aai ||1||
bhaj man mere eko naam ||
jeea tere kai aavai kaam ||1|| rahaau ||
rain dhinas gun gaau ana(n)taa ||
gur poore kaa niramal ma(n)taa ||2||
chhodd upaav ek Tek raakh ||
mahaa padhaarath a(n)mirat ras chaakh ||3||
bikham saagar teiee jan tare ||
naanak jaa kau nadhar kare ||4||68||137||
gauRee mahalaa panjavaa ||
hiradhai charan kamal prabh dhaare ||
poore satigur mil nisataare ||1||
govi(n)dh gun gaavahu mere bhaiee ||
mil saadhoo har naam dhiaaiee ||1|| rahaau ||
dhulabh dheh hoiee paravaan ||
satigur te paiaa naam neesaan ||2||
har simarat pooran padh paiaa ||
saadhasa(n)g bhai bharam miTaiaa ||3||
jat kat dhekhau tat rahiaa samai ||
naanak dhaas har kee saranai ||4||69||138||
gauRee mahalaa panjavaa ||
gur jee ke dharasan kau bal jaau ||
jap jap jeevaa satigur naau ||1||
paarabraham pooran gurdhev ||
kar kirapaa laagau teree sev ||1|| rahaau ||
charan kamal hiradhai ur dhaaree ||
man tan dhan gur praan adhaaree ||2||
safal janam hovai paravaan ||
gur paarabraham nikaT kar jaan ||3||
sa(n)t dhoor paieeaai vaddabhaagee ||
naanak gur bheTat har siau liv laagee ||4||70||139||