Sri Guru Granth Sahib

ਅੰਗ २

ਗਾਵੈ ਕੋ ਵੇਖੈ ਹਾਦਰਾ ਹਦੂਰਿ ॥ ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ ਦੇਦਾ ਦੇ ਲੈਦੇ ਥਕਿ ਪਾਹਿ ॥ ਜੁਗਾ ਜੁਗੰਤਰਿ ਖਾਹੀ ਖਾਹਿ ॥ ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥੩॥
ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥
ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥ ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥
ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥
ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥
ਸੁਣਿਐ ਸਿਧ ਪੀਰ ਸੁਰਿ ਨਾਥ ॥ ਸੁਣਿਐ ਧਰਤਿ ਧਵਲ ਆਕਾਸ ॥ ਸੁਣਿਐ ਦੀਪ ਲੋਅ ਪਾਤਾਲ ॥ ਸੁਣਿਐ ਪੋਹਿ ਨ ਸਕੈ ਕਾਲੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੮॥
ਸੁਣਿਐ ਈਸਰੁ ਬਰਮਾ ਇੰਦੁ ॥ ਸੁਣਿਐ ਮੁਖਿ ਸਾਲਾਹਣ ਮੰਦੁ ॥ ਸੁਣਿਐ ਜੋਗ ਜੁਗਤਿ ਤਨਿ ਭੇਦ ॥ ਸੁਣਿਐ ਸਾਸਤ ਸਿਮ੍ਰਿਤਿ ਵੇਦ ॥ ਨਾਨਕ ਭਗਤਾ ਸਦਾ ਵਿਗਾਸੁ ॥

Ang 2

gaavai ko vekhai haadharaa hadhoor ||
kathanaa kathee na aavai toT ||
kath kath kathee koTee koT koT ||
dhedhaa dhe laidhe thak paeh ||
jugaa juga(n)tar khaahee khaeh ||
hukamee hukam chalaae raahu ||
naanak vigasai veparavaahu ||3||
saachaa saahib saach nai bhaakhiaa bhaau apaar ||
aakheh ma(n)geh dheh dheh dhaat kare dhaataar ||
fer k agai rakheeaai jit dhisai dharabaar ||
muhau k bolan boleeaai jit sun dhare piaar ||
a(n)mirat velaa sach naau vaddiaaiee veechaar ||
karamee aavai kapaRaa nadharee mokh dhuaar ||
naanak evai jaaneeaai sabh aape sachiaar ||4||
thaapiaa na jai keetaa na hoi ||
aape aap nira(n)jan soi ||
jin seviaa tin paiaa maan ||
naanak gaaveeaai gunee nidhaan ||
gaaveeaai suneeaai man rakheeaai bhaau ||
dhukh parahar sukh ghar lai jai ||
gurmukh naadha(n) gurmukh vedha(n) gurmukh rahiaa samaiee ||
gur ieesar gur gorakh baramaa gur paarabatee maiee ||
je hau jaanaa aakhaa naahee kahanaa kathan na jaiee ||
guraa ik dheh bujhaiee ||
sabhanaa jeeaa kaa ik dhaataa so mai visar na jaiee ||5||
teerath naavaa je tis bhaavaa vin bhaane k nai karee ||
jetee siraTh upaiee vekhaa vin karamaa k milai liee ||
mat vich ratan javaahar maanik je ik gur kee sikh sunee ||
guraa ik dheh bujhaiee ||
sabhanaa jeeaa kaa ik dhaataa so mai visar na jaiee ||6||
je jug chaare aarajaa hor dhasoonee hoi ||
navaa kha(n)ddaa vich jaaneeaai naal chalai sabh koi ||
cha(n)gaa naau rakhai kai jas keerat jag lei ||
je tis nadhar na aaviee ta vaat na puchhai ke ||
keeTaa a(n)dhar keeT kar dhosee dhos dhare ||
naanak niragun gun kare gunava(n)tiaa gun dhe ||
tehaa koi na sujhiee j tis gun koi kare ||7||
suniaai sidh peer sur naath ||
suniaai dharat dhaval aakaas ||
suniaai dheep loa paataal ||
suniaai poh na sakai kaal ||
naanak bhagataa sadhaa vigaas ||
suniaai dhookh paap kaa naas ||8||
suniaai ieesar baramaa i(n)dh ||
suniaai mukh saalaahan ma(n)dh ||
suniaai jog jugat tan bhedh ||
suniaai saasat simirat vedh ||
naanak bhagataa sadhaa vigaas ||