ਮਇਆ ਕਰੀ ਪੂਰਨ ਹਰਿ ਰਾਇਆ ॥੧॥ ਰਹਾਉ ॥
ਕਹੁ ਨਾਨਕ ਜਾ ਕੇ ਪੂਰੇ ਭਾਗ ॥ ਹਰਿ ਹਰਿ ਨਾਮੁ ਅਸਥਿਰੁ ਸੋਹਾਗੁ ॥੨॥੧੦੬॥
ਗਉੜੀ ਮਹਲਾ ੫ ॥
ਧੋਤੀ ਖੋਲਿ ਵਿਛਾਏ ਹੇਠਿ ॥ ਗਰਧਪ ਵਾਂਗੂ ਲਾਹੇ ਪੇਟਿ ॥੧॥
ਬਿਨੁ ਕਰਤੂਤੀ ਮੁਕਤਿ ਨ ਪਾਈਐ ॥ ਮੁਕਤਿ ਪਦਾਰਥੁ ਨਾਮੁ ਧਿਆਈਐ ॥੧॥ ਰਹਾਉ ॥
ਪੂਜਾ ਤਿਲਕ ਕਰਤ ਇਸਨਾਨਾਂ ॥ ਛੁਰੀ ਕਾਢਿ ਲੇਵੈ ਹਥਿ ਦਾਨਾ ॥੨॥
ਬੇਦੁ ਪੜੈ ਮੁਖਿ ਮੀਠੀ ਬਾਣੀ ॥ ਜੀਆਂ ਕੁਹਤ ਨ ਸੰਗੈ ਪਰਾਣੀ ॥੩॥
ਕਹੁ ਨਾਨਕ ਜਿਸੁ ਕਿਰਪਾ ਧਾਰੈ ॥ ਹਿਰਦਾ ਸੁਧੁ ਬ੍ਰਹਮੁ ਬੀਚਾਰੈ ॥੪॥੧੦੭॥
ਗਉੜੀ ਮਹਲਾ ੫ ॥
ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ ਕਾਜ ਸਵਾਰੇ ॥੧॥ ਰਹਾਉ ॥
ਦੁਸਟ ਦੂਤ ਪਰਮੇਸਰਿ ਮਾਰੇ ॥ ਜਨ ਕੀ ਪੈਜ ਰਖੀ ਕਰਤਾਰੇ ॥੧॥
ਬਾਦਿਸਾਹ ਸਾਹ ਸਭ ਵਸਿ ਕਰਿ ਦੀਨੇ ॥ ਅੰਮ੍ਰਿਤ ਨਾਮ ਮਹਾ ਰਸ ਪੀਨੇ ॥੨॥
ਨਿਰਭਉ ਹੋਇ ਭਜਹੁ ਭਗਵਾਨ ॥ ਸਾਧਸੰਗਤਿ ਮਿਲਿ ਕੀਨੋ ਦਾਨੁ ॥੩॥
ਸਰਣਿ ਪਰੇ ਪ੍ਰਭ ਅੰਤਰਜਾਮੀ ॥ ਨਾਨਕ ਓਟ ਪਕਰੀ ਪ੍ਰਭ ਸੁਆਮੀ ॥੪॥੧੦੮॥
ਗਉੜੀ ਮਹਲਾ ੫ ॥
ਹਰਿ ਸੰਗਿ ਰਾਤੇ ਭਾਹਿ ਨ ਜਲੈ ॥ ਹਰਿ ਸੰਗਿ ਰਾਤੇ ਮਾਇਆ ਨਹੀ ਛਲੈ ॥ ਹਰਿ ਸੰਗਿ ਰਾਤੇ ਨਹੀ ਡੂਬੈ ਜਲਾ ॥ ਹਰਿ ਸੰਗਿ ਰਾਤੇ ਸੁਫਲ ਫਲਾ ॥੧॥
ਸਭ ਭੈ ਮਿਟਹਿ ਤੁਮਾਰੈ ਨਾਇ ॥ ਭੇਟਤ ਸੰਗਿ ਹਰਿ ਹਰਿ ਗੁਨ ਗਾਇ ॥ ਰਹਾਉ ॥
ਹਰਿ ਸੰਗਿ ਰਾਤੇ ਮਿਟੈ ਸਭ ਚਿੰਤਾ ॥ ਹਰਿ ਸਿਉ ਸੋ ਰਚੈ ਜਿਸੁ ਸਾਧ ਕਾ ਮੰਤਾ ॥ ਹਰਿ ਸੰਗਿ ਰਾਤੇ ਜਮ ਕੀ ਨਹੀ ਤ੍ਰਾਸ ॥ ਹਰਿ ਸੰਗਿ ਰਾਤੇ ਪੂਰਨ ਆਸ ॥੨॥
ਹਰਿ ਸੰਗਿ ਰਾਤੇ ਦੂਖੁ ਨ ਲਾਗੈ ॥ ਹਰਿ ਸੰਗਿ ਰਾਤਾ ਅਨਦਿਨੁ ਜਾਗੈ ॥ ਹਰਿ ਸੰਗਿ ਰਾਤਾ ਸਹਜ ਘਰਿ ਵਸੈ ॥ ਹਰਿ ਸੰਗਿ ਰਾਤੇ ਭ੍ਰਮੁ ਭਉ ਨਸੈ ॥੩॥
ਹਰਿ ਸੰਗਿ ਰਾਤੇ ਮਤਿ ਊਤਮ ਹੋਇ ॥ ਹਰਿ ਸੰਗਿ ਰਾਤੇ ਨਿਰਮਲ ਸੋਇ ॥ ਕਹੁ ਨਾਨਕ ਤਿਨ ਕਉ ਬਲਿ ਜਾਈ ॥ ਜਿਨ ਕਉ ਪ੍ਰਭੁ ਮੇਰਾ ਬਿਸਰਤ ਨਾਹੀ ॥੪॥੧੦੯॥
ਗਉੜੀ ਮਹਲਾ ੫ ॥
ਉਦਮੁ ਕਰਤ ਸੀਤਲ ਮਨ ਭਏ ॥ ਮਾਰਗਿ ਚਲਤ ਸਗਲ ਦੁਖ ਗਏ ॥ ਨਾਮੁ ਜਪਤ ਮਨਿ ਭਏ ਅਨੰਦ ॥ ਰਸਿ ਗਾਏ ਗੁਨ ਪਰਮਾਨੰਦ ॥੧॥
ਖੇਮ ਭਇਆ ਕੁਸਲ ਘਰਿ ਆਏ ॥ ਭੇਟਤ ਸਾਧਸੰਗਿ ਗਈ ਬਲਾਏ ॥ ਰਹਾਉ ॥
ਨੇਤ੍ਰ ਪੁਨੀਤ ਪੇਖਤ ਹੀ ਦਰਸ ॥ ਧਨਿ ਮਸਤਕ ਚਰਨ ਕਮਲ ਹੀ ਪਰਸ ॥ ਗੋਬਿੰਦ ਕੀ ਟਹਲ ਸਫਲ ਇਹ ਕਾਂਇਆ ॥
miaa karee pooran har raiaa ||1|| rahaau ||
kahu naanak jaa ke poore bhaag ||
har har naam asathir sohaag ||2||106||
gauRee mahalaa panjavaa ||
dhotee khol vichhaae heTh ||
garadhap vaa(n)goo laahe peT ||1||
bin karatootee mukat na paieeaai ||
mukat padhaarath naam dhiaaieeaai ||1|| rahaau ||
poojaa tilak karat isanaanaa(n) ||
chhuree kaadd levai hath dhaanaa ||2||
bedh paRai mukh meeThee baanee ||
jeeaa(n) kuhat na sa(n)gai paraanee ||3||
kahu naanak jis kirapaa dhaarai ||
hiradhaa sudh braham beechaarai ||4||107||
gauRee mahalaa panjavaa ||
thir ghar baisahu har jan piaare ||
satigur tumare kaaj savaare ||1|| rahaau ||
dhusaT dhoot paramesar maare ||
jan kee paij rakhee karataare ||1||
baadhisaeh saeh sabh vas kar dheene ||
a(n)mirat naam mahaa ras peene ||2||
nirabhau hoi bhajahu bhagavaan ||
saadhasa(n)gat mil keeno dhaan ||3||
saran pare prabh a(n)tarajaamee ||
naanak oT pakaree prabh suaamee ||4||108||
gauRee mahalaa panjavaa ||
har sa(n)g raate bhaeh na jalai ||
har sa(n)g raate maiaa nahee chhalai ||
har sa(n)g raate nahee ddoobai jalaa ||
har sa(n)g raate sufal falaa ||1||
sabh bhai miTeh tumaarai nai ||
bheTat sa(n)g har har gun gai || rahaau ||
har sa(n)g raate miTai sabh chi(n)taa ||
har siau so rachai jis saadh kaa ma(n)taa ||
har sa(n)g raate jam kee nahee traas ||
har sa(n)g raate pooran aas ||2||
har sa(n)g raate dhookh na laagai ||
har sa(n)g raataa anadhin jaagai ||
har sa(n)g raataa sahaj ghar vasai ||
har sa(n)g raate bhram bhau nasai ||3||
har sa(n)g raate mat uootam hoi ||
har sa(n)g raate niramal soi ||
kahu naanak tin kau bal jaiee || jin kau prabh meraa bisarat naahee ||4||109||
gauRee mahalaa panjavaa ||
audham karat seetal man bhe ||
maarag chalat sagal dhukh ge ||
naam japat man bhe ana(n)dh ||
ras gaae gun paramaana(n)dh ||1||
khem bhiaa kusal ghar aae ||
bheTat saadhasa(n)g giee balaae || rahaau ||
netr puneet pekhat hee dharas ||
dhan masatak charan kamal hee paras ||
gobi(n)dh kee Tahal safal ieh kaa(n)iaa ||