ਗਉੜੀ ਮਹਲਾ ੫ ॥
ਭੁਜ ਬਲ ਬੀਰ ਬ੍ਰਹਮ ਸੁਖ ਸਾਗਰ ਗਰਤ ਪਰਤ ਗਹਿ ਲੇਹੁ ਅੰਗੁਰੀਆ ॥੧॥ ਰਹਾਉ ॥
ਸ੍ਰਵਨਿ ਨ ਸੁਰਤਿ ਨੈਨ ਸੁੰਦਰ ਨਹੀ ਆਰਤ ਦੁਆਰਿ ਰਟਤ ਪਿੰਗੁਰੀਆ ॥੧॥
ਦੀਨਾ ਨਾਥ ਅਨਾਥ ਕਰੁਣਾ ਮੈ ਸਾਜਨ ਮੀਤ ਪਿਤਾ ਮਹਤਰੀਆ ॥ ਚਰਨ ਕਵਲ ਹਿਰਦੈ ਗਹਿ ਨਾਨਕ ਭੈ ਸਾਗਰ ਸੰਤ ਪਾਰਿ ਉਤਰੀਆ ॥੨॥੨॥੧੧੫॥
ਰਾਗੁ ਗਉੜੀ ਬੈਰਾਗਣਿ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਦਯ ਗੁਸਾਈ ਮੀਤੁਲਾ ਤੂੰ ਸੰਗਿ ਹਮਾਰੈ ਬਾਸੁ ਜੀਉ ॥੧॥ ਰਹਾਉ ॥
ਤੁਝ ਬਿਨੁ ਘਰੀ ਨ ਜੀਵਨਾ ਧ੍ਰਿਗੁ ਰਹਣਾ ਸੰਸਾਰਿ ॥ ਜੀਅ ਪ੍ਰਾਣ ਸੁਖਦਾਤਿਆ ਨਿਮਖ ਨਿਮਖ ਬਲਿਹਾਰਿ ਜੀ ॥੧॥
ਹਸਤ ਅਲੰਬਨੁ ਦੇਹੁ ਪ੍ਰਭ ਗਰਤਹੁ ਉਧਰੁ ਗੋਪਾਲ ॥ ਮੋਹਿ ਨਿਰਗੁਨ ਮਤਿ ਥੋਰੀਆ ਤੂੰ ਸਦ ਹੀ ਦੀਨ ਦਇਆਲ ॥੨॥
ਕਿਆ ਸੁਖ ਤੇਰੇ ਸੰਮਲਾ ਕਵਨ ਬਿਧੀ ਬੀਚਾਰ ॥ ਸਰਣਿ ਸਮਾਈ ਦਾਸ ਹਿਤ ਊਚੇ ਅਗਮ ਅਪਾਰ ॥੩॥
ਸਗਲ ਪਦਾਰਥ ਅਸਟ ਸਿਧਿ ਨਾਮ ਮਹਾ ਰਸ ਮਾਹਿ ॥ ਸੁਪ੍ਰਸੰਨ ਭਏ ਕੇਸਵਾ ਸੇ ਜਨ ਹਰਿ ਗੁਣ ਗਾਹਿ ॥੪॥
ਮਾਤ ਪਿਤਾ ਸੁਤ ਬੰਧਪੋ ਤੂੰ ਮੇਰੇ ਪ੍ਰਾਣ ਅਧਾਰ ॥ ਸਾਧਸੰਗਿ ਨਾਨਕੁ ਭਜੈ ਬਿਖੁ ਤਰਿਆ ਸੰਸਾਰੁ ॥੫॥੧॥੧੧੬॥
ਗਉੜੀ ਬੈਰਾਗਣਿ ਰਹੋਏ ਕੇ ਛੰਤ ਕੇ ਘਰਿ ਮਃ ੫
ੴ ਸਤਿਗੁਰ ਪ੍ਰਸਾਦਿ ॥
ਹੈ ਕੋਈ ਰਾਮ ਪਿਆਰੋ ਗਾਵੈ ॥ ਸਰਬ ਕਲਿਆਣ ਸੂਖ ਸਚੁ ਪਾਵੈ ॥ ਰਹਾਉ ॥
ਬਨੁ ਬਨੁ ਖੋਜਤ ਫਿਰਤ ਬੈਰਾਗੀ ॥ ਬਿਰਲੇ ਕਾਹੂ ਏਕ ਲਿਵ ਲਾਗੀ ॥ ਜਿਨਿ ਹਰਿ ਪਾਇਆ ਸੇ ਵਡਭਾਗੀ ॥੧॥
ਬ੍ਰਹਮਾਦਿਕ ਸਨਕਾਦਿਕ ਚਾਹੈ ॥ ਜੋਗੀ ਜਤੀ ਸਿਧ ਹਰਿ ਆਹੈ ॥ ਜਿਸਹਿ ਪਰਾਪਤਿ ਸੋ ਹਰਿ ਗੁਣ ਗਾਹੈ ॥੨॥
ਤਾ ਕੀ ਸਰਣਿ ਜਿਨ ਬਿਸਰਤ ਨਾਹੀ ॥ ਵਡਭਾਗੀ ਹਰਿ ਸੰਤ ਮਿਲਾਹੀ ॥ ਜਨਮ ਮਰਣ ਤਿਹ ਮੂਲੇ ਨਾਹੀ ॥੩॥
ਕਰਿ ਕਿਰਪਾ ਮਿਲੁ ਪ੍ਰੀਤਮ ਪਿਆਰੇ ॥ ਬਿਨਉ ਸੁਨਹੁ ਪ੍ਰਭ ਊਚ ਅਪਾਰੇ ॥ ਨਾਨਕੁ ਮਾਂਗਤੁ ਨਾਮੁ ਅਧਾਰੇ ॥੪॥੧॥੧੧੭॥
gauRee mahalaa panjavaa ||
bhuj bal beer braham sukh saagar garat parat geh leh a(n)gureeaa ||1|| rahaau ||
sravan na surat nain su(n)dhar nahee aarat dhuaar raTat pi(n)gureeaa ||1||
dheenaa naath anaath karunaa mai saajan meet pitaa mahatareeaa ||
charan kaval hiradhai geh naanak bhai saagar sa(n)t paar utareeaa ||2||2||115||
raag gauRee bairaagan mahalaa panjavaa
ikOankaar satigur prasaadh ||
dhay gusaiee meetulaa too(n) sa(n)g hamaarai baas jeeau ||1|| rahaau ||
tujh bin gharee na jeevanaa dhirag rahanaa sa(n)saar ||
jeea praan sukhadhaatiaa nimakh nimakh balihaar jee ||1||
hasat ala(n)ban dheh prabh garatahu udhar gopaal ||
moh niragun mat thoreeaa too(n) sadh hee dheen dhiaal ||2||
kiaa sukh tere sa(n)malaa kavan bidhee beechaar ||
saran samaiee dhaas hit uooche agam apaar ||3||
sagal padhaarath asaT sidh naam mahaa ras maeh ||
suprasa(n)n bhe kesavaa se jan har gun gaeh ||4||
maat pitaa sut ba(n)dhapo too(n) mere praan adhaar ||
saadhasa(n)g naanak bhajai bikh tariaa sa(n)saar ||5||1||116||
gauRee bairaagan rahoe ke chha(n)t ke ghar mahalaa panjavaa
ikOankaar satigur prasaadh ||
hai koiee raam piaaro gaavai ||
sarab kaliaan sookh sach paavai || rahaau ||
ban ban khojat firat bairaagee ||
birale kaahoo ek liv laagee ||
jin har paiaa se vaddabhaagee ||1||
brahamaadhik sanakaadhik chaahai ||
jogee jatee sidh har aahai ||
jiseh paraapat so har gun gaahai ||2||
taa kee saran jin bisarat naahee ||
vaddabhaagee har sa(n)t milaahee ||
janam maran teh moole naahee ||3||
kar kirapaa mil preetam piaare ||
binau sunahu prabh uooch apaare ||
naanak maa(n)gat naam adhaare ||4||1||117||