Sri Guru Granth Sahib

ਅੰਗ ੨੦੪

ਰਾਗੁ ਗਉੜੀ ਪੂਰਬੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥੧॥ ਰਹਾਉ ॥
ਰੂਪ ਹੀਨ ਬੁਧਿ ਬਲ ਹੀਨੀ ਮੋਹਿ ਪਰਦੇਸਨਿ ਦੂਰ ਤੇ ਆਈ ॥੧॥
ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ ॥੨॥
ਖੋਜਤ ਖੋਜਤ ਭਈ ਬੈਰਾਗਨਿ ਪ੍ਰਭ ਦਰਸਨ ਕਉ ਹਉ ਫਿਰਤ ਤਿਸਾਈ ॥੩॥
ਦੀਨ ਦਇਆਲ ਕ੍ਰਿਪਾਲ ਪ੍ਰਭ ਨਾਨਕ ਸਾਧਸੰਗਿ ਮੇਰੀ ਜਲਨਿ ਬੁਝਾਈ ॥੪॥੧॥੧੧੮॥
ਗਉੜੀ ਮਹਲਾ ੫ ॥
ਪ੍ਰਭ ਮਿਲਬੇ ਕਉ ਪ੍ਰੀਤਿ ਮਨਿ ਲਾਗੀ ॥ ਪਾਇ ਲਗਉ ਮੋਹਿ ਕਰਉ ਬੇਨਤੀ ਕੋਊ ਸੰਤੁ ਮਿਲੈ ਬਡਭਾਗੀ ॥੧॥ ਰਹਾਉ ॥
ਮਨੁ ਅਰਪਉ ਧਨੁ ਰਾਖਉ ਆਗੈ ਮਨ ਕੀ ਮਤਿ ਮੋਹਿ ਸਗਲ ਤਿਆਗੀ ॥ ਜੋ ਪ੍ਰਭ ਕੀ ਹਰਿ ਕਥਾ ਸੁਨਾਵੈ ਅਨਦਿਨੁ ਫਿਰਉ ਤਿਸੁ ਪਿਛੈ ਵਿਰਾਗੀ ॥੧॥
ਪੂਰਬ ਕਰਮ ਅੰਕੁਰ ਜਬ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ ॥ ਮਿਟਿਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਗੀ ॥੨॥੨॥੧੧੯॥
ਗਉੜੀ ਮਹਲਾ ੫ ॥
ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥ ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ ਰਤਨੁ ਹੀਅਰੇ ਸੰਗਿ ਰਾਖੁ ॥੧॥ ਰਹਾਉ ॥
ਭ੍ਰਮ ਕੀ ਕੂਈ ਤ੍ਰਿਸਨਾ ਰਸ ਪੰਕਜ ਅਤਿ ਤੀਖੵਣ ਮੋਹ ਕੀ ਫਾਸ ॥ ਕਾਟਨਹਾਰ ਜਗਤ ਗੁਰ ਗੋਬਿਦ ਚਰਨ ਕਮਲ ਤਾ ਕੇ ਕਰਹੁ ਨਿਵਾਸ ॥੧॥
ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾ ਨਾਥ ਸੁਨਹੁ ਅਰਦਾਸਿ ॥ ਕਰੁ ਗਹਿ ਲੇਹੁ ਨਾਨਕ ਕੇ ਸੁਆਮੀ ਜੀਉ ਪਿੰਡੁ ਸਭੁ ਤੁਮਰੀ ਰਾਸਿ ॥੨॥੩॥੧੨੦॥
ਗਉੜੀ ਮਹਲਾ ੫ ॥
ਹਰਿ ਪੇਖਨ ਕਉ ਸਿਮਰਤ ਮਨੁ ਮੇਰਾ ॥ ਆਸ ਪਿਆਸੀ ਚਿਤਵਉ ਦਿਨੁ ਰੈਨੀ ਹੈ ਕੋਈ ਸੰਤੁ ਮਿਲਾਵੈ ਨੇਰਾ ॥੧॥ ਰਹਾਉ ॥
ਸੇਵਾ ਕਰਉ ਦਾਸ ਦਾਸਨ ਕੀ ਅਨਿਕ ਭਾਂਤਿ ਤਿਸੁ ਕਰਉ ਨਿਹੋਰਾ ॥ ਤੁਲਾ ਧਾਰਿ ਤੋਲੇ ਸੁਖ ਸਗਲੇ ਬਿਨੁ ਹਰਿ ਦਰਸ ਸਭੋ ਹੀ ਥੋਰਾ ॥੧॥
ਸੰਤ ਪ੍ਰਸਾਦਿ ਗਾਏ ਗੁਨ ਸਾਗਰ ਜਨਮ ਜਨਮ ਕੋ ਜਾਤ ਬਹੋਰਾ ॥ ਆਨਦ ਸੂਖ ਭੇਟਤ ਹਰਿ ਨਾਨਕ ਜਨਮੁ ਕ੍ਰਿਤਾਰਥੁ ਸਫਲੁ ਸਵੇਰਾ ॥੨॥੪॥੧੨੧॥
ਰਾਗੁ ਗਉੜੀ ਪੂਰਬੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਕਿਨ ਬਿਧਿ ਮਿਲੈ ਗੁਸਾਈ ਮੇਰੇ ਰਾਮ ਰਾਇ ॥ ਕੋਈ ਐਸਾ ਸੰਤੁ ਸਹਜ ਸੁਖਦਾਤਾ ਮੋਹਿ ਮਾਰਗੁ ਦੇਇ ਬਤਾਈ ॥੧॥ ਰਹਾਉ ॥

Ang 204

raag gauRee poorabee mahalaa panjavaa
ikOankaar satigur prasaadh ||
kavan gun praanapat milau meree maiee ||1|| rahaau ||
roop heen budh bal heenee moh paradhesan dhoor te aaiee ||1||
naahin dharab na joban maatee moh anaath kee karahu samaiee ||2||
khojat khojat bhiee bairaagan prabh dharasan kau hau firat tisaiee ||3||
dheen dhiaal kirapaal prabh naanak saadhasa(n)g meree jalan bujhaiee ||4||1||118||
gauRee mahalaa panjavaa ||
prabh milabe kau preet man laagee ||
pai lagau moh karau benatee kouoo sa(n)t milai baddabhaagee ||1|| rahaau ||
man arapau dhan raakhau aagai man kee mat moh sagal tiaagee ||
jo prabh kee har kathaa sunaavai anadhin firau tis pichhai viraagee ||1||
poorab karam a(n)kur jab pragaTe bheTio purakh rasik bairaagee ||
miTio a(n)dher milat har naanak janam janam kee soiee jaagee ||2||2||119||
gauRee mahalaa panjavaa ||
nikas re pa(n)khee simar har paa(n)kh ||
mil saadhoo saran gahu pooran raam ratan heeare sa(n)g raakh ||1|| rahaau ||
bhram kee kooiee tirasanaa ras pa(n)kaj at teekhayen moh kee faas ||
kaaTanahaar jagat gur gobidh charan kamal taa ke karahu nivaas ||1||
kar kirapaa gobi(n)dh prabh preetam dheenaa naath sunahu aradhaas ||
kar geh leh naanak ke suaamee jeeau pi(n)dd sabh tumaree raas ||2||3||120||
gauRee mahalaa panjavaa ||
har pekhan kau simarat man meraa ||
aas piaasee chitavau dhin rainee hai koiee sa(n)t milaavai neraa ||1|| rahaau ||
sevaa karau dhaas dhaasan kee anik bhaa(n)t tis karau nihoraa ||
tulaa dhaar tole sukh sagale bin har dharas sabho hee thoraa ||1||
sa(n)t prasaadh gaae gun saagar janam janam ko jaat bahoraa ||
aanadh sookh bheTat har naanak janam kirataarath safal saveraa ||2||4||121||
raag gauRee poorabee mahalaa panjavaa
ikOankaar satigur prasaadh ||
kin bidh milai gusaiee mere raam rai ||
koiee aaisaa sa(n)t sahaj sukhadhaataa moh maarag dhei bataiee ||1|| rahaau ||